Connect with us

National

ਟਰੱਕ ਪਲਟਣ ਕਾਰਨ ਮੋਟਰਸਾਈਕਲ ਸਵਾਰ 3 ਦੋਸਤਾਂ ਦੀ ਮੌਤ, 1 ਗੰਭੀਰ ਜ਼ਖਮੀ

Published

on

ਅਮੇਠੀ, 29 ਮਈ (ਸ.ਬ.) ਉੱਤਰ ਪ੍ਰਦੇਸ਼ ਦੇ ਅਮੇਠੀ ਦੇ ਗੌਰੀਗੰਜ-ਸੁਲਤਾਨਪੁਰ ਮਾਰਗ ਤੇ ਬੀਤੀ ਰਾਤ ਇੱਕ ਸੜਕ ਹਾਦਸੇ ਵਿੱਚ ਇੱਕ ਸਮਾਗਮ ਤੋਂ ਪਰਤ ਰਹੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਤ੍ਰਿਲੋਕਪੁਰ ਪਿੰਡ ਦੇ ਨੇੜੇ ਸ਼ੰਕਰਗੰਜ ਚੌਰਾਹੇ ਦੇ ਮੋੜ ਤੇ ਪਿਆਜ਼ ਨਾਲ ਲੱਦਿਆ ਇੱਕ ਬੇਕਾਬੂ ਟਰੱਕ ਪਲਟ ਗਿਆ। ਹਾਦਸੇ ਵਿੱਚ ਬਾਈਕ ਸਵਾਰ ਨੌਜਵਾਨ ਟਰੱਕ ਦੀ ਲਪੇਟ ਵਿੱਚ ਆ ਗਏ।

ਚਸ਼ਮਦੀਦਾਂ ਦੇ ਅਨੁਸਾਰ, ਰਾਤ ਲਗਪਗ 10 ਵਜੇ ਦਰਪੀਪੁਰ ਵੱਲੋਂ ਦੋ ਬਾਈਕ ਤੇ ਸਵਾਰ ਚਾਰ ਨੌਜਵਾਨ ਆਪਣੀ ਰਿਸ਼ਤੇਦਾਰੀ ਤੋਂ ਆਪਣੇ ਘਰ ਪਰਤ ਰਹੇ ਸਨ। ਉਦੋਂ ਹੀ ਗੌਰੀਗੰਜ ਵਾਲੇ ਪਾਸੇ ਤੋਂ ਤੇਜ਼ ਰਫ਼ਤਾਰ ਨਾਲ ਆ ਰਿਹਾ ਪਿਆਜ਼ ਨਾਲ ਲੱਦਿਆ ਟਰੱਕ ਮੋੜ ਤੇ ਬੇਕਾਬੂ ਹੋ ਕੇ ਪਲਟ ਗਿਆ। ਟਰੱਕ ਸਿੱਧਾ ਬਾਈਕ ਸਵਾਰਾਂ ਤੇ ਜਾ ਡਿੱਗਿਆ।

ਹਾਦਸੇ ਵਿੱਚ ਪ੍ਰਿੰਸ ਵਰਮਾ (15) ਵਾਸੀ ਗਾਨਾ ਗਾਜ਼ੀਪੁਰ ਥਾਣਾ ਕੋਹੰਡੌਰ ਪ੍ਰਤਾਪਗੜ੍ਹ, ਸੰਨੀ ਕੁਮਾਰ (25) ਵਾਸੀ ਗਾਨਾ ਗਾਜ਼ੀਪੁਰ ਥਾਣਾ ਕੋਹੰਡੌਰ ਪ੍ਰਤਾਪਗੜ੍ਹ, ਰਾਜੂ ਵਰਮਾ (24) ਵਾਸੀ ਟੂਠਾਵਾ (ਕੈਥਾਪੁਰ) ਥਾਣਾ ਲੰਭੂਆ, ਜ਼ਿਲ੍ਹਾ ਸੁਲਤਾਨਪੁਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਅਜੀਤ ਵਰਮਾ ਵਾਸੀ ਜਦੇੜੀ ਥਾਣਾ ਸ਼ਾਮਲੀ ਵੀ ਹਾਦਸੇ ਵਿੱਚ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।

ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਉੱਥੇ ਪਹੁੰਚ ਗਏ। ਪੁਲੀਸ ਅਤੇ ਐਂਬੂਲੈਂਸ ਦੀ ਮਦਦ ਨਾਲ ਸਾਰੇ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਪ੍ਰਿੰਸ, ਸੰਨੀ ਅਤੇ ਰਾਜੂ ਨੂੰ ਮ੍ਰਿਤਕ ਐਲਾਨ ਦਿੱਤਾ। ਅਜੀਤ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਚਾਰੋਂ ਨੌਜਵਾਨ 27 ਮਈ ਨੂੰ ਮੁਸ਼ੀਗੰਜ ਦੇ ਰਿਸ਼ਤੇਦਾਰ ਓਮਪ੍ਰਕਾਸ਼ ਵਰਮਾ ਦੇ ਘਰ ਆਯੋਜਿਤ ਪਰਿਵਾਰਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਆਏ ਸਨ ਅਤੇ ਰਾਤ ਨੂੰ ਵਾਪਸ ਪਰਤ ਰਹੇ ਸਨ।

ਹਾਦਸੇ ਤੋਂ ਬਾਅਦ ਹਾਈਵੇਅ ਤੇ ਲੰਬਾ ਜਾਮ ਲੱਗ ਗਿਆ। ਪੁਲੀਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਆਵਾਜਾਈ ਨੂੰ ਬਹਾਲ ਕਰਵਾਇਆ। ਇੰਚਾਰਜ ਇੰਸਪੈਕਟਰ ਸ਼ਿਵਾਕਾਂਤ ਟੀਪਾਠੀ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਸ਼ਿਕਾਇਤ ਮਿਲਣ ਤੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।

Continue Reading

National

ਭਲਕੇ ਜਾਰੀ ਹੋਵੇਗੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਸੂਚੀ : ਮੁੱਖ ਮੰਤਰੀ ਮਾਨ

Published

on

By

ਦਿੱਲੀ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਵਿਚਕਾਰ ਮੀਟਿੰਗ ਤੋਂ ਬਾਅਦ ਦਿੱਤੀ ਜਾਣਕਾਰੀ

ਨਵੀਂ ਦਿੱਲੀ, 30 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋ ਭਲਕੇ ਉਮੀਦਵਾਰਾਂ ਦੀ ਪਹਿਲੀ ਸੂਚੀ ਭਲਕੇ ਜਾਰੀ ਕੀਤੀ ਜਾਵੇਗੀ। ਇਸ ਸਬੰਧੀ ਅੱਜ ਦਿੱਲੀ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਅਹਿਮ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਨੀਵਾਰ ਦੁਪਹਿਰ ਕਰੀਬ 12 ਵਜੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ।

ਇਸ ਸਬੰਧੀ ਅੱਜ ਨਵੀਂ ਦਿੱਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹੋਰ ਸੀਨੀਅਰ ਆਗੂਆਂ ਵਿਚਕਾਰ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਵਿੱਚ ਮਨੀਸ਼ ਸਿਸੋਦੀਆ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਆਨਲਾਈਨ ਮਾਧਿਅਮ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ।

ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੀ ਸੂਚੀ ਵਿੱਚ ਕਰੀਬ 25 ਤੋਂ 30 ਉਮੀਦਵਾਰਾਂ ਦੇ ਨਾਂ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਸ਼ੁੱਕਰਵਾਰ ਦੀ ਮੀਟਿੰਗ ਵਿੱਚ ਸਾਰੀਆਂ ਸੀਟਾਂ ਲਈ ਉਮੀਦਵਾਰਾਂ ਬਾਰੇ ਅੰਤਿਮ ਫ਼ੈਸਲਾ ਨਹੀਂ ਹੋ ਸਕਿਆ। ਇਸ ਕਾਰਨ ਸ਼ਨੀਵਾਰ ਸਵੇਰੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਇੱਕ ਹੋਰ ਮੀਟਿੰਗ ਹੋਵੇਗੀ। ਇਸ ਵਿੱਚ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਤੇ ਅੰਤਿਮ ਮੋਹਰ ਲਗਾਈ ਜਾਵੇਗੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਸਕਦੇ ਹਨ।

ਪਾਰਟੀ ਵੱਲੋਂ ਫਿਲਹਾਲ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਪਹਿਲੀ ਸੂਚੀ ਵਿੱਚ ਕਿੰਨੀਆਂ ਸੀਟਾਂ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਪੜਾਅਵਾਰ ਤਰੀਕੇ ਨਾਲ ਉਮੀਦਵਾਰਾਂ ਦੇ ਨਾਂ ਸਾਹਮਣੇ ਲਿਆ ਸਕਦੀ ਹੈ। ਜੇਕਰ ਸ਼ਨੀਵਾਰ ਨੂੰ ਪਹਿਲੀ ਸੂਚੀ ਜਾਰੀ ਹੁੰਦੀ ਹੈ ਤਾਂ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰਨ ਵਾਲੀਆਂ ਸ਼ੁਰੂਆਤੀ ਸਿਆਸੀ ਪਾਰਟੀਆਂ ਵਿੱਚ ਸ਼ਾਮਲ ਹੋ ਜਾਵੇਗੀ। ਸੂਚੀ ਜਾਰੀ ਹੋਣ ਨਾਲ ਪਾਰਟੀ ਦੀਆਂ ਚੋਣ ਤਿਆਰੀਆਂ ਨੂੰ ਵੀ ਗਤੀ ਮਿਲੇਗੀ।

Continue Reading

National

ਉੱਤਰਾਖੰਡ ਦੇ ਜੋਸ਼ੀਮਠ ਨੇੜੇ ਹੈਲੀਕਾਪਟਰ ਕਰੈਸ਼, ਪਾਇਲਟ ਸਮੇਤ 6 ਵਿਅਕਤੀਆਂ ਦੀ ਮੌਤ

Published

on

By

ਜੋਸ਼ੀਮਠ, 30 ਅਕਤੂਬਰ (ਸ.ਬ.) ਉੱਤਰਾਖੰਡ ਦੇ ਜੋਸ਼ੀਮਠ ਨੇੜੇ ਇੱਕ ਹੈਲੀਕਾਪਟਰ ਕਰੈਸ਼ ਹੋ ਗਿਆ ਹੈ। ਹੈਲੀਕਾਪਟਰ ਬਦਰੀਨਾਥ ਤੋਂ ਵਾਪਸ ਆ ਰਿਹਾ ਸੀ। ਦੱਸਿਆ ਗਿਆ ਹੈ ਕਿ ਪਾਇਲਟ ਸਮੇਤ ਕੁੱਲ ਛੇ ਲੋਕ ਸਵਾਰ ਸਨ। ਹਾਦਸੇ ਵਿੱਚ ਸਾਰੇ ਛੇ ਲੋਕਾਂ ਦੀ ਮੌਤ ਹੋ ਗਈ।

ਘਟਨਾ ਦੀ ਜਾਣਕਾਰੀ ਮਿਲਣ ਤੇ, ਪ੍ਰਸ਼ਾਸਨਿਕ ਟੀਮ ਨੂੰ ਮੌਕੇ ਤੇ ਭੇਜਿਆ ਗਿਆ। ਚਮੋਲੀ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਵੇਕ ਪ੍ਰਕਾਸ਼ ਨੇ ਦੱਸਿਆ ਕਿ ਹੈਲੀਕਾਪਟਰ ਦਾ ਪਤਾ ਲਗਾਉਣ ਲਈ ਇਲਾਕੇ ਵਿੱਚ ਖੋਜ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।

ਦਰਸ਼ਨਾਂ ਤੋਂ ਬਾਅਦ ਬਦਰੀਨਾਥ ਮੰਦਿਰ ਤੋਂ ਵਾਪਸ ਆ ਰਿਹਾ ਸੀ ਜਿਸ ਦੌਰਾਨ ਹੈਲੀਕਾਪਟਰ ਜੋਸ਼ੀਮਠ ਖੇਤਰ ਵਿੱਚ ਅਚਾਨਕ ਲਾਪਤਾ ਹੋ ਗਿਆ ਸੀ। ਇਸ ਦੌਰਾਨ, ਜੋਸ਼ੀਮਠ ਦੇ ਮਾਰਵਾੜੀ ਖੇਤਰ ਦੇ ਨੇੜੇ ਚਾਏ ਪਿੰਡ ਦੀ ਪਹਾੜੀ ਦੇ ਨੇੜੇ ਹੈਲੀਕਾਪਟਰ ਨਾਲ ਸੰਪਰਕ ਟੁੱਟ ਗਿਆ। ਸ਼ੱਕ ਸੀ ਕਿ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਹੁਣ ਖ਼ਬਰ ਆ ਗਈ ਹੈ ਕਿ ਇਹ ਹੈਲੀਕਾਪਟਰ ਕਰੈਸ਼ ਹੋ ਗਿਆ ਹੈ।

ਹਾਦਸੇ ਦੇ ਬਾਅਦ ਤੋਂ ਹੀ ਪਾਇਲਟ ਨਾਲ ਸੰਪਰਕ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ, ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ ਸੀ। ਜਿਸਤੋਂ ਬਾਅਦ ਹੈਲੀਕਾਪਟਰ ਨੂੰ ਲੱਭਣ ਲਈ ਡਰੋਨ ਦੀ ਮਦਦ ਲਈ ਗਈ।

Continue Reading

National

ਇਥੇਨੌਲ ਨਾਲ ਭਰੇ ਟੈਂਕਰ ਅਤੇ ਟਰੱਕ ਦੀ ਟੱਕਰ ਕਾਰਨ ਦੋਵਾਂ ਵਾਹਨਾਂ ਨੂੰ ਲੱਗੀ ਅੱਗ, ਟਰੱਕ ਡਰਾਈਵਰ ਦੀ ਮੌਤ

Published

on

By

ਕੈਥਲ, 30 ਅਕਤੂਬਰ (ਸ.ਬ.) ਚੰਡੀਗੜ੍ਹ-ਹਿਸਾਰ ਨੈਸ਼ਨਲ ਹਾਈਵੇਅ ਤੇ ਕਲਾਇਤ ਇਲਾਕੇ ਅਧੀਨ ਪੈਂਦੇ ਪਿੰਡ ਸ਼ਿਮਲਾ ਨੇੜੇ ਬੀਤੀ ਦੇਰ ਰਾਤ ਇੱਕ ਇਥੇਨੌਲ ਨਾਲ ਭਰੇ ਇੱਕ ਟੈਂਕਰ ਅਤੇ ਝੋਨੇ ਨਾਲ ਲੱਦੇ ਟਰੱਕ ਵਿਚਾਲੇ ਟੱਕਰ ਹੋਣ ਤੋਂ ਬਾਅਦ ਟੈਂਕਰ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ। ਧਮਾਕੇ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ। ਇਸ ਦੀ ਲਪੇਟ ਵਿੱਚ ਆਉਣ ਕਾਰਨ ਇਥੇਨੌਲ ਟੈਂਕਰ ਦੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਡਰਾਈਵਰ ਰਾਜਸਥਾਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ, ਝੋਨੇ ਨਾਲ ਲੱਦੇ ਇੱਕ ਟਰੱਕ ਦਾ ਡਰਾਈਵਰ ਟਾਇਰਾਂ ਦੀ ਹਵਾ ਚੈਕ ਕਰਨ ਲਈ ਗੱਡੀ ਤੋਂ ਹੇਠਾਂ ਉਤਰਿਆ ਹੋਇਆ ਸੀ। ਇਸੇ ਦੌਰਾਨ ਪਿੱਛੋਂ ਆ ਰਿਹਾ ਇਥੇਨੌਲ ਨਾਲ ਭਰਿਆ ਤੇਜ਼ ਰਫ਼ਤਾਰ ਟੈਂਕਰ ਅਚਾਨਕ ਬੇਕਾਬੂ ਹੋ ਕੇ ਖੜ੍ਹੇ ਟਰੱਕ ਨਾਲ ਜਾ ਟਕਰਾਇਆ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਇਥੇਨੌਲ ਦੇ ਸੰਪਰਕ ਵਿੱਚ ਆਉਂਦੇ ਹੀ ਟੈਂਕਰ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ ਅਤੇ ਦੇਖਦੇ ਹੀ ਦੇਖਦੇ ਦੋਵੇਂ ਵਾਹਨ ਅੱਗ ਦੀਆਂ ਲਪਟਾਂ ਵਿੱਚ ਘਿਰ ਗਏ।

ਧਮਾਕੇ ਦੀ ਆਵਾਜ਼ ਅਤੇ ਉੱਚੀਆਂ ਉੱਠਦੀਆਂ ਅੱਗ ਦੀਆਂ ਲਪਟਾਂ ਦੇਖ ਕੇ ਆਸ-ਪਾਸ ਦੇ ਇਲਾਕੇ ਅਤੇ ਰਾਹਗੀਰਾਂ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਕਲਾਇਤ ਥਾਣੇ ਦੇ ਇੰਚਾਰਜ ਰਣਦੀਪ ਸਿੰਘ ਪੁਲੀਸ ਟੀਮ ਨਾਲ ਤੁਰੰਤ ਮੌਕੇ ਤੇ ਪਹੁੰਚੇ।

ਥਾਣਾ ਇੰਚਾਰਜ ਰਣਦੀਪ ਸਿੰਘ ਨੇ ਦੱਸਿਆ ਕਿ ਅੱਗ ਦੀਆਂ ਲਪਟਾਂ ਕਾਫ਼ੀ ਭਿਆਨਕ ਸਨ। ਇਸ ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 5 ਤੋਂ 6 ਗੱਡੀਆਂ ਮੌਕੇ ਤੇ ਬੁਲਾਈਆਂ ਗਈਆਂ। ਕਾਫ਼ੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ ਤੇ ਪੂਰੀ ਤਰ੍ਹਾਂ ਕਾਬੂ ਪਾਇਆ। ਪੁਲੀਸ ਨੇ ਮ੍ਰਿਤਕ ਡਰਾਈਵਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

Latest News

Trending