Uncategorized
ਕੋਲਕਾਤਾ ਵਿੱਚ ਅਦਾਕਾਰਾ ਪਾਇਲ ਮੁਖਰਜੀ ਦੀ ਕਾਰ ਦਾ ਸ਼ੀਸ਼ਾ ਤੋੜਿਆ
ਨਵੀਂ ਦਿੱਲੀ, 24 ਅਗਸਤ (ਸ.ਬ.) ਕੋਲਕਾਤਾ ਵਿੱਚ ਬੀਤੀ ਰਾਤ ਮਸ਼ਹੂਰ ਅਦਾਕਾਰਾ ਪਾਇਲ ਮੁਖਰਜੀ ਦੀ ਕਾਰ ਤੇ ਬਾਈਕ ਸਵਾਰਾਂ ਨੇ ਹਮਲਾ ਕਰ ਦਿੱਤਾ।
ਦਰਅਸਲ, ਭੀੜ-ਭੜੱਕੇ ਵਾਲੇ ਇਲਾਕੇ ਵਿੱਚੋਂ ਲੰਘਦੇ ਸਮੇਂ ਸਾਊਥ ਅਦਾਕਾਰਾ ਦਾ ਬਾਈਕ ਸਵਾਰ ਨਾਲ ਹਾਦਸਾ ਹੋ ਗਿਆ, ਜਿਸ ਕਾਰਨ ਬਾਈਕ ਸਵਾਰ ਨੇ ਸਭ ਤੋਂ ਪਹਿਲਾਂ ਪਾਇਲ ਨੂੰ ਕਾਰ ਤੋਂ ਬਾਹਰ ਨਿਕਲਣ ਲਈ ਕਿਹਾ। ਜਦੋਂ ਉਹ ਬਾਹਰ ਨਾ ਆਈ ਤਾਂ ਕਾਰ ਦਾ ਸ਼ੀਸ਼ਾ ਤੋੜ ਦਿੱਤਾ। ਪਾਇਲ ਮੁਖਰਜੀ ਨੇ ਇਸ ਘਟਨਾ ਬਾਰੇ ਵੀਡੀਓ ਰਾਹੀਂ ਗੱਲ ਕੀਤੀ ਹੈ।
ਅੱਧੀ ਰਾਤ ਨੂੰ ਘਟਨਾ ਤੋਂ ਬਾਅਦ ਪਾਇਲ ਮੁਖਰਜੀ ਨੇ ਕਾਰ ਵਿੱਚ ਇੰਸਟਾਗ੍ਰਾਮ ਲਾਈਵ ਕੀਤਾ। ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ ਕਿ ਕ੍ਰਾਈਮ ਸੀਨ ਤੋਂ ਪਹਿਲੀ ਲਾਈਵ ਵੀਡੀਓ। ਅਸੀਂ ਕਿੱਥੇ ਰਹਿ ਰਹੇ ਹਾਂ? ਵੀਡੀਓ ਵਿੱਚ ਪਾਇਲ ਰੋਂਦੀ ਨਜ਼ਰ ਆ ਰਹੀ ਹੈ। ਉਸ ਨੇ ਸ਼ੀਸ਼ਾ ਵੀ ਦਿਖਾਇਆ, ਜਿਸ ਨੂੰ ਬਾਈਕ ਸਵਾਰਾਂ ਨੇ ਤੋੜ ਦਿੱਤਾ।
ਪਾਇਲ ਨੇ ਕਿਹਾ ਕਿ ਮੈਨੂੰ ਨਹੀਂ ਪਤਾ ਕਿ ਅਸੀਂ ਇਸ ਸਮੇਂ ਕਿੱਥੇ ਖੜ੍ਹੇ ਹਾਂ। ਜੇ ਸ਼ਾਮ ਨੂੰ ਭੀੜ-ਭੜੱਕੇ ਵਾਲੀ ਸੜਕ ਤੇ ਕਿਸੇ ਔਰਤ ਨਾਲ ਇਸ ਤਰ੍ਹਾਂ ਛੇੜਛਾੜ ਅਤੇ ਦੁਰਵਿਵਹਾਰ ਕੀਤਾ ਜਾ ਸਕਦਾ ਹੈ ਤਾਂ ਇਹ ਅਸਲ ਸਥਿਤੀ ਦੀ ਇੱਕ ਉਦਾਹਰਣ ਹੈ ਅਤੇ ਇਹ ਸਭ ਉਦੋਂ ਹੁੰਦਾ ਹੈ ਜਦੋਂ ਔਰਤਾਂ ਦੀ ਸੁਰੱਖਿਆ ਦੇ ਮੁੱਦੇ ਤੇ ਪੂਰੇ ਸ਼ਹਿਰ ਵਿੱਚ ਰੈਲੀਆਂ ਕੱਢੀਆਂ ਜਾਂਦੀਆਂ ਹਨ।
ਪਾਇਲ ਨੇ ਅੱਗੇ ਕਿਹਾ ਕਿ ਮੌਜੂਦਾ ਹਾਲਾਤ ਦੇ ਬਾਵਜੂਦ ਕੋਲਕਾਤਾ ਵਿੱਚ ਔਰਤਾਂ ਸੁਰੱਖਿਅਤ ਨਹੀਂ ਹਨ। ਉਸਨੇ ਅੱਗੇ ਕਿਹਾ ਕਿ ਮੈਂ ਇਹ ਸੋਚ ਕੇ ਕੰਬ ਜਾਂਦੀ ਹਾਂ ਕਿ ਜੇ ਇਹ ਘਟਨਾ ਕਿਸੇ ਇਕੱਲੇ ਥਾਂ ਤੇ ਵਾਪਰੀ ਹੁੰਦੀ ਤਾਂ ਮੇਰੇ ਨਾਲ ਕੀ ਹੁੰਦਾ। ਪਾਇਲ ਮੁਖਰਜੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇਕ ਹੋਰ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿੱਚ ਉਸ ਨੇ ਬਾਈਕ ਸਵਾਰ ਨੂੰ ਦਿਖਾਇਆ ਹੈ ਅਤੇ ਪੁੱਛਿਆ ਹੈ ਕਿ ਕੀ ਉਸ ਦੀ ਕਾਰ ਤੇ ਮਾਮੂਲੀ ਜਿਹੀ ਸਕ੍ਰੈਚ ਆਈ ਹੈ। ਉਸ ਨੇ ਆਪਣੀ ਕਾਰ ਵੀ ਦੇਖੀ, ਜਿਸ ਦਾ ਸ਼ੀਸ਼ਾ ਬਾਈਕ ਸਵਾਰਾਂ ਨੇ ਤੋੜ ਦਿੱਤਾ ਸੀ।
Uncategorized
ਪਰਜੀਵੀ ਵਾਇਰਸਾਂ ਕਾਰਨ ਹੁੰਦੀਆਂ ਬਿਮਾਰੀਆਂ ਨਾਲ ਨਿਪਟਨ ਲਈ ਨਗਰ ਨਿਗਮ ਪੂਰੀ ਤਰ੍ਹਾਂ ਤਿਆਰ : ਅਮਰਜੀਤ ਸਿੰਘ ਸਿੱਧੂ
ਡੇਂਗੂ ਵਾਇਰਸ ਦੀ ਲਾਗ ਨੂੰ ਪਿਛਲੇ ਸਾਲ ਨਾਲੋਂ 80 ਫੀਸਦੀ ਤੱਕ ਘੱਟ ਕਰਨ ਲਈ ਪੂਰੀ ਵਾਂਹ ਲਾਵਾਂਗੇ
ਐਸ ਏ ਐਸ ਨਗਰ, 26 ਜੂਨ (ਸ.ਬ.) ਮੁਹਾਲੀ ਦੇ ਮੇਅਰ ਅਮਰਜੀਤ ਸਿੱਧੂ ਨੇ ਕਿਹਾ ਕਿ ਨਗਰ ਨਿਗਮ ਪਰਜੀਵੀ ਵਾਇਰਸਾਂ ਕਾਰਨ ਹੁੰਦੀਆਂ ਬਿਮਾਰੀਆਂ ਨਾਲ ਨਿਪਟਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਹਨਾਂ ਕਿਹਾ ਕਿ ਨਿਗਮ ਵਲੋਂ ਡੇਂਗੂ ਵਾਇਰਸ ਦੀ ਲਾਗ ਨੂੰ ਪਿਛਲੇ ਸਾਲ ਨਾਲੋਂ 80 ਫੀਸਦੀ ਤੱਕ ਘੱਟ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁਹਾਲੀ ਵਿੱਚ ਸਿਰਫ 45 ਦਿਨਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਹੋਏ ਚਿੰਤਾਜਨਕ ਵਾਧਾ ਤੇ ਚਿੰਤਾ ਜਾਹਿਰ ਕਰਦਿਆਂ ਉਹਨਾਂ ਕਿਹਾ ਕਿ ਡੇਂਗੂ ਦੇ ਲੱਛਣਾਂ, ਕਾਰਨਾਂ, ਸਾਵਧਾਨੀਆਂ ਅਤੇ ਇਲਾਜ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੀ ਇਸ ਘਾਤਕ ਵਾਇਰਸ ਨਾਲ ਨਜਿੱਠਣ ਦਾ ਇੱਕੋ ਇੱਕ ਤਰੀਕਾ ਹੈ। ਉਨ੍ਹਾਂ ਕਿਹਾ ਕਿ ਨਿਗਮ ਵਲੋਂ ਸਪਰੇਅ ਅਤੇ ਮੱਛਰ ਮਾਰਨ ਵਾਲੀ ਫੋਗਿੰਗ ਮਸ਼ੀਨਾਂ ਵਿੱਚ ਵਾਧਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮਾਨਸੂਨ ਨੇੜੇ ਆਉਣ ਕਾਰਨ ਡਾਇਰੀਆ ਅਤੇ ਡੇਂਗੂ ਦਾ ਡਰ ਸਿਖਰ ਤੇ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਖਾਲੀ ਪਲਾਟਾਂ ਵਿੱਚ ਸਫ਼ਾਈ ਨਾ ਰੱਖਣ ਵਾਲੇ ਵਸਨੀਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕਰਨ ਲਈ ਕਹਿਣਗੇ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਵੈਕਟਰ ਬੋਰਨ ਬਿਮਾਰੀਆਂ ਖਾਸ ਕਰਕੇ ਡੇਂਗੂ ਅਤੇ ਦਸਤ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪਿਛਲੇ ਸਾਲ ਦੀ ਤਰ੍ਹਾਂ ਇੱਕ ਵੱਡੀ ਮੁਹਿੰਮ ਦੀ ਅਗਵਾਈ ਕਰੇਗਾ। ਉਹਨਾਂ ਕਿਹਾ ਕਿ ਵੱਡੇ ਪੱਧਰ ਤੇ ਜਾਗਰੂਕਤਾ ਨੂੰ ਯਕੀਨੀ ਬਣਾਉਣ ਲਈ ਉਹ ਆਪਣੇ ਨਿੱਜੀ ਫੰਡਾਂ ਵਿੱਚੋਂ ਵੀ ਯੋਗਦਾਨ ਪਾਉਣਗੇ।
ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਤੋਂ ਵੱਧ ਮੁਹਾਲੀ ਦੇ ਪੇਂਡੂ ਖੇਤਰਾਂ ਵਿੱਚ ਵੱਡੇ ਪੱਧਰ ਤੇ ਜਾਗਰੂਕਤਾ ਮੁਹਿੰਮਾਂ ਦੀ ਲੋੜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਲਦੀ ਹੀ ਇੱਕ ਟੋਲ-ਫ੍ਰੀ ਨੰਬਰ ਜਾਰੀ ਕੀਤਾ ਜਾਵੇਗਾ ਜਿੱਥੇ ਨਿਵਾਸੀ ਲਾਰਵਾ ਦੀ ਰਿਪੋਰਟ ਕਰ ਸਕਣਗੇ।
Uncategorized
ਬਿਲਜੀ ਸਪਲਾਈ ਵਿੱਚ ਸੁਧਾਰ ਲਈ ਵਫਦ ਉੱਚ ਅਧਿਕਾਰੀਆਂ ਨੂੰ ਮਿਲਿਆ
ਐਸ ਏ ਐਸ ਨਗਰ, 20 ਜੂਨ (ਸ.ਬ.) ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ, ਫੇਜ਼ -4, ਮੁਹਾਲੀ ਦਾ ਇੱਕ ਵਫਦ ਪ੍ਰਧਾਨ ਮਨਜੀਤ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਵਾਰਡ ਨੰਬਰ-5 ਦੀ ਕੌਂਸਲਰ ਰੁਪਿੰਦਰ ਕੌਰ ਰੀਨਾ ਨੂੰ ਨਾਲ ਲੈ ਕੇ ਬਿਜਲੀ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਮਿਲਿਆ ਅਤੇ ਫੇਜ਼ 4 ਦੀ ਕੋਠੀ ਨੰਬਰ 158 ਤੋਂ ਲੈ ਕੇ ਕੋਠੀ ਨੰਬਰ 235 ਤੱਕ ਬਿਜਲੀ ਦੀ ਸਪਲਾਈ ਵਿਵਸਥਾ ਦੀ ਮਾੜੀ ਹਾਲਤ ਵਿੱਚ ਸੁਧਾਰ ਦੀ ਮੰਗ ਕੀਤੀ। ਵਫਦ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਵੋਲਟੇਜ ਘੱਟ ਵੱਧ ਹੋਣ ਕਾਰਨ ਕਾਫੀ ਘਰਾਂ ਵਿੱਚ ਬਿਜਲੀ ਨਾਲ ਚੱਲਣ ਵਾਲੇ ਉਪਕਰਣ ਖਰਾਬ ਹੋ ਰਹੇ ਹਨ ਅਤੇ ਟਰਾਂਸਫਾਰਮਰ ਦੀ ਸਮਰੱਥਾ ਘੱਟ ਹੋਣ ਕਾਰਨ ਇਹ ਵਾਰ ਵਾਰ ਟ੍ਰਿਪ ਕਰ ਜਾਂਦਾ ਹੈ ਇਸ ਲਈ ਇੱਥੇ ਵੱਧ ਸਮਰੱਥਾ ਵਾਲਾ ਟ੍ਰਾਂਸਫਾਰਮਰ ਲਗਾਇਆ ਜਾਵੇ। ਇਸ ਮੌਕੇ ਕੌਂਸਲਰ ਰੁਪਿੰਦਰ ਕੌਰ ਰੀਨਾ ਨੇ ਫੇਜ਼ 4 ਦੇ ਐਚ ਐਮ-1 ਤੋਂ ਐੱਚ ਐੱਮ -139 ਤੱਕ ਦੇ ਮਕਾਨਾਂ ਵਿੱਚ ਬਿਜਲੀ ਸਪਲਾਈ ਵਿੱਚ ਆ ਰਹੀ ਦਿੱਕਤ ਸਬੰਧੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ।
ਇਸ ਮੌਕੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਜਲਦੀ ਹੀ ਨਵੇਂ ਐਸਟੀਮੇਟ ਬਣਾ ਕੇ ਨਵੇਂ ਟ੍ਰਾਂਸਫਾਰਮਰ ਲਗਾ ਦਿੱਤੇ ਜਾਣਗੇ। ਵਫਦ ਵਿੱਚ ਹੋਰਨਾਂ ਤੋਂ ਇਲਾਵਾ ਹਰਜਿੰਦਰ ਸਿੰਘ, ਮਨਿੰਦਰ ਸਿੰਘ ਮੰਗਾ ਅਤੇ ਅਸ਼ਵਨੀ ਸ਼ਰਮਾ ਵੀ ਸ਼ਾਮਲ ਸਨ।
Uncategorized
ਜਨਤਕ ਥਾਵਾਂ ਤੇ ਹੁੰਦੀ ਸਿਗਰਟਨੋਸ਼ੀ ਤੇ ਰੋਕ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਏ ਪ੍ਰਸ਼ਾਸ਼ਨ
ਪੰਜਾਬ ਸਰਕਾਰ ਵਲੋਂ ਸਾਡੇ ਸ਼ਹਿਰ ਅਤੇ ਜਿਲ੍ਹੇ ਨੂੰ ਭਾਵੇਂ ਕਈ ਸਾਲ ਪਹਿਲਾਂ ਹੀ ਤੰਬਾਕੂ ਦੇ ਧੂਏਂ ਤੋਂ ਰਹਿਤ ਸ਼ਹਿਰ ਅਤੇ ਜਿਲ੍ਹੇ ਦਾ ਦਰਜਾ ਦਿੱਤਾ ਜਾ ਚੁੱਕਿਆ ਹੈ ਪਰੰਤੂ ਇਸਦੇ ਬਾਵਜੂਦ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਜਨਤਕ ਥਾਵਾਂ ਤੇ ਸਿਗਰਟਨੋਸ਼ੀ ਕੀਤੇ ਜਾਣ ਅਤੇ ਨਾਜ਼ਾਇਜ਼ ਕਬਜੇ ਕਰਕੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਦੀ ਕਾਰਵਾਈ ਆਮ ਹੈ। ਸਥਾਨਕ ਪ੍ਰਸ਼ਾਸ਼ਨ ਵਲੋਂ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਜਨਤਕ ਥਾਵਾਂ ਤੇ ਖੁੱਲੇਆਮ ਹੁੰਦੀ ਸਿਗਰਟਨੋਸ਼ੀ ਅਤੇ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਤੇ ਕਾਬੂ ਕਰਨ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਦਾਅਵੇ ਤਾਂ ਬਹੁਤ ਕੀਤੇ ਜਾਂਦੇ ਹਨ ਪਰੰਤੂ ਜਮੀਨੀ ਹਾਲਾਤ ਇਹ ਹਨ ਕਿ ਸ਼ਹਿਰ ਅਤੇ ਇਸਦੇ ਆਸਪਾਸ ਦੇ ਖੇਤਰ ਵਿੱਚ ਥਾਂ ਥਾਂ ਤੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੀਆਂ ਅਨੇਕਾਂ ਫੜੀਆਂ ਲੱਗਦੀਆਂ ਹਨ, ਜਿਹਨਾਂ ਰਾਂਹੀ ਆਮ ਲੋਕਾਂ ਨੂੰ ਸਿਗਰਟ, ਬੀੜੀ, ਜਰਦਾ ਅਤੇ ਤੰਬਾਕੂ ਦਾ ਅਜਿਹਾ ਹੋਰ ਸਾਮਾਨ ਵੇਚਿਆ ਜਾਂਦਾ ਹੈ।
ਜਨਤਕ ਥਾਵਾਂ ਤੇ ਕੀਤੀ ਜਾਂਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਦੀ ਇਹ ਕਾਰਵਾਈ ਸਜਾਯੋਗ ਅਪਰਾਧ ਦੇ ਦਾਇਰੇ ਵਿੱਚ ਆਉਂਦੀ ਹੈ ਅਤੇ ਕੇਂਦਰ ਸਰਕਾਰ ਵਲੋਂ ਕਈ ਸਾਲ ਪਹਿਲਾਂ ਦੇਸ਼ ਭਰ ਵਿੱਚ ਕਈ ਸਾਲ ਪਹਿਲਾਂ ਤੰਬਾਕੂਨੋਸ਼ੀ ਵਿਰੋਧੀ ਕਾਨੂੰਨ ਵੀ ਲਾਗੂ ਕੀਤਾ ਜਾ ਚੁੱਕਿਆ ਹੈ ਜਿਸਦੇ ਤਹਿਤ ਅਜਿਹਾ ਕਰਨ ਵਾਲੇ ਵਿਅਕਤੀ ਨੂੰ ਫੜੇ ਜਾਣ ਤੇ ਪਹਿਲਾਂ ਜੁਰਮਾਨਾ ਕੀਤਾ ਜਾਂਦਾ ਹੈ ਅਤੇ ਦੁਬਾਰਾ ਫੜੇ ਜਾਣ ਤੇ ਜੇਲ੍ਹ ਵੀ ਭੇਜਿਆ ਜਾ ਸਕਦਾ ਹੈ। ਪਰੰਤੂ ਇਸਦੇ ਬਾਵਜੂਦ ਸ਼ਹਿਰ ਅਤੇ ਆਸਪਾਸ ਦੇ ਖੇਤਰ ਵਿੱਚ ਇਸ ਕਾਰਵਾਈ ਨੂੰ ਖੁੱਲ੍ਹੇਆਮ ਅੰਜਾਮ ਦਿੱਤਾ ਜਾਂਦਾ ਹੈ ਅਤੇ ਸਥਾਨਕ ਪ੍ਰਸ਼ਾਸ਼ਨ ਵਲੋਂ ਇਸ ਤਰੀਕੇ ਨਾਲ ਕੀਤੀ ਜਾਂਦੀ ਸਿਗਰਟਨੋਸ਼ੀ ਅਤੇ ਅਣਅਧਿਕਾਰਤ ਤਰੀਕੇ ਨਾਲ ਹੁੰਦੀ ਤੰਬਾਕੂ ਉਤਪਾਦਾਂ ਦੀ ਵਿਕਰੀ ਦੀ ਕਾਰਵਾਈ ਨੂੰ ਸਖਤੀ ਨਾਲ ਰੋਕਣ ਦੀ ਥਾਂ ਇਸਨੂੰ ਅਕਸਰ ਅਣਦੇਖਿਆ ਕਰ ਦਿੱਤਾ ਜਾਂਦਾ ਹੈ।
ਸ਼ਹਿਰ ਵਿਚਲੀਆਂ ਵੱਖ ਵੱਖ ਫੇਜ਼ਾਂ ਦੀਆਂ ਮਾਰਕੀਟਾਂ ਦੀਆਂ ਪਾਰਕਿੰਗਾਂ ਅਤੇ ਸ਼ੋਰੂਮਾਂ ਵਿੱਚ ਪਈਆਂ ਖਾਲੀ ਥਾਵਾਂ ਵਿੱਚ ਆਪਣੇ ਠੀਏ ਬਣਾ ਕੇ ਚਾਹ ਅਤੇ ਹੋਰ ਨਿੱਕ ਸੁੱਕ ਵੇਚਣ ਵਾਲੇ ਅਜਿਹੇ ਕਈ ਦੁਕਾਨਦਾਰ ਹਨ ਜਿਹੜੇ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਵੀ ਕਰਦੇ ਹਨ ਅਤੇ ਇਹਨਾਂ ਫੜੀ ਵਾਲਿਆਂ ਦੇ ਆਸ ਪਾਸ ਲੋਕਾਂ ਵਲੋਂ ਜਨਤਕ ਤੌਰ ਤੇ ਕੀਤੀ ਜਾਂਦੀ ਸਿਗਰਟਨੋਸ਼ੀ ਦੀਆਂ ਸ਼ਿਕਾਇਤਾਂ ਵੀ ਆਮ ਹਨ। ਇਸੇ ਤਰ੍ਹਾਂ ਮੁੱਖ ਸੜਕਾਂ ਦੇ ਕਿਨਾਰੇ ਵੀ ਪੇੜਾਂ ਥੱਲੇ ਆਪਣੇ ਝੋਲੇ ਰੱਖ ਕੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੇ ਅਜਿਹੇ ਫੜੀਆਂ ਵਾਲੇ ਨਜਰ ਆ ਜਾਂਦੇ ਹਨ। ਪਰੰਤੂ ਪ੍ਰਸ਼ਾਸ਼ਨ ਵਲੋਂ ਜਨਤਕ ਥਾਵਾਂ ਤੇ ਹੁੰਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਤੇ ਕਾਬੂ ਕਰਨ ਲਈ ਸਮਰਥ ਕਾਰਵਾਈ ਦੀ ਅਣਹੋਂਦ ਕਾਰਨ ਸਾਡੇ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਇਹ ਸਮੱਸਿਆ ਲਗਾਤਾਰ ਵੱਧ ਰਹੀ ਹੈ।
ਜਿਲ੍ਹਾ ਪ੍ਰਸ਼ਾਸ਼ਨ ਵਲੋਂ ਭਾਵੇਂ ਜਨਤਕ ਥਾਵਾਂ ਤੇ ਗੈਰਕਾਨੂੰਨੀ ਢੰਗ ਨਾਲ ਅੰਜਾਮ ਦਿੱਤੀ ਜਾਣ ਵਾਲੀ ਇਸ ਕਾਰਵਾਈ ਤੇ ਕਾਬੂ ਕਰਨ ਲਈ ਬਾਕਾਇਦਾ ਇੱਕ ਕਮੇਟੀ ਵੀ ਬਣਾਈ ਹੋਈ ਹੈ, ਜਿਹੜੀ ਕਦੇ ਕਦਾਰ (ਖਾਨਾ ਪੂਰਤੀ ਲਈ) ਇਹਨਾਂ ਫੜੀ ਵਾਲਿਆਂ ਤੇ ਛਾਪੇਮਾਰੀ ਕਰਦੀ ਅਤੇ ਜਨਤਕ ਥਾਵਾਂ ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦਾ ਚਲਾਨ ਕਰਦੀ ਦਿਖਦੀ ਹੈ। ਇਸੇ ਤਰ੍ਹਾਂ ਸਿਹਾਤ ਵਿਭਾਗ ਦੇ ਅਧਿਕਾਰੀ ਵੀ ਕਦੇ ਕਦਾਰ ਬੀੜੀ ਸਿਗਰਟ ਅਤੇ ਤੰਬਾਕੂ ਦਾ ਹੋਰ ਸਾਮਾਨ ਵੇਚਣ ਵਾਲੀਆਂ ਦੁਕਾਨ ਤੇ ਛਾਪੇ ਮਾਰਦੀ ਹੈ ਪਰੰਤੂ ਇਹ ਕਾਰਵਾਈ ਸ਼ਹਿਰ ਵਿੱਚ ਵੱਡੇ ਪੱਧਰ ਤੇ ਕੀਤੀ ਜਾਂਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਅਣਅਧਿਕਾਰਤ ਵਿਕਰੀ ਦੀ ਕਾਰਵਾਈ ਨੂੰ ਕਾਬੂ ਕਰਨ ਦੀ ਸਮਰਥ ਨਹੀਂ ਹੈ ਅਤੇ ਇਸਦਾ ਕੋਈ ਖਾਸ ਅਸਰ ਵੀ ਨਹੀਂ ਦਿਖਦਾ।
ਜਨਤਕ ਥਾਵਾਂ ਤੇ ਕੀਤੀ ਜਾਂਦੀ ਸਿਗਰਟਨੋਸ਼ੀ ਤੇ ਮੁਕੰਮਲ ਤੌਰ ਤੇ ਕਾਬੂੁ ਕਰਨ ਅਤੇ ਜਿਲ੍ਹੇ ਨੂੰ ਮੁਕੰਮਲ ਤੌਰ ਤੇ ਤੰਬਾਕੂ ਦੇ ਧੂਏਂ ਤੋਂ ਮੁਕਤ ਬਣਾਉਣ ਲਈ ਜਰੂਰੀ ਹੈ ਕਿ ਪ੍ਰਸ਼ਾਸ਼ਨ ਵਲੋਂ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਜਨਤਕ ਥਾਵਾਂ ਤੇ ਨਾਜ਼ਾਇਜ ਕਬਜੇ ਕਰਕੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੇ ਅਜਿਹੇ ਵਿਅਕਤੀਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਸ਼ਹਿਰ ਵਿੱਚ ਕਾਨੂੰਨ ਦੀ ਉਲੰਘਣਾ ਕਰਕੇ ਕੀਤੀ ਜਾ ਰਹੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ। ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਸੰਬੰਧੀ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ। ਇਸ ਸੰਬੰਧੀ ਸ਼ਹਿਰ ਵਿੱਚ ਵੱਡੇ ਪੱਧਰ ਤੇ ਹੁੰਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਅਣਅਧਿਕਾਰਤ ਵਿਕਰੀ ਅਤੇ ਰੋਕ ਲਗਾਉਣ ਲਈ ਸਮਰਥ ਅਧਿਕਾਰੀਆਂ ਦੀ ਜਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਤਰੀਕੇ ਨਾਲ ਹੁੰਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਤੇ ਸਖਤੀ ਨਾਲ ਰੋਕ ਲੱਗਣੀ ਚਾਹੀਦੀ ਹੈ ਤਾਂ ਜੋ ਇਸ ਸਸੱਸਿਆ ਨੂੰ ਹਲ ਕੀਤਾ ਜਾ ਸਕੇ।
-
International2 months ago
ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਉਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ, ਭਾਰਤ ਨੂੰ ਮਿਲਿਆ ਤੀਜਾ ਤਮਗਾ
-
International1 month ago
ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਲਿਆ ਸੰਨਿਆਸ
-
Chandigarh2 months ago
ਰਿਕਾਰਡ ਪਲਾਂਟ ਲੋਡ ਫੈਕਟਰ ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ
-
International1 month ago
ਦੱਖਣੀ ਜਾਪਾਨ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
International1 month ago
ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਫਾਈਨਲ ਮੁਕਾਬਲੇ ਤੋਂ ਪਹਿਲਾਂ ਅਯੋਗ ਕਰਾਰ ਦਿੱਤਾ
-
Chandigarh1 month ago
ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
-
International2 months ago
ਹਮਾਸ ਦੇ ਮੁਖੀ ਇਸਮਾਈਲ ਹਾਨੀਆ ਦਾ ਇਰਾਨ ਵਿੱਚ ਕਤਲ
-
Chandigarh2 months ago
ਕਾਂਗਰਸ ਅਤੇ ਭ੍ਰਿਸ਼ਟਾਚਾਰ ਇੱਕੋ ਸਿੱਕੇ ਦੇ ਦੋ ਪਾਸੇ : ਹਰਸਿਮਰਤ ਕੌਰ ਬਾਦਲ