Mohali
ਵਾਰਡ ਨੰਬਰ 21 ਵਿੱਚ ਅਕਾਲੀ ਦਲ ਦੇ ਦਫਤਰ ਦਾ ਉਦਘਾਟਨ ਕੀਤਾ
ਐਸ ਏ ਐਸ ਨਗਰ, 18 ਮਈ (ਸ.ਬ.) ਨਗਰ ਨਿਗਮ ਚੋਣਾਂ ਦੇ ਸੰਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਵਾਰਡ ਨੰਬਰ 21 (ਫੇਜ਼ 11) ਵਿਖੇ ਖੋਲ੍ਹੇ ਗਏ ਚੋਣ ਦਫਤਰ ਦਾ ਰਸਮੀ ਉਦਘਾਟਨ ਦੇ ਜਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੁਹਾਣਾ ਵਲੋਂ ਕੀਤਾ ਗਿਆ| ਇਸ ਮੌਕੇ ਸ੍ਰ ਸੋਹਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਨਿਗਮ ਦੀ ਚੋਣ ਪੂਰੀ ਤਨਦੇਹੀ ਨਾਲ ਲੜੀ ਜਾ ਰਹੀ ਹੈ ਅਤੇ ਪਾਰਟੀ ਵੱਲੋਂ ਇੱਥੇ ਜਿੱਤ ਪ੍ਰਾਪਤ ਕੀਤੀ ਜਾਵੇਗੀ ਉਹਨਾਂ ਕਿਹਾ ਕਿ ਵਾਰਡ ਨੰਬਰ 21 ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਜਿਹੜੀ ਸਮੱਸਿਆ ਹੈ, ਉਸਨੂੰ ਹੀ ਕਰਨ ਵਿੱਚ ਮੌਜੂਦਾ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ|
ਉਹਨਾਂ ਕਿਹਾ ਕਿ ਨਗਰ ਨਿਗਮ ਚੋਣਾਂ ਪੰਜਾਬ ਦੀਆਂ ਮਿੰਨੀ ਚੋਣਾਂ ਹਨ ਜਿਹਨਾਂ ਦੇ ਨਤੀਜੇ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਤੇ ਭਾਰੀ ਅਸਰ ਪਾਉਣਗੇ| ਇਸ ਮੌਕੇ ਵਾਰਡ ਨੰਬਰ 21 ਦੇ ਉਮੀਦਵਾਰ ਮਨਪ੍ਰੀਤ ਕੌਰ, ਵਾਰਡ ਨੰਬਰ 18 ਤੋਂ ਉਮੀਦਵਾਰ ਗੁਰਦੀਪ ਸਿੰਘ ਚੁੱਗ, ਵਾਰਡ ਨੰਬਰ 19 ਤੋਂ ਆਤਮਜੀਤ ਕੌਰ ਅਤੇ ਵਾਰਡ ਨੰਬਰ 20 ਤੋਂ ਕੁਲਵਿੰਦਰ ਸਿੰਘ ਵੀ ਹਾਜ਼ਰ ਸਨ| ਉਹਨਾਂ ਕਿਹਾ ਕਿ ਇਹ ਦਫਤਰ ਵਾਰਡ ਨੰਬਰ 18, 19, 20 ਅਤੇ 21 ਦੇ ਜੋਨਲ ਦਫਤਰ ਵਾਂਗ ਕੰਮ ਕਰੇਗਾ| ਇਸ ਮੌਕੇ ਵਾਰਡ ਨੰਬਰ 21 ਦੇ ਉਮੀਦਵਾਰ ਮਨਪ੍ਰੀਤ ਕੌਰ ਦੇ ਸਮਰਥਨ ਵਿੱਚ ਭਾਰੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰਾਂ ਅਤੇ ਵਾਰਡ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ|
ਇਸ ਮੌਕੇ ਸੰਬੋਧਨ ਕਰਦਿਆਂ ਸਮਾਜ ਸੇਵੀ ਰਮਨੀਕ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਮੁਲਾਜ਼ਮਾਂ ਅਤੇ ਆਮ ਲੋਕਾਂ ਦੀਆਂ ਉਮੀਦਾਂ ਤੇ ਪੂਰਾ ਉਤਰਨ ਵਿੱਚ ਬੁਰੀ ਤਰ੍ਹਾਂ ਫੇਲ ਹੋਈ ਹੈ| ਕੈਪਟਨ ਕਰਨੈਲ ਸਿੰਘ ਨੇ ਆਏ ਵਿਅਕਤੀਆਂ ਦਾ ਧੰਨਵਾਦ ਕੀਤਾ| ਇਸ ਮੌਕੇ ਟਕਸਾਲੀ ਆਗੂ ਨਰਿੰਦਰ ਸਿੰਘ ਲਾਂਬਾ ਨੇ ਵੀ ਸੰਬੋਧਨ ਕੀਤਾ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਤਰਸੇਮ ਬੰਗਾ, ਸੁਖਪਾਲ ਸਿੰਘ, ਬਲਜੀਤ ਸਿੰਘ, ਕੁਲਦੀਪ ਸਿੰਘ, ਅਮਰਜੀਤ ਸਿੰਘ, ਇੰਸਪੈਕਟਰ ਰਘਬੀਰ ਸਿੰਘ, ਬੀਬੀ ਸੁਰਿੰਦਰ ਕੌਰ, ਬੀਬੀ ਸਤਵੰਤ ਕੌਰ ਜੌਹਲ, ਪਿੰਕੀ ਸੋਨੀ, ਅਜਾਇਬ ਸਿੰਘ, ਬਲਜਿੰਦਰ ਸਿੰਘ ਰਾਜਾ, ਕੈਪਟਨ ਮਲਕੀਤ ਸਿੰਘ, ਕਾਕਾ ਸਿੰਘ ਮਾਨ, ਮਾਸਟਰ ਸੁਦਰਸ਼ਨ ਸਿੰਘ, ਰਮਨਦੀਪ ਸਿੰਘ, ਜੋਗਿੰਦਰ ਸਿੰਘ, ਹਰਬੰਸ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਦੇ ਨਿਵਾਸੀ ਅਤੇ ਕੈਪਟਨ ਕੈਪਟਨ ਕਰਨੈਲ ਸਿੰਘ ਦੇ ਸਮਰਥਕ ਹਾਜ਼ਰ ਸਨ| ਮੀਟਿੰਗ ਉਪਰੰਤ ਬੀਬੀ ਮਨਪ੍ਰੀਤ ਕੌਰ ਦੇ ਹੱਕ ਵਿੱਚ ਰੋਡ ਸ਼ੋਅ ਵੀ ਕੱਢਿਆ ਗਿਆ|
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
