Mohali
ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਮਿਲਿਆ ਬਹੁਮਤ
ਕਾਂਗਰਸ ਨੂੰ ਮਿਲੀਆਂ ਆਸ ਤੋਂ ਘੱਟ ਸੀਟਾਂ, ਅਕਾਲੀ ਦਲ ਅਤੇ ਭਾਜਪਾ ਨੂੰ ਤਿੰਨ ਤਿੰਨ ਸੀਟਾਂ, ਤਿੰਨ ਆਜਾਦ ਉਮੀਦਵਾਰ ਵੀ ਜਿੱਤੇ
ਐਸ ਏ ਐਸ ਨਗਰ, 29 ਮਈ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੀ ਚੋਣ ਦੇ ਨਤੀਜਿਆਂ ਵਿੱਚ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਸਪਸ਼ਟ ਬਹੁਮਤ ਮਿਲ ਗਿਆ ਹੈ ਜਦੋਂਕਿ ਪਿਛਲੀ ਵਾਰ ਤਿੰਨ ਚੌਥਾਈ ਸੀਟਾਂ ਜਿੱਤ ਕੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਬਣਾਉਣ ਵਾਲੀ ਕਾਂਗਰਸ ਪਾਰਟੀ ਨੂੰ ਇਸ ਵਾਰ ਬੁਰੀ ਤਰ੍ਹਾਂ ਹਾਰ ਦਾ ਸਾਮ੍ਹਣਾ ਕਰਨਾ ਪਿਆ ਹੈ| ਇਸ ਦੌਰਾਨ ਸਾਬਕਾ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਆਪਣੇ ਲੜਕੇ ਕੰਵਰਬੀਰ ਸਿੰਘ ਸਿੱਧੂ ਦੀ ਸੀਟ ਬਚਾਉਣ ਵਿੱਚ ਵੀ ਨਾਕਾਮ ਰਹੇ ਹਨ ਅਤੇ ਉਸਨੂੰ ਵਾਰਡ ਨੰਬਰ 10 ਤੋਂ ਹਾਰ ਦਾ ਮੂੰਹ ਵੇਖਣਾ ਪਿਆ ਹੈ| ਇਸ ਵਾਰ 10 ਸੀਟਾਂ ਦੇ ਅੰਕੜੇ ਤਕ ਵੀ ਨਹੀਂ ਪਹੁੰਚ ਪਾਈ ਹੈ| ਅਕਾਲੀ ਦਲ ਅਤੇ ਭਾਜਪਾ ਦੀ ਹਾਲਤ ਹੋਰ ਵੀ ਕਮਜੋਰ ਰਹੀ ਹੈ ਅਤੇ ਉਹਨਾਂ ਦੋਵਾਂ ਨੂੰ ਤਿੰਨ ਤਿੰਨ ਸੀਟਾਂ ਹਾਸਿਲ ਹੋਈਆਂ ਹਨ|
ਚੋਣਾਂ ਦੇ ਨਤੀਜਿਆਂ ਤੇ ਨਜਰ ਮਾਰੀਏ ਤਾਂ ਵਾਰਡ ਨੰਬਰ 1 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਕੌਰ 436 ਵੋਟਾਂ ਦੇ ਫਰਕ ਨਾਲ ਚੋਣ ਜਿੱਤ ਗਏ ਹਨ| ਵਾਰਡ ਨੰਬਰ 2 ਤੋਂ ਆਪ ਉਮੀਦਵਾਰ ਆਰ ਪੀ ਸ਼ਰਮਾ ਚੋਣ ਜਿੱਤੇ ਹਨ ਜਦੋਂਕਿ ਵਾਰਡ ਨੰਬਰ 3 ਤੋਂ ਆਪ ਉਮੀਦਵਾਰ ਗੁਰਮੀਤ ਕੌਰ ਨੇ 162 ਵੋਟਾਂ ਅਤੇ ਵਾਰਡ ਨੰਬਰ 4 ਤੋਂ ਆਪ ਉਮੀਦਵਾਰ ਹਰਬਿੰਦਰ ਸਿੰਘ 142 ਵੋੋਟਾਂ ਦੇ ਫਰਕ ਨਾਲ ਜਿੱਤ ਹਾਸਿਲ ਕੀਤੀ ਹੈ|
ਵਾਰਡ ਨੰਬਰ 5 ਤੋਂ ਆਪ ਉਮੀਦਵਾਰ ਅਰਵਿੰਦਰ ਕੌਰ 444 ਵੋਟਾਂ, ਵਾਰਡ ਨਬਰ 6 ਤੋਂ ਆਪ ਉਮੀਦਵਾਰ ਡਾ ਸੰਨੀ ਆਹਲੂਵਾਲੀਆ 269 ਵੋਟਾਂ, ਵਾਰਡ ਨੰਬਰ 7 ਤੋਂ ਅਕਾਲੀ ਉਮੀਦਵਾਰ ਇੰਦਰਪ੍ਰੀਤ ਕੌਰ ਪ੍ਰਿੰਸ 533 ਵੋਟਾਂ, ਵਾਰਡ ਨੰਬਰ 8 ਤੋਂ ਆਪ ਉਮੀਦਵਾਰ ਗੁਰਮੁਖ ਸਿੰਘ ਸੋਹਲ 433 ਵੋਟਾਂ ਅਤੇ ਵਾਰਡ ਨੰਬਰ 9 ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਕੁਲਦੀਪ ਕੌਰ ਕੰਗ 112 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ|
ਵਾਰਡ ਨੰਬਰ 10 ਤੋਂ ਆਜਾਦ ਉਮੀਦਵਾਰ ਪਰਮਜੀਤ ਸਿੰਘ ਕਾਹਲੋਂ 131 ਵੋਟਾਂ ਦੇ ਫਰਕ ਨਾਲ ਚੋਣ ਜਿੱਤ ਗਏ ਹਨ| ਵਾਰਡ ਨੰਬਰ 11 ਤੋਂ ਆਪ ਉਮੀਦਵਾਰ ਹਰਵਿੰਦਰ ਕੌਰ ਲੰਗ 192 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ ਜਦੋਂਕਿ ਵਾਰਡ ਨੰਬਰ 12 ਤੋਂ ਕਾਂਗਰਸੀ ਉਮੀਦਵਾਰ ਅਨੁਰਾਧਾ ਆਨੰਦ 829 ਵੋਟਾਂ ਅਤੇ ਵਾਰਡ ਨੰਬਰ 13 ਤੋਂ ਆਜਾਦ ਉਮੀਦਵਾਰ ਕੁਲਦੀਪ ਕੌਰ ਧਨੋਆ 589 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ| ਵਾਰਡ ਨੰਬਰ 14 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕਮਲਪ੍ਰੀਤ ਸਿੰਘ ਬੈਦਵਾਨ 90 ਵੋਟਾਂ ਦੇ ਫਰਕ ਨਾਲ ਚੋਣ ਜਿੱਤ ਗਏ ਹਨ|
ਵਾਰਡ ਨੰਬਰ 17 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਤੂ 119 ਵੋਟਾਂ ਅਤੇ ਵਾਰਡ ਨੰਬਰ 18 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਰਪਿੰਦਰ ਸਿੰਘ ਰੰਗੀ 123 ਵੋਟਾਂ ਨਾਲ ਜੇਤੂ ਰਹੇ ਹਨ| ਵਾਰਡ ਨੰਬਰ 24 ਤੋਂ ਆਪ ਉਮੀਦਵਾਰ ਨਸੀਬ ਸਿੰਘ ਸੰਧੂ 46 ਵੋਟਾਂ ਨਾਲ ਜੇਤੂ ਰਹੇ ਹਨ|
ਵਾਰਡ ਨੰਬਰ 26 ਤੋਂ ਆਪ ਉਮੀਦਵਾਰ ਸਤਵਿੰਦਰ ਸਿੰਘ 97 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ ਜਦੋਂਕਿ ਵਾਰਡ ਨੰਬਰ 27 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਪਰਵਿੰਦਰ ਕੌਰ ਨੇ 545 ਵੋਟਾਂ ਦੇ ਫਰਕ ਨਾਲ ਜਿੱਤ ਹਾਸਿਲ ਕੀਤੀ ਹੈ| ਵਾਰਡ ਨੰਬਰ 28 ਤੋਂ ਆਪ ਦੇ ਉਮੀਦਵਾਰ ਰਵਿੰਦਰ ਸਿੰਘ ਬਿੰਦਰਾ ਬੈਦਵਾਨ 40 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ ਜਦੋਕਿ ਵਾਰਡ ਨੰਬਰ 29 ਤੋਂ ਆਪ ਉਮੀਦਵਾਰ ਰਮਨਪ੍ਰੀਤ ਕੌਰ ਕੁੰਭੜਾ 107 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ| ਵਾਰਡ ਨੰਬਰ 30 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਭੋਲੂ 701 ਵੋਟਾਂ ਤੋਂ ਚੋਣ ਜਿੱਤੇ ਹਨ ਜਦੋਕਿ ਵਾਰਡ ਨੰਬਰ 31 ਤੋਂ ਆਪ ਉਮੀਦਵਾਰ ਅਰੁਣਾ ਸ਼ਰਮਾ 64 ਵੋਟਾਂ, ਵਾਰਡ ਨੰਬਰ 32 ਤੋਂ ਆਪ ਉਮੀਦਵਾਰ ਗੁਰਜੀਤ ਸਿੰਘ 410 ਵੋਟਾਂ, ਵਾਰਡ ਨੰਬਰ 33 ਤੋਂ ਆਪ ਉਮੀਦਵਾਰ ਗੁਰਪ੍ਰੀਤ ਕੌਰ 309 ਵੋਟਾਂ, ਵਾਰਡ ਨੰਬਰ 34 ਤੋਂ ਆਪ ਉਮੀਦਵਾਰ ਸੁਖਦੇਵ ਸਿੰਘ 67 ਵੋਟਾਂ, ਵਾਰਡ ਨੰਬਰ 35 ਤੋਂ ਆਜਾਦ ਉਮੀਦਵਾਰ ਕੁਲਵਿੰਦਰ ਕੌਰ 89 ਵੋਟਾਂ ਅਤੇ ਵਾਰਡ ਨੰਬਰ 36 ਤੋਂ ਆਪ ਉਮੀਦਵਾਰ ਹਰਪਾਲ ਸਿੰਘ ਚੰਨਾ 364 ਵੋਟਾਂ ਨਾਲ ਜੇਤੂ ਰਹੇ ਹਨ|
ਵਾਰਡ ਨੰਬਰ 37 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬਲਜੀਤ ਕੌਰ 882 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ ਅਤੇ ਵਾਰਡ ਨੰਬਰ 38 ਤੋਂ ਆਪ ਦੇ ਉਮੀਦਵਾਰ ਬਚਨ ਸਿੰਘ ਬੋਪਾਰਾਏ 508 ਵੋਟਾਂ ਨਾਲ ਜਿੱਤੇ ਹਨ| ਵਾਰਡ ਨੰਬਰ 39 ਤੋਂ ਆਪ ਉਮੀਦਵਾਰ ਸ਼ਰਨਜੀਤ ਕੌਰ 357 ਵੋਟਾਂ ਨਾਲ ਜੇਤੂ ਰਹੇ ਹਨ ਅਤੇ ਵਾਰਡ ਨਬਰ 40 ਤੋਂ ਆਪ ਉਮੀਦਵਾਰ ਕਮਲਜੀਤ ਕੌਰ 343 ਵੋਟਾਂ ਨਾਲ ਜੇਤੂ ਰਹੇ ਹਨ, ਜਦੋਂਕਿ ਵਾਰਡ ਨੰਬਰ 41 ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਕੌਰ 39 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ|
ਵਾਰਡ ਨੰ 42 ਤੋਂ ਆਪ ਦੇ ਉਮੀਦਵਾਰ ਅਤੇ ਹਲਕਾ ਵਿਧਾਇਕ ਸ੍ਰ ਕੁਲਵੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ 458 ਵੋਟਾਂ ਨਾਲ ਚੋਣ ਜਿੱਤੇ ਹਨ| ਵਾਰਡ ਨੰਬਰ 43 ਵਿੱਚ ਆਪ ਦੀ ਉਮੀਦਵਾਰ ਰਮਨਦੀਪ ਕੋਰ 560 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ ਅਤੇ ਵਾਰਡ ਨੰਬਰ 44 ਤੋਂ ਅਕਾਲੀ ਉਮੀਦਵਾਰ ਸੁਖਵੀਰ ਸਿੰਘ ਗਿਲ 166 ਵੋਟਾਂ ਨਾਲ ਜੇਤੂ ਰਹੇ ਹਨ| ਵਾਰਡ ਨੰਬਰ 45 ਤੋਂ ਆਪ ਉਮੀਦਵਾਰ ਪਰਮਿੰਦਰ ਕੌਰ 259 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ| ਵਾਰਡ ਨੰਬਰ 46 ਤੋਂ ਕਾਂਗਰਸ ਪਾਰਟੀ ਦੇ ਅਮਨ ਕੁਮਾਰ ਪਾਸਵਾਨ 114 ਵੋਟਾਂ ਨਾਲ ਜਿੱਤੇ ਹਨ, ਜਦੋਂਕਿ ਵਾਰਡ ਨੰਬਰ 47 ਤੋਂ ਆਪ ਦੇ ਪਰਮਿੰਦਰ ਕੌਰ 1 ਵੋਟ ਦੇ ਫਰਕ ਨਾਲ ਚੋਣ ਜਿੱਤੇ ਹਨ| ਵਾਰਡ ਨੰਬਰ 48 ਤੋਂ ਭਾਜਪਾ ਉਮੀਦਵਾਰ ਕੁਲਦੀਪ ਸਿੰਘ ਵਾਰਡ 56 ਵੋਟਾਂ, ਨੰਬਰ 49 ਤੋਂ ਭਾਜਪਾ ਉਮੀਦਵਾਰ ਬਿਮਲੇਸ਼ ਦੇਵੀ 94 ਵੋਟਾਂ ਨਾਲ ਅਤੇ ਵਾਰਡ ਨੰਬਰ 50 ਤੋਂ ਆਪ ਉਮੀਦਵਾਰ ਹਰਪਾਲ ਸਿੰਘ ਬਰਾੜ 134 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ|
ਖਬਰ ਲਿਖੇ ਜਾਣ ਤਕ ਵਾਰਡ ਨੰਬਰ 15, 16 ਅਤੇ 19 ਤੋਂ 23 ਅਤੇ 25 ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਚਲ ਰਿਹਾ ਸੀ|
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
