Connect with us

Mohali

ਪੰਜਾਬੀ ਲੇਖਕ ਰਿਪੁਦਮਨ ਸਿੰਘ ਰੂਪ ਦਾ ਸਰੀਰ ਖੋਜ ਕਾਰਜਾਂ ਵਾਸਤੇ ਪੀ. ਜੀ. ਆਈ. ਨੂੰ ਦਾਨ ਕੀਤਾ

Published

on

ਐਸ ਏ ਐਸ ਨਗਰ, 27 ਮਈ (ਸ.ਬ.) ਪ੍ਰਸਿੱਧ ਪੰਜਾਬੀ ਲੇਖਕ ਐਡਵੋਕੇਟ ਰਿਪੁਦਮਨ ਸਿੰਘ ਰੂਪ (91) ਦੇ ਬੀਤੇ ਦਿਨੀ ਵਿਛੋੜੇ ਮਗਰੋਂ, ਉਹਨਾਂ ਦੀ ਅੰਤਿਮ ਇੱਛਾ ਅਨੁਸਾਰ, ਪਰਿਵਾਰ ਵੱਲੋਂ ਉਨ੍ਹਾਂ ਦੀ ਦੇਹ ਪੀ. ਜੀ. ਆਈ. ਚੰਡੀਗੜ ਨੂੰ ਖੋਜ ਕਾਰਜਾਂ ਵਾਸਤੇ ਦਾਨ ਦਿੱਤੀ ਗਈ। ਇੱਥੇ ਜ਼ਿਕਰਯੋਗ ਹੈ ਕਿ ਸ੍ਰੀ ਰੂਪ ਦੇ ਵਡੇ ਭਰਾ ਸ਼੍ਰੋਮਣੀ ਸਾਹਿਤਕਾਰ ਸ੍ਰੀ ਸੰਤੋਖ ਸਿੰਘ ਧੀਰ ਦਾ ਸਰੀਰ ਵੀ 2010 ਵਿੱਚ ਪੀ. ਜੀ. ਆਈ ਨੂੰ ਦਾਨ ਕੀਤਾ ਗਿਆ ਸੀ। ਪੀ ਜੀ ਆਈ ਜਾਣ ਤੋਂ ਪਹਿਲਾਂ ਸ੍ਰੀ ਰੂਪ ਦੀ ਪਵਿੱਤਰ ਦੇਹ ਉਨ੍ਹਾਂ ਦੇ ਗ੍ਰਹਿ ਵਿਖੇ ਅੰਤਿਮ ਦਸ਼ਰਨਾਂ ਲਈ ਰੱਖੀ ਗਈ, ਜਿਸ ਨੂੰ ਸੈਂਕੜਿਆਂ ਲੇਖਕਾਂ, ਬੁੱਧੀਜੀਵੀਆਂ, ਵਕੀਲਾਂ, ਰੰਗਮੰਚ ਅਤੇ ਫਿਲਮ ਅਦਾਕਾਰਾਂ, ਰਾਜਨੀਤਿਕ ਅਤੇ ਸਮਾਜਿਕ ਕਾਰਕੁਨਾ, ਮੁਲਾਜ਼ਮ ਆਗੂਆਂ ਸਮੇਤ ਸਕੇ ਸਬੰਧੀਆਂ ਅਤੇ ਆਲ੍ਹੇ-ਦੁਆਲ੍ਹੇ ਨੇ ਭਾਵ-ਭਿੰਨੀ ਸ਼ਰਧਾਜਲੀ ਦਿੱਤੀ।

ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜੱਜ, ਕਾਲਮ ਨਵੀਸ ਸ਼ਾਮ ਸਿੰਘ (ਅੰਗ ਸੰਗ), ਪੰਜਾਬੀ ਲੇਖਕ ਸਭਾ, ਚੰਡੀਗੜ੍ਹ ਦੇ ਪ੍ਰਧਾਨ ਦੀਪਕ ਸ਼ਰਮਾ ਚਰਨਾਰਥਲ, ਇਪਟਾ, ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ, ਸਾਬਕਾ ਡਿਪਟੀ ਮੇਅਰ ਮੁਹਾਲੀ ਕੁਲਜੀਤ ਸਿੰਘ ਬੇਦੀ, ਪ੍ਰਗਤੀਸ਼ੀਲ ਲੇਖਕ ਸੰਘ ਚੰਡੀਗੜ੍ਹ ਦੇ ਜਨਰਲ ਸਕੱਤਰ ਡਾ. ਗੁਰਮੇਲ, ਬਲਵਿੰਦਰ ਸਿੰਘ ਉੱਤਮ ਸਵੀਟਸ, ਅਦਾਕਾਰ ਕੱਕੂ ਦੀਵਾਨ, ਨਰਿੰਦਰ ਪਾਲ ਨੀਨਾ ਵਲੋਂ ਸ੍ਰੀ ਰੂਪ ਨੂੰ ਸ਼ਰਧਾਂਜਲੀ ਦਿੱਤੀ ਗਈ।

ਸ੍ਰੀ ਰੂਪ ਦੇ ਪੁੱਤਰਾਂ ਸੰਜੀਵਨ ਸਿੰਘ ਅਤੇ ਰੰਜੀਵਨ ਸਿੰਘ ਨੇ ਦੱਸਿਆ ਕਿ ਸ੍ਰੀ ਰੂਪ ਨੇ ਆਪਣੇ 70 ਸਾਲਾਂ ਦੇ ਸਾਹਿਤਕ ਸਫਰ ਦੌਰਾਨ ਕਾਵਿ-ਸੰਗ੍ਰਹਿ ਰਾਣੀ ਰੁੱਤ (1991), ਲਾਲ ਗੜ੍ਹ (2019), ਕਹਾਣੀ-ਸੰਗ੍ਰਹਿ ਦਿਲ ਦੀ ਅੱਗ (1979), ਬਹਾਨੇ ਬਹਾਨੇ (1993), ਓਪਰੀ ਹਵਾ (2007), ਪੋਹ ਫੁਟਾਲੇ ਤੱਕ (2020) ਅਤੇ ਬਦਮਾਸ਼, ਨਾਵਲ ਝੱਖੜਾਂ ਵਿੱਚ ਝੂਲਦਾ ਰੁੱਖ (2013), ਪ੍ਰੀਤੀ (2022) ਅਤੇ ਤੀਲ੍ਹਾ (2024) ਲੇਖ-ਸੰਗ੍ਰਹਿ-ਬੰਨੇ-ਚੰਨੇ (2009), ਯਾਤਰਾਵਾਂ ਪੰਛੀ ਝਾਤ ਤੋਂ ਇਲਾਵਾ ਉਨ੍ਹਾਂ ਆਪਣੇ ਪਿਤਾ ਗਿਆਨੀ ਈਸ਼ਰ ਸਿੰਘ ਦਰਦ ਦੀ ਕਵਿਤਾ ਦਾ ਸੰਪਾਦਿਤ ਸੰਗ੍ਰਹਿ ਧੂੜ ਹੇਠਲੀ ਕਵਿਤਾ (2018) ਲਿਖੇ।

ਉਹਨਾਂ ਕਿਹਾ ਕਿ ਉਨਾਂ ਦੀਆਂ ਤਿੰਨ ਕਿਤਾਬਾਂ (ਵਾਰਤਕ, ਕਹਾਣੀਆਂ-ਕਵਿਤਾਵਾਂ ਅਤੇ ਨਾਵਲਿਟ) ਛਪਾਈ ਅਧੀਨ ਹਨ, ਜੋ ਆਉਂਦੇ ਕੁੱਝ ਮਹੀਨਿਆਂ ਵਿਚ ਛਪ ਜਾਣਗੀਆਂ।

ਇਸ ਮੌਕੇ ਉਨਾਂ ਦੇ ਸਕੇ ਸਬੰਧੀਆਂ ਅਤੇ ਨੇੜਲਿਆਂ ਤੋਂ ਇਲਾਵਾ ਭਾਜਪਾ ਆਗੂ ਲਖਵਿੰਦਰ ਕੌਰ ਗਰਚਾ, ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਭਮਿੰਦਰ ਮਲਿਕ, ਬਾਰ ਐਸੋਸ਼ੀਏਸ਼ਨ ਦੇ ਸੈਕਟਰੀ ਐਵਡੋਕੇਟ, ਪਰਮਪ੍ਰੀਤ ਸਿੰਘ ਬਾਜਵਾ, ਸਿਖਿਆਵਿਦ ਮੋਹਨ ਬੀਰ ਸਿੰਘ ਸ਼ੇਰਗਿਲ, ਪੰਜਾਬੀ ਰੰਗਮੰਚ ਅਤੇ ਫਿਲਮਾਂ ਦਾ ਅਦਾਕਾਰ ਅਤੇ ਕਮਲ ਨੈਨ ਸਿੰਘ ਸੇਖੋਂ, ਰਮਨ ਢਿੱਲੋਂ, ਜਸਬੀਰ ਢਿੱਲੋਂ, ਸਬਦੀਸ਼, ਹਰਵਿੰਦਰ ਹਰ, ਨਰਿੰਦਰ ਨਸਰੀਨ, ਸੁਖਬੀਰ ਪਾਲ ਕੌਰ, ਬਲਦੇਵ ਝੱਜ, ਅਵਤਾਰ ਕਲਸੀਆਂ, ਦਵਿੰਦਰ ਜਟਾਣਾ, ਅਸ਼ੋਕ ਬਜਹੇੜੀ, ਰਣਜੀਤ ਹਾਂਸ, ਯਸ਼ਪਾਲ, ਡਾ. ਨਰਿੰਦਰ ਗੁਪਤਾ, ਜੀ. ਐਸ. ਕੌਸਲ, ਸਤਨਾਮ ਦਾਊਂ, ਜੀ. ਐਸ ਕੌਸਲ, ਐਡਵੋਕੇਟ ਨਰਪਿੰਦਰ ਰੰਗੀ, ਢਿੱਕੀ ਔਲਖ, ਮਲਕੀਤ ਮੁਹਾਲੀ, ਰੂਪ ਸਾਹਿਬ ਦੇ ਜਵਾਈ ਪੱਤਰਕਾਰ ਦਵਿੰਦਰ ਦਰਸ਼ੀ, ਨੂੰਹ ਚਰਨਜੀਤ ਕੌਰ, ਪੂਨਮ, ਜਵਾਈ ਉੱਜਵਲ ਅਤੇ ਮੋਹਿਤ ਵੇਦ ਨੇ ਵੀ ਰੂਪ ਸਾਹਿਬ ਨੂੰ ਨਮਨ ਕੀਤਾ। ਰੂਪ ਹੋਰਾਂ ਦੀ ਪੋਤ ਨੂੰਹ ਪੁਰਵਾ ਅਤੇ ਪੋਤੀ ਰਿੱਤੂ ਰਾਗ ਨੇ ਸਭ ਦਾ ਧੰਨਵਾਦ ਕੀਤਾ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending