Chandigarh
ਸ਼ੋਰ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਿਯਮਤ ਜਾਗਰੂਕਤਾ ਮੁਹਿੰਮ ਜ਼ਰੂਰੀ : ਸੁਸ਼ੀਲ ਡੋਗਰਾ
ਚੰਡੀਗੜ੍ਹ, 29 ਅਪ੍ਰੈਲ (ਸ.ਬ.) ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ ਦੇ ਵਿਗਿਆਨੀ ਸੁਸ਼ੀਲ ਡੋਗਰਾ ਨੇ ਕਿਹਾ ਹੈ ਕਿ ਸ਼ੋਰ ਪ੍ਰਦੂਸ਼ਣ ਸਿਰਫ਼ ਚੰਡੀਗੜ੍ਹ ਲਈ ਹੀ ਨਹੀਂ ਸਗੋਂ ਪੂਰੇ ਦੇਸ਼ ਲਈ ਗੰਭੀਰ ਸਮੱਸਿਆ ਹੈ। ਅੰਤਰਰਾਸ਼ਟਰੀ ਸ਼ੋਰ ਜਾਗਰੂਕਤਾ ਦਿਵਸ ਦੇ ਮੌਕੇ ਪ੍ਰਯੋਗ ਫਾਊਂਡੇਸ਼ਨ ਅਤੇ ਸਰਵਪ੍ਰੇਮ ਫਾਊਂਡੇਸ਼ਨ ਵਲੋਂ ਸੈਕਟਰ 8 ਦੇ ਡੀਏਵੀ ਪਬਲਿਕ ਸਕੂਲ ਵਿੱਚ ਸ਼ੋਰ ਪ੍ਰਦੂਸ਼ਣ ਵਿਰੁੱਧ ਜਾਗਰੂਕਤਾ ਮੁਹਿੰਮ ‘ਧਵਨੀ- ਦ ਪੀਸ’ ਦੀ ਸ਼ੁਰੂਆਤ ਕਰਨ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਇਸ ਸਮੱਸਿਆ ਨੂੰ ਹਰ ਕੋਈ ਸਵੀਕਾਰ ਕਰਦਾ ਹੈ, ਪਰ ਇਸਦੇ ਹੱਲ ਬਾਰੇ ਜਾਗਰੂਕਤਾ ਦੀ ਘਾਟ ਹੈ।
ਉਹਨਾਂ ਕਿਹਾ ਕਿ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਸਖ਼ਤ ਨਿਯਮ ਅਤੇ ਕਾਨੂੰਨ ਬਣੇ ਹੋਏ ਹਨ। ਪ੍ਰੀਖਿਆਵਾਂ ਦੇ ਦਿਨਾਂ ਦੌਰਾਨ ਕਿਸੇ ਵੀ ਅਸੁਵਿਧਾ ਤੋਂ ਬਚਣ ਲਈ, ਵਿਦਿਆਰਥੀ 112 ਤੇ ਕਾਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਮੁਹਿੰਮ ਨਿਯਮਿਤ ਤੌਰ ਤੇ ਚਲਾਈ ਜਾਵੇ, ਤਾਂ ਸਿਟੀ ਬਿਊਟੀਫੁੱਲ ਨੂੰ ਸ਼ੋਰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕਦਾ ਹੈ।
ਪ੍ਰੋਗਰਾਮ ਦੌਰਾਨ, ਈ ਐਨ ਟੀ ਮਾਹਿਰ ਡਾ. ਪ੍ਰਾਚੀ ਬਰਾਕ ਨੇ ਬੱਚਿਆਂ ਵਿੱਚ ਸ਼ੋਰ ਪ੍ਰਦੂਸ਼ਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਅਤੇ ਉਨ੍ਹਾਂ ਨੂੰ ਕਿਵੇਂ ਰੋਕਿਆ ਜਾਵੇ ਬਾਰੇ ਇੱਕ ਪੇਸ਼ਕਾਰੀ ਪੇਸ਼ ਕੀਤੀ। ਸਕੂਲ ਦੇ ਪ੍ਰਿੰਸੀਪਲ ਮਨਤੋਸ਼ ਪਾਲ ਸਿੰਘ ਨੇ ਬੱਚਿਆਂ ਦੀ ਹੈਡਫੋਨ ਲਗਾ ਕੇ ਪੜ੍ਹਨ ਦੀ ਆਦਤ ਬਾਰੇ ਦੱਸਿਆ।
ਸਰਵਪ੍ਰੇਮ ਫਾਊਂਡੇਸ਼ਨ ਦੇ ਸੰਸਥਾਪਕ ਡਾ. ਪ੍ਰੇਮ ਓਝਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ, ਚੰਡੀਗੜ੍ਹ ਟ੍ਰਾਈਸਿਟੀ ਦੇ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚੋਂ ਹੋਰ ਬੱਚੇ ਅਤੇ ਨੌਜਵਾਨ ਇਸੇ ਤਰ੍ਹਾਂ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਕੀਤੇ ਜਾਣਗੇ। ਡਾ. ਰੋਮਿਕਾ ਵਢੇਰਾ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ।
ਇਸ ਮੌਕੇ ਸਕੂਲ ਵਿੱਚ ਸ਼ੋਰ ਪ੍ਰਦੂਸ਼ਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਪੇਂਟਿੰਗ ਮੁਕਾਬਲਾ ਅਤੇ ਬੱਚਿਆਂ ਦਾ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਸੀਆ ਅਤੇ ਰੂਹਾਨੀ ਨੂੰ ਪੋਸਟਰ ਮੇਕਿੰਗ ਵਿੱਚ ਅਤੇ ਮਾਲਵਿਕਾ ਅਤੇ ਯੁੱਗ ਨੂੰ ਭਾਸ਼ਣ ਮੁਕਾਬਲੇ ਵਿੱਚ ਜੇਤੂ ਐਲਾਨਿਆ ਗਿਆ।
ਸਮਾਗਮ ਵਿੱਚ ਸੇਵਾਮੁਕਤ ਪ੍ਰਿੰਸੀਪਲ ਅਰਾਧਨਾ ਓਝਾ, ਡਾ. ਅਸ਼ੋਕ ਵਢੇਰਾ ਅਤੇ ਸਾਹਿਤਕਾਰ ਸੀਮਾ ਗੁਪਤਾ ਨੇ ਜੱਜਾਂ ਦੀ ਭੂਮਿਕਾ ਨਿਭਾਈ। ਇਸ ਮੌਕੇ ਪ੍ਰਯੋਗ ਫਾਊਂਡੇਸ਼ਨ ਚੰਡੀਗੜ੍ਹ ਦੇ ਪ੍ਰਧਾਨ ਨਿਤੇਸ਼ ਮਹਾਜਨ, ਫਾਇਰ ਅਵੇਅਰਨੈਸ ਐਂਡ ਸੇਫਟੀ ਐਸੋਸੀਏਸ਼ਨ ਦੇ ਪ੍ਰਧਾਨ ਜਸਜੋਤ ਸਿੰਘ ਅਲਮਸਤ, ਧਵਾਨੀ ਦ ਪੀਸ ਦੇ ਪ੍ਰੋਜੈਕਟ ਕੋਆਰਡੀਨੇਟਰ ਡਾ. ਕਵਿਤਾ ਸ਼ਰਮਾ, ਸੰਜੇ ਓਝਾ, ਸ੍ਰੀਜਨ ਅਤੇ ਹੋਰ ਕਈ ਪਤਵੰਤੇ ਮੌਜੂਦ ਸਨ।
Chandigarh
ਚੰਡੀਗੜ੍ਹ ਦੇ ਸੈਕਟਰ 11 ਵਿੱਚ ਸਥਿਤ ਦਵਾਈਆਂ ਦੀ ਮਸ਼ਹੂਰ ਦੁਕਾਨ ‘ਸ਼੍ਰੀ ਕੁਮਾਰ ਮੈਡੀਕੋਜ਼’ ਦੇ ਕੈਸ਼ੀਅਰ ਦਾ ਗੋਲੀਆਂ ਮਾਰ ਕੇ ਕਤਲ
ਨਕਾਬਪੋਸ਼ ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ ਕੇ ਕੈਸ਼ੀਅਰ ਤੇ ਆਟੋਮੈਟਿਕ ਹਥਿਆਰ ਨਾਲ ਚਲਾਈਆਂ ਗੋਲੀਆਂ
ਚੰਡੀਗੜ੍ਹ, 13 ਜੂਨ (ਸ.ਬ.) ਚੰਡੀਗੜ੍ਹ ਦੇ ਸੈਕਟਰ 11 ਵਿੱਚ ਸਥਿਤ ਦਵਾਈਆਂ ਦੀ ਮਸ਼ਹੂਰ ਦੁਕਾਨ ‘ਸ਼੍ਰੀ ਕੁਮਾਰ ਮੈਡੀਕੋਜ਼’ ਦੇ ਕੈਸ਼ੀਅਰ ਦਾ ਅੱਜ ਦਿਨ ਦਿਹਾੜੇ 3 ਨਕਾਬਪੋਸ਼ ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤਿੰਨ 3 ਨਕਾਬਪੋਸ਼ ਹਮਲਾਵਰ ਦੁਕਾਨ ਦਾਖਲ ਹੋਏ ਅਤੇ ਕੈਸ਼ੀਅਰ ਤੇ ਆਟੋਮੈਟਿਕ ਹਥਿਆਰ ਨਾਲ ਤਾਬੜਤੋੜ ਕਈ ਰਾਊਂਡ ਫਾਇਰ ਕੀਤੇ। ਹਮਲੇ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਮੈਡੀਕਲ ਸਟੋਰ ਦੇ ਕੈਸ਼ੀਅਰ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਾਨਕੀ ਵਜੋਂ ਹੋਈ ਹੈ, ਜੋ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ ਅਤੇ ਉੱਥੇ ਸਰਪੰਚ ਵਜੋਂ ਵੀ ਸੇਵਾਵਾਂ ਨਿਭਾਅ ਰਿਹਾ ਸੀ। ਉਹ ਇੱਥੇ ਸੈਕਟਰ 11 ਸਥਿਤ ‘ਸ਼੍ਰੀ ਕੁਮਾਰ ਮੈਡੀਕਲ ਹਾਲ’ ਵਿੱਚ ਬਤੌਰ ਕੈਸ਼ੀਅਰ ਕੰਮ ਕਰਦਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖ਼ੂਨੀ ਵਾਰਦਾਤ ਦੁਪਹਿਰ ਕਰੀਬ 3 ਵਜੇ ਵਾਪਰੀ। ਐਕਟਿਵਾ ਸਕੂਟਰ ਤੇ ਸਵਾਰ ਹੋ ਕੇ ਆਏ ਅਣਪਛਾਤੇ ਹਮਲਾਵਰਾਂ ਨੇ ਮੈਡੀਕਲ ਸਟੋਰ ਦੇ ਅੰਦਰ ਦਾਖਲ ਹੋ ਕੇ ਜਾਨਕੀ ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਚਸ਼ਮਦੀਦਾਂ ਦੇ ਹਵਾਲੇ ਤੋਂ ਸਾਹਮਣੇ ਆਇਆ ਹੈ ਕਿ ਬਦਮਾਸ਼ਾਂ ਨੇ ਕਰੀਬ 16 ਰਾਊਂਡ ਫਾਇਰ ਕੀਤੇ, ਜਿਸ ਦੌਰਾਨ ਜਾਨਕੀ ਨੂੰ ਕਈ ਗੋਲੀਆਂ ਲੱਗੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਬੜੀ ਆਸਾਨੀ ਨਾਲ ਮੌਕੇ ਤੋਂ ਫ਼ਰਾਰ ਹੋ ਗਏ। ਖ਼ੂਨ ਨਾਲ ਲਹੂ-ਲੁਹਾਨ ਹੋਏ ਜਾਨਕੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਕਤਲ ਦੀ ਇਸ ਵਾਰਦਾਤ ਤੋਂ ਬਾਅਦ ਚੰਡੀਗੜ੍ਹ ਪੁਲੀਸ ਦੇ ਉੱਚ ਅਧਿਕਾਰੀ ਭਾਰੀ ਫੋਰਸ ਸਮੇਤ ਮੌਕੇ ਤੇ ਪਹੁੰਚ ਗਏ। ਡੀ.ਐਸ.ਪੀ. ਦਲਬੀਰ ਸਿੰਘ ਭਿੰਡਰ, ਸੈਕਟਰ 11 ਥਾਣੇ ਦੇ ਇੰਚਾਰਜ ਜਸਪਾਲ ਸਿੰਘ ਭੁੱਲਰ, ਏ.ਜੀ.ਟੀ.ਐਫ. ਥਾਣਾ ਇੰਚਾਰਜ ਹਰਿੰਦਰ ਸਿੰਘ ਸੇਖੋਂ ਅਤੇ ਇੰਸਪੈਕਟਰ ਸਤਿੰਦਰ ਸਿੰਘ ਸਮੇਤ ਕ੍ਰਾਈਮ ਬ੍ਰਾਂਚ ਅਤੇ ਡੀ.ਸੀ.ਸੀ. ਦੀਆਂ ਟੀਮਾਂ ਨੇ ਘਟਨਾ ਸਥਾਨ ਦਾ ਬਾਰੀਕੀ ਨਾਲ ਮੁਆਇਨਾ ਕੀਤਾ। ਪੁਲੀਸ ਨੇ ਮੌਕੇ ਤੋਂ ਕਈ ਅਹਿਮ ਸਬੂਤ ਅਤੇ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ।
ਪੁਲੀਸ ਸੂਤਰਾਂ ਮੁਤਾਬਕ ਮੁਢਲੀ ਜਾਂਚ ਵਿੱਚ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਜਾਪਦਾ ਹੈ। ਮ੍ਰਿਤਕ ਜਾਨਕੀ ਦਾ ਹਿਮਾਚਲ ਪ੍ਰਦੇਸ਼ ਵਿੱਚ ਕਿਸੇ ਵਿਵਾਦ ਨੂੰ ਲੈ ਕੇ ਪਹਿਲਾਂ ਵੀ ਝਗੜਾ ਹੋਇਆ ਸੀ ਅਤੇ ਖ਼ਦਸ਼ਾ ਹੈ ਕਿ ਉਸੇ ਦੁਸ਼ਮਣੀ ਦੇ ਚਲਦਿਆਂ ਇਸ ਕਤਲ ਨੂੰ ਅੰਜਾਮ ਦਿੱਤਾ ਗਿਆ ਹੈ। ਇਹ ਵੀ ਚਰਚਾ ਹੈ ਕਿ ਮ੍ਰਿਤਕ ਨੂੰ ਪਹਿਲਾਂ ਧਮਕੀਆਂ ਵੀ ਮਿਲੀਆਂ ਸਨ।
ਪੁਲੀਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਬਦਮਾਸ਼ਾਂ ਦੀ ਭਾਲ ਲਈ ਵਿਸ਼ੇਸ਼ ਟੀਮਾਂ ਗਠਿਤ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਨੇ ਭਰੋਸਾ ਦਿੱਤਾ ਹੈ ਕਿ ਤਕਨੀਕੀ ਸਬੂਤਾਂ ਦੇ ਆਧਾਰ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦਾ ਪਰਦਾਫਾਸ਼ ਕੀਤਾ ਜਾਵੇਗਾ ਹਾਲਾਂਕਿ ਘਟਨਾ ਸਥਾਨ ਤੋਂ ਕੁਝ ਹੀ ਦੂਰੀ ਤੇ ਪੁਲੀਸ ਨਾਕਾ ਮੌਜੂਦ ਹੋਣ ਦੇ ਬਾਵਜੂਦ ਹਮਲਾਵਰਾਂ ਦਾ ਸ਼ਰੇਆਮ ਫ਼ਰਾਰ ਹੋ ਜਾਣਾ ਪੁਲੀਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਜ਼ਿਕਰਯੋਗ ਹੈ ਕਿ ਉਕਤ ਮੈਡੀਕਲ ਸਟੋਰ ਦੇ ਮਾਲਕ ਨੂੰ ਵੀ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਪਹਿਲਾਂ ਸਾਲ 2017 ਵਿੱਚ ਵੀ ਦੋ ਨੌਜਵਾਨਾਂ ਨੇ ‘ਕੁਮਾਰ ਬ੍ਰਦਰਜ਼ ਮੈਡੀਕੋਜ਼’ ਦੇ ਬਾਹਰ ਹਵਾ ਵਿੱਚ ਗੋਲੀਆਂ ਚਲਾਈਆਂ ਸਨ, ਹਾਲਾਂਕਿ ਉਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ।
Chandigarh
ਖੂਨਦਾਨ ਕੈਂਪ ਵਿੱਚ 80 ਵਿਅਕਤੀਆਂ ਵਲੋਂ ਖੂਨ ਦਾਨ
ਚੰਡੀਗੜ੍ਹ, 13 ਜੂਨ (ਸ.ਬ.) ਲਿਵਾਸਾ ਹਸਪਤਾਲ ਵਿਖੇ ਵਿਸ਼ਵ ਖੂਨਦਾਨ ਦਿਵਸ ਦੇ ਮੌਕੇ ਤੇ ਆਯੋਜਿਤ ਖੂਨਦਾਨ ਕੈਂਪ ਵਿੱਚ 80 ਯੂਨਿਟ ਖੂਨ ਇਕੱਠਾ ਕੀਤਾ ਗਿਆ।
ਹਸਪਤਾਲ ਦੇ ਸੀ ਈ ਓ ਅਨੁਰਾਗ ਯਾਦਵ ਨੇ ਕਿਹਾ ਕਿ ਦਾਨ ਕੀਤੇ ਗਏ ਖੂਨ ਦੀ ਹਰ ਇਕਾਈ ਵਿੱਚ ਬਹੁਤ ਸਾਰੀਆਂ ਜਾਨਾਂ ਬਚਾਉਣ ਦੀ ਸ਼ਕਤੀ ਹੁੰਦੀ ਹੈ। ਉਹਨਾਂ ਕਿਹਾ ਕਿ ਕੈਂਪ ਦੌਰਾਨ ਸਵੈਇੱਛਤ ਖੂਨਦਾਨੀਆਂ ਵਲੋਂ ਖੂਨ ਦੇ ਯੂਨਿਟ ਦਾਨ ਕੀਤੇ ਗਏ।
Chandigarh
ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ : ਕੁਲਤਾਰ ਸਿੰਘ ਸੰਧਵਾਂ
ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ
ਚੰਡੀਗੜ੍ਹ, 13 ਜੂਨ (ਸ.ਬ.) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਜਿਸ ਦੇ ਨਤੀਜੇ ਵਜੋਂ ਹੁਣ ਤੱਕ 67,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਲੋਕਾਂ ਨੂੰ ਜ਼ਿੰਮੇਵਾਰ ਨਾਗਰਿਕਾਂ ਵਜੋਂ ਆਪਣੇ ਫਰਜ਼ ਨਿਭਾਉਣ ਅਤੇ ਪੁਲੀਸ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਸੰਬੰਧੀ ਜਾਣਕਾਰੀ ਸਾਂਝੀ ਕਰਨ ਲਈ ਅਪੀਲ ਕਰਦਿਆਂ ਉਹਨਾਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਰਕਾਰ ਅਤੇ ਭਾਈਚਾਰੇ ਦਰਮਿਆਨ ਤਾਲਮੇਲ ਬੇਹੱਦ ਜ਼ਰੂਰੀ ਹੈ।
ਉਹਨਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਵਿਕਾਸ ਦੇ ਸਾਲਾਂ ਦੌਰਾਨ ਬੇਹੱਦ ਚੌਕਸ ਰਹਿਣ ਦੀ ਲੋੜ ਹੈ ਅਤੇ ਉਨ੍ਹਾਂ ਨੂੰ ਬੱਚਿਆਂ ਨੂੰ ਬੁਰੀਆਂ ਆਦਤਾਂ ਤੋਂ ਦੂਰ ਰੱਖਣ ਲਈ ਉਨ੍ਹਾਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣਾ ਚਾਹੀਦਾ ਹੈ। ਨੌਜਵਾਨਾਂ ਨੂੰ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਨੂੰ ਆਪਣੀ ਰੋਜ਼ਾਨਾ ਜੀਵਨ ਸ਼ੈਲੀ ਵਿੱਚ ਅਪਣਾਉਣਾ ਚਾਹੀਦਾ ਹੈ।
-
Chandigarh2 months agoਪੰਜਾਬ ਨੇ ਸਰਹੱਦੀ ਇਲਾਕਿਆਂ ਵਿੱਚ 585 ਸਥਾਨਾਂ ਤੇ 2291 ਤੋਂ ਵੱਧ ਸੀ ਸੀ ਟੀ ਵੀ ਕੈਮਰੇ ਲਗਾਏ
-
International2 months ago2 ਰੇਲ ਗੱਡੀਆਂ ਦੀ ਟੱਕਰ ਕਾਰਨ 14 ਯਾਤਰੀਆਂ ਦੀ ਮੌਤ, 38 ਜ਼ਖਮੀ
-
Mohali2 months agoਰੈਜੀਡੈਂਸ ਵੈਲਫੇਅਰ ਸੋਸਾਇਟੀ ਸੈਕਟਰ 110 ਦੀ ਚੋਣ ਦੌਰਾਨ ਰਾਜਵਿੰਦਰ ਸਿੰਘ ਸਰਾਓ ਨੂੰ ਸਰਬ-ਸੰਮਤੀ ਨਾਲ ਚੁਣਿਆ ਪ੍ਰਧਾਨ
-
Editorial2 months agoਕਿਸੇ ਵੀ ਸਿਆਸੀ ਪਾਰਟੀ ਲਈ ਸੌਖਾ ਨਹੀਂ ਹੈ ਪੰਜਾਬ ਨੂੰ ਜਿੱਤਣਾ
-
Editorial2 months ago
ਦੇਸ਼ ਵਿਦੇਸ਼ ਵਿੱਚ ਲਗਾਤਾਰ ਨਸਲੀ ਵਿਤਕਰੇ ਦਾ ਸ਼ਿਕਾਰ ਹੋ ਰਹੇ ਹਨ ਸਿੱਖ
-
Editorial1 month agoਪ੍ਰਸਿੱਧ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਰਾਜਨੀਤੀ ਵਿੱਚ ਆਉਣ ਬਾਰੇ ਛਿੜੀ ਚਰਚਾ
-
Mohali2 months agoਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ
-
National4 weeks ago
ਮੰਦਰ ਐਲਾਨੇ ਜਾਣ ਤੋਂ ਬਾਅਦ ਭੋਜਸ਼ਾਲਾ ਵਿੱਚ ਸ਼ਰਧਾਲੂਆਂ ਦੀ ਭੀੜ ਵਧੀ, ਸਥਿਤੀ ਸ਼ਾਂਤੀਪੂਰਨ
