Connect with us

Mohali

ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਕਿਆਸਅਰਾਈਆਂ ਦਾ ਦੌਰ ਜਾਰੀ, ਦੋਵਾਂ ਧੜਿਆਂ ਵਲੋਂ ਮੇਅਰ ਦੀ ਕੁਰਸੀ ਤੇ ਕਾਬਜ ਹੋਣ ਦੇ ਦਾਅਵੇ

Published

on

ਆਪ ਨੂੰ 28-32 ਅਤੇ ਕਾਂਗਰਸ ਨੂੰ 10-15 ਸੀਟਾਂ ਤੇ ਜਿੱਤ ਮਿਲਣ ਦੀ ਚਰਚਾ

ਭੁਪਿੰਦਰ ਸਿੰਘ

ਐਸ ਏ ਐਸ ਨਗਰ : 28 ਮਈ

ਨਗਰ ਨਿਗਮ ਦੀਆਂ 26 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਸਮਾਂ ਨੇੜੇ ਆ ਗਿਆ ਹੈ ਅਤੇ ਵੋਟਾਂ ਦੀ ਗਿਣਤੀ ਭਲਕੇ ਸਵੇਰੇ ਅੱਠ ਵਜੇ ਤੋਂ ਆਰੰਭ ਹੋ ਜਾਣੀ ਹੈ। ਇਸ ਵਾਰ ਦੀ ਇਹ ਚੋਣ ਬੈਲਟ ਪੇਪਰਾਂ ਰਾਂਹੀ ਕਰਵਾਈ ਗਈ ਹੈ ਅਤੇ ਚੋਣਾਂ ਦੇ ਨਤੀਜੇ ਬਾਅਦ ਦੁਪਹਿਰ ਤਕ ਆਉਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।

ਇਸ ਦੌਰਾਨ ਜਿਵੇਂ ਜਿਵੇਂ ਵੋਟਾਂ ਦੀ ਗਿਣਤੀ ਦਾ ਸਮਾਂ ਨੇੜੇ ਆ ਰਿਹਾ ਹੈ, ਚੋਣ ਲੜਣ ਵਾਲੇ ਉਮੀਦਵਾਰਾਂ ਦੀ ਬੇਚੈਨੀ ਵੀ ਵੱਧਦੀ ਜਾ ਰਹੀ ਹੈ। ਇਸ ਵਾਰ ਦੀ ਸਥਿਤੀ ਇਹ ਹੈ ਕਿ ਮੁਹਾਲੀ ਦੇ ਪੰਜ-ਸੱਤ ਵਾਰਡਾਂ ਨੂੰ ਛੱਡ ਦਈਏ ਤਾਂ ਜਿਆਦਾਤਰ ਵਾਰਡਾਂ ਵਿੱਚ ਤਿੰਨ ਜਾਂ ਚਾਰ ਉਮੀਦਵਾਰਾਂ ਵਿਚਾਲੇ ਮੁਕਾਬਲਾ ਹੋਣ ਦੇ ਆਸਾਰ ਹਨ ਅਤੇ ਜਿਆਦਾਤਰ ਵਾਰਡਾਂ ਵਿੱਚ ਉਮੀਦਵਾਰਾਂ ਦੀ ਜਿੱਤ ਹਾਰ ਦਾ ਫਰਕ ਕਾਫੀ ਘੱਟ ਰਹਿਣ ਦੇ ਆਸਾਰ ਹਨ। ਇਸ ਦੌਰਾਨ ਉਮੀਦਵਾਰਾਂ ਨੂੰ ਮਿਲਣ ਵਾਲੀਆਂ ਵੋਟਾਂ ਵਿੱਚ ਤਿੰਨ ਚਾਰ ਫੀਸਦੀ ਦਾ ਫਰਕ ਵੀ ਜਿੱਤਦੇ ਲੱਗ ਰਹੇ ਉਮੀਦਵਾਰਾਂ ਦੀ ਹਾਰ ਦਾ ਕਾਰਨ ਬਣ ਸਕਦਾ ਹੈ।

ਜਿਕਰਯੋਗ ਹੈ ਕਿ ਪਿਛਲੀ ਵਾਰ ਹੋਈ ਨਗਰ ਨਿਗਮ ਦੀ ਚੋਣ ਦੌਰਾਨ ਸਿਰਫ ਦੋ ਤਿੰਨ ਵਾਰਡ ਹੀ ਅਜਿਹੇ ਸਨ ਜਿੱਥੇ ਚੋਣ ਜਿੱਤਣ ਵਾਲੇ ਉਮੀਦਵਾਰਾਂ ਨੂੰ ਆਪਣੇ ਵਿਰੋਧੀ ਉਮੀਦਵਾਰਾਂ ਤੋਂ 50 ਤੋਂ ਵੀ ਘੱਟ ਵੋਟਾਂ ਤੇ ਜਿੱਤ ਹਾਸਿਲ ਹੋਈ ਸੀ ਅਤੇ ਜਿਆਦਾਤਰ ਵਾਰਡਾਂ ਵਿੱਚ ਜਿੱਤ ਹਾਰ ਦਾ ਫਰਕ 10 ਤੋਂ 12 ਫੀਸਦੀ ਤੋਂ ਵੱਧ ਸੀ ਅਤੇ ਕਿਤੇ ਕਿਤੇ ਇਹ ਫਰਕ ਬਹੁਤ ਜਿਆਦਾ ਸੀ ਪਰੰਤੂ ਇਸ ਵਾਰ ਦੇ ਹਾਲਾਤ ਦੱਸਦੇ ਹਨ ਕਿ ਜਿਆਦਾਤਰ ਵਾਰਡਾਂ ਵਿੱਚ ਚੋਣ ਜਿੱਤਣ ਅਤੇ ਹਾਰਣ ਵਾਲੇ ਉਮੀਦਵਾਰਾਂ ਵਿਚਾਲੇ ਵੋਟਾਂ ਦਾ ਫਰਕ ਕਾਫੀ ਘੱਟ ਰਹਿਣ ਦੀ ਸੰਭਾਵਨਾ ਹੈ।

ਹਾਲਾਤ ਇਹ ਹਨ ਕਿ ਜਿੱਥੇ ਆਮ ਲੋਕਾਂ ਵਿੱਚ ਉਮੀਦਵਾਰਾਂ ਦੀ ਜਿੱਤ ਹਾਰ ਨੂੰ ਲੈ ਕੇ ਆਪੋ ਆਪਣੇ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਚੋਣ ਲੜਣ ਵਾਲੇ ਉਮੀਦਵਾਰਾਂ ਦੀ ਬੈਚੈਨੀ ਵੀ ਲਗਾਤਾਰ ਵੱਧ ਰਹੀ ਹੈ। ਜਿਆਦਾਤਰ ਉਮੀਦਵਾਰ ਭਾਵੇਂ ਆਪਣੀ ਜਿੱਤ ਦਾ ਦਾਅਵਾ ਕਰ ਰਹੇ ਹਨ ਪਰੰਤੂ ਉਹ ਵੀ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਕਿ ਥੋੜ੍ਹੀਆਂ ਜਿਹੀਆਂ ਵੋਟਾਂ ਦਾ ਫਰਕ ਵੀ ਉਹਨਾਂ ਦੀ ਜਿੱਤ ਦੇ ਰਾਹ ਦੀ ਰੁਕਾਵਟ ਬਣ ਸਕਦਾ ਹੈ।

ਇਸ ਦੌਰਾਨ ਜਿੱਥੇ ਆਮ ਆਦਮੀ ਪਾਰਟੀ ਦੀ ਅਗਵਾਈ ਕਰਨ ਵਾਲੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਵਲੋਂ ਘੱਟੋ ਘੱਟ 40 ਸੀਟਾਂ ਜਿੱਤਣ ਅਤੇ ਆਮ ਆਦਮੀ ਪਾਰਟੀ ਦਾ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਬਣਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਉੱਥੇ ਕਾਂਗਰਸ ਪਾਰਟੀ ਦੀ ਅਗਵਾਈ ਕਰਨ ਵਾਲੇ ਸਾਬਕਾ ਕੈਬਿਨਟ ਮੰਤਰੀ ਸz ਬਲਬੀਰ ਸਿੰਘ ਸਿੱਧੂ ਅਤੇ ਦੂਜੇ ਧੜੇ ਦੀ ਅਗਵਾਈ ਕਰਨ ਵਾਲੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੇਅਰ ਉਹਨਾਂ ਦਾ ਹੀ ਬਣੇਗਾ ਅਤੇ ਕੁਲਵੰਤ ਧੜੇ ਨੂੰ ਮੂੰਹ ਦੀ ਖਾਣੀ ਪਵੇਗੀ।

ਇਸ ਸੰਬੰਧੀ ਵੱਖ ਵੱਖ ਵਿਅਕਤੀਆਂ ਵਲੋਂ ਇਹਨਾਂ ਦੋਵਾਂ ਗਰੁੱਪਾਂ ਨੂੰ ਮਿਲਣ ਵਾਲੀਆਂ ਸੀਟਾਂ ਬਾਰੇ ਆਪੋ ਆਪਣੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਜਿਆਦਾਤਰ ਵਲੋਂ ਆਮ ਆਦਮੀ ਪਾਰਟੀ ਨੂੰ 28 ਤੋਂ 32 ਅਤੇ ਕਾਂਗਰਸ ਨੂੰ 10 ਤੋਂ 15 ਸੀਟਾਂ ਮਿਲਣ ਦੀ ਗੱਲ ਕੀਤੀ ਜਾ ਰਹੀ ਹੈ। ਜਿਆਦਾਤਰ ਵਿਅਕਤੀ ਇਹ ਮੰਨਦੇ ਹਨ ਕਿ ਇਸ ਵਾਰ ਮੇਅਰ ਦੀ ਕੁਰਸੀ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ ਪੈ ਸਕਦੀ ਹੈ। ਇਸਦੇ ਇਲਾਵਾ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਹੋਰ ਆਜਾਦ ਉਮੀਦਵਾਰਾਂ ਦੀ ਜਿੱਤ ਬਾਰੇ ਵੀ ਕਿਆਸ ਅਰਾਈਆਂ ਦਾ ਦੌਰ ਚਲ ਰਿਹਾ ਹੈ।

ਇਸ ਵਾਰ ਚੋਣ ਦੌਰਾਨ ਜਿੱਥੇ ਪੁਲੀਸ ਅਤੇ ਪ੍ਰਸ਼ਾਸ਼ਨ ਉੱਪਰ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦਾ ਪੱਖ ਪੂਰਨ ਦੇ ਸਿੱਧੇ ਇਲਜਾਮ ਲੱਗੇ ਹਨ ਉੱਥੇ ਕੁੱਝ ਵਾਰਡਾਂ ਵਿੱਚ ਉਮੀਦਵਾਰਾਂ ਦੇ ਸਮਰਥਕਾਂ ਵਿਚਾਲੇ ਡਾਂਗ ਸੋਟਾ ਵੀ ਖੜਕਿਆ ਹੈ।

ਇਸ ਵਾਰ ਨਗਰ ਨਿਗਮ ਦੀ ਕਮਾਨ ਕਿਸ ਧੜੇ ਨੂੰ ਹਾਸਿਲ ਹੋਵੇਗੀ ਅਤੇ ਮੇਅਰ ਦੀ ਕੁਰਸੀ ਤੇ ਕਿਹੜਾ ਉਮੀਦਵਾਰ ਬੈਠਣ ਵਿੱਚ ਕਾਮਯਾਬ ਹੋਵੇਗਾ ਇਸਦਾ ਪਤਾ ਤਾਂ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੀ ਲੱਗਣਾ ਹੈ ਪਰੰਤੂ ਜਿਸ ਹਿਸਾਬ ਨਾਲ ਉਮੀਦਵਾਰਾਂ ਵਿੱਚ ਬੇਚੈਨੀ ਪਾਈ ਜਾ ਰਹੀ ਹੈ ਉਸ ਨਾਲ ਇਹ ਜਰੂਰ ਕਿਹਾ ਜਾ ਸਕਦਾ ਹੈ ਕਿ ਸਿਆਸਤ ਦੇ ਖਿਡਾਰੀ ਇਸ ਵਾਰ ਆਪੋ ਆਪਣੇ ਹਿਸਾਬ ਵਿੱਚ ਹੀ ਉਲਝ ਕੇ ਰਹਿ ਗਏ ਹਨ ਅਤੇ ਉਹਨਾਂ ਨੂੰ ਖੁਦ ਨੂੰ ਵੀ ਸਮਝ ਨਹੀਂ ਆ ਰਿਹਾ ਕਿ ਅਸਲ ਵਿੱਚ ਵੋਟਰਾਂ ਨੇ ਕਿਸ ਉਮੀਦਵਾਰ ਨੂੰ ਵੱਧ ਵੋਟਾਂ ਪਾਈਆਂ ਹਨ ਅਤੇ ਜਿਵੇਂ ਜਿਵੇਂ ਗਿਣਤੀ ਦਾ ਸਮਾਂ ਨਜਦੀਕ ਆ ਰਿਹਾ ਹੈ ਉਮੀਦਵਾਰਾਂ ਅਤੇ ਉਹਨਾਂ ਦੇ ਸਮਰਥਕਾਂ ਦੀਆਂ ਦਿਲ ਦੀਆਂ ਧੜਕਣਾਂ ਵੀ ਤੇਜ ਹੋ ਰਹੀਆਂ ਹਨ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending