Connect with us

Mohali

ਖਾਲਸਾ ਕਾਲਜ ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

Published

on

ਐਸ ਏ ਐਸ ਨਗਰ, 23 ਅਪ੍ਰੈਲ (ਸ.ਬ.) ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨੋਲੋਜੀ ਐਂਡ ਬਿਜ਼ਨਸ ਸਟਡੀਜ਼, ਫੇਜ਼ 3ਏ, ਮੁਹਾਲੀ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਟੇਟ ਵਿਜੀਲੈਂਸ ਐਂਡ ਐਂਟੀ ਕਰਪਸ਼ਨ ਬਿਊਰੋ, ਹਰਿਆਣਾ ਦੇ ਡੀਜੀਪੀ ਡਾ. ਅਰਸ਼ਿੰਦਰ ਸਿੰਘ ਚਾਵਲਾ ਅਤੇ ਉਨ੍ਹਾਂ ਦੀ ਪਤਨੀ ਮੀਨੂ ਚਾਵਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਡਾ. ਅਰਸ਼ਿੰਦਰ ਸਿੰਘ ਚਾਵਲਾ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਇਮਾਨਦਾਰੀ ਅਤੇ ਕੜੀ ਮਿਹਨਤ ਦੀ ਮਹੱਤਤਾ ਬਾਰੇ ਦੱਸਦੇ ਹੋਏ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਪੜ੍ਹਾਈ ਵਿੱਚ ਹੁਸ਼ਿਆਰ ਵਿਦਿਆਰਥੀਆਂ ਸਮੇਤ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 250 ਤੋਂ ਵੱਧ ਵਿਦਿਆਰਥੀਆਂ ਨੂੰ ਟੋਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੀ ਐਨ ਐਸ ਐਸ ਵਲੰਟੀਅਰ ਸ਼ਾਇਨਾ ਕੌਰ ਨੂੰ ਉਸਦੇ ਵਿਸ਼ੇਸ਼ ਯੋਗਦਾਨ ਲਈ ਖਾਸ ਇਨਾਮ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਕਾਲੇ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਨੇ ਇੰਟਰ-ਯੂਨੀਵਰਸਿਟੀ, ਰਾਜ ਅਤੇ ਰਾਸ਼ਟਰੀ ਪੱਧਰ ਤੇ ਵਿਦਿਆਰਥੀਆਂ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦੇ ਹੋਏ ਸਾਲਾਨਾ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾ ਸਿਰਫ ਵਿਦਿਆਰਥੀਆਂ ਦੇ ਵਿਅਕਤੀਤਵ ਵਿਕਾਸ ਵਿੱਚ ਮਦਦਗਾਰ ਹੁੰਦੀਆਂ ਹਨ, ਸਗੋਂ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਵੀ ਵਧਾਉਂਦੀਆਂ ਹਨ।

Continue Reading

Mohali

ਵਿਦੇਸ਼ ਭੇਜਣ ਦੇ ਨਾਂ ਤੇ ਚਲਦਾ ਹੈ ਅਗਵਾ ਅਤੇ ਕਰੋੜਾਂ ਦੀ ਫ਼ਿਰੌਤੀ ਦਾ ਗੋਰਖਧੰਦਾ : ਸਤਨਾਮ ਸਿੰਘ ਦਾਊਂ

Published

on

By

ਪੰਜਾਬ ਅਗੇਂਸਟ ਕੁਰੱਪਸ਼ਨ ਵੱਲੋਂ ਸਰਕਾਰ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ

ਐਸ ਏ ਐਸ ਨਗਰ, 23 ਅਪ੍ਰੈਲ (ਸ.ਬ.) ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਦੇ ਪ੍ਰਧਾਨ ਸਤਨਾਮ ਦਾਊਂ ਅਤੇ ਮੈਂਬਰ ਨਵਨੀਤ ਫਾਜ਼ਿਲਕਾ ਨੇ ਖੁਲਾਸਾ ਕੀਤਾ ਹੈ ਕਿ ਟਰੈਵਲ ਏਜੰਟਾਂ ਅਤੇ ਅੰਤਰਰਾਸ਼ਟਰੀ ਅਗਵਾਕਾਰਾਂ ਦੀ ਮਿਲੀਭੁਗਤ ਨਾਲ ਵਿਦੇਸ਼ ਭੇਜਣ ਦੇ ਨਾਂ ਤੇ ਚਲਦਾ ਹੈ ਅਗਵਾ ਅਤੇ ਕਰੋੜਾਂ ਦੀ ਫਿਰੌਤੀ ਦਾ ਗੋਰਖਧੰਦਾ ਚਲਾਇਆ ਜਾ ਰਿਹਾ ਹੈ ਅਤੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਨਾਲ ਖਤਰਨਾਕ ਖੇਡ ਖੇਡੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਪੰਜਾਬ, ਜੰਮੂ ਕਸ਼ਮੀਰ ਅਤੇ ਉਤਰਾਖੰਡ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਸੁਨਹਿਰੀ ਭਵਿੱਖ ਦਾ ਝਾਂਸਾ ਦੇ ਕੇ ਦੱਖਣੀ ਕੋਰੀਆ ਭੇਜਣ ਦਾ ਲਾਰਾ ਲਗਾ ਕੇ ਵੱਖ ਵੱਖ ਮੁਲਕਾਂ ਰਾਂਹੀ ਇਥੋਪੀਆ ਭੇਜ ਦਿੱਤਾ ਜਾਂਦਾ ਹੈ ਜਿੱਥੇ ਉਹਨਾਂ ਨੂੰ ਅਗਵਾ ਕਰ ਕੇ ਤਸੀਹੇ ਦਿੱਤੇ ਜਾਂਦੇ ਹਨ ਅਤੇ ਕਰੋੜਾਂ ਰੁਪਏ ਦੀ ਫਿਰੌਤੀ ਵਸੂਲੀ ਜਾਂਦੀ ਹੈ।

ਉਹਨਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਅਸ਼ੋਕ ਕੁਮਾਰ, ਫ਼ਤਿਹਗੜ੍ਹ ਸਾਹਿਬ (ਪਿੰਡ ਲਖਣਪੁਰ) ਦੇ ਹਰਬੰਸ ਸਿੰਘ ਤੋਂ ਇਲਾਵਾ ਦੀਨਾਨਗਰ ਅਤੇ ਜੰਮੂ ਦੇ ਕਈ ਨੌਜਵਾਨਾਂ ਨੂੰ ਏਜੰਟਾਂ ਨੇ ਦੱਖਣੀ ਕੋਰੀਆ ਭੇਜਣ ਦਾ ਝਾਂਸਾ ਦਿੱਤਾ ਸੀ। ਇਹਨਾਂ ਨੌਜਵਾਨਾਂ ਨੂੰ ਕੋਰੀਆ ਦੀ ਬਜਾਏ ਥਾਈਲੈਂਡ ਅਤੇ ਖਾੜੀ ਦੇਸ਼ਾਂ ਦੇ ਰਸਤੇ ਇਥੋਪੀਆ ਭੇਜ ਦਿੱਤਾ ਗਿਆ, ਜਿੱਥੇ ਏਅਰਪੋਰਟ ਤੋਂ ਬਾਹਰ ਆਉਂਦੇ ਹੀ ਅਗਵਾਕਾਰਾਂ ਨੇ ਉਨ੍ਹਾਂ ਨੂੰ ਬੰਦੀ ਬਣਾ ਲਿਆ।

ਉਹਨਾਂ ਦੱਸਿਆ ਕਿ ਪੀੜਤਾਂ ਦੇ ਪਰਿਵਾਰਾਂ ਤੋਂ ਮਿਲੀ ਜਾਣਕਾਰੀ ਅਤੇ ਅਗਵਾਕਾਰਾਂ ਵਲੋਂ ਭੇਜੀਆਂ ਆਡੀਓ ਅਤੇ ਵੀਡੀਓਜ਼ ਤੋਂ ਪਤਾ ਲੱਗਦਾ ਹੈ ਕਿ ਅਗਵਾਕਾਰ ਨੌਜਵਾਨਾਂ ਨੂੰ ਬੰਨ੍ਹ ਕੇ ਬੁਰੀ ਤਰ੍ਹਾਂ ਕੁੱਟਦੇ ਹਨ ਅਤੇ ਉਨ੍ਹਾਂ ਨੂੰ ਭੁੱਖਾ ਰੱਖਿਆ ਜਾਂਦਾ ਹੈ। ਅਗਵਾਕਾਰਾਂ ਵਲੋਂ ਪਰਿਵਾਰ ਤੋਂ ਨੌਜਵਾਨਾਂ ਨੂੰ ਛੱਡਣ ਲਈ ਪੰਜਾਹ ਲੱਖ ਰੁਪਏ ਪ੍ਰਤੀ ਨੌਜਵਾਨ ਮੰਗੇ ਜਾਂਦੇ ਹਨ।

ਉਹਨਾਂ ਦੱਸਿਆ ਕਿ ਅਗਵਾਕਾਰ ਜੋ ਆਪਣਾ ਨਾਮ ‘ਖਾਨ ਬਾਬਾ’ ਦੱਸਦਾ ਹੈ ਉਹ ਵ੍ਹਟਸਐਪ ਰਾਹੀਂ ਨੌਜਵਾਨਾਂ ਤੇ ਹੁੰਦੇ ਤਸ਼ੱਦਦ ਦੀਆਂ ਵੀਡੀਓਜ਼ ਪਰਿਵਾਰਾਂ ਨੂੰ ਭੇਜ ਕੇ ਫ਼ਿਰੌਤੀ ਮੰਗਦਾ ਹੈ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਨੌਜਵਾਨਾਂ ਦੇ ਕੰਨ ਜਾਂ ਉਂਗਲਾਂ ਵੱਢਣ ਅਤੇ ਕਤਲ ਕਰਨ ਦੀਆਂ ਧਮਕੀਆਂ ਦਿੰਦਾ ਹੈ।

ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਉਹ ਸਰੇਆਮ ਭਾਰਤੀ ਏਜੰਸੀਆਂ ਅਤੇ ਪੁਲੀਸ ਨੂੰ ਚੁਣੌਤੀ ਦਿੰਦੇ ਹੋਏ ਕਹਿੰਦਾ ਹੈ ਕਿ ਉਸ ਦਾ ਕੋਈ ਕੁੱਝ ਨਹੀਂ ਵਿਗਾੜ ਸਕਦਾ ਅਤੇ ਫਿਰੌਤੀ ਦੇ ਪੈਸੇ ਦੇਣੇ ਹੀ ਪੈਣਗੇ। ਸਤਨਾਮ ਦਾਊਂ ਨੇ ਦੱਸਿਆ ਕਿ ਉਨ੍ਹਾਂ ਨੇ ਖ਼ੁਦ ਅਗਵਾਕਾਰ ਨਾਲ ਗੱਲਬਾਤ ਕਰਕੇ ਉਸਦੀ ਰਿਕਾਰਡਿੰਗ ਉਤਰਾਖੰਡ ਪੁਲੀਸ ਦੇ ਸਬੰਧਤ ਐਸ. ਐਸ. ਪੀ. ਨੂੰ ਭੇਜੀ ਸੀ ਤਾਂ ਜੋ ਕੋਈ ਜਾਲ ਵਿਛਾਇਆ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਦੇ ਕਈ ਮੈਂਬਰ ਪਾਰਲੀਮੈਂਟਾਂ ਨੇ ਵੀ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖੇ ਹਨ। ਇਸ ਦੌਰਾਨ ਨਵਨੀਤ ਫਾਜਿਲਕਾ ਨੇ ਭਾਰਤੀ ਦੂਤਾਵਾਸਾਂ ਨੂੰ ਵੀ ਈਮੇਲ ਕੀਤੀਆਂ ਹਨ ਜਿਹਨਾਂ ਦੇ ਜੁਆਬ ਵੀ ਆਏ ਹਨ, ਪਰ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ।

ਉਹਨਾਂ ਕਿਹਾ ਕਿ ਕਈ ਪਰਿਵਾਰ ਆਪਣੀ ਜ਼ਮੀਨ ਜਾਇਦਾਦ ਵੇਚ ਕੇ 50-50 ਲੱਖ ਦੀ ਫ਼ਿਰੌਤੀ ਦੇ ਕੇ ਆਪਣੇ ਬੱਚਿਆਂ ਨੂੰ ਛੁਡਵਾ ਚੁੱਕੇ ਹਨ, ਪਰ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਇੱਕ ਪਿੰਡ ਦਾ ਨੌਜਵਾਨ ਅਜੇ ਵੀ ਅਗਵਾਕਾਰਾਂ ਦੇ ਚੁੰਗਲ ਵਿੱਚ ਹੈ, ਜਿਸਦੀ ਜਾਨ ਨੂੰ ਗੰਭੀਰ ਖ਼ਤਰਾ ਹੈ। ਉਹਨਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਇੰਟਰਪੋਲ ਦੀ ਮਦਦ ਨਾਲ ਇਸ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕਰੇ ਅਤੇ ਫਸੇ ਹੋਏ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲਿਆਵੇ ਅਤੇ ਨਾਲ ਅਗਵਾਹ ਹੋਏ ਨੌਜਵਾਨਾਂ ਦੀ ਬਣਦੀ ਮੱਦਦ ਕੀਤੀ ਜਾਵੇ।

ਉਹਨਾਂ ਮੰਗ ਕੀਤੀ ਕਿ ਠੱਗੀ ਮਾਰਨ ਵਾਲੇ ਅਤੇ ਅਗਵਾਕਾਰਾਂ ਨਾਲ ਮਿਲੇ ਹੋਏ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਤਰਾਖੰਡ ਪੁਲੀਸ ਵੱਲੋਂ ਗਿਰਫ਼ਤਾਰ ਕੀਤੇ ਗਏ ਠੱਗ ਏਜੰਟਾਂ ਦੀ ਸਖ਼ਤ ਪੁੱਛ ਪੜਤਾਲ ਕਰਕੇ ਉਹਨਾਂ ਦੇ ਬਾਕੀ ਨੈਟਵਰਕ ਨੂੰ ਕਾਬੂ ਕੀਤਾ ਜਾਵੇ।

Continue Reading

Mohali

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ

Published

on

By

ਖਰੜ, 23 ਅਪ੍ਰੈਲ (ਸ.ਬ.) ਜ਼ਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਖਰੜ ਵਿਖੇ ਡੀ ਐਸ ਪੀ ਸ. ਕਰਨੈਲ ਸਿੰਘ ਵਲੋਂ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਸ. ਕਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਬਰਬਾਦੀ ਦਾ ਕਾਰਨ ਹੈ, ਜਿਸ ਨਾਲ ਸਮਾਜ ਨੂੰ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਇਸ ਬੁਰਾਈ ਦੇ ਖਾਤਮੇ ਲਈ ਸਹਿਯੋਗ ਦੇਵੇ।

ਉਹਨਾਂ ਕਿਹਾ ਕਿ ਜੇਕਰ ਕਿਸੇ ਨੂੰ ਨਸ਼ਾ ਵੇਚਣ ਜਾਂ ਵਰਤਣ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲੀਸ ਹੈਲਪਲਾਈਨ ਜਾਂ ਨਜ਼ਦੀਕੀ ਪੁਲੀਸ ਥਾਣੇ ਵਿੱਚ ਸੂਚਿਤ ਕਰੇ, ਤਾਂ ਜੋ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ਾ ਪੀੜਤ ਵਿਅਕਤੀਆਂ ਦਾ ਇਲਾਜ ਕਰਵਾਇਆ ਜਾ ਸਕੇ।

ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਨਾਲ ਸੜਕ ਹਾਦਸੇ ਵੱਧਦੇ ਹਨ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਦੀ ਇਜਾਜ਼ਤ ਨਹੀਂ ਹੈ ਅਤੇ ਇਸ ਦੀ ਉਲੰਘਣਾ ਕਰਨ ਤੇ ਮਾਪਿਆਂ ਨੂੰ 3 ਸਾਲ ਤੱਕ ਦੀ ਸਜ਼ਾ ਅਤੇ 25 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ, ਨਾਬਾਲਿਗ ਨੂੰ ਵਾਹਨ ਦੇਣ ਵਾਲੇ ਵਿਅਕਤੀ ਨੂੰ ਵੀ ਇਹੀ ਸਜ਼ਾ ਹੋ ਸਕਦੀ ਹੈ।

ਉਨ੍ਹਾਂ ਇਸ ਮੌਕੇ ਸਰਕਾਰ ਦੀ ਫਰਿਸ਼ਤੇ ਸਕੀਮ” ਬਾਰੇ ਵੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਸੜਕ ਹਾਦਸੇ ਵਿੱਚ ਜ਼ਖਮੀ ਵਿਅਕਤੀ ਦੀ ਮਦਦ ਕਰਨ ਵਾਲੇ ਵਿਅਕਤੀ ਨੂੰ ਸਰਕਾਰ ਵੱਲੋਂ ਇਨਾਮ ਦੇ ਤੌਰ ਤੇ 2000 ਰੁਪਏ ਦਿੱਤੇ ਜਾਂਦੇ ਹਨ।

ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਐਥਲੈਟਿਕ ਮੀਟ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਕੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ. ਜਸਵੀਰ ਸਿੰਘ ਧਨੋਆ, ਅਧਿਆਪਕ ਸ੍ਰੀ ਜਸਵੀਰ ਸਿੰਘ, ਗੁਰਮੀਤ ਕੌਰ, ਹਰਨੀਤ ਕੌਰ ਅਤੇ ਹੋਰ ਸਟਾਫ, ਏ.ਐਸ.ਆਈ ਜਗਤਾਰ ਸਿੰਘ, ਹੋਲਦਾਰ ਜਸਵਿੰਦਰ ਸਿੰਘ ਅਤੇ ਸਿਪਾਹੀ ਜਤਿੰਦਰ ਸਿੰਘ ਵੀ ਮੌਜੂਦ ਸਨ। ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਸ. ਕਰਨੈਲ ਸਿੰਘ ਦਾ ਧੰਨਵਾਦ ਕੀਤਾ ਗਿਆ।

Continue Reading

Mohali

ਫੇਜ਼-5 ਅਤੇ ਸ਼ਾਹੀਮਾਜਰਾ ਨੂੰ ਵੰਡਦੀ ਸੜਕ ਦੇ ਚਲਦੇ ਕੰਮ ਵਿੱਚ ਹੋ ਰਹੀ ਲਾਪਰਵਾਹੀ ਲੋਕਾਂ ਦੀ ਸੁਰੱਖਿਆ ਲਈ ਖਤਰਾ : ਅਤੁਲ ਸ਼ਰਮਾ

Published

on

By

ਐਸ ਏ ਐਸ ਨਗਰ, 23 ਅਪ੍ਰੈਲ (ਸ.ਬ.) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਅਤੁਲ ਸ਼ਰਮਾ ਨੇ ਫੇਜ਼-5 ਅਤੇ ਸ਼ਾਹੀਮਾਜਰਾ ਨੂੰ ਵੰਡਦੀ ਸੜਕ ਤੇ ਚੱਲ ਰਹੇ ਮੁਰੰਮਤ ਦੇ ਕੰਮ ਦੌਰਾਨ ਵਰਤੀ ਜਾ ਰਹੀ ਲਾਪਰਵਾਹੀ ਤੇ ਚਿੰਤਾ ਜਾਹਿਰ ਕਰਦਿਆਂ ਕਿਹਾ ਹੈ ਕਿ ਠੇਕੇਦਾਰ ਵੱਲੋਂ ਕੰਮ ਦੌਰਾਨ ਬੁਨਿਆਦੀ ਸੁਰੱਖਿਆ ਉਪਾਵਾਂ ਦੀ ਪੂਰੀ ਤਰ੍ਹਾਂ ਅਣਦੇਖੀ ਕੀਤੀ ਜਾ ਰਹੀ ਹੈ ਜਿਸ ਕਾਰਨ ਆਮ ਲੋਕਾਂ ਦੀ ਸੁਰਖਿਆ ਲਈ ਖਤਰਾ ਪੈਦਾ ਹੋ ਗਿਆ ਹੈ।

ਉਹਨਾਂ ਕਿਹਾ ਕਿ ਇਸ ਸੜਕ ਦੇ ਵਿਚਕਾਰ ਨਵੇਂ ਐਂਗਲ ਲਗਾਏ ਜਾ ਰਹੇ ਹਨ ਪਰੰਤੂ ਠੇਕੇਦਾਰ ਦੇ ਕਰਮਚਾਰੀ ਨਿਰਮਾਣ ਸਮੱਗਰੀ-ਖਾਸ ਕਰਕੇ ਪੇਵਰ ਸਲੈਬ-ਸੜਕ ਦੇ ਕਿਨਾਰੇ ਬੇਤਰਤੀਬੀ ਨਾਲ ਸੁੱਟ ਦਿੰਦੇ ਹਨ। ਇੱਥੇ ਨਾ ਤਾਂ ਕੋਈ ਚੇਤਾਵਨੀ ਬੋਰਡ ਲਗਾਇਆ ਗਿਆ ਹੈ ਅਤੇ ਨਾ ਹੀ ਬੈਰੀਕੇਡਿੰਗ ਜਾਂ ਸੁਰੱਖਿਆ ਸੰਕੇਤਾਂ ਦੀ ਕੋਈ ਵਿਵਸਥਾ ਕੀਤੀ ਗਈ ਹੈ, ਜਿਸ ਨਾਲ ਇਹ ਸੜਕ ਪੈਦਲ ਯਾਤਰੀਆਂ ਅਤੇ ਵਾਹਨ ਚਾਲਕਾਂ ਲਈ ਖਤਰਨਾਕ ਬਣ ਗਈ ਹੈ।

ਉਹਨਾਂ ਕਿਹਾ ਕਿ ਇਹ ਲਾਪਰਵਾਹੀ ਰੋਜ਼ਾਨਾ ਆਵਾਜਾਈ ਕਰਨ ਵਾਲੇ ਲੋਕਾਂ ਲਈ ਹਾਦਸੇ ਦਾ ਕਾਰਨ ਬਣ ਸਕਦੀ ਹੈ, ਖਾਸ ਕਰਕੇ ਰਾਤ ਦੇ ਸਮੇਂ ਜਦੋਂ ਦ੍ਰਿਸ਼ਟਤਾ ਘੱਟ ਹੁੰਦੀ ਹੈ, ਕੋਈ ਵੀ ਵਿਅਕਤੀ ਠੋਕਰ ਖਾ ਸਕਦਾ ਹੈ ਜਾਂ ਵਾਹਨ ਫਿਸਲ ਸਕਦਾ ਹੈ। ਇਹ ਸਿੱਧੇ ਤੌਰ ਤੇ ਹਾਦਸਿਆਂ ਨੂੰ ਸੱਦਾ ਦੇਣ ਵਾਂਗ ਹੈ।

ਉਹਨਾਂ ਕਿਹਾ ਕਿ ਕਈ ਦਿਨਾਂ ਤੋਂ ਕੰਮ ਚੱਲ ਰਹੇ ਹੋਣ ਦੇ ਬਾਵਜੂਦ, ਠੇਕੇਦਾਰ ਵੱਲੋਂ ਇਲਾਕੇ ਨੂੰ ਸੁਰੱਖਿਅਤ ਬਣਾਉਣ ਲਈ ਕੋਈ ਢੰਗ ਦਾ ਕਦਮ ਨਹੀਂ ਚੁੱਕਿਆ ਗਿਆ। ਉਹਨਾਂ ਮੰਗ ਕੀਤੀ ਹੈ ਕਿ ਸੁਰਖਿਆ ਮਾਨਕਾਂ ਦੀ ਅਣਗਹਿਲੀ ਕਰਨ ਵਾਲੇ ਠੇਕੇਦਾਰ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਕੰਮ ਕਰਨ ਦੇ ਤਰੀਕੇ ਵਿੱਚ ਸੁਧਾਰ ਕਰਵਾਇਆ ਜਾਵੇ।

Continue Reading

Latest News

Trending