Connect with us

Mohali

ਜਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀ ਦੇ ਹੁਕਮ ਜਾਰੀ

Published

on

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ, ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ, ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ ਅਤੇ ਰੈਲੀਆਂ ਕਰਨ ਤੇ ਪਾਬੰਦੀ

ਐਸ ਏ ਐਸ ਨਗਰ, 28 ਅਪ੍ਰੈਲ (ਸ.ਬ.) ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਅਧੀਨ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।

ਜਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਦੀ ਚਾਰਦੀਵਾਰੀ ਦੇ ਅੰਦਰ ਅਤੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੈਮੋਰੰਡਮ ਵਗੈਰਾ ਦੇਣ ਲਈ ਪੰਜ ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀਆਂ ਦੇ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿੱਚੋਂ ਲੰਘ ਕੇ ਇਸ ਦਫਤਰ ਵਿੱਚ ਆਉਣ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ (ਜ਼ਿਲ੍ਹੇ ਦੀ ਹਦੂਦ ਅੰਦਰ) ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਸੁੱਟਣ ਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ। ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਏਅਰ ਫੋਰਸ ਸਟੇਸ਼ਨ ਦੇ ਆਲੇ ਦੁਆਲੇ ਆਮ ਜਨਤਾ ਵਲੋਂ ਕਈ ਖਾਣ-ਪੀਣ ਦੀਆਂ ਦੁਕਾਨਾਂ ਖੋਲੀਆਂ ਹੋਈਆਂ ਹਨ, ਜਿਹਨਾਂ ਵਲੋਂ ਇਨ੍ਹਾਂ ਵਸਤਾਂ ਦੀ ਰਹਿੰਦ-ਖੂਹੰਦ ਖੁੱਲ੍ਹੇ ਵਿਚ ਹੀ ਸੁੱਟ ਦਿੱਤੀ ਜਾਂਦੀ ਹੈ, ਜਿਸ ਕਰਕੇ ਏਅਰ ਫੋਰਸ ਦੇ ਏਰੀਏ ਵਿਚ ਮਾਸਾਹਾਰੀ ਪੰਛੀ ਉਡਦੇ ਰਹਿੰਦੇ ਹਨ। ਇਨ੍ਹਾਂ ਦੇ ਉਡਣ ਨਾਲ ਕਿਸੇ ਵੀ ਸਮੇਂ ਹਵਾਈ ਜਹਾਜ਼ ਨਾਲ ਟਕਰਾਉਣ ਕਰਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਜੋ ਕਿ ਰਾਸ਼ਟਰੀ ਸੁਰੱਖਿਆ ਲਈ ਵੀ ਖਤਰੇ ਦਾ ਕਾਰਨ ਬਣਦਾ ਹੈ ਅਤੇ ਸੈਨਾ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿਚ ਵੀ ਵਿਘਨ ਪੈਦਾ ਕਰਦਾ ਹੈ। ਇਸ ਦੇ ਫਲਸਰੂਪ ਅਮਨ ਅਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।

ਇਸਦੇ ਨਾਲ ਹੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਦੀ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਤੇ ਵੀ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ, ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ ਅਤੇ ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ, ਰੈਲੀਆਂ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮਜਿਸਟ੍ਰੈਟ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਉਹ ਦੱਸਿਆ ਕਿ ਸੀਨੀਅਰ ਕਪਤਾਨ ਪੁਲੀਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਐਸ. ਏ. ਐਸ ਨਗਰ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ, ਬੇਰੁਜ਼ਗਾਰ ਆਦਿ ਯੂਨੀਅਨ/ ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫ਼ੋਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਸਾਰੇ ਹੁਕਮ 28.04.2026 ਤੋਂ 10.06.2026 ਤੱਕ ਲਾਗੂ ਰਹਿਣਗੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending