Mohali
ਗੁਰਦੁਆਰਾ ਸਿੰਘ ਸਭਾ ਫੇਜ਼-11 ਮੁਹਾਲੀ ਦੀ ਚੋਣ ਵਿੱਚ ਸ. ਜਗਦੀਸ਼ ਸਿੰਘ ਬਣੇ ਪ੍ਰਧਾਨ
ਦੂਜੀ ਧਿਰ ਨੇ 400 ਦੇ ਕਰੀਬ ਵੋਟਾਂ ਕੱਟਣ ਦਾ ਇਲਜਾਮ ਲਗਾਇਆ, ਵੋਟਿੰਗ ਦੌਰਾਨ ਕੀਤਾ ਬਾਈਕਾਟ
ਐਸ ਏ ਐਸ ਨਗਰ, 27 ਅਪ੍ਰੈਲ (ਸ.ਬ.) ਗੁਰਦੁਆਰਾ ਸਿੰਘ ਸਭਾ ਫੇਜ਼-11 ਐਸ.ਏ.ਐਸ ਨਗਰ (ਮੁਹਾਲੀ) ਦੇ ਪ੍ਰਧਾਨ ਦੀ ਚੋਣ ਲਈ ਬੀਤੇ ਦਿਨ ਪਈਆਂ ਵੋਟਾਂ ਦੀ ਕਾਰਵਾਈ ਵਿਵਾਦ ਵਿੱਚ ਰੁੱਝ ਗਈ ਹੈ। ਇਸ ਚੋਣ ਵਿੱਚ ਜਿੱਥੇ ਗੁਰੂਦੁਆਰਾ ਸਾਹਿਬ ਦੀ ਕਾਬਜ ਧਿਰ ਦੇ ਉਮੀਦਵਾਰ ਜਗਦੀਸ਼ ਸਿੰਘ ਨੂੰ 224 ਵੋਟਾਂ ਦੇ ਫਰਕ ਨਾਲ ਜੇਤੂ ਐਲਾਨਿਆ ਗਿਆ ਹੈ, ਉੱਥੇ ਵਿਰੋਧੀ ਧਿਰ ਦੇ ਉਮੀਦਵਾਰ ਸਤਨਾਮ ਸਿਘ ਅਤੇ ਉਹਨਾਂ ਦੇ ਸਮਰਥਕਾਂ ਨੇ ਇਲਜਾਮ ਲਗਾਇਆ ਕਿ ਕਾਬਜ ਧਿਰ ਵਲੋਂ ਗੁਰੂਦੁਆਰਾ ਸਾਹਿਬ ਦੀਆਂ ਪੁਰਾਣੀਆਂ ਵੋਟਾਂ ਕੱਟ ਕੇ ਅਤੇ ਜਾਅਲੀ ਵੋਟਾਂ ਭੁਗਤਾ ਕੇ ਇਹ ਚੋਣ ਜਿੱਤੀ ਗਈ ਹੈ। ਵਿਰੋਧੀ ਧਿਰ ਦੇ ਉਮੀਦਵਾਰ ਵਲੋਂ ਉਹਨਾਂ ਦੇ ਸਮਰਥਕਾਂ ਨੂੰ ਵੋਟਾਂ ਨਾ ਪਾਉਣ ਦੇਣ ਦਾ ਇਲਜਾਮ ਲਗਾਉਂਦਿਆਂ ਮੌਕੇ ਤੋਂ ਵਾਕ ਆਉਟ ਕੀਤਾ ਗਿਆ। ਉਹਨਾਂ ਵਲੋਂ ਐਸ ਡੀ ਐਮ ਮੁਹਾਲੀ ਅਤੇ ਥਾਣਾ ਫੇਜ਼ 11 ਦੇ ਐਸ ਐਚ ਓ ਨੂੰ ਪੱਤਰ ਲਿਖ ਕੇ ਇਸ ਚੋਣ ਨੂੰ ਰੱਦ ਕਰਨ ਅਤੇ ਨਵੇਂ ਸਿਰੇ ਤੋਂ ਚੋਣ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਨਜ਼ੂਰ ਸ਼ੁਦਾ ਸੰਵਿਧਾਨ ਅਨੁਸਾਰ ਅਪ੍ਰੈਲ ਮਹੀਨੇ ਵਿੱਚ ਚੋਣਾਂ ਕਰਾਉਣੀਆਂ ਹੁੰਦੀਆਂ ਹਨ, ਜਿਸ ਅਨੁਸਾਰ 1 ਅਪ੍ਰੈਲ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਵਲੋਂ ਚੋਣਾਂ ਦਾ ਐਲਾਨ ਕੀਤਾ ਗਿਆ ਸੀ ਉਹਨਾਂ ਦੱਸਿਆ ਕਿ ਚੋਣਾਂ ਲਈ 26 ਅਪ੍ਰੈਲ ਦੀ ਮਿਤੀ ਤੈਅ ਕੀਤੀ ਗਈ ਸੀ। ਇਸ ਸਬੰਧੀ ਬਣਾਏ ਗਏ ਚੋਣ ਬੋਰਡ ਵਿੱਚ ਸ.ਜੋਧ ਸਿੰਘ ਨੂੰ ਮੁੱਖ ਚੋਣ ਕਮਿਸ਼ਨਰ ਅਤੇ ਸ. ਇੰਦਰਜੀਤ ਸਿੰਘ ਅਤੇ ਸ. ਸੱਜਣ ਸਿੰਘ ਬਲੱਗਣ ਨੂੰ ਚੋਣ ਕਮਿਸ਼ਨ ਨਿਯੁਕਤ ਕੀਤਾ ਗਿਆ ਸੀ ਜਿਸ ਵਲੋਂ 4 ਅਪ੍ਰੈਲ ਨੂੰ ਚੋਣਾਂ ਸਬੰਧੀ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਸੀ।
ਸ.ਜੋਧ ਸਿੰਘ ਨੇ ਦੱਸਿਆ ਕਿ ਪ੍ਰਧਾਨ ਦੇ ਅਹੁਦੇ ਲਈ 2 ਉਮੀਦਵਾਰ ਸ.ਜਗਦੀਸ਼ ਸਿੰਘ ਅਤੇ ਸ. ਸਤਿਨਾਮ ਸਿੰਘ ਸਨ। ਉਹਨਾਂ ਕਿਹਾ ਕਿ ਚੋਣ ਬੋਰਡ ਦੇ ਮੈਂਬਰਾਂ ਦੀ ਅਗਵਾਈ ਵਿੱਚ ਚੋਣ ਨਿਰਪੱਖ ਅਤੇ ਸ਼ਾਂਤੀਪੁਰਨ ਤਰੀਕੇ ਨਾਲ ਸੰਪੂਰਨ ਕੀਤੀ ਗਈ। ਇਸ ਮੌਕੇ ਸਥਾਨਕ ਪ੍ਰਸ਼ਾਸ਼ਨ ਵਲੋਂ ਨਿਰਪੱਖ ਅਤੇ ਸ਼ਾਂਤੀ ਪੂਰਣ ਚੋਣ ਲਈ ਪੁਲੀਸ ਦਾ ਪ੍ਰਬੰਧ ਵੀ ਕੀਤਾ ਗਿਆ ਸੀ।
ਉਹਨਾਂ ਕਿਹਾ ਕਿ ਕੁੱਲ ਵੋਟਾਂ 2289 ਹਨ ਜਿਹਨਾਂ ਵਿੱਚੋਂ 1368 ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਉਹਨਾਂ ਕਿਹਾ ਕਿ ਸ. ਜਗਦੀਸ਼ ਸਿੰਘ ਨੂੰ 786 ਅਤੇ ਸ. ਸਤਿਨਾਮ ਸਿੰਘ ਨੂੰ 562 ਵੋਟਾਂ ਪ੍ਰਾਪਤ ਹੋਈਆਂ ਅਤੇ ਸ. ਜਗਦੀਸ਼ ਸਿੰਘ ਨੂੰ 224 ਵੋਟਾਂ ਦੇ ਫਰਕ ਨਾਲ ਜੇਤੂ ਐਲਾਨਿਆ ਗਿਆ।
ਦੂਜੇ ਪਾਸੇ ਵਿਰੋਧੀ ਧਿਰ ਦੇ ਉਮੀਦਵਾਰ ਸਤਨਾਮ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਚੋਣ ਵਿੱਚ ਵੱਡੇ ਪੱਧਰ ਤੇ ਹੋ ਰਹੀਆਂ ਧਾਂਦਲੀਆਂ ਅਤੇ ਬੇਨਿਯਮੀਆਂ ਕਾਰਨ ਵਿਰੋਧੀ ਧਿਰ ਵੱਲੋਂ ਬਾਈਕਾਟ ਕੀਤਾ ਗਿਆ। ਉਹਨਾਂ ਕਿਹਾ ਕਿ ਜਦੋਂ ਚੋਣ ਸ਼ੁਰੂ ਹੋਈ ਉਦੋਂ ਲੱਗ ਰਿਹਾ ਸੀ ਕਿ ਚੋਣ ਠੀਕ ਚੱਲ ਰਹੀ ਹੈ, ਜਦੋਂ ਵੱਡੀ ਗਿਣਤੀ ਵਿੱਚ ਵੋਟਰ ਸ਼ੁਰੂ ਹੋਏ ਤਾਂ ਵੱਡੀ ਗਿਣਤੀ ਵੋਟਰਾਂ ਕੋਲ ਵੋਟਰ ਕਾਰਡ ਤਾਂ ਸਨ ਪਰ ਉਹਨਾਂ ਦੇ ਨਾਮ ਵੋਟਰ ਲਿਸਟਾਂ ਵਿੱਚੋਂ ਗਾਇਬ ਸਨ।
ਉਹਨਾਂ ਕਿਹਾ ਕਿ ਜਦੋਂ ਉਨ੍ਹਾਂ ਇਕੱਠੇ ਹੋ ਕੇ ਮੌਜੂਦਾ ਪ੍ਰਧਾਨ ਹਰਜੀਤ ਸਿੰਘ ਨੂੰ ਪੁੱਛਿਆ ਕਿ ਸਾਡੇ ਨਾਮ ਕਿਉਂ ਕੱਟ ਦਿੱਤੇ ਤਾਂ ਉਹਨਾਂ ਕੋਈ ਤਸੱਲੀਬਖਸ਼ ਉਤਰ ਨਹੀਂ ਦੇ ਸਕਿਆ ਜਿਸਤੇ ਵੋਟਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ ਅਤੇ ਜਦੋਂ ਸਥਿਤੀ ਨਾਜਕ ਹੋ ਗਈ ਤਾਂ ਡੀ ਐਸ ਪੀ ਪੱਧਰ ਦੇ ਅਧਿਕਾਰੀ ਵੀ ਮੌਕੇ ਤੇ ਪਹੁੰਚੇ।
ਗੁਰੂਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਸੋਢੀ ਨੇ ਦੱਸਿਆ ਕਿ 2023 ਵਿੱਚ ਹੋਈ ਪਿਛਲੀ ਚੋਣ ਵਿੱਚ 2600 ਦੇ ਕਰੀਬ ਵੋਟਰ ਸਨ ਪਰ ਹੁਣ ਪੁਰਾਣੇ ਵੋਟਰ 2200 ਹਨ ਅਤੇ ਮੌਜੂਦਾ ਪ੍ਰਧਾਨ ਵਲੋਂ ਵਿਰੋਧੀ ਧਿਰ ਦੇ ਸਮਰਥਕਾਂ ਦੀਆਂ ਸੈਂਕੜੇ ਵੋਟਾਂ ਕੱਟ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਦੀ ਮੌਤ ਹੋ ਚੁੱਕੀ ਹੈ, ਉਹਨਾਂ ਦੀਆਂ ਵੋਟਾਂ ਨਹੀਂ ਕੱਟੀਆਂ ਗਈਆਂ ਅਤੇ ਚੋਣ ਬੋਰਡ ਦੀ ਮਿਲੀ ਭੁਗਤ ਨਾਲ ਉਹ ਵੋਟਾਂ ਵੀ ਭੁਗਤਾ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਜਦੋਂ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਹੰਗਾਮਾ ਹੋਣ ਲੱਗਾ ਤਾਂ ਮਜਬੂਰੀ ਵਿੱਚ ਵਿਰੋਧੀ ਧਿਰ ਨੇ ਚੋਣਾਂ ਦਾ ਬਾਈਕਾਟ ਕਰ ਦਿੱਤਾ। ਉਹਨਾਂ ਪ੍ਰਸ਼ਾਸਨ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮੰਗ ਕੀਤੀ ਕਿ ਸਾਰੇ ਘਟਨਾਕ੍ਰਮ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਇਹ ਚੋਣ ਰੱਦ ਕੀਤੀ ਜਾਵੇ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
