Connect with us

Chandigarh

ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਗ੍ਰਿਫ਼ਤਾਰ

Published

on

ਚੰਡੀਗੜ੍ਹ, 22 ਮਈ (ਸ.ਬ.) ਖੰਨਾ ਪੁਲੀਸ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਆਸਟ੍ਰੇਲੀਆ ਵਿੱਚ ਰਹਿੰਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਮਾਤਾ-ਪਿਤਾ ਨੂੰ ਬੀਤੀ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਖੰਨਾ ਪੁਲੀਸ ਨੇ ਇਹ ਕਾਰਵਾਈ 1 ਮਈ ਨੂੰ ਪ੍ਰੇਮ ਵੈਸ਼ਨੋ ਢਾਬੇ ਤੇ ਹੋਈ ਗੋਲੀਬਾਰੀ ਅਤੇ ਫਿਰੌਤੀ ਮੰਗ ਦੇ ਮਾਮਲੇ ਕੀਤੀ ਹੈ।

ਸ਼ਗਨਪ੍ਰੀਤ ਦੇ ਪਿਤਾ ਸੌਦਾਗਰ ਸਿੰਘ ਅਤੇ ਮਾਂ ਦਲਜੀਤ ਕੌਰ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਚੜੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਨੂੰ ਇਸ ਮਾਮਲੇ ਵਿੱਚ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਇੱਥੇ ਜ਼ਿਕਰਯੋਗ ਹੈ ਕਿ ਸ਼ਗਨਪ੍ਰੀਤ ਸਿੰਘ ਦੇ ਮਾਪਿਆਂ ਦਾ ਪਹਿਲਾਂ ਖੰਨਾ ਦੇ ਪਾਇਲ ਅਤੇ ਦੋਰਾਹਾ ਖੇਤਰਾਂ ਵਿੱਚ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਨਾਮ ਆਇਆ ਸੀ। ਪੁਲੀਸ ਵੱਲੋਂ ਕੀਤੀ ਗਈ ਪਿਛਲੀ ਗ੍ਰਿਫ਼ਤਾਰੀ ਤੋਂ ਬਾਅਦ, ਸੌਦਾਗਰ ਸਿੰਘ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ, ਜਦੋਂਕਿ ਦਲਜੀਤ ਕੌਰ ਵੀ ਜ਼ਮਾਨਤ ਤੇ ਬਾਹਰ ਸੀ। ਹੁਣ, ਉਨ੍ਹਾਂ ਨੂੰ ਦੁਬਾਰਾ ਗ੍ਰਿਫ਼ਤਾਰ ਕਰਕੇ ਪ੍ਰੇਮ ਵੈਸ਼ਨੋ ਢਾਬਾ ਗੋਲੀਬਾਰੀ ਅਤੇ ਜਬਰੀ ਵਸੂਲੀ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਖੰਨਾ ਦੇ ਡੀਐਸਪੀ (ਜਾਂਚ) ਮੋਹਿਤ ਸਿੰਗਲਾ ਨੇ ਦੱਸਿਆ ਕਿ ਜਾਂਚ ਦੌਰਾਨ ਸਬੂਤ ਮਿਲੇ ਹਨ ਜੋ ਦਰਸਾਉਂਦੇ ਹਨ ਕਿ ਸ਼ਗਨਪ੍ਰੀਤ ਸਿੰਘ ਦੇ ਮਾਪੇ ਵਿਦੇਸ਼ ਵਿੱਚ ਰਹਿੰਦੇ ਆਪਣੇ ਪੁੱਤਰ ਦੇ ਸੰਪਰਕ ਵਿੱਚ ਸਨ। ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Continue Reading

Chandigarh

ਪੰਜਾਬ ਵਿੱਚ ਬੈਲਟ ਪੇਪਰ ਨਾਲ ਹੀ ਹੋਣਗੀਆਂ ਨਿਗਮ ਤੇ ਕੌਂਸਲ ਚੋਣਾਂ : ਹਾਈ ਕੋਰਟ

Published

on

By

ਚੋਣ ਪ੍ਰਕਿਰਿਆ ਸ਼ੁਰੂ ਹੋਣ ਮਗਰੋਂ ਹੁਣ ਦੇਰੀ ਦੇ ਅਧਾਰ ਤੇ ਦਖ਼ਲ ਸੰਭਵ ਨਹੀਂ
ਚੰਡੀਗੜ੍ਹ, 22 ਮਈ (ਸ.ਬ.) ਪੰਜਾਬ ਵਿੱਚ ਨਿਗਮ ਅਤੇ ਕੌਂਸਲ ਚੋਣਾਂ ਹੁਣ ਬੈਲਟ ਪੇਪਰ ਨਾਲ ਹੀ ਹੋਣਗੀਆਂ| ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਤਿੰਨ ਪਟੀਸ਼ਨਾਂ ਨੂੰ ਖ਼ਾਰਜ ਕਰਦਿਆਂ ਕੌਂਸਲ ਚੋਣਾਂ ਬੈਲਟ ਪੇਪਰ ਨਾਲ ਕਰਾਏ ਜਾਣ ਲਈ ਰਾਹ ਸਾਫ਼ ਕਰ ਦਿੱਤਾ ਹੈ| ਜਿਕਰਯੋਗ ਹੈ ਕਿ ਪੰਜਾਬ ਵਿੱਚ 26 ਮਈ ਨੂੰ ਨਿਗਮ ਅਤੇ ਕੌਂਸਲ ਚੋਣਾਂ ਲਈ ਵੋਟਾਂ ਪੈਣਗੀਆਂ| ਵਿਰੋਧੀ ਧਿਰਾਂ ਨੇ ਰਾਜ ਚੋਣ ਕਮਿਸ਼ਨ ਨੂੰ ਮਿਲ ਕੇ ਮੰਗ ਕੀਤੀ ਸੀ ਕਿ ਇਹ ਚੋਣਾਂ ਈ ਵੀ ਐਮ ਮਸ਼ੀਨਾਂ ਨਾਲ ਕਰਾਈਆਂ ਜਾਣ|
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਾਜ ਚੋਣ ਕਮਿਸ਼ਨ ਵੱਲੋਂ ਬੈਲਟ ਪੇਪਰ ਨਾਲ ਇਹ ਚੋਣਾਂ ਕਰਾਏ ਜਾਣ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ| ਲੰਘੇ ਕੱਲ੍ਹ ਭਾਰਤੀ ਚੋਣ ਕਮਿਸ਼ਨ ਨੇ ਅਦਾਲਤ ਵਿੱਚ ਦੱਸਿਆ ਸੀ ਕਿ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਰਾਜਸਥਾਨ ਤੋਂ ਪੰਜਾਬ ਲਈ ਰਵਾਨਾ ਹੋ ਚੁੱਕੀਆਂ ਹਨ ਅਤੇ ਸ਼ਾਮ ਤੱਕ ਪੰਜਾਬ ਪਹੁੰਚ ਜਾਣਗੀਆਂ| ਅੱਜ ਅਦਾਲਤ ਵਿੱਚ ਚੋਣ ਕਮਿਸ਼ਨ ਨੇ ਦੱਸਿਆ ਕਿ ਰਾਜਸਥਾਨ ਤੋਂ ਕਰੀਬ ਛੇ ਹਜ਼ਾਰ ਈ ਵੀ ਐਮ ਮਸ਼ੀਨਾਂ ਅੰਬਾਲਾ ਪੁੱਜ ਚੁੱਕੀਆਂ ਹਨ|
ਚੋਣ ਕਮਿਸ਼ਨ ਵੱਲੋਂ ਸਿਰਫ਼ ਇਕ ਦੋ ਦਿਨਾਂ ਵਿੱਚ ਈ ਵੀ ਐਮਜ਼ ਤਿਆਰ ਹੋਣ ਦਾ ਦਾਅਵਾ ਕੀਤਾ ਗਿਆ ਸੀ ਜਦੋਂ ਕਿ ਰਾਜ ਚੋਣ ਕਮਿਸ਼ਨ ਨੇ ਅਦਾਲਤ ਵਿੱਚ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਮੈਨੂਅਲ ਅਨੁਸਾਰ ਈ ਵੀ ਐਮ ਦੀ ਤਿਆਰੀ ਲਈ ਵੱਧ ਦਿਨਾਂ ਦੀ ਗੱਲ ਕਹੀ ਗਈ ਹੈ|
ਮੁੱਖ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਬੈਂਚ ਨੇ ਫ਼ੈਸਲੇ ਵਿੱਚ ਕਿਹਾ ਹੈ ਕਿ ਰਾਜ ਚੋਣ ਕਮਿਸ਼ਨ ਵੱਲੋਂ ਸ਼ਡਿਊਲ ਜਾਰੀ ਕੀਤਾ ਜਾ ਚੁੱਕਿਆ ਹੈ ਅਤੇ ਚੋਣਾਂ ਦੀ ਪ੍ਰਕਿਰਿਆ ਚੱਲ ਰਹੀ ਹੈ| ਅਦਾਲਤ ਨੇ ਹੁਣ ਦੇਰੀ ਹੋਣ ਦੀ ਦਲੀਲ ਦੇ ਅਧਾਰ ਤੇ ਤਿੰਨੋਂ ਪਟੀਸ਼ਨਾਂ ਖ਼ਾਰਜ ਕਰ ਦਿੱਤੀਆਂ ਹਨ| ਹੁਣ ਇਹ ਚੋਣਾਂ ਬੈਲਟ ਪੇਪਰ ਨਾਲ ਹੀ ਹੋਣਗੀਆਂ|

Continue Reading

Chandigarh

ਸਵੇਰ ਹੋਈ ਹਲਕੀ ਬਰਸਾਤ ਤੋਂ ਬਾਅਦ ਗਰਮੀ ਤੋਂ ਥੋੜ੍ਹੀ ਦੇਰ ਲਈ ਮਿਲੀ ਰਾਹਤ, ਦੁਪਹਿਰ ਵੇਲੇ ਫੇਰ ਚੜ੍ਹਿਆ ਪਾਰਾ

Published

on

By

ਚੰਡੀਗੜ੍ਹ, 22 ਮਈ (ਸ.ਬ.) ਪਿਛਲੇ ਕਈ ਦਿਨਾਂ ਤੋਂ ਚਲ ਰਹੀ ਰਿਕਾਰਡ ਤੋੜ ਗਰਮੀ ਦੇ ਦੌਰਾਨ ਅੰਜ ਸਵੇਰੇ ਟ੍ਰਾਈਸਿਟੀ ਵਿੱਚ ਹੋਈ ਹਲਕੀ ਬਰਸਾਤ ਅਤੇ ਆਏ ਠੰਢੀ ਹਵਾ ਦੇ ਬੁੱਲਿਆਂ ਕਾਰਨ ਲੋਕਾਂ ਨੂੰ ਅੱਜ ਕੁੱਝ ਰਾਹਤ ਮਿਲੀ। ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿੱਚ ਸਵੇਰੇ ਅਸਮਾਨ ਵਿੱਚ ਬੱਦਲ ਛਾਏ ਰਹੇ ਅਤੇ ਹਲਕੀ ਹਵਾ ਚੱਲੀ। ਹਾਲਾਂਕਿ ਬਾਅਦ ਵਿੱਚ ਗਰਮੀ ਦਾ ਜੋਰ ਫਿਰ ਵੱਧ ਗਿਆ ਅਤੇ ਲੋਕਾਂ ਨੂੰ ਭਾਰੀ ਗਰਮੀ ਸਹਿਣ ਕਰਨੀ ਪਈ।

ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਵੱਲੋਂ 27 ਮਈ ਤੱਕ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵਲੋਂ ਇੱਕ ਯੈਲੋ ਅਲਰਟ ਦੀ ਤਾਜ਼ਾ ਪੇਸ਼ੀਨਗੋਈ ਜਾਰੀ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਚੰਡੀਗੜ੍ਹ, ਮੁਹਾਲੀ, ਪੰਚਕੂਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ-ਚਮਕ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਪੰਜਾਬ ਵਿੱਚ ਫ਼ਤਿਹਗੜ੍ਹ ਸਾਹਿਬ, ਅਮਲੋਹ, ਬੱਸੀ ਪਠਾਣਾ, ਖੰਨਾ, ਪਾਇਲ, ਖਮਾਣੋਂ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੋਪੜ, ਲੁਧਿਆਣਾ ਪੱਛਮੀ, ਫ਼ਿਲੌਰ, ਬਲਾਚੌਰ, ਨਵਾਂਸ਼ਹਿਰ, ਅਨੰਦਪੁਰ ਸਾਹਿਬ ਅਤੇ ਗੜ੍ਹਸ਼ੰਕਰ ਦੇ ਕੁਝ ਹਿੱਸਿਆਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਬਿਜਲੀ ਚਮਕਣ ਅਤੇ ਦਰਮਿਆਨੀ ਗਰਜ-ਚਮਕ ਦੀ ਪੇਸ਼ੀਨਗੋਈ ਕੀਤੀ ਗਈ ਹੈ।

ਚੰਡੀਗੜ੍ਹ ਵਿੱਚ ਰਾਤ ਵੇਲੇ ਮਾਮੂਲੀ ਬੂੰਦਾਬਾਂਦੀ ਦਰਜ ਕੀਤੀ ਗਈ। ਹਾਲਾਂਕਿ, ਰਾਤ ਦੇ ਮੀਂਹ ਨੇ ਰਾਤਾਂ ਨੂੰ ਠੰਡਾ ਕਰਨ ਲਈ ਕੁਝ ਨਹੀਂ ਕੀਤਾ। ਇਸ ਦੌਰਾਨ ਪੰਜਾਬ ਵਿੱਚ ਪਟਿਆਲਾ ਅਤੇ ਫ਼ਰੀਦਕੋਟ ਵਿੱਚ ਰਾਤਾਂ ਸਭ ਤੋਂ ਗਰਮ ਦਰਜ ਕੀਤੀਆਂ ਗਈਆਂ, ਜਿੱਥੇ ਤਾਪਮਾਨ 29 ਡਿਗਰੀ ਸੈਲਸੀਅਸ ਰਿਹਾ। ਮੁਹਾਲੀ ਵਿੱਚ ਪੰਜਾਬ ਦੀ ਦੂਜੀ ਸਭ ਤੋਂ ਗਰਮ ਰਾਤ 28.8 ਡਿਗਰੀ ਸੈਲਸੀਅਸ ਰਹੀ। ਇਸ ਦੇ ਉਲਟ ਪਠਾਨਕੋਟ ਵਿੱਚ 22.3 ਡਿਗਰੀ ਸੈਲਸੀਅਸ ਅਤੇ ਹਰਿਆਣਾ ਦੇ ਰੋਹਤਕ ਵਿੱਚ 22.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Continue Reading

Chandigarh

ਪੰਜਾਬ ਦੇ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

Published

on

By

ਚੰਡੀਗੜ੍ਹ, 22 ਮਈ (ਸ.ਬ.) ਪੰਜਾਬ ਵਿੱਚ ਲਗਾਤਾਰ ਵਧ ਰਹੀ ਭਿਆਨਕ ਗਰਮੀ ਅਤੇ ਲੂ ਦੇ ਪ੍ਰਕੋਪ ਨੂੰ ਦੇਖਦੇ ਹੋਏ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਨਤਾ ਅਤੇ ਮੁਲਾਜ਼ਮਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਆਉਣ ਵਾਲੇ ਸੋਮਵਾਰ ਯਾਨੀ 25 ਮਈ ਤੋਂ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦਾ ਸਮਾਂ ਪੂਰੀ ਤਰ੍ਹਾਂ ਬਦਲ ਦਿੱਤਾ ਜਾਵੇਗਾ।

ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ, 25 ਮਈ ਤੋਂ ਸਾਰੇ ਸਰਕਾਰੀ ਦਫ਼ਤਰ ਅਤੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੀਆਂ ਸਾਰੀਆਂ ਕਲਾਸਾਂ ਹੁਣ ਸਵੇਰੇ 7:30 ਵਜੇ ਸ਼ੁਰੂ ਹੋਣਗੀਆਂ ਅਤੇ ਦੁਪਹਿਰ 1:30 ਵਜੇ ਤੱਕ ਖੁੱਲ੍ਹਣਗੀਆਂ।

ਬੁਲਾਰੇ ਨੇ ਕਿਹਾ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਬੱਚਿਆਂ ਅਤੇ ਆਮ ਲੋਕਾਂ ਨੂੰ ਦੁਪਹਿਰ ਵੇਲੇ ਪੈਣ ਵਾਲੀ ਅਸਹਿ ਗਰਮੀ ਤੋਂ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਸਰਕਾਰ ਜਨਤਾ ਦੀ ਸਿਹਤ ਅਤੇ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਗਰਮੀ ਦੇ ਹਾਲਾਤਾਂ ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ।

Continue Reading

Latest News

Trending