Connect with us

Mohali

ਕਹਾਣੀ ਸੰਗ੍ਰਹਿ ਹਕੀਕਤ ਦੇ ਪਰਛਾਵੇਂ ਦਾ ਲੋਕ ਅਰਪਣ ਅਤੇ ਕਵੀ ਦਰਬਾਰ ਦਾ ਆਯੋਜਨ

Published

on

ਐਸ ਏ ਐਸ ਨਗਰ, 29 ਅਪ੍ਰੈਲ (ਸ.ਬ.) ਕਵੀ ਮੰਚ (ਰਜਿ) ਮੁਹਾਲੀ ਵੱਲੋਂ ਲੇਖਕ ਗੁਰਸ਼ਰਨ ਸਿੰਘ ਕਾਕੇ ਦਾ ਕਹਾਣੀ ਸੰਗ੍ਰਹਿ ‘ਹਕੀਕਤ ਦੇ ਪ੍ਰਛਾਂਵੇ ‘ ਦਾ ਲੋਕ ਅਰਪਣ ਸਮਾਗਮ ਆਰੀਆ ਸਮਾਜ ਮੰਦਰ ਫੇਜ਼ 6 ਮੁਹਾਲੀ ਵਿਖੇ ਰਚਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਮੰਚ ਦੇ ਪ੍ਰਧਾਨ ਭਗਤ ਰਾਮ ਰੰਗਾੜਾ ਵੱਲੋਂ ਕੀਤੀ ਗਈ ਜਦੋਂਕਿ ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ ਦੇ ਪ੍ਰਧਾਨ ਜਸਪਾਲ ਸਿੰਘ ਦੇਸੂਵੀ ਬਤੌਰ ਮੁੱਖ ਮਹਿਮਾਨ ਅਤੇ ਐਸੋਸੀਏਟ ਪ੍ਰੋ ਜਸਬੀਰ ਕੌਰ ਬੈਂਸ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਪੁਸਤਕ ਰਚੇਤਾ ਗੁਰਸ਼ਰਨ ਸਿੰਘ ਕਾਕਾ ਤੇ ਉਹਨਾਂ ਦੀ ਸੁਪਤਨੀ ਬੀਬੀ ਰਜਿੰਦਰ ਕੌਰ ਵੀ ਪ੍ਰਧਾਨਗੀ ਮੰਡਲ ਦਾ ਹਿੱਸਾ ਬਣੇ।

ਪ੍ਰੋਗਰਾਮ ਦੇ ਆਰੰਭ ਵਿੱਚ ਮੰਚ ਦੇ ਪ੍ਰਧਾਨ ਭਗਤ ਰਾਮ ਰੰਗਾੜਾ ਨੇ ਆਏ ਮਹਿਮਾਨਾਂ ਦਾ ਸੁਆਗਤ ਕੀਤਾ ਜਿਸ ਉਪਰੰਤ ਪ੍ਰਧਾਨਗੀ ਮੰਡਲ ਵੱਲੋਂ ਪੁਸਤਕ ਲੋਕ ਅਰਪਣ ਕੀਤੀ ਗਈ। ਇਸ ਮੌਕੇ ਅਵਤਾਰ ਸਿੰਘ ਖਾਲਸਾ ਵੱਲੋਂ ਪੁਸਤਕ ਤੇ ਲਿਖਿਆ ਪਰਚਾ ਉਹਨਾਂ ਦੀ ਗੈਰ ਮੌਜੂਦਗੀ ਵਿੱਚ ਸਟੇਜ ਸੱਕਤਰ ਵੱਲੋਂ ਪੜ੍ਹਿਆ ਗਿਆ।

ਇਸ ਉਪਰੰਤ ਬਲਵਿੰਦਰ ਸਿੰਘ ਢਿੱਲੋਂ ਨੇ ਬਾਬੂ ਰਜ਼ਬ ਅਲੀ ਦੀਆਂ ਰਚਨਾਵਾਂ ਨਾਲ ਕਵੀ ਦਰਬਾਰ ਦੀ ਆਰੰਭਤਾ ਕੀਤੀ। ਇਸ ਮੌਕੇ ਧਿਆਨ ਸਿੰਘ ਕਾਹਲੋਂ, ਗੀਤਕਾਰ ਰਣਜੋਧ ਸਿੰਘ ਰਾਣਾ, ਜਗਤਾਰ ਸਿੰਘ ਜੋਗ, ਸਰਬਜੀਤ ਸਿੰਘ ਪੱਡਾ, ਮਲਕੀਤ ਨਾਗਰਾ, ਬਲਕਾਰ ਸਿੱਧੂ, ਸੁਮਿਤਰ ਦੋਸਤ, ਗੁਰਸ਼ਰਨ ਸਿੰਘ ਕਾਕਾ, ਭੁਪਿੰਦਰ ਭਾਗੋਮਾਜਰਾ, ਮਹਿੰਗਾ ਸਿੰਘ ਕਲਸੀ, ਗੁਰਵਿੰਦਰ ਗੁਰੀ, ਜਸਪਾਲ ਸਿੰਘ ਦੇਸੂਵੀ, ਬਲਦੇਵ ਬਿੰਦਰਾ, ਪ੍ਰਿ ਬਹਾਦਰ ਸਿੰਘ ਗੋਸਲ, ਡਾ. ਮਨਜੀਤ ਸਿੰਘ ਮਝੈਲ, ਰਤਨ ਬਾਬਕਵਾਲਾ, ਖੁਸ਼ੀ ਰਾਮ ਨਿਮਾਣਾ, ਐਸ ਕੇ ਅਰੋੜਾ ਨੇ ਵੀ ਆਪੋ ਆਪਣੇ ਫ਼ਨ ਦਾ ਮੁਜਾਹਰਾ ਬਾਖੂਬੀ ਕਰਕੇ ਸਰੋਤਿਆਂ ਦਾ ਭਰਭੂਰ ਮਨੋਰੰਜਨ ਕੀਤਾ।

ਆਪੋ ਆਪਣੇ ਕੂੰਜੀਵਤ ਭਾਸ਼ਣ ਵਿੱਚ ਮੁੱਖ ਮਹਿਮਾਨ ਜਸਪਾਲ ਸਿੰਘ ਦੇਸੂਵੀ ਅਤੇ ਵਿਸ਼ੇਸ਼ ਮਹਿਮਾਨ ਡਾ. ਜਸਬੀਰ ਕੌਰ ਵਿਸ਼ੇਸ ਮਹਿਮਾਨ ਤੇ ਬੀਬੀ ਰਾਜਿੰਦਰ ਕੌਰ ਨੇ ਸਮੁੱਚੇ ਪ੍ਰੋਗਰਾਮ ਮਿਆਰੀ ਦੱਸਦਿਆਂ ਮੰਚ ਨੂੰ ਭਵਿੱਖ ਵਿੱਚ ਵੀ ਇਹੋ ਜਿਹੇ ਪ੍ਰੋਗਰਾਮ ਨਿਰੰਤਰ ਕਰਨ ਦੀ ਸਲਾਹ ਦਿੱਤੀ। ਰਾਜ ਕੁਮਾਰ ਸਾਹੋਵਾਲੀਆ ਵੱਲੋਂ ਮੰਚ ਸੰਚਾਲਣ ਦੇ ਨਾਲ ਨਾਲ ਆਪਣੀ ਰਚਨਾ ‘ਝੁੱਡੂ ਬੀਬਾ ਰਾਣਾ’ ਨਾਲ ਕਵੀ ਦਰਬਾਰ ਵਿੱਚ ਆਪਣੀ ਹਾਜ਼ਰੀ ਵੀ ਲਗਵਾਈ।

ਮੰਚ ਵੱਲੋਂ ਜਸਪਾਲ ਸਿੰਘ ਦੇਸੂਵੀ, ਡਾ ਜਸਬੀਰ ਕੌਰ, ਗੁਰਸ਼ਰਨ ਕਾਕਾ, ਰਾਜ ਕੁਮਾਰ ਸਾਹੋਵਾਲੀਆ ਤੇ ਬੀਬੀ ਰਾਜਿੰਦਰ ਕੌਰ ਦਾ ਸਨਮਾਨ ਚਿੰਨ ਤੇ ਲੋਈਆਂ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਮੰਗਤ ਰਾਏ ਕਪੂਰ, ਬਿਕਰਜੀਤ ਸਿੰਘ, ਕਮਲਜੀਤ ਸਿੰਘ, ਰੋਹਨ, ਜਗਪਾਲ ਸਿੰਘ, ਸੁਰਿੰਦਰ ਪਾਲ ਵਰਮਾ ਤੇ ਹੋਰਾਂ ਵੱਲੋਂ ਹਾਜ਼ਰੀ ਭਰ ਕੇ ਸਮੁੱਚੇ ਪ੍ਰੋਗਰਾਮ ਦਾ ਆਨੰਦ ਮਾਣਿਆ ਗਿਆ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending