Connect with us

National

ਉਸਾਰੀ ਅਧੀਨ ਪੁੱਲ ਦਾ ਵੱਡਾ ਹਿੱਸਾ ਢਹਿਣ ਕਾਰਨ 6 ਮਜ਼ਦੂਰਾਂ ਦੀ ਮੌਤ

Published

on

ਹਮੀਰਪੁਰ, 29 ਮਈ (ਸ.ਬ.) ਉੱਤਰ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਬੇਤਵਾ ਨਦੀ ਤੇ ਬਣ ਰਹੇ ਇੱਕ ਪੁਲ ਦਾ ਇੱਕ ਵੱਡਾ ਹਿੱਸਾ ਅਚਾਨਕ ਢਹਿ-ਢੇਰੀ ਹੋ ਗਿਆ, ਜਿਸ ਨਾਲ ਮਲਬੇ ਹੇਠ ਦੱਬਣ ਨਾਲ ਛੇ ਮਜ਼ਦੂਰਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਹ ਹਾਦਸਾ ਅੱਜ ਸਵੇਰੇ 3 ਵਜੇ ਦੇ ਕਰੀਬ ਵਾਪਰਿਆ। ਉਸ ਸਮੇਂ ਸਾਰੇ ਮਜ਼ਦੂਰ ਆਪਣਾ ਕੰਮ ਖ਼ਤਮ ਕਰਕੇ ਪੁਲ ਦੇ ਹੇਠਾਂ ਸੌਂ ਰਹੇ ਸਨ। ਘਟਨਾ ਦੀ ਸੂਚਨਾ ਮਿਲਣ ਤੇ ਪਹੁੰਚੀ ਪੁਲੀਸ ਵਲੋਂ ਰਾਹਤ ਬਚਾਅ ਕਾਰਜ ਕੀਤੇ ਜਾ ਰਹੇ ਹਨ। ਮ੍ਰਿਤਕਾਂ ਦੀ ਪਛਾਣ ਲੋਕੇਂਦਰ (22), ਕੁਲਦੀਪ ਨਿਸ਼ਾਦ (19), ਸਾਵੰਤ ਯਾਦਵ (28), ਸਭਾਜੀਤ (30), ਪੁਸ਼ਪੇਂਦਰ ਚੌਹਾਨ (34) ਅਤੇ ਰਾਜੇਸ਼ ਪਾਲ (42) ਵਜੋਂ ਹੋਈ ਹੈ।

ਸਥਾਨਕ ਨਿਵਾਸੀਆਂ ਅਤੇ ਚਸ਼ਮਦੀਦਾਂ ਦੇ ਅਨੁਸਾਰ, ਰਾਤ ਨੂੰ ਅਚਾਨਕ ਮੌਸਮ ਬਦਲਣ ਕਾਰਨ ਤੇਜ਼ ਹਨ੍ਹੇਰੀ-ਤੂਫ਼ਾਨ ਸ਼ੁਰੂ ਹੋਇਆ ਸੀ। ਇਸ ਦੌਰਾਨ ਨਿਰਮਾਣ ਅਧੀਨ ਪੁਲ ਦਾ ਇੱਕ ਹਿੱਸਾ ਢਹਿ-ਢੇਰੀ ਹੋ ਗਿਆ। ਇਸ ਘਟਨਾ ਦੌਰਾਨ ਮਜ਼ਦੂਰ, ਜੋ ਗੂੜ੍ਹੀ ਨੀਂਦ ਸੁੱਤੇ ਪਏ ਸਨ, ਨੂੰ ਬਚਣ ਦਾ ਮੌਕਾ ਵੀ ਨਹੀਂ ਮਿਲਿਆ ਅਤੇ ਭਾਰੀ ਮਲਬੇ ਹੇਠ ਜ਼ਿੰਦਾ ਦੱਬ ਗਏ। ਹਾਦਸੇ ਵਿਚ ਜਾਨ ਗਵਾਉਣ ਵਾਲੇ ਮਜ਼ਦੂਰ ਬਾਂਦਾ ਅਤੇ ਹਮੀਰਪੁਰ ਜ਼ਿਲ੍ਹਿਆਂ ਦੇ ਵਸਨੀਕ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ, ਪੁਲੀਸ ਅਤੇ ਐਸਡੀਆਰਐਫ ਦੀਆਂ ਟੀਮਾਂ ਮੌਕੇ ਤੇ ਪਹੁੰਚੀਆਂ। ਇਸ ਵੇਲੇ, ਮਲਬਾ ਹਟਾਉਣ ਅਤੇ ਫਸੇ ਹੋਏ ਪੀੜਤਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅਧਿਕਾਰੀਆਂ ਅਨੁਸਾਰ ਘੱਟੋ-ਘੱਟ ਤਿੰਨ ਮਜ਼ਦੂਰ ਅਜੇ ਵੀ ਖੰਭੇ ਹੇਠ ਫਸੇ ਹੋਏ ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਮਲਬੇ ਦੀ ਸਥਿਤੀ ਨੂੰ ਦੇਖਦੇ ਹੋਏ ਇਹ ਖਦਸ਼ਾ ਹੈ ਕਿ ਮੌਤਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ।

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹਾਦਸੇ ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਲਾਲਪੁਰਾ ਪੁਲੀਸ ਸਟੇਸ਼ਨ ਦੇ ਇੰਚਾਰਜ ਰਾਜੇਸ਼ ਕੁਮਾਰ ਸਰੋਜ ਨੇ ਦੱਸਿਆ ਕਿ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਦੀ ਟੀਮ ਨੇ ਤਿੰਨ ਜ਼ਖਮੀਆਂ ਨੂੰ ਬਚਾਇਆ ਅਤੇ ਉਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਜਾਇਆ ਗਿਆ ਹੈ। ਮੁੱਖ ਮੰਤਰੀ ਨੇ ਐਕਸ ਤੇ ਪੋਸਟ ਕੀਤਾ ਅਤੇ ਕਿਹਾ ਕਿ ਹਮੀਰਪੁਰ ਜ਼ਿਲ੍ਹੇ ਵਿੱਚ ਬੇਤਵਾ ਨਦੀ ਤੇ ਇੱਕ ਮੰਦਭਾਗੀ ਹਾਦਸੇ ਵਿੱਚ ਜਾਨੀ ਨੁਕਸਾਨ ਬਹੁਤ ਦੁਖਦਾਈ ਅਤੇ ਦਿਲ ਤੋੜਨ ਵਾਲਾ ਹੈ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਉਨ੍ਹਾਂ ਕਿਹਾ ਕਿ ਉਹ ਭਗਵਾਨ ਸ਼੍ਰੀ ਰਾਮ ਅੱਗੇ ਪ੍ਰਾਰਥਨਾ ਕਰਦੇ ਹਨ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਜ਼ਖਮੀਆਂ ਨੂੰ ਜਲਦੀ ਠੀਕ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਐਸ ਡੀ ਆਰ ਐਫ ਨਾਲ ਤਾਲਮੇਲ ਕਰਨ ਅਤੇ ਰਾਹਤ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Continue Reading

National

ਅਤੀਕ ਅਹਿਮਦ ਦੇ ਛੋਟੇ ਪੁੱਤਰ ਆਬਾਨ ਅਹਿਮਦ ਸਮੇਤ ਦੋ ਵਿਅਕਤੀਆਂ ਦੀ ਸੜਕ ਹਾਦਸੇ ਦੌਰਾਨ ਮੌਤ

Published

on

By

ਝਾਂਸੀ, 6 ਅਗਸਤ (ਸ.ਬ.) ਮਾਫ਼ੀਆ ਅਤੀਕ ਅਹਿਮਦ ਦੇ ਛੋਟੇ ਪੁੱਤਰ ਆਬਾਨ ਅਹਿਮਦ ਸਮੇਤ ਦੋ ਲੋਕਾਂ ਦੀ ਅੱਜ ਸਵੇਰੇ ਝਾਂਸੀ-ਕਾਨਪੁਰ ਹਾਈਵੇਅ ਤੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਝਾਂਸੀ ਜੇਲ੍ਹ ਵਿੱਚ ਬੰਦ ਆਪਣੇ ਭਰਾ ਅਲੀ ਨੂੰ ਮਿਲਣ ਲਈ ਪ੍ਰਯਾਗਰਾਜ ਤੋਂ ਝਾਂਸੀ ਆ ਰਿਹਾ ਸੀ। ਹਾਦਸੇ ਵਿੱਚ ਕਾਰ ਸਵਾਰ ਤਿੰਨ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪੁਲੀਸ ਨੇ ਸਾਰੇ ਜ਼ਖ਼ਮੀਆਂ ਨੂੰ ਮੈਡੀਕਲ ਕਾਲਜ ਵਿੱਚ ਭਰਤੀ ਕਰਵਾਇਆ ਹੈ।

ਪ੍ਰਤੱਖਦਰਸ਼ੀਆਂ ਅਨੁਸਾਰ ਸਵੇਰੇ ਲਗਭਗ 10:30 ਵਜੇ ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਝਾਂਸੀ-ਕਾਨਪੁਰ ਹਾਈਵੇਅ ਤੇ ਪ੍ਰਯਾਗਰਾਜ ਤੋਂ ਝਾਂਸੀ ਵੱਲ ਆ ਰਹੀ ਸੀ। ਪੂਛ ਥਾਣਾ ਖੇਤਰ ਦੇ ਖਿੱਲੀ ਪਿੰਡ ਨੇੜੇ ਅਚਾਨਕ ਇੱਕ ਪਸ਼ੂ ਸੜਕ ਤੇ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਵਿੱਚ ਅਗਲੀ ਸੀਟ ਤੇ ਬੈਠੇ ਆਬਾਨ ਅਹਿਮਦ ਅਤੇ ਸੋਨੂ ਖਾਨ ਦੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਕਾਰ ਸਵਾਰ ਅਹਿਜਮ ਨਿਵਾਸੀ ਬਾਦਸ਼ਾਹੀ ਮੰਡੀ (ਪ੍ਰਯਾਗਰਾਜ), ਮੁਹੰਮਦ ਜ਼ੈਦ ਨਿਵਾਸੀ ਕੋਤਵਾਲੀ, ਉਮਰ ਅਹਿਮਦ ਨਿਵਾਸੀ ਪੂਰਾ ਮੁਫ਼ਤੀ ਜ਼ਖ਼ਮੀ ਹੋ ਗਏ। ਸਾਰੇ ਪ੍ਰਯਾਗਰਾਜ ਦੇ ਰਹਿਣ ਵਾਲੇ ਹਨ। ਸੂਚਨਾ ਮਿਲਦੇ ਹੀ ਪੁਲੀਸ ਮੌਕੇ ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਮੈਡੀਕਲ ਕਾਲਜ ਭੇਜਿਆ। ਐਸ.ਐਸ.ਪੀ. ਬੀ.ਬੀ.ਜੀ.ਟੀ.ਐਸ. ਮੂਰਤੀ ਨੇ ਦੱਸਿਆ ਕਿ ਸ਼ੁਰੂਆਤੀ ਸੂਚਨਾ ਵਿੱਚ ਮ੍ਰਿਤਕ ਦੀ ਪਛਾਣ ਅਤੀਕ ਅਹਿਮਦ ਦੇ ਪੁੱਤਰ ਆਬਾਨ ਅਹਿਮਦ ਵਜੋਂ ਹੋਈ ਹੈ।

Continue Reading

National

100 ਸਾਲ ਪੁਰਾਣਾ ਮਕਾਨ ਢਹਿਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

Published

on

By

ਪ੍ਰਤਾਪਗੜ੍ਹ, 6 ਅਗਸਤ (ਸ.ਬ.) ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਮਹੂਲੀ ਪਿੰਡ ਵਿੱਚ ਅੱਜ ਤੜਕੇ ਇੱਥੇ ਕਰੀਬ 100 ਸਾਲ ਪੁਰਾਣਾ ਇੱਕ ਖਸਤਾ ਹਾਲ ਮਕਾਨ ਅਚਾਨਕ ਡਿੱਗ ਗਿਆ, ਜਿਸ ਦੇ ਮਲਬੇ ਹੇਠ ਦੱਬਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਪਰਿਵਾਰ ਦਾ ਸਿਰਫ਼ ਇੱਕ ਮੈਂਬਰ, 28 ਸਾਲਾ ਅਮਨ ਸ਼੍ਰੀਵਾਸਤਵ ਹੀ ਸੁਰੱਖਿਅਤ ਬਚ ਸਕਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਨਗਰ ਕੋਤਵਾਲੀ ਖੇਤਰ ਦੇ ਪਿੰਡ ਮਹੂਲੀ ਵਿੱਚ ਬੀਤੀ ਰਾਤ ਕਰੀਬ 2:00 ਵਜੇ ਵਾਪਰਿਆ। ਉਸ ਸਮੇਂ ਪਰਿਵਾਰ ਦੇ ਸਾਰੇ ਜੀਅ ਘਰ ਅੰਦਰ ਸੌਂ ਰਹੇ ਸਨ। ਮਕਾਨ ਡਿੱਗਣ ਦੀ ਜ਼ੋਰਦਾਰ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਤੁਰੰਤ ਪੁਲੀਸ ਤੇ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ। ਪੁਲੀਸ, ਫਾਇਰ ਬ੍ਰਿਗੇਡ ਅਤੇ ਰਾਹਤ ਟੀਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਕਈ ਘੰਟਿਆਂ ਤੱਕ ਰੈਸਕਿਊ ਆਪ੍ਰੇਸ਼ਨ ਚਲਾਇਆ ਅਤੇ ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਿਆ।

ਮਲਬੇ ਵਿੱਚੋਂ ਕੱਢੇ ਗਏ ਲੋਕਾਂ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ 6 ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਪ੍ਰਮੋਦ ਸ਼੍ਰੀਵਾਸਤਵ, ਰੀਤਾ ਸ਼੍ਰੀਵਾਸਤਵ, ਨਿਤਿਨ ਸ਼੍ਰੀਵਾਸਤਵ, ਮਾਧੁਰੀ ਸ਼੍ਰੀਵਾਸਤਵ, ਮਾਧਵ ਅਤੇ ਮਾਸੂਮ ਅਦਵਿਕ ਵਜੋਂ ਹੋਈ ਹੈ।

ਹਾਦਸੇ ਤੋਂ ਬਾਅਦ ਇਲਾਕਾ ਨਿਵਾਸੀਆਂ ਨੇ ਖਸਤਾ ਹਾਲ ਵਿੱਚ ਪਈਆਂ ਪੁਰਾਣੀਆਂ ਇਮਾਰਤਾਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਤੇ ਸਵਾਲ ਚੁੱਕੇ ਹਨ। ਲੋਕਾਂ ਦਾ ਕਹਿਣਾ ਹੈ ਕਿ ਸਮੇਂ ਸਿਰ ਅਜਿਹੀਆਂ ਇਮਾਰਤਾਂ ਨੂੰ ਖਾਲੀ ਨਾ ਕਰਵਾਉਣ ਕਾਰਨ ਅਜਿਹੇ ਵੱਡੇ ਹਾਦਸੇ ਵਾਪਰਦੇ ਹਨ। ਫਿਲਹਾਲ ਪੁਲੀਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।

Continue Reading

National

ਸੁਪਰੀਮ ਕੋਰਟ ਵੱਲੋਂ ਆਸਾਰਾਮ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ

Published

on

By

ਨਵੀਂ ਦਿੱਲੀ, 6 ਅਗਸਤ (ਸ.ਬ.) ਸੁਪਰੀਮ ਕੋਰਟ ਨੇ ਅੱਜ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਦੇ 2013 ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਵੈ-ਘੋਸ਼ਿਤ ਬਾਬਾ ਆਸਾਰਾਮ ਨੂੰ ਫਿਲਹਾਲ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ, ਪਰ ਉਸ ਨੂੰ ਚੌਵੀ ਘੰਟੇ ਸਹਾਇਤਾ ਲਈ ਆਪਣੀ ਪਸੰਦ ਦਾ ਇੱਕ ਸਿਖਲਾਈ ਪ੍ਰਾਪਤ ਦੇਖਭਾਲ ਕਰਨ ਵਾਲਾ ਰੱਖਣ ਦੀ ਇਜਾਜ਼ਤ ਦੇ ਦਿੱਤੀ।

ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਪੀ.ਬੀ. ਵਾਰਲੇ ਦੇ ਬੈਂਚ ਨੇ ਸਿਹਤ ਦੇ ਆਧਾਰ ਤੇ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਆਸਾਰਾਮ ਦੀ ਅਰਜ਼ੀ ਨੂੰ ਪੈਂਡਿੰਗ ਰੱਖਿਆ ਅਤੇ ਉਸਨੂੰ ਖੁੱਲ੍ਹ ਦਿੱਤੀ ਕਿ ਜੇਕਰ ਉਸਦੀ ਸਿਹਤ ਵਿਗੜਦੀ ਹੈ ਤਾਂ ਉਹ ਆਪਣਾ ਕੇਸ ਮੈਨਸ਼ਨ ਕਰ ਸਕਦਾ ਹੈ।

ਸੁਣਵਾਈ ਦੌਰਾਨ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਆਸਾਰਾਮ ਨੇ ਅਦਾਲਤ ਤੋਂ ਇਹ ਗੱਲ ਛੁਪਾਈ ਹੈ ਕਿ ਉਸਦੇ ਵਕੀਲ ਨੇ ਪੈਰੋਲ ਲਈ ਅਰਜ਼ੀ ਦਾਇਰ ਕੀਤੀ ਸੀ। ਆਸਾਰਾਮ ਦੇ ਵਕੀਲ ਨੇ ਕਿਹਾ ਕਿ ਪੈਰੋਲ ਬਹੁਤ ਪਹਿਲਾਂ ਦਾਇਰ ਕੀਤੀ ਗਈ ਸੀ ਅਤੇ ਇਹ ਸਿਹਤ ਦੇ ਆਧਾਰ ਤੇ ਨਹੀਂ ਦਿੱਤੀ ਗਈ ਸੀ।

ਰਾਜਸਥਾਨ ਹਾਈ ਕੋਰਟ ਨੇ ਇਸ ਤੋਂ ਪਹਿਲਾਂ ਆਸਾਰਾਮ ਨੂੰ 20 ਦਿਨਾਂ ਦੀ ਪੈਰੋਲ ਦਿੰਦਿਆਂ ਕਿਹਾ ਸੀ ਕਿ ਰਾਜ ਸਰਕਾਰ ਉਸਦੀ ਪੈਰੋਲ ਅਰਜ਼ੀ ਨੂੰ ਰੱਦ ਕਰਨ ਦੇ ਆਪਣੇ ਫ਼ੈਸਲੇ ਨੂੰ ਜਾਇਜ਼ ਸਾਬਤ ਕਰਨ ਵਿੱਚ ਅਸਫਲ ਰਹੀ ਹੈ। ਹਾਈ ਕੋਰਟ ਨੇ ਜੋਧਪੁਰ ਸੈਂਟਰਲ ਜੇਲ੍ਹ ਵਿੱਚ ਬੰਦ 85 ਸਾਲਾ ਆਸਾਰਾਮ ਨੂੰ, ਉਸ ਦੀ ਕੈਦ ਦੀ ਮਿਆਦ ਅਤੇ ਅੰਤਰਮ ਰਿਹਾਈ ਦੇ ਪਿਛਲੇ ਸਮੇਂ ਦੌਰਾਨ ਉਸਦੇ ਵਿਵਹਾਰ ਨੂੰ ਧਿਆਨ ਵਿੱਚ ਰੱਖਦਿਆਂ ਰਾਹਤ ਦਿੱਤੀ ਸੀ।

ਸਿਖਰਲੀ ਅਦਾਲਤ ਨੂੰ ਪਹਿਲਾਂ ਸੂਚਿਤ ਕੀਤਾ ਗਿਆ ਸੀ ਕਿ ਏਮਜ਼ ਦੇ ਮਾਹਰਾਂ ਨੇ ਸੁਝਾਅ ਦਿੱਤਾ ਹੈ ਕਿ ਆਸਾਰਾਮ ਨੂੰ ਹਸਪਤਾਲ ਦਾਖਲ ਕਰਨ ਦੀ ਲੋੜ ਨਹੀਂ ਹੈ ਪਰ ਉਸਨੂੰ ਚੌਵੀ ਘੰਟੇ ਡਾਕਟਰੀ ਸਹਾਇਤਾ ਦੀ ਲੋੜ ਹੈ। 21 ਜੁਲਾਈ ਨੂੰ, ਸਿਖਰਲੀ ਅਦਾਲਤ ਨੇ ਏਮਜ਼ ਨੂੰ ਆਸਾਰਾਮ ਦੀ ਸਥਿਤੀ ਦਾ ਮੁਲਾਂਕਣ ਕਰਨ ਲਈ ਇੱਕ ਮੈਡੀਕਲ ਬੋਰਡ ਗਠਿਤ ਕਰਨ ਲਈ ਕਿਹਾ ਸੀ।

ਰਾਜਸਥਾਨ ਹਾਈ ਕੋਰਟ ਨੇ 27 ਮਈ ਨੂੰ 2013 ਵਿੱਚ ਇੱਕ ਨਾਬਾਲਗ ਨਾਲ ਬਲਾਤਕਾਰ ਦੇ ਕੇਸ ਵਿੱਚ ਆਸਾਰਾਮ ਨੂੰ ਸੁਣਾਈ ਗਈ ਦੋਸ਼ੀ ਅਤੇ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ। 30 ਜੂਨ ਨੂੰ, ਸਿਖਰਲੀ ਅਦਾਲਤ ਨੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਆਸਾਰਾਮ ਦੀ ਅਰਜ਼ੀ ਤੇ ਰਾਜਸਥਾਨ ਸਰਕਾਰ ਤੋਂ ਜਵਾਬ ਮੰਗਿਆ ਸੀ।

Continue Reading

Latest News

Trending