Connect with us

Chandigarh

ਪੰਜਾਬ ਪੁਲੀਸ ਵੱਲੋਂ ਆਰ. ਡੀ. ਐਕਸ. ਆਧਾਰਿਤ ਆਈ. ਈ. ਡੀ. ਸਮੇਤ ਦੋ ਕਾਬੂ

Published

on

ਐਸ ਏ ਐਸ ਨਗਰ ਵਿੱਚ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ : ਡੀ ਜੀ ਪੀ ਗੌਰਵ ਯਾਦਵ

ਚੰਡੀਗੜ੍ਹ, 4 ਜੂਨ (ਸ.ਬ.) ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ ਅੱਤਵਾਦੀ ਹੈਂਡਲਰ ਦੇ ਦੋ ਸਾਥੀਆਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਆਰ. ਡੀ. ਐਕਸ. ਆਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲੀਸ ਦੇ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਸਰਹੱਦ ਪਾਰ ਦੇ ਅੱਤਵਾਦੀ ਨੈਟਵਰਕਾਂ ਨਾਲ ਜੁੜੇ ਸਨ ਅਤੇ ਇਹਨਾਂ ਦੀ ਗ੍ਰਿਫਤਾਰੀ ਨਾਲ ਪੁਲੀਸ ਨੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਗੁੱਜਰਪੁਰਾ ਦੇ ਰਹਿਣ ਵਾਲੇ ਮਨੀ ਸਿੰਘ (32) ਅਤੇ ਅੰਮ੍ਰਿਤਸਰ ਦੇ ਗਿੱਲਵਾਲੀ ਗੇਟ ਦੇ ਰਹਿਣ ਵਾਲੇ ਅਭਿਸ਼ੇਕ ਕੁਮਾਰ (28) ਵਜੋਂ ਹੋਈ ਹੈ।

ਡੀ ਜੀ ਪੀ ਨੇ ਦੱਸਿਆ ਕਿ ਬਰਾਮਦ ਕੀਤਾ ਗਿਆ ਆਈ. ਈ. ਡੀ. ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੇ ਨਤੀਜੇ ਵਜੋਂ ਐਸ ਏ ਐਸ ਨਗਰ ਵਿੱਚ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪੂਰੇ ਅੱਤਵਾਦੀ ਨੈਟਵਰਕ ਦਾ ਪਰਦਾਫਾਸ਼ ਕਰਨ ਅਤੇ ਸਾਜ਼ਿਸ਼ ਵਿੱਚ ਸ਼ਾਮਲ ਹੈਂਡਲਰਾਂ, ਕਾਰਕੁੰਨਾਂ ਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈ ਜੀ ਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਨੇ ਦੱਸਿਆ ਕਿ ਭਰੋਸਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ਤੇ ਕਾਰਵਾਈ ਕਰਦਿਆਂ ਪੁਲੀਸ ਟੀਮਾਂ ਨੇ ਦੋਵੇਂ ਸ਼ੱਕੀਆਂ (ਜੋ ਬੱਸ ਰਾਹੀਂ ਵਿਸਫੋਟਕ ਯੰਤਰ ਸਮੇਤ ਅੰਮ੍ਰਿਤਸਰ ਤੋਂ ਮੁਹਾਲੀ ਪੁੱਜੇ ਸਨ) ਨੂੰ ਵਾਈ.ਪੀ.ਐਸ. ਚੌਕ ਮੁਹਾਲੀ ਦੇ ਸਾਹਮਣੇ ਇੱਕ ਪਾਰਕ ਦੇ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਦੌਰਾਨ, ਪੁਲੀਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਆਰ ਡੀ ਐਕਸ ਨਾਲ ਲੈਸ ਆਈ. ਈ. ਡੀ. ਬਰਾਮਦ ਕੀਤੀ। ਇਸ ਵਿਸਫੋਟਕ ਕਾਰਨ ਪੈਦਾ ਹੋਏ ਗੰਭੀਰ ਖ਼ਤਰੇ ਨੂੰ ਦੇਖਦਿਆਂ ਮੌਕੇ ਤੇ ਬੰਬ ਡਿਸਪੋਜ਼ਲ ਸਕੁਐਡ ਨੂੰ ਬੁਲਾਇਆ ਗਿਆ, ਜਿਸਨੇ ਸਾਰੇ ਨਿਰਧਾਰਤ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਆਈ. ਈ. ਡੀ. ਨੂੰ ਸਫਲਤਾਪੂਰਵਕ ਬੇਅਸਰ ਕਰਦਿੱਤਾ।

ਆਈ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਨੀ ਸਿੰਘ ਹਾਲ ਹੀ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਸਨੇ ਆਪਣੇ ਰਿਸ਼ਤੇਦਾਰ ਅਭਿਸ਼ੇਕ ਕੁਮਾਰ ਦੀ ਵੀ ਉਸ ਨਾਲ ਜਾਣ-ਪਛਾਣ ਕਰਵਾਈ ਸੀ। ਉਹਨਾਂ ਦੱਸਿਆ ਕਿ ਆਪਸੀ ਗੱਲਬਾਤ ਦੌਰਾਨ, ਵਿਦੇਸ਼ੀ-ਅਧਾਰਤ ਹੈਂਡਲਰ ਨੇ ਉਨ੍ਹਾਂ ਨੂੰ ਕੁਝ ਕੰਮ ਕਰਨ ਦੇ ਬਦਲੇ ਵਿੱਤੀ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ ਅਤੇ ਆਰਥਿਕ ਦਿੱਕਤਾਂ ਕਾਰਨ ਦੋਵੇਂ ਮੁਲਜ਼ਮ ਹੈਂਡਲਰ ਦਾ ਕੰਮ ਕਰਨ ਲਈ ਸਹਿਮਤ ਹੋ ਗਏ। ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਐਸ. ਐਸ. ਓ. ਸੀ. ਐਸ ਏ ਐਸ ਨਗਰ ਵਿਖੇ ਬੀ ਐਨ ਐਸ ਦੀ ਧਾਰਾ 113(3) ਅਤੇ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

Continue Reading

Chandigarh

ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ

Published

on

By

ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ

ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।

Continue Reading

Chandigarh

ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ

Published

on

By

ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।

ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।

ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Continue Reading

Latest News

Trending