Connect with us

Chandigarh

ਐਸ ਆਈ ਟੀ ਅੱਗੇ ਪੇਸ਼ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ

Published

on

ਜਾਂਚ ਦੇ ਨਾਂ ਤੇ ਗੈਰ ਜ਼ਰੂਰੀ ਰਿਕਾਰਡ ਮੰਗਣ ਦਾ ਇਲਜਾਮ ਲਗਾਇਆ

ਚੰਡੀਗੜ੍ਹ, 28 ਮਈ (ਸ.ਬ.) ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਹੋਏ ਸਰੂਪ ਮਾਮਲਿਆਂ ਨਾਲ ਸਬੰਧਤ ਰਿਕਾਰਡ ਲੈਣ ਲਈ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਵਿਸ਼ੇਸ਼ ਜਾਂਚ ਟੀਮ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੰਡੀਗੜ੍ਹ ਸਥਿਤ ਸਬ ਆਫਿਸ ਪੁੱਜੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਜਾਂਚ ਟੀਮ ਵੱਲੋਂ ਮੰਗੇ ਗਏ ਬਿੱਲ ਬੁੱਕ ਅਤੇ ਲੈਜਰਾਂ ਨਾਲ ਸਬੰਧਤ ਰਿਕਾਰਡ ਦੀਆਂ ਕਾਪੀਆਂ ਉਨ੍ਹਾਂ ਨੂੰ ਸੌਂਪੀਆਂ ਗਈਆਂ ਹਨ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ਤੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ਤੇ ਮੰਗਿਆ ਗਿਆ ਰਿਕਾਰਡ ਪੂਰੀ ਪਾਰਦਰਸ਼ਤਾ ਨਾਲ ਸੌਂਪਿਆ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਸਿੱਟ ਦਾ ਪੂਰਾ ਸਹਿਯੋਗ ਕਰ ਰਹੀ ਹੈ।

ਉਹਨਾਂ ਕਿਹਾ ਕਿ 328 ਪਾਵਨ ਬੀੜਾਂ ਦੇ ਮਾਮਲੇ ਵਿਚ 7 ਦਸੰਬਰ 2025 ਨੂੰ ਐਫਆਈਆਰ ਦਰਜ ਕਰਨ ਉਪਰੰਤ ਪਹਿਲੀ ਵਾਰ ਜਾਂਚ ਟੀਮ ਦੁਆਰਾ 13 ਜਨਵਰੀ 2026 ਨੂੰ ਸ਼੍ਰੋਮਣੀ ਕਮੇਟੀ ਨੂੰ ਪੱਤਰ ਪ੍ਰਾਪਤ ਹੋਇਆ ਸੀ ਅਤੇ ਸ਼੍ਰੋਮਣੀ ਕਮੇਟੀ ਨੇ ਮੰਗਿਆ ਰਿਕਾਰਡ 29 ਜਨਵਰੀ 2026 ਨੂੰ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਸੌਂਪ ਦਿੱਤਾ ਸੀ। ਇਸ ਮਗਰੋਂ 17 ਫ਼ਰਵਰੀ 2026 ਨੂੰ ਮੁੜ ਪੱਤਰ ਪ੍ਰਾਪਤ ਹੋਇਆ, ਜਿਸ ਵਿਚ 8 ਮੱਦਾਂ ਬਾਰੇ ਮੰਗੀ ਗਈ ਜਾਣਕਾਰੀ 11 ਮਾਰਚ 2026 ਨੂੰ ਜਾਂਚ ਟੀਮ ਨੂੰ ਮੁਹੱਈਆ ਕਰਵਾ ਦਿੱਤੀ ਗਈ ਸੀ। ਇਸੇ ਤਰ੍ਹਾਂ 3 ਅਪ੍ਰੈਲ 2026 ਨੂੰ ਜਾਂਚ ਟੀਮ ਵੱਲੋਂ ਤੀਜਾ ਪੱਤਰ ਭੇਜਿਆ ਗਿਆ, ਜਿਸ ਰਾਹੀਂ ਮੰਗੀਆਂ ਗਈਆਂ 18 ਮੱਦਾਂ ਬਾਰੇ ਰਿਕਾਰਡ 27 ਅਪ੍ਰੈਲ 2026 ਨੂੰ ਜਾਂਚ ਟੀਮ ਦੇ ਸਪੁਰਦ ਕੀਤਾ ਗਿਆ। ਇਸ ਸਾਰੇ ਰਿਕਾਰਡ ਦੀ ਵਸੂਲੀ ਵੀ ਬਕਾਦਿਆ ਤੌਰ ਤੇ ਲਈ ਗਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਾਂਚ ਟੀਮ ਵੱਲੋਂ ਕੋਰਟ ਵਿਚ ਇਹ ਹਲਫ਼ਨਾਮਾ ਦਾਖ਼ਲ ਕਰਨਾ ਕਿ ਸ਼੍ਰੋਮਣੀ ਕਮੇਟੀ ਸਹਿਯੋਗ ਨਹੀਂ ਕਰ ਰਹੀ, ਸਰਾਸਰ ਝੂਠ ਹੈ। ਉਨ੍ਹਾਂ ਕਿਹਾ ਕਿ ਸੌਂਪੇ ਗਏ ਦਸਤਾਵੇਜ਼ਾਂ ਸਬੰਧੀ ਵੀਡੀਓ ਰਿਕਾਰਡ ਵੀ ਸਾਡੇ ਕੋਲ ਮੌੌਜੂਦ ਹੈ। ਜੇਕਰ ਜਾਂਚ ਟੀਮ ਕੋਰਟ ਵਿਚ ਗ਼ਲਤ ਬਿਆਨੀ ਕਰਦੀ ਰਹੀ ਤਾਂ ਇਹ ਵੀਡੀਓਜ਼ ਅਤੇ ਰਿਕਾਰਡ ਜਨਤਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਰਿਕਾਰਡ ਨਾਲ ਸਬੰਧਤ ਤਸਦੀਕਸ਼ੁਦਾ ਕਾਪੀਆਂ ਜਾਂਚ ਟੀਮ ਨੂੰ ਸੌਂਪੀਆਂ ਹਨ ਅਤੇ ਜੇਕਰ ਕੋਰਟ ਆਦੇਸ਼ ਕਰੇਗੀ ਤਾਂ ਅਸਲ ਰਿਕਾਰਡ ਵੀ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ਵਿੱਚ ਪੂਰਾ ਸਹਿਯੋਗ ਕਰ ਰਹੀ ਹੈ, ਪ੍ਰੰਤੂ ਜਾਂਚ ਟੀਮ ਵੱਲੋਂ ਜੋ ਜਾਣਕਾਰੀਆਂ ਇਸ ਮਾਮਲੇ ਤੋਂ ਵੱਖਰੀਆਂ ਮੰਗੀਆਂ ਜਾ ਰਹੀਆਂ ਹਨ, ਉਸ ਬਾਰੇ ਕੋਈ ਸਹਿਯੋਗ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ ਗਿਆ ਹੈ ਅਤੇ ਉਨ੍ਹਾਂ ਦਾ ਜੋ ਵੀ ਆਦੇਸ਼ ਹੋਵੇਗਾ ਉਸ ਸਬੰਧੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਕਮੇਟੀ ਵਿਚ ਵਿਚਾਰ ਕਰਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਪਰਮਜੀਤ ਸਿੰਘ ਲੱਖੇਵਾਲ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਲਖਬੀਰ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਆਦਿ ਮੌਜੂਦ ਸਨ।

Continue Reading

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending