Mohali
ਨਗਰ ਨਿਗਮ ਚੋਣਾਂ ਸੰਬੰਧੀ ਨੋਟਿਫਿਕੇਸ਼ਨ ਛੇਤੀ ਜਾਰੀ ਹੋਣ ਦੀ ਸੰਭਾਵਨਾ
ਸਿਆਸੀ ਪਾਰਟੀਆਂ ਵਲੋਂ ਉਮੀਦਵਾਰਾਂ ਦੀ ਚੋਣ ਲਈ ਕਾਰਵਾਈ ਸ਼ੁਰੂ
ਭੁਪਿੰਦਰ ਸਿੰਘ
ਐਸ ਏ ਐਸ ਨਗਰ, 7 ਮਈ
ਨਗਰ ਨਿਗਮ ਚੋਣਾਂ ਨੂੰ ਲੈ ਕੇ ਜਿੱਥੇ ਚੋਣ ਲੜਣ ਦੇ ਚਾਹਵਾਨ ਉਮੀਦਵਾਰਾਂ ਵਲੋਂ ਸਿਆਸੀ ਸਰਗਰਮੀਆਂ ਵਧਾ ਦਿੱਤੀਆਂ ਗਈਆਂ ਹਨ ਉੱਥੇ ਸੂਤਰ ਦੱਸਦੇ ਹਨ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਛੇਤੀ ਹੀ ਰਸਮੀ ਐਲਾਨ ਕੀਤਾ ਜਾ ਸਕਦਾ ਹੈ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 9 ਨਗਰ ਨਿਗਮਾਂ ਅਤੇ 100 ਦੇ ਕਰੀਬ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਤਰਾਂ ਦੀ ਮੰਨੀਏ ਤਾਂ ਇਹਨਾਂ ਚੋਣਾਂ ਦੀ ਫਾਈਲ ਨੂੰ ਮੁੱਖ ਮੰਤਰੀ ਦਫਤਰ ਤੋਂ ਮੰਜੂਰੀ ਮਿਲ ਚੁੱਕੀ ਹੈ ਅਤੇ ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵਲੋਂ ਇਹ ਫਾਈਲ ਛੇਤੀ ਹੀ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਜਾਵੇਗੀ। ਇਸ ਦੌਰਾਨ ਇਹਨਾਂ ਚੋਣਾਂ ਵਾਸਤੇ ਵੋਟਰ ਸੂਚੀਆਂ ਬਣਾਉਣ ਦਾ ਕੰਮ ਵੀ ਪੂਰਾ ਹੋ ਚੁੱਕਿਆ ਹੈ ਅਤੇ ਜਦੋਂ ਵੀ ਚੋਣ ਕਮਿਸ਼ਨ ਨੂੰ ਸਰਕਾਰ ਵਲੋਂ ਚੋਣਾਂ ਕਰਵਾਉਣ ਲਈ ਕਿਹਾ ਜਾਵੇਗਾ, ਚੋਣ ਕਮਿਸ਼ਨ ਵਲੋਂ ਇਹਨਾਂ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਜਾਵੇਗਾ।
ਇਸ ਦੌਰਾਨ ਪੰਜਾਬ ਦੀਆਂ ਪ੍ਰਮੁਖ ਸਿਆਸੀ ਪਾਰਟੀਆਂ ਵਲੋਂ ਵੀ ਇਹਨਾਂ ਚੋਣਾਂ ਵਾਸਤੇ ਉਮੀਦਵਾਰਾਂ ਦੀ ਚੋਣ ਕਰਨ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ। ਇਸ ਸੰਬੰਧੀ ਜਿੱਥੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਹਿਲਾਂ ਹੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਵਿੱਚ ਨਗਰ ਨਿਗਮ ਐਸ ਏ ਐਸ ਨਗਰ ਦੀ ਚੋਣ ਵਾਸਤੇ ਉਮੀਦਵਾਰਾਂ ਦੇ ਨਾਮ ਤੈਅ ਕਰਨ ਲਈ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਸੀ ਉੱਥੇ ਭਾਜਪਾ ਵਲੋਂ ਵੀ ਜਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਠ ਦੀ ਅਗਵਾਈ ਹੇਠ ਅਤੇ ਆਮ ਆਦਮੀ ਪਾਰਟੀ ਵਲੋਂ ਵੀ ਚੋਣ ਸਲੈਕਸ਼ਨ ਕਮੇਟੀ ਦਾ ਐਲਾਨ ਕੀਤਾ ਜਾ ਚੁੱਕਿਆ ਹੈ ਅਤੇ ਇਹਨਾਂ ਚੋਣ ਕਮੇਟੀਆਂ ਵਲੋਂ ਚੋਣ ਲੜਣ ਵਾਲੇ ਉਮੀਦਵਾਰਾਂ ਦੇ ਨਾਮ ਤੈਅ ਕਰਨ ਦੀ ਕਾਰਵਾਈ ਆਰੰਭ ਕੀਤੀ ਜਾ ਚੁੱਕੀ ਹੈ। ਇਸ ਦੌਰਾਨ ਕਾਂਗਰਸ ਪਾਰਟੀ ਵਲੋਂ ਇਹਨਾਂ ਚੋਣਾਂ ਲਈ ਚੋਣ ਕਮੇਟੀਆਂ ਬਣਾਉਣ ਦੀ ਥਾਂ ਲੁਧਿਆਣਾ ਦੇ ਆਤਮ ਨਗਰ ਹਲਕੇ ਦੇ ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੂੰ ਨਗਰ ਨਿਗਮ ਐਸ ਏ ਐਸ ਨਗਰ ਦੀ ਚੋਣ ਲਈ ਆਬਜਰਰਵਰ ਬਣਾਇਆ ਗਿਆ ਹੈ ਜਿਹਨਾਂ ਵਲੋਂ ਵੱਖ ਵੱਖ ਆਗੂਆਂ ਨਾਲ ਮੀਟਿੰਗਾਂ ਕਰਕੇ ਅਤੇ ਚੋਣ ਲੜਣ ਦੇ ਚਾਹਵਾਨਾਂ ਨਾਲ ਨਿੱਜੀ ਮੀਟਿੰਗ ਕਰਨ ਤੋਂ ਬਾਅਦ ਉਮੀਦਵਾਰਾਂ ਦੇ ਨਾਮ ਤੈਅ ਕਰਕੇ ਪਾਰਟੀ ਪ੍ਰਧਾਨ ਨੂੰ ਭੇਜੇ ਜਾਣਗੇ ਜਿਸਤੋਂ ਬਾਅਦ ਇਹਨਾਂ ਉਮੀਦਵਾਰਾਂ ਦੇ ਨਾਵਾਂ ਦਾ ਰਸਮੀ ਐਲਾਨ ਕੀਤਾ ਜਾਵੇਗਾ।
ਇਸ ਦੌਰਾਨ ਵੱਖ ਵੱਖ ਪਾਰਟੀਆਂ ਤੋਂ ਚੋਣ ਲੜਣ ਦੇ ਚਾਹਵਾਨ ਉਮੀਦਵਾਰਾਂ ਵਲੋਂ ਆਪੋ ਆਪਣੀ ਪਾਰਟੀ ਦੀ ਟਿਕਟ ਹਾਸਿਲ ਕਰਨ ਲਈ ਪਾਰਟੀ ਦੇ ਸੀਨੀਅਰ ਆਗੂਆਂ ਤਕ ਪਹੁੰਚ ਕਰਨ ਦਾ ਅਮਲ ਵੀ ਤੇਜ ਕਰ ਦਿੱਤਾ ਗਿਆ ਹੈ। ਇਸ ਪੱਖੋਂ ਵੇਖਿਆ ਜਾਵੇ ਤਾਂ ਪਿਛਲੀ ਵਾਰ ਨਗਰ ਨਿਗਮ ਵਿੱਚ ਬਹੁਮਤ ਹਾਸਿਲ ਕਰਨ ਵਾਲੀ ਕਾਂਗਰਸ ਪਾਰਟੀ ਅਤੇ ਪੰਜਾਬ ਦੀ ਮੌਜੂਦਾ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਟਿਕਟ ਤੇ ਚੋਣ ਲੜਣ ਦੇ ਚਾਹਵਾਨ ਉਮੀਦਵਾਰਾਂ ਦੀ ਗਿਣਤੀ ਕਾਫੀ ਜਿਆਦਾ ਹੈ ਅਤੇ ਹਰ ਵਾਰਡ ਵਿੱਚ ਦੋ ਜਾਂ ਵੱਧ ਚਾਹਵਾਨ ਉਮੀਦਵਾਰ ਅਜਿਹੇ ਹਨ ਜਿਹੜੇ ਇਹਨਾਂ ਦੀ ਟਿਕਟ ਦੇ ਦਾਅਵੇਦਾਰ ਹਨ।। ਕਾਂਗਰਸ ਦੀ ਗੱਲ ਕਰੀਏ ਤਾਂ ਪਿਛਲੀ ਵਾਰ ਹੋਈ ਨਗਰ ਨਿਗਮ ਦੀ ਚੋਣ ਵਿੱਚ ਉਸਦੇ 37 ਉਮੀਦਵਾਰ ਜੇਤੂ ਹੋਏ ਸੀ ਅਤੇ ਇਹ ਸਾਰੇ ਹੀ ਪਾਰਟੀ ਟਿਕਟ ਦੇ ਦਾਅਵੇਦਾਰ ਹਨ।
ਕੁਲ ਮਿਲਾ ਕੇ ਹਾਲਾਤ ਇਹ ਹਨ ਕਿ ਨਗਰ ਨਿਗਮ ਚੋਣਾਂ ਹੋਣ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਸੰਭਾਵੀ ਉਮੀਦਵਾਰਾਂ ਦੀਆਂ ਸਰਗਰਮੀਆਂ ਵੀ ਵੱਧ ਗਈਆਂ ਹਨ ਅਤੇ ਸਿਆਸੀ ਪਾਰਟੀਆਂ ਵਲੋਂ ਉਮੀਦਵਾਰਾਂ ਦੀ ਚੋਣ ਦਾ ਅਮਲ ਆਰੰਭ ਕਰ ਦਿੱਤੇ ਜਾਣ ਕਾਰਨ ਆਉਣ ਵਾਲੇ ਦਿਨਾਂ ਦੌਰਾਨ ਇਹਨਾਂ ਸਰਗਰਮੀਆਂ ਵਿੱਚ ਹੋਰ ਵੀ ਤੇਜੀ ਆਉਣ ਦੀ ਸੰਭਾਵਨਾ ਹੈ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
