Connect with us

National

ਕਾਂਗਰਸ ਵੱਲੋਂ ਵਿਜੇ ਦੀ ਪਾਰਟੀ ਟੀ ਵੀ ਕੇ ਨੂੰ ਸਮਰਥਨ ਦੇਣ ਦਾ ਐਲਾਨ

Published

on

ਚੇਨਈ, 6 ਮਈ (ਸ.ਬ.) ਕਾਂਗਰਸ ਨੇ ਅੱਜ ਤਮਿਲਗਾ ਵੇਟ੍ਰੀ ਕੜਗਮ ਨੂੰ ਤਾਮਿਲਨਾਡੂ ਵਿੱਚ ਨਵੀਂ ਸਰਕਾਰ ਬਣਾਉਣ ਲਈ ਸਮਰਥਨ ਦੇਣ ਦਾ ਐਲਾਨ ਕੀਤਾ। ਟੀਵੀਕੇ ਨੇਤਾ ਵਿਜੇ ਨੇ ਕਾਂਗਰਸ ਲੀਡਰਸ਼ਿਪ ਨੂੰ ਸਮਰਥਨ ਦੀ ਬੇਨਤੀ ਕੀਤੀ ਸੀ, ਜਿਸ ਤੋਂ ਬਾਅਦ ਪਾਰਟੀ ਹਾਈਕਮਾਨ ਨੇ ਤਾਮਿਲਨਾਡੂ ਕਾਂਗਰਸ ਕਮੇਟੀ ਨੂੰ ਰਾਜ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫੈਸਲਾ ਲੈਣ ਦਾ ਨਿਰਦੇਸ਼ ਦਿੱਤਾ। ਵਿਜੇ ਨੂੰ ਸਮਰਥਨ ਦੇਣ ਦੇ ਫੈਸਲੇ ਨੂੰ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ। ਟੀਵੀਕੇ ਨੇ 234 ਮੈਂਬਰੀ ਤਾਮਿਲਨਾਡੂ ਵਿਧਾਨ ਸਭਾ ਵਿੱਚ 108 ਸੀਟਾਂ ਹਾਸਲ ਕੀਤੀਆਂ ਹਨ। ਸਰਕਾਰ ਬਣਾਉਣ ਲਈ ਇਸ ਨੂੰ 10 ਹੋਰ ਵਿਧਾਇਕਾਂ ਦੇ ਸਮਰਥਨ ਦੀ ਲੋੜ ਹੈ।

ਕਾਂਗਰਸ ਦੇ 5 ਵਿਧਾਇਕ ਚੁਣੇ ਗਏ ਹਨ। ਕਾਂਗਰਸ ਹੁਣ ਤੱਕ ਦਰਮੁਕ ਦੀ ਅਗਵਾਈ ਵਾਲੇ ਗਠਜੋੜ ਦਾ ਹਿੱਸਾ ਸੀ। ਕਾਂਗਰਸ ਦੇ ਤਾਮਿਲਨਾਡੂ ਇੰਚਾਰਜ ਗਿਰੀਸ਼ ਚੋਡਾਨਕਰ ਨੇ ਇਕ ਬਿਆਨ ਵਿੱਚ ਕਿਹਾ ਕਿ ਟੀਵੀਕੇ ਦੇ ਪ੍ਰਧਾਨ ਵਿਜੇ ਨੇ ਤਾਮਿਲਨਾਡੂ ਵਿੱਚ ਸਰਕਾਰ ਬਣਾਉਣ ਲਈ ਕਾਂਗਰਸ ਤੋਂ ਸਮਰਥਨ ਦੀ ਅਪੀਲ ਕੀਤੀ ਹੈ। ਤਾਮਿਲਨਾਡੂ ਦੀ ਜਨਤਾ, ਵਿਸ਼ੇਸ਼ ਕਰ ਕੇ ਨੌਜਵਾਨਾਂ ਨੇ ਸੰਵਿਧਾਨਕ ਸਿਧਾਂਤਾਂ ਵਿੱਚ ਵਿਸ਼ਵਾਸ ਰੱਖਣ ਵਾਲੀ ਧਰਮਨਿਰਪੱਖ, ਪ੍ਰਗਤੀਸ਼ੀਲ ਅਤੇ ਕਲਿਆਣਕਾਰੀ ਸਰਕਾਰ ਲਈ ਸਪੱਸ਼ਟ, ਮਜ਼ਬੂਤ ਅਤੇ ਭਾਰੀ ਬਹੁਮਤ ਨਾਲ ਆਪਣਾ ਵੋਟ ਦਿੱਤਾ ਹੈ। ਉਨ੍ਹਾਂ ਨੇ ਵਿਜੇ ਦੀ ਅਗਵਾਈ ਵਾਲੀ ਤਾਮਿਲਨਾਡੂ ਟੀਵੀਕੇ ਨੂੰ ਅਗਲੀ ਸਰਕਾਰ ਬਣਾਉਣ ਲਈ ਚੁਣਿਆ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਭਾਰਤ ਵਿੱਚ ਧਰਮਨਿਰੱਖ, ਪ੍ਰਗਤੀਸ਼ੀਲ ਅਤੇ ਕਲਿਆਣਕਾਰੀ ਰਾਜਨੀਤੀ ਦਾ ਸਮਰਥਨ ਕਰਦੀ ਹੈ ਅਤੇ ਇਸ ਦੀ ਸੰਸਥਾਪਕ ਰਾਜਨੀਤਕ ਪਾਰਟੀ ਹੈ। ਚੋਡਾਨਕਰ ਨੇ ਕਿਹਾ ਕਿ ਤਾਮਿਲਨਾਡੂ ਦੀ ਜਨਤਾ ਦੇ ਇਸ ਜਨਾਦੇਸ਼ ਦਾ ਸਨਮਾਨ ਕਰਨਾ, ਇਸ ਨੂੰ ਕਾਇਮ ਰੱਖਣਾ ਅਤੇ ਇਸ ਨੂੰ ਮੰਜ਼ਿਲ ਤੱਕ ਪਹੁੰਚਾਉਣ ਵਿੱਚ ਮਦਦ ਕਰਨਾ ਸਾਡਾ ਸੰਵਿਧਾਨਕ ਕਰਤੱਵ ਹੈ। ਅਜਿਹੇ ਵਿੱਚ ਤਾਮਿਲਨਾਡੂ ਕਾਂਗਰਸ ਕਮੇਟੀ ਅਤੇ ਕਾਂਗਰਸ ਵਿਧਾਇਕ ਦਲ ਨੇ ਟੀਵੀਕੇ ਨੂੰ ਸਰਕਾਰ ਬਣਾਉਣ ਲਈ ਆਪਣਾ ਪੂਰਨ ਸਮਰਥਨ ਦੇਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਸਮਰਥਨ ਇਸ ਸ਼ਰਤ ਤੇ ਆਧਾਰਤ ਹੋਵੇਗਾ ਕਿ ਟੀਵੀਕੇ ਇਸ ਗਠਜੋੜ ਨਾਲ ਉਨ੍ਹਾਂ ਸਾਰੀਆਂ ਫਿਰਕੂ ਤਾਕਤਾਂ ਨੂੰ ਦੂਰ ਰੱਖੇ ਜੋ ਭਾਰਤ ਦੇ ਸੰਵਿਧਾਨ ੳਿੱਚ ਵਿਸ਼ਵਾਸ ਨਹੀਂ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਟੀਵੀਕੇ ਅਤੇ ਤਾਮਿਲਨਾਡੂ ਕਾਂਗਰਸ ਵਿਚਾਲੇ ਇਹ ਗਠਜੋੜ ਆਉਣ ਵਾਲੇ ਸਾਲਾਂ ਅਤੇ ਦਹਾਕਿਆਂ ਵਿੱਚ ਪੇਰੀਆਰ ਦੇ ਸਮਾਜਿਕ ਨਿਆਂ ਦੇ ਆਦਰਸ਼ਾਂ ਅਤੇ ਡਾ. ਬੀ.ਆਰ. ਅੰਬੇਡਕਰ ਦੇ ਸੰਵਿਧਾਨਕ ਆਦਰਸ਼ਾਂ ਦੇ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਪੇਰੂੰਥਲਾਈਵਰ ਕਾਮਰਾਜ ਦੇ ਤਾਮਿਲਨਾਡੂ ਦੇ ਚੰਗੇ ਦਿਨਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰੇਗਾ। ਕਾਂਗਰਸ ਆਗੂ ਨੇ ਕਿਹਾ ਕਿ ਦੋਵੇਂ ਪਾਰਟੀਆਂ ਵਿਚਾਲੇ ਆਪਸੀ ਸਨਮਾਨ, ਉੱਚਿਤ ਹਿੱਸੇਦਾਰੀ ਅਤੇ ਸਾਂਝੀ ਜ਼ਿੰਮੇਵਾਰੀ ਦੇ ਆਧਾਰਤ ਤੇ ਇਹ ਗਠਜੋੜ ਨਾ ਸਿਰਫ਼ ਇਸ ਸਰਕਾਰ ਦੇ ਗਠਨ ਲਈ ਹੈ ਸਗੋਂ ਸਥਾਨਕ ਬਾਡੀ ਸੰਗਠਨਾਂ, ਲੋਕ ਸਭਾ ਅਤੇ ਰਾਜ ਸਭਾ ਦੀਆਂ ਚੋਣਾਂ ਲਈ ਵੀ ਹੈ।

Continue Reading

National

ਅਤੀਕ ਅਹਿਮਦ ਦੇ ਛੋਟੇ ਪੁੱਤਰ ਆਬਾਨ ਅਹਿਮਦ ਸਮੇਤ ਦੋ ਵਿਅਕਤੀਆਂ ਦੀ ਸੜਕ ਹਾਦਸੇ ਦੌਰਾਨ ਮੌਤ

Published

on

By

ਝਾਂਸੀ, 6 ਅਗਸਤ (ਸ.ਬ.) ਮਾਫ਼ੀਆ ਅਤੀਕ ਅਹਿਮਦ ਦੇ ਛੋਟੇ ਪੁੱਤਰ ਆਬਾਨ ਅਹਿਮਦ ਸਮੇਤ ਦੋ ਲੋਕਾਂ ਦੀ ਅੱਜ ਸਵੇਰੇ ਝਾਂਸੀ-ਕਾਨਪੁਰ ਹਾਈਵੇਅ ਤੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਝਾਂਸੀ ਜੇਲ੍ਹ ਵਿੱਚ ਬੰਦ ਆਪਣੇ ਭਰਾ ਅਲੀ ਨੂੰ ਮਿਲਣ ਲਈ ਪ੍ਰਯਾਗਰਾਜ ਤੋਂ ਝਾਂਸੀ ਆ ਰਿਹਾ ਸੀ। ਹਾਦਸੇ ਵਿੱਚ ਕਾਰ ਸਵਾਰ ਤਿੰਨ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪੁਲੀਸ ਨੇ ਸਾਰੇ ਜ਼ਖ਼ਮੀਆਂ ਨੂੰ ਮੈਡੀਕਲ ਕਾਲਜ ਵਿੱਚ ਭਰਤੀ ਕਰਵਾਇਆ ਹੈ।

ਪ੍ਰਤੱਖਦਰਸ਼ੀਆਂ ਅਨੁਸਾਰ ਸਵੇਰੇ ਲਗਭਗ 10:30 ਵਜੇ ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਝਾਂਸੀ-ਕਾਨਪੁਰ ਹਾਈਵੇਅ ਤੇ ਪ੍ਰਯਾਗਰਾਜ ਤੋਂ ਝਾਂਸੀ ਵੱਲ ਆ ਰਹੀ ਸੀ। ਪੂਛ ਥਾਣਾ ਖੇਤਰ ਦੇ ਖਿੱਲੀ ਪਿੰਡ ਨੇੜੇ ਅਚਾਨਕ ਇੱਕ ਪਸ਼ੂ ਸੜਕ ਤੇ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਵਿੱਚ ਅਗਲੀ ਸੀਟ ਤੇ ਬੈਠੇ ਆਬਾਨ ਅਹਿਮਦ ਅਤੇ ਸੋਨੂ ਖਾਨ ਦੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਕਾਰ ਸਵਾਰ ਅਹਿਜਮ ਨਿਵਾਸੀ ਬਾਦਸ਼ਾਹੀ ਮੰਡੀ (ਪ੍ਰਯਾਗਰਾਜ), ਮੁਹੰਮਦ ਜ਼ੈਦ ਨਿਵਾਸੀ ਕੋਤਵਾਲੀ, ਉਮਰ ਅਹਿਮਦ ਨਿਵਾਸੀ ਪੂਰਾ ਮੁਫ਼ਤੀ ਜ਼ਖ਼ਮੀ ਹੋ ਗਏ। ਸਾਰੇ ਪ੍ਰਯਾਗਰਾਜ ਦੇ ਰਹਿਣ ਵਾਲੇ ਹਨ। ਸੂਚਨਾ ਮਿਲਦੇ ਹੀ ਪੁਲੀਸ ਮੌਕੇ ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਮੈਡੀਕਲ ਕਾਲਜ ਭੇਜਿਆ। ਐਸ.ਐਸ.ਪੀ. ਬੀ.ਬੀ.ਜੀ.ਟੀ.ਐਸ. ਮੂਰਤੀ ਨੇ ਦੱਸਿਆ ਕਿ ਸ਼ੁਰੂਆਤੀ ਸੂਚਨਾ ਵਿੱਚ ਮ੍ਰਿਤਕ ਦੀ ਪਛਾਣ ਅਤੀਕ ਅਹਿਮਦ ਦੇ ਪੁੱਤਰ ਆਬਾਨ ਅਹਿਮਦ ਵਜੋਂ ਹੋਈ ਹੈ।

Continue Reading

National

100 ਸਾਲ ਪੁਰਾਣਾ ਮਕਾਨ ਢਹਿਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

Published

on

By

ਪ੍ਰਤਾਪਗੜ੍ਹ, 6 ਅਗਸਤ (ਸ.ਬ.) ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਮਹੂਲੀ ਪਿੰਡ ਵਿੱਚ ਅੱਜ ਤੜਕੇ ਇੱਥੇ ਕਰੀਬ 100 ਸਾਲ ਪੁਰਾਣਾ ਇੱਕ ਖਸਤਾ ਹਾਲ ਮਕਾਨ ਅਚਾਨਕ ਡਿੱਗ ਗਿਆ, ਜਿਸ ਦੇ ਮਲਬੇ ਹੇਠ ਦੱਬਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਪਰਿਵਾਰ ਦਾ ਸਿਰਫ਼ ਇੱਕ ਮੈਂਬਰ, 28 ਸਾਲਾ ਅਮਨ ਸ਼੍ਰੀਵਾਸਤਵ ਹੀ ਸੁਰੱਖਿਅਤ ਬਚ ਸਕਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਨਗਰ ਕੋਤਵਾਲੀ ਖੇਤਰ ਦੇ ਪਿੰਡ ਮਹੂਲੀ ਵਿੱਚ ਬੀਤੀ ਰਾਤ ਕਰੀਬ 2:00 ਵਜੇ ਵਾਪਰਿਆ। ਉਸ ਸਮੇਂ ਪਰਿਵਾਰ ਦੇ ਸਾਰੇ ਜੀਅ ਘਰ ਅੰਦਰ ਸੌਂ ਰਹੇ ਸਨ। ਮਕਾਨ ਡਿੱਗਣ ਦੀ ਜ਼ੋਰਦਾਰ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਤੁਰੰਤ ਪੁਲੀਸ ਤੇ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ। ਪੁਲੀਸ, ਫਾਇਰ ਬ੍ਰਿਗੇਡ ਅਤੇ ਰਾਹਤ ਟੀਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਕਈ ਘੰਟਿਆਂ ਤੱਕ ਰੈਸਕਿਊ ਆਪ੍ਰੇਸ਼ਨ ਚਲਾਇਆ ਅਤੇ ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਿਆ।

ਮਲਬੇ ਵਿੱਚੋਂ ਕੱਢੇ ਗਏ ਲੋਕਾਂ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ 6 ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਪ੍ਰਮੋਦ ਸ਼੍ਰੀਵਾਸਤਵ, ਰੀਤਾ ਸ਼੍ਰੀਵਾਸਤਵ, ਨਿਤਿਨ ਸ਼੍ਰੀਵਾਸਤਵ, ਮਾਧੁਰੀ ਸ਼੍ਰੀਵਾਸਤਵ, ਮਾਧਵ ਅਤੇ ਮਾਸੂਮ ਅਦਵਿਕ ਵਜੋਂ ਹੋਈ ਹੈ।

ਹਾਦਸੇ ਤੋਂ ਬਾਅਦ ਇਲਾਕਾ ਨਿਵਾਸੀਆਂ ਨੇ ਖਸਤਾ ਹਾਲ ਵਿੱਚ ਪਈਆਂ ਪੁਰਾਣੀਆਂ ਇਮਾਰਤਾਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਤੇ ਸਵਾਲ ਚੁੱਕੇ ਹਨ। ਲੋਕਾਂ ਦਾ ਕਹਿਣਾ ਹੈ ਕਿ ਸਮੇਂ ਸਿਰ ਅਜਿਹੀਆਂ ਇਮਾਰਤਾਂ ਨੂੰ ਖਾਲੀ ਨਾ ਕਰਵਾਉਣ ਕਾਰਨ ਅਜਿਹੇ ਵੱਡੇ ਹਾਦਸੇ ਵਾਪਰਦੇ ਹਨ। ਫਿਲਹਾਲ ਪੁਲੀਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।

Continue Reading

National

ਸੁਪਰੀਮ ਕੋਰਟ ਵੱਲੋਂ ਆਸਾਰਾਮ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ

Published

on

By

ਨਵੀਂ ਦਿੱਲੀ, 6 ਅਗਸਤ (ਸ.ਬ.) ਸੁਪਰੀਮ ਕੋਰਟ ਨੇ ਅੱਜ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਦੇ 2013 ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਵੈ-ਘੋਸ਼ਿਤ ਬਾਬਾ ਆਸਾਰਾਮ ਨੂੰ ਫਿਲਹਾਲ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ, ਪਰ ਉਸ ਨੂੰ ਚੌਵੀ ਘੰਟੇ ਸਹਾਇਤਾ ਲਈ ਆਪਣੀ ਪਸੰਦ ਦਾ ਇੱਕ ਸਿਖਲਾਈ ਪ੍ਰਾਪਤ ਦੇਖਭਾਲ ਕਰਨ ਵਾਲਾ ਰੱਖਣ ਦੀ ਇਜਾਜ਼ਤ ਦੇ ਦਿੱਤੀ।

ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਪੀ.ਬੀ. ਵਾਰਲੇ ਦੇ ਬੈਂਚ ਨੇ ਸਿਹਤ ਦੇ ਆਧਾਰ ਤੇ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਆਸਾਰਾਮ ਦੀ ਅਰਜ਼ੀ ਨੂੰ ਪੈਂਡਿੰਗ ਰੱਖਿਆ ਅਤੇ ਉਸਨੂੰ ਖੁੱਲ੍ਹ ਦਿੱਤੀ ਕਿ ਜੇਕਰ ਉਸਦੀ ਸਿਹਤ ਵਿਗੜਦੀ ਹੈ ਤਾਂ ਉਹ ਆਪਣਾ ਕੇਸ ਮੈਨਸ਼ਨ ਕਰ ਸਕਦਾ ਹੈ।

ਸੁਣਵਾਈ ਦੌਰਾਨ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਆਸਾਰਾਮ ਨੇ ਅਦਾਲਤ ਤੋਂ ਇਹ ਗੱਲ ਛੁਪਾਈ ਹੈ ਕਿ ਉਸਦੇ ਵਕੀਲ ਨੇ ਪੈਰੋਲ ਲਈ ਅਰਜ਼ੀ ਦਾਇਰ ਕੀਤੀ ਸੀ। ਆਸਾਰਾਮ ਦੇ ਵਕੀਲ ਨੇ ਕਿਹਾ ਕਿ ਪੈਰੋਲ ਬਹੁਤ ਪਹਿਲਾਂ ਦਾਇਰ ਕੀਤੀ ਗਈ ਸੀ ਅਤੇ ਇਹ ਸਿਹਤ ਦੇ ਆਧਾਰ ਤੇ ਨਹੀਂ ਦਿੱਤੀ ਗਈ ਸੀ।

ਰਾਜਸਥਾਨ ਹਾਈ ਕੋਰਟ ਨੇ ਇਸ ਤੋਂ ਪਹਿਲਾਂ ਆਸਾਰਾਮ ਨੂੰ 20 ਦਿਨਾਂ ਦੀ ਪੈਰੋਲ ਦਿੰਦਿਆਂ ਕਿਹਾ ਸੀ ਕਿ ਰਾਜ ਸਰਕਾਰ ਉਸਦੀ ਪੈਰੋਲ ਅਰਜ਼ੀ ਨੂੰ ਰੱਦ ਕਰਨ ਦੇ ਆਪਣੇ ਫ਼ੈਸਲੇ ਨੂੰ ਜਾਇਜ਼ ਸਾਬਤ ਕਰਨ ਵਿੱਚ ਅਸਫਲ ਰਹੀ ਹੈ। ਹਾਈ ਕੋਰਟ ਨੇ ਜੋਧਪੁਰ ਸੈਂਟਰਲ ਜੇਲ੍ਹ ਵਿੱਚ ਬੰਦ 85 ਸਾਲਾ ਆਸਾਰਾਮ ਨੂੰ, ਉਸ ਦੀ ਕੈਦ ਦੀ ਮਿਆਦ ਅਤੇ ਅੰਤਰਮ ਰਿਹਾਈ ਦੇ ਪਿਛਲੇ ਸਮੇਂ ਦੌਰਾਨ ਉਸਦੇ ਵਿਵਹਾਰ ਨੂੰ ਧਿਆਨ ਵਿੱਚ ਰੱਖਦਿਆਂ ਰਾਹਤ ਦਿੱਤੀ ਸੀ।

ਸਿਖਰਲੀ ਅਦਾਲਤ ਨੂੰ ਪਹਿਲਾਂ ਸੂਚਿਤ ਕੀਤਾ ਗਿਆ ਸੀ ਕਿ ਏਮਜ਼ ਦੇ ਮਾਹਰਾਂ ਨੇ ਸੁਝਾਅ ਦਿੱਤਾ ਹੈ ਕਿ ਆਸਾਰਾਮ ਨੂੰ ਹਸਪਤਾਲ ਦਾਖਲ ਕਰਨ ਦੀ ਲੋੜ ਨਹੀਂ ਹੈ ਪਰ ਉਸਨੂੰ ਚੌਵੀ ਘੰਟੇ ਡਾਕਟਰੀ ਸਹਾਇਤਾ ਦੀ ਲੋੜ ਹੈ। 21 ਜੁਲਾਈ ਨੂੰ, ਸਿਖਰਲੀ ਅਦਾਲਤ ਨੇ ਏਮਜ਼ ਨੂੰ ਆਸਾਰਾਮ ਦੀ ਸਥਿਤੀ ਦਾ ਮੁਲਾਂਕਣ ਕਰਨ ਲਈ ਇੱਕ ਮੈਡੀਕਲ ਬੋਰਡ ਗਠਿਤ ਕਰਨ ਲਈ ਕਿਹਾ ਸੀ।

ਰਾਜਸਥਾਨ ਹਾਈ ਕੋਰਟ ਨੇ 27 ਮਈ ਨੂੰ 2013 ਵਿੱਚ ਇੱਕ ਨਾਬਾਲਗ ਨਾਲ ਬਲਾਤਕਾਰ ਦੇ ਕੇਸ ਵਿੱਚ ਆਸਾਰਾਮ ਨੂੰ ਸੁਣਾਈ ਗਈ ਦੋਸ਼ੀ ਅਤੇ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ। 30 ਜੂਨ ਨੂੰ, ਸਿਖਰਲੀ ਅਦਾਲਤ ਨੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਆਸਾਰਾਮ ਦੀ ਅਰਜ਼ੀ ਤੇ ਰਾਜਸਥਾਨ ਸਰਕਾਰ ਤੋਂ ਜਵਾਬ ਮੰਗਿਆ ਸੀ।

Continue Reading

Latest News

Trending