Connect with us

Mohali

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ 316 ਵੇਂ ਸਰਹੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ

Published

on

ਐਸ ਏ ਐਸ ਨਗਰ, 12 ਮਈ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ 316 ਵੇਂ ਸਰਹੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਕਰਵਾਇਆ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਭਾਈ ਪ੍ਰੇਮ ਸਿੰਘ ਦੇ ਇੰਟਰਨੇਸ਼ਨਲ ਢਾਡੀ ਜੱਥੇ ਨੇ ਬਾਬਾ ਬੰਦਾ ਸਿੰਘ ਜੀ ਬਹਾਦਰ ਦੁਆਰਾ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲੈਂਦੇ ਹੋਏ ਸੰਨ 1710 ਈ: ਵਿੱਚ ਵਜੀਰ ਖਾਨ ਨੂੰ ਮਾਰ ਕੇ, ਸਰਹੰਦ ਦੀ ਇੱਟ ਨਾਲ ਇੱਟ ਖੜਕਾ ਕੇ ਫਤਹਿ ਕਰਨ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਨਾਲ ਸੁਣਾਇਆ। ਬੀਬੀ ਉੱਤਮਜੀਤ ਕੌਰ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਜੀ ਦਮਦਮੀ ਟਕਸਾਲ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਿੱਖ ਰਾਜ ਦੀ ਸਥਾਪਨਾ ਕਰਨ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਨਾਮ ਤੇ ਸ਼ਹਿਰ ਦਾ ਨਾਮ ਸ੍ਰੀ ਫਤਿਹਗੜ੍ਹ ਸਾਹਿਬ ਰਖੱਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ।

ਇਸ ਤੋਂ ਇਲਾਵਾ ਬੀਬੀ ਗਗਨਦੀਪ ਕੌਰ, ਬੀਬੀ ਪਲਵਿੰਦਰ ਕੌਰ, ਮਾਤਾ ਸੁੰਦਰ ਕੌਰ, ਸਰਬ ਸਾਂਝੀ ਸੇਵਾ ਸੋਸਾਇਟੀ ਦੀਆਂ ਬੀਬੀਆਂ, ਭਾਈ ਕਰਨਵੀਰ ਸਿੰਘ, ਭਾਈ ਸਰੂਪ ਸਿੰਘ, ਹਰਜੱਸ ਕੀਰਤਨੀ ਜੱਥਾ, ਭਾਈ ਕੁਲਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਸਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ-ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਗੁ: ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 15 ਮਈ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬਲਵੰਤ ਸਿੰਘ ਦੀ 41ਵੀਂ ਬਰਸੀ ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ ਇੰਟਰਨੈਸ਼ਨਲ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਜੱਸ ਸੁਨਾ ਕੇ ਨਿਹਾਲ ਕਰਣਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending