Punjab
ਬੀ ਐਸ ਐਫ ਵਲੋਂ ਖੇਤਾਂ ਵਿੱਚੋਂ ਪਾਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
ਫ਼ਿਰੋਜ਼ਪੁਰ, 24 ਜੂਨ (ਸ.ਬ.) ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿ ਸਰਹੱਦ ਨੇੜੇ ਅੱਜ ਸਵੇਰੇ ਇੱਕ ਸਰਚ ਮੁਹਿੰਮ ਦੌਰਾਨ ਬੀ. ਐਸ. ਐਫ. ਨੇ ਖੇਤਾਂ ਵਿੱਚੋਂ ਪਾਕਿਸਤਾਨੀ ਤਸਕਰਾਂ ਵੱਲੋਂ ਭੇਜਿਆ ਗਿਆ ਛੋਟਾ ਡਰੋਨ ਅਤੇ 500 ਗ੍ਰਾਮ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀ. ਓ. ਪੀ. ਲੱਖਾ ਸਿੰਘ ਵਾਲਾ ਦੇ ਇਲਾਕੇ ਵਿੱਚ ਬੀ. ਐਸ. ਐਫ. ਦੀ 182 ਬਟਾਲੀਅਨ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਉੱਥੇ ਬੀ. ਐਸ. ਐਫ. ਦੇ ਜਵਾਨਾਂ ਨੂੰ ਇੱਕ ਛੋਟਾ ਡਰੋਨ ਅਤੇ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਹੋਇਆ ਅੱਧਾ ਕਿੱਲੋ ਹੈਰੋਇਨ ਦਾ ਇੱਕ ਪੈਕੇਟ ਪਿਆ ਹੋਇਆ ਮਿਲਿਆ।
ਇਸ ਬਰਾਮਦਗੀ ਸਬੰਧੀ ਬੀ. ਐਸ. ਐਫ. ਵੱਲੋਂ ਪੁਲੀਸ ਵਿਭਾਗ ਦੇ ਸਹਿਯੋਗ ਨਾਲ ਅਗਲੀ ਕਾਰਵਾਈ ਅਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹੈਰੋਇਨ ਕਿਨ੍ਹਾਂ ਤਸਕਰਾਂ ਤੋਂ ਮੰਗਵਾਈ ਗਈ ਸੀ ਅਤੇ ਕਿੱਥੇ ਸਪਲਾਈ ਕੀਤੀ ਜਾਣੀ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ ਢਾਈ ਕਰੋੜ ਰੁਪਏ ਦੱਸੀ ਜਾ ਰਹੀ ਹੈ।
Punjab
ਗੁਜਰਾਤ ਦਾ ਵਪਾਰੀ ਲੁਧਿਆਣਾ ਤੋਂ ਅਗਵਾ, ਕਾਰ ਸਵਾਰ ਚਾਰ ਵਿਅਕਤੀਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਲੁਧਿਆਣਾ, 22 ਨਵੰਬਰ (ਸ.ਬ.) ਲੁਧਿਆਣਾ ਦੇ ਜਨਕਪੁਰੀ ਇਲਾਕੇ ਵਿੱਚ ਬੀਤੀ ਰਾਤ ਇੱਕ ਕਾਰੋਬਾਰੀ ਨੂੰ ਚਾਰ ਵਿਅਕਤੀਆਂ ਨੇ ਕਾਰ ਵਿੱਚ ਅਗਵਾ ਕਰ ਲਿਆ । ਜਾਣਕਾਰੀ ਤੋਂ ਬਾਅਦ ਪੁਲੀਸ ਪਾਰਟੀ ਮੌਕੇ ਤੇ ਪਹੁੰਚੀ ਅਤੇ ਸਾਰੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ। ਕੱਪੜਾ ਕਾਰੋਬਾਰੀ ਦੀ ਪਹਿਛਾਣ ਗੁਜਰਾਤ ਦੇ ਰਹਿਣ ਵਾਲੇ ਸੁਰਜੀਤ ਦਿਨਕਰ ਪਟੇਲ ਵਜੋਂ ਹੋਈ। ਏਡੀਸੀਪੀ ਜਗਵਿੰਦਰ ਸਿੰਘ ਨੇ ਦੱਸਿਆ ਕਿ ਸੁਰਜੀਤ ਕੁਝ ਮਹੀਨੇ ਪਹਿਲੋਂ ਤੋਂ ਗੁਜਰਾਤ ਤੋਂ ਲੁਧਿਆਣਾ ਦੇ ਜਨਕਪੁਰੀ ਦੀ ਆਹਲੂਵਾਲੀਆ ਮਾਰਕੀਟ ਵਿੱਚ ਆ ਕੇ ਕੱਪੜੇ ਦਾ ਕਾਰੋਬਾਰ ਕਰ ਰਿਹਾ ਸੀ। ਉਹ ਲੁਧਿਆਣਾ ਦੇ ਇੱਕ ਪੀਜੀ ਵਿੱਚ ਇਕੱਲਾ ਹੀ ਰਹਿ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਇੱਕ ਕਾਰ ਤੇ ਸਵਾਰ ਹੋ ਕੇ ਕੁਝ ਵਿਅਕਤੀ ਆਏ ਜੋ ਸੁਰਜੀਤ ਨੂੰ ਜ਼ਬਰਦਸਤੀ ਕਾਰ ਵਿੱਚ ਬਿਠਾ ਕੇ ਫਰਾਰ ਹੋ ਗਏ। ਮੁਢਲੀ ਜਾਂਚ ਤੋਂ ਪੁਲੀਸ ਨੂੰ ਇਹੀ ਜਾਪ ਰਿਹਾ ਹੈ ਕਿ ਇਹ ਮਾਮਲਾ ਪੈਸੇ ਦੇ ਲੈਣ ਦੇਣ ਦਾ ਹੋ ਸਕਦਾ ਹੈ। ਮੌਕੇ ਤੇ ਮੌਜੂਦ ਲੋਕਾਂ ਨੇ ਕਾਰ ਦਾ ਨੰਬਰ ਨੋਟ ਕਰਕੇ ਪੁਲੀਸ ਨੂੰ ਜਾਣਕਾਰੀ ਦਿੱਤੀ। ਉਧਰੋਂ ਏਡੀਸੀਪੀ ਜਗਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਸ਼ਹਿਰ ਵਿੱਚ ਨਾਕਾਬੰਦੀ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਜਲਦੀ ਹੀ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਜਾਵੇਗਾ।
Punjab
ਸ਼ੱਕੀ ਹਾਲਾਤਾਂ ਵਿੱਚ ਲਟਕਦੀ ਮਿਲੀ ਵਿਅਕਤੀ ਦੀ ਲਾਸ਼, ਕਤਲ ਦਾ ਖਦਸ਼ਾ
ਬਟਾਲਾ, 22 ਨਵੰਬਰ (ਸ.ਬ.) ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸ਼ਾਹਪੁਰ ਜਾਜਨ ਵਿਚ ਸ਼ੱਕੀ ਹਾਲਾਤਾਂ ਵਿਚ ਪੱਖੇ ਨਾਲ ਇੱਕ ਵਿਅਕਤੀ ਦੀ ਲਟਕਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਰਾਜਵਿੰਦਰ ਸਿੰਘ ਵਾਸੀ ਸ਼ਾਹਪੁਰ ਜਾਜਨ ਵਜੋਂ ਹੋਈ ਹੈ। ਉਧਰ ਪਰਿਵਾਰਕ ਮੈਂਬਰਾਂ ਨੇ ਮੌਤ ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਪਸਲੀਆਂ ਟੁੱਟਣ ਕਾਰਨ ਰਾਜਵਿੰਦਰ ਪਿਛਲੇ ਢਾਈ ਸਾਲਾਂ ਤੋਂ ਵਾਕਰ ਦੇ ਸਹਾਰੇ ਚੱਲ ਰਿਹਾ ਸੀ ਤਾਂ ਉਹ ਫਾਹਾ ਲੈ ਕੇ ਕਿਵੇਂ ਲੈ ਸਕਦਾ ਹੈ। ਪਰਿਵਾਰਕ ਮੈਂਬਰਾਂ ਨੇ ਰਾਜਵਿੰਦਰ ਦਾ ਕਤਲ ਦੱਸਿਆ ਹੈ। ਪੁਲੀਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ ਅਤੇ ਮੁਢਲੀ ਕਾਰਵਾਈ ਕਰਦਿਆਂ ਮ੍ਰਿਤਕ ਦੀ ਪਤਨੀ ਅਤੇ ਉਸਦੇ ਪ੍ਰੇਮੀ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਰਾਜਵਿੰਦਰ ਸਿੰਘ ਦੇ ਭਰਾ ਬਲਵਿੰਦਰ ਸਿੰਘ ਅਤੇ ਭੈਣ ਜਗਜੀਤ ਕੌਰ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਬੀਤੀ ਰਾਤ ਖਾਣਾ ਖਾਣ ਤੋਂ ਬਾਅਦ ਆਪਣੇ ਕਮਰੇ ਵਿੱਚ ਸੌਂ ਰਿਹਾ ਸੀ ਪਰ ਅੱਜ ਜਦੋਂ ਉਹ ਬਾਹਰ ਨਹੀਂ ਆਇਆ ਤਾਂ ਸਵੇਰੇ, ਉਨ੍ਹਾਂ ਨੇ ਉਸਨੂੰ ਬੁਲਾਇਆ ਪਰ ਉਸਨੇ ਅੱਗੋਂ ਕੋਈ ਜਵਾਬ ਨਾ ਦਿੱਤਾ। ਜਦੋਂ ਉਨ੍ਹਾਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਮਿਸਤਰੀ ਨੂੰ ਬੁਲਾਇਆ ਅਤੇ ਗਰਿੱਲ ਕੱਟ ਕੇ ਅੰਦਰ ਦੇਖਿਆ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਤੇ ਸ਼ੱਕ ਪ੍ਰਗਟਾਇਆ ਅਤੇ ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੀ ਭਰਜਾਈ ਪਿਛਲੇ ਡੇਢ ਮਹੀਨੇ ਤੋਂ ਆਪਣੇ ਪਤੀ ਨੂੰ ਤਲਾਕ ਦਿੱਤੇ ਬਿਨਾਂ ਕਿਸੇ ਹੋਰ ਵਿਅਕਤੀ ਨਾਲ ਪਿੰਡ ਵਿੱਚ ਹੀ ਰਹਿ ਰਹੀ ਸੀ। ਉਹਨਾਂ ਦੋਸ਼ ਲਾਇਆ ਕਿ ਰਾਜਵਿੰਦਰ ਨੂੰ ਰਸਤੇ ਤੋਂ ਹਟਾਉਣ ਲਈ ਉਕਤ ਔਰਤ ਅਤੇ ਉਸ ਦੇ ਪ੍ਰੇਮੀ ਨੇ ਪਹਿਲਾਂ ਉਸ ਦਾ ਕਤਲ ਕਰ ਦਿੱਤਾ ਅਤੇ ਬਾਅਦ ਵਿਚ ਉਸ ਨੂੰ ਪੱਖੇ ਨਾਲ ਲਟਕਾ ਦਿੱਤਾ, ਜਿਸ ਨੂੰ ਖੁਦਕੁਸ਼ੀ ਕਰਾਰ ਦਿੱਤਾ ਜਾ ਰਿਹਾ ਹੈ। ਉਹਨਾਂ ਪੁਲੀਸ ਨੂੰ ਅੱਗੇ ਦੱਸਿਆ ਕਿ ਢਾਈ ਸਾਲ ਪਹਿਲਾਂ ਇਕ ਹਾਦਸੇ ਦੌਰਾਨ ਮ੍ਰਿਤਕ ਰਾਜਵਿੰਦਰ ਸਿੰਘ ਦਾ ਚੂਲਾ ਟੁੱਟ ਗਿਆ ਸੀ ਅਤੇ ਉਦੋਂ ਤੋਂ ਹੀ ਰਾਜਵਿੰਦਰ ਵਾਕਰ ਦੀ ਮਦਦ ਨਾਲ ਤੁਰ ਫਿਰ ਰਿਹਾ ਸੀ ਤਾਂ ਫਿਰ ਉਹ ਆਪਣੇ ਗਲੇ ਵਿੱਚ ਰੱਸੀ ਬੰਨ੍ਹ ਕੇ ਖੁਦਕੁਸ਼ੀ ਕਿਵੇਂ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਰਾਜਵਿੰਦਰ ਸਿੰਘ ਦੀ 8 ਲੱਖ ਰੁਪਏ ਦੀ ਐਫਡੀ ਵੀ ਉਸ ਦੀ ਪਤਨੀ ਨੇ ਲੈ ਲਈ ਸੀ ਅਤੇ ਉਹ ਕਰੀਬ ਚਾਰ ਤੋਲੇ ਸੋਨਾ ਅਤੇ ਉਸ ਦੇ ਪੰਜ ਸਾਲਾ ਪੁੱਤਰ ਸਮੇਤ ਪਿੰਡ ਦੇ ਹੀ ਇਕ ਨੌਜਵਾਨ ਨਾਲ ਰਹਿ ਰਹੀ ਸੀ। ਪੀੜਤ ਪਰਿਵਾਰ ਨੇ ਪੁਲੀਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ। ਮੌਕੇ ਤੇ ਪਹੁੰਚੇ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਸਓ ਅਮਰਜੀਤ ਮਸੀਹ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਮ੍ਰਿਤਕ ਨੌਜਵਾਨ ਰਾਜਵਿੰਦਰ ਸਿੰਘ ਦੀ ਪਤਨੀ ਸ਼ਰਨਜੀਤ ਕੌਰ ਅਤੇ ਉਸਦੇ ਪ੍ਰੇਮੀ ਹਰਜੋਤ ਸਿੰਘ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦਿੱਤਾ ਹੈ।
Punjab
ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਵਿਅਕਤੀ ਦੀ ਮੌਤ
ਮੋਗਾ, 22 ਨਵੰਬਰ (ਸ.ਬ.) ਮੋਗਾ ਦੇ ਫੋਕਲ ਪੁਆਇੰਟ ਰੇਲਵੇ ਲਾਈਨ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਦੀ ਫੇਟ ਵੱਜਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ। ਇਹ ਘਟਨਾ ਬੀਤੀ ਦੇਰ ਰਾਤ ਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਿਅਕਤੀ ਦੇ ਕਈ ਸਰੀਰਕ ਅੰਗ ਦੂਰ ਤੱਕ ਖਿਲਰੇ ਹੋਏ ਸਨ। ਸੁਸਾਇਟੀ ਦੇ ਮੈਂਬਰਾਂ ਵੱਲੋਂ ਇਸ ਵਿਅਕਤੀ ਦੀ ਦੇਹ ਨੂੰ ਇਕੱਠਿਆਂ ਕਰਕੇ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ। ਬਾਕੀ ਅਗਲੀ ਕਾਰਵਾਈ ਰੇਲਵੇ ਪੁਲੀਸ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਹੈ। ਇਸ ਵਿਅਕਤੀ ਕੋਲ ਇਕ ਫੋਨ ਵੀ ਮਿਲਿਆ ਜੋ ਰੇਲਵੇ ਪੁਲੀਸ ਪ੍ਰਸ਼ਾਸਨ ਦੇ ਕੋਲ ਜਮ੍ਹਾਂ ਕਰਵਾਇਆ ਗਿਆ ਹੈ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
Editorial2 months ago
ਗੈਰਕਾਨੂੰਨੀ ਪਰਵਾਸ ਨੂੰ ਠੱਲ ਪਾਉਣ ਵਿੱਚ ਸਫਲ ਨਹੀਂ ਹੋ ਪਾਈ ਕੋਈ ਵੀ ਸਰਕਾਰ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
National2 months ago
ਸੁਪਰੀਮ ਕੋਰਟ ਵੱਲੋਂ ਖਾਲਸਾ ਯੂਨੀਵਰਸਿਟੀ ਦਾ ਦਰਜਾ ਬਹਾਲ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
National2 months ago
ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਿਖਾਈ ਸਖਤੀ