Connect with us

Mohali

ਨਗਰ ਨਿਗਮ ਦੀ ਮੀਟਿੰਗ ਵਿੱਚ ਸਾਰੇ ਮਤੇ ਪਾਸ

Published

on

 

 

ਮੀਟਿੰਗ ਦੌਰਾਨ ਵੱਖ ਵੱਖ ਸਮੱਸਿਆਵਾਂ ਨੂੰ ਲੈ ਕੇ ਪਿਆ ਰੌਲਾ ਰੱਪਾ

ਐਸ ਏ ਐਸ ਨਗਰ, 22 ਅਗਸਤ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੀ ਅੱਜ ਹੋਈ ਮੀਟਿੰਗ ਦੌਰਾਨ ਸ਼ਹਿਰ ਵਿਚਲੀ ਸਫਾਈ ਵਿਵਸਥਾ ਦੀ ਬਦਹਾਲੀ ਅਤੇ ਹੋਰਨਾਂ ਮੱਦਿਆਂ ਨੂੰ ਲੈ ਕੇ ਕਾਫੀ ਰੌਲਾ ਰੱਪਾ ਪਿਆ ਅਤੇ ਇਸ ਦੌਰਾਨ ਨਿਗਮ ਅਧਿਕਾਰੀਆਂ ਤੇ ਇਲਜਾਮ ਵੀ ਲਗਾਏ ਗਏ।

ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਪੇਸ਼ ਕੀਤੇ ਗਏ ਸਾਰੇ ਮਤੇ ਪਾਸ ਹੋ ਗਏ। ਇਸ ਦੌਰਾਨ ਇਸ਼ਤਿਹਾਰਬਾਜੀ ਦੀਆਂ ਸਾਈਟਾਂ ਦੇ 5 ਵਾਰ ਟੈਂਡਰ ਜਾਰੀ ਕੀਤੇ ਜਾਣ ਦੇ ਬਾਵਜੂਦ ਕਿਸੇ ਕੰਪਨੀ ਵਲੋਂ ਟੈਂਡਰ ਪ੍ਰਕ੍ਰਿਆ ਵਿੱਚ ਭਾਗ ਨਾ ਲਏ ਜਾਣ ਸੰਬਧੀ ਮਤੇ ਤੇ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਸz. ਮਨਜੀਤ ਸਿੰਘ ਸੇਠੀ ਵਲੋਂ ਇਲਜਾਮ ਲਗਾਇਆ ਗਿਆ ਕਿ ਨਿਗਮ ਦੇ ਅਧਿਕਾਰੀਆਂ ਵਲੋਂ ਇਸ ਕੰਮ ਵਿੱਚ ਵੱਡੇ ਪੱਧਰ ਤੇ ਭ੍ਰਿਸ਼ਟਾਚਾਰ ਕੀਤਾ ਜਾਂਦਾ ਹੈ ਅਤੇ ਇਸਦੀ ਵਿਜੀਲੈਂਸ ਜਾਂਚ ਕਰਵਾਏ ਜਾਣ ਦੀ ਲੋੜ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਨਿਗਮ ਦੀ ਪਿਛਲੀ ਮੀਟਿੰਗ ਵਿੱਚ ਹਾਊਸ ਵਲੋਂ ਇਸ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਉਣ ਸੰਬੰਧੀ ਮਤਾ ਵੀ ਪਾਸ ਕੀਤਾ ਗਿਆ ਸੀ ਪਰੰਤੂ ਸਰਕਾਰ ਨੇ ਜਾਂਚ ਨਹੀਂ ਕਰਵਾਈ। ਇਸ ਮੌਕੇ ਸz. ਮਨਜੀਤ ਸਿੰਘ ਸੇਠੀ ਅਤੇ ਸz. ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਨਿਗਮ ਦੇ ਅਧਿਕਾਰੀ ਇਹ ਠੇਕਾ ਦੇਣਾ ਹੀ ਨਹੀਂ ਚਾਹੁੰਦੇ ਤਾਂ ਜੋ ਉਹ ਇਹਨਾਂ ਬੋਰਡਾਂ ਤੇ ਬਾਹਰੋ ਬਾਹਰ ਇਸ਼ਤਿਹਾਰ ਲਗਵਾ ਕੇ ਆਪਣੀਆਂ ਜੇਬ੍ਹਾਂ ਭਰ ਸਕਣ। ਇਸ ਮੌਕੇ ਹਾਊਸ ਵਲੋਂ ਇਸ਼ਤਿਹਾਰ ਬਾਜੀ ਦੇ ਕੰਮ ਦਾ ਟੈਂਡਰ ਨਵੇਂ ਸਿਰੇ ਤੋਂ ਜਾਰੀ ਕਰਨ ਅਤੇ ਇਸ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਉਣ ਦਾ ਮਤਾ ਪਾਸ ਕਰ ਦਿੱਤਾ ਗਿਆ।

ਮੀਟਿੰਗ ਦੌਰਾਨ ਸ਼ਹਿਰ ਦੀ ਬਦਹਾਲ ਸਫਾਈ ਵਿਵਸਥਾ ਨੂੰ ਲੈ ਕੇ ਵੀ ਕਾਫੀ ਰੌਲਾ ਪਿਆ। ਇਸ ਦੌਰਾਨ ਕੌਂਸਲਰ ਵਿਨੀਤ ਮਲਿਕ ਵਲੋਂ ਸੁਸਾਇਟੀਆਂ ਦੇ ਕੂੜੇ ਦੇ ਪ੍ਰਬੰਧਨ ਦਾ ਮੁੱਦਾ ਚੁੱਕਿਆ ਗਿਆ ਅਤੇ ਮੰਗ ਕੀਤੀ ਗਈ ਕਿ ਨਿਗਰ ਨਿਗਮ ਵਲੋਂ ਸੁਸਾਇਟੀਆਂ ਦਾ ਕੂੜਾ ਪਹਿਲਾਂ ਵਾਂਗ ਹੀ ਚੁਕਵਾਇਆ ਜਾਵੇ। ਉਹਨਾਂ ਕਿਹਾ ਕਿ ਇਹਨਾਂ ਸੁਸਾਇਟੀਆਂ ਵਿਚ 30 ਹਜਾਰ ਦੇ ਕਰੀਬ ਲੋਕ ਰਹਿੰਦੇ ਹਨ ਜਿਹੜੇ ਸ਼ਹਿਰ ਦੇ ਹੀ ਵਸਨੀਕ ਅਤੇ ਵੋਟਰ ਹਨ ਅਤੇ ਉਹਨਾਂ ਨਾਲ ਮਤਰੇਆ ਸਲੂਕ ਨਹੀਂ ਹੋਣਾ ਚਾਹੀਦਾ। ਇਸ ਮੌਕੇ ਟੇਬਲ ਆਈਟਮ ਪਾ ਕੇ ਪਤਾ ਪਾਸ ਕੀਤਾ ਗਿਆ ਕਿ ਨਿਗਮ ਵਲੋਂ ਸੁਸਾਇਟੀਆਂ ਦਾ ਕੂੜਾ ਵੀ ਪਹਿਲਾਂ ਵਾਂਗ ਹੀ ਚੁਕਵਾਇਆ ਜਾਵੇ।

ਇਸ ਦੌਰਾਨ ਮਾਰਕੀਟਾਂ ਦੇ ਪਿੱਛਲੇ ਪਾਸੇ ਦੀ ਸੜਕ ਤੇ ਸੀਵਰੇਜ ਜਾਮ ਹੋ ਕੇ ਉਵਰਫਲੋ ਹੋੋਣ ਦਾ ਮੁੱਦਾ ਵੀ ਉਠਿਆ ਅਤੇ ਕੌਂਸਲਰਾਂ ਨੇ ਕਿਹਾ ਕਿ ਇਸ ਕਾਰਨ ਜਿੱਥੇ ਭਾਰੀ ਗੰਦਗੀ ਫੈਲਦੀ ਹੈ ਉੱਥੇ ਇਸ ਕਾਰਨ ਬਿਮਾਰੀ ਫੈਲਣ ਦਾ ਵੀ ਖਤਰਾ ਰਹਿੰਦਾ ਹੈ। ਇਸ ਮੌਕੇ ਮਤਾ ਪਾਸ ਕੀਤਾ ਗਿਆ ਕਿ ਖਾਣ ਪੀਣ ਦਾ ਸਾਮਾਨ ਵੇਚਣ ਵਾਲੇ ਜਿਹੜੇ ਦੁਕਾਨਦਾਰਾਂ ਦੇ ਪਿਛਲੇ ਪਾਸੇ ਸੀਵਰੇਜ ਜਾਮ ਹੋਵੇਗਾ ਉਹਨਾਂ ਦੇ ਚਾਲਾਨ ਕੱਟੇ ਜਾਣਗੇ। ਇਸਦੇ ਨਾਲ ਹੀ ਗਮਾਡਾ ਨੂੰ ਪੱਤਰ ਲਿਖਣ ਦਾ ਵੀ ਫੈਸਲਾ ਕੀਤਾ ਗਿਆ ਕਿ ਜਿਹੜੇ ਬੂਥਾਂ ਵਿੱਚ ਖਾਣ ਪੀਣ ਦਾ ਕੰਮ ਚਲਦਾ ਹੈ ਜਾਂ ਤਾਂ ਗਮਾਡਾ ਉਹਨਾਂ ਵਿੱਚ ਸੀਵਰੇਜ ਅਤੇ ਪਾਣੀ ਦੇ ਕਨੈਕਸ਼ਨ ਦੇਵੇ ਜਾਂ ਫਿਰ ਇਹਨਾਂ ਵਿੱਚ ਚਲਦੇ ਕਨੈਕਸ਼ਨ ਸਖਤੀ ਨਾਲ ਬੰਦ ਕਰਵਾਏ ਜਾਣ।

ਇਸ ਮੌਕੇ ਸ਼ਹਿਰ ਵਿਚਲੇ ਜਨਤਕ ਪਖਾਨਿਆਂ ਦੇ ਰੱਖ ਰਖਾਓ ਦਾ ਕੰਮ ਸਮਾਜਸੇਵੀ ਜੱਥੇਬੰਦੀਆਂ ਨੂੰ ਦੇਣ ਦਾ ਮਤਾ ਵੀ ਪਾਸ ਕੀਤਾ ਗਿਆ ਜਿਸਦੇ ਤਹਿਤ ਠੇਕੇਦਾਰ ਨੂੰ ਕੀਤੀ ਜਾਣ ਵਾਲੀ ਰਕਮ ਦੀ ਅਦਾਇਗੀ ਦੇ ਬਰਾਬਰ ਦੀ ਰਕਮ ਤੇ ਸਵੈ ਸੇਵੀ ਸੰਸਥਾਵਾਂ ਨੂੰ ਇਹਨਾਂ ਪਖਾਨਿਆ ਦੇ ਰੱਖ ਰਖਾਓ ਦਾ ਕੰਮ ਸੌਪਿਆ ਜਾਵੇਗਾ।

ਮੀਟਿੰਗ ਦੌਰਾਨ ਨਿਗਮ ਵਲੋਂ ਪਿੰਡਾਂ ਵਿੱਚ ਲੋੜੀਂਦੀਆਂ ਬੁਨਿਆਦੀ ਸੁਵਿਧਾਵਾਂ ਮੁਹਈਆ ਨਾ ਕਰਵਾਏ ਜਾਣ ਦਾ ਮੁੱਦਾ ਉਠਿਆ ਅਤੇ ਸੋਹਾਣਾ ਦੇ ਕੌਂਸਲਰਾਂ ਹਰਜਿੰਦਰ ਕੌਰ ਬੈਦਵਾਨ ਅਤੇ ਹਰਜੀਤ ਸਿੰਘ ਭੋਲੂ ਵਲੋਂ ਪਿੰਡ ਦੀ ਬਦਤਰ ਸਫਾਈ ਵਿਵਸਥਾ ਦਾ ਮੁੱਦਾ ਚੁੱਕਦਿਆਂ ਇਸ ਵਿੱਚ ਤੁਰੰਤ ਸੁਧਾਰ ਦੀ ਮੰਗ ਕੀਤੀ ਗਈ। ਕੁਲ ਮਿਲਾ ਕੇ ਸਾਢੇ ਪੰਜ ਮਹੀਨਿਆਂ ਬਾਅਦ ਹੋਈ ਨਿਗਮ ਦੀ ਮੀਟਿੰਗ ਵਿੱਚ ਹੋਈ ਹਲਕੀ ਬਹਿਸ ਅਤੇ ਰੌਲੇ ਰੱਪੇ ਦੌਰਾਨ ਸਾਰੇ ਮਤੇ ਪਾਸ ਕਰ ਦਿੱਤੇ ਗਏ।

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending