Connect with us

Mohali

ਰਿਪੁਦਮਨ ਸਿੰਘ ਰੂਪ ਦੇ ਸਿਮਰਤੀ ਸਮਾਗਮ ਵਿੱਚ ਹੋਈ ਭਰਵੀਂ ਸ਼ਿਰਕਤ

Published

on

ਐਸ ਏ ਐਸ ਨਗਰ, 6 ਜੂਨ (ਸ.ਬ.) ਬੀਤੇ ਦਿਨੀਂ ਵਿਛੋੜਾ ਦੇ ਗਏ ਪੰਜਾਬੀ ਲੇਖਕ ਐਡਵੋਕੇਟ ਰਿਪੁਦਮਨ ਸਿੰਘ ਰੂਪ ਦੇ ਸਮਰਿਤੀ ਸਮਾਗਮ ਦੌਰਾਨ ਕਿਸਾਨ ਭਵਨ ਚੰਡੀਗੜ੍ਹ ਵਿਖੇ ਵਿਚ ਲੇਖਕਾਂ, ਬੁੱਧੀਜੀਵੀਆਂ, ਵਕੀਲਾਂ, ਰੰਗਮੰਚ ਅਤੇ ਫਿਲਮ ਅਦਾਕਾਰਾਂ, ਰਾਜਨੀਤਿਕ ਅਤੇ ਸਮਾਜਿਕ ਕਾਰਕੁਨਾ, ਮੁਲਾਜ਼ਮ ਆਗੂਆਂ ਨੇ ਭਰਵੀਂ ਸ਼ਿਰਕਤ ਕੀਤੀ। ਇਸ ਮੌਕੇ ਪੀ ਜੀ ਆਈ ਪ੍ਰਸ਼ਾਸ਼ਨ ਵੱਲੋਂ ਸ੍ਰੀ ਰੂਪ ਦੀ ਦੇਹ ਅਤੇ ਅੱਖਾਂ ਦਾਨ ਕਰਨ ਲਈ ਉਨਾਂ ਦੇ ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਪ੍ਰਗਤੀ ਲੇਖਕ ਸੰਘ ਦੇ ਰਾਸ਼ਟਰੀ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਕਾਲਮ ਨਵੀਸ ਸ਼ਾਮ ਸਿੰਘ (ਅੰਗ-ਸੰਗ), ਪੰਜਾਬੀ ਲੇਖਕ ਸਭਾ, ਚੰਡੀਗੜ੍ਹ ਦੇ ਪ੍ਰਧਾਨ ਦੀਪਕ ਸ਼ਰਮਾ ਚਰਨਾਰਥਲ, ਸਾਬਕਾ ਡਿਪਟੀ ਮੇਅਰ ਮੁਹਾਲੀ ਕੁਲਜੀਤ ਸਿੰਘ ਬੇਦੀ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਮੈਂਬਰ ਬਾਰ ਕੌਂਸਲ ਦਿਆਲ ਪ੍ਰਤਾਪ ਸਿੰਘ ਰੰਧਾਵਾ, ਮੁਲਾਜ਼ਮ ਆਗੂ ਗੁਰਮੇਲ ਸਿੱਧੂ, ਨਾਟਕਾਰ ਦਵਿੰਦਰ ਦਮਨ, ਜਸਟਿਸ ਦਯਾ ਚੌਧਰੀ, ਸਮਾਜਿਕ ਕਾਰਕੁਨ ਦਵਿੰਦਰ ਜਟਾਣਾ, ਨਾਟਕਰਮੀ ਡਾ. ਸਹਿਬ ਸਿੰਘ, ਐਮ ਐਲ ਏ ਐਡਮਿੰਟਨ ਜਸਬੀਰ ਦਿਓਲ, ਸ਼ਾਇਰਾ ਕੁਲਵਿੰਦਰ ਕੌਮਲ, ਸੀ. ਪੀ. ਆਈ. ਦੇ ਸਾਬਕਾ ਸਕੱਤਰ ਬੰਤ ਸਿੰਘ ਬਰਾੜ, ਇਪਟਾ ਪੰਜਾਬ ਦੇ ਜਨਰਲ ਸਕੱਤਰ ਇੰਦਰਜੀਤ ਰੂਪੋਵਾਲੀ, ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਚੇਅਰਪ੍ਰਸਨ ਸੁੱਖੀ ਬਰਾੜ, ਸੁਰਿੰਦਰ ਪ੍ਰੀਤ ਘਣੀਆਂ, ਜੁਆਇੰਟ ਸੈਕਟਰੀ ਡਾ.ਕਿਰਨਦੀਪ ਕੌਰ ਅਤੇ ਪੋਤ-ਜਵਾਈ ਉੱਜਵਲ ਤੇ ਮੋਹਿਤ ਵੇਦ ਨੇ ਕਿਹਾ ਕਿ ਸ੍ਰੀ ਰੂਪ ਸਾਰੀ ਉਮਰ ਲੋਕਾਂ ਦੇ ਪੱਖ ਅਤੇ ਹੱਕ ਵਿੱਚ ਸਾਰੀ ਉਮਰ ਖੜੇ ਤੇ ਲੜੇ। ਉਹ ਜਿੱਥੇ ਇਕ ਸਫਲ ਵਕੀਲ ਸਨ, ਉਥੇ ਆਪਣੇ 70 ਸਾਲਾਂ ਦੇ ਸਾਹਿਤਕ ਸਫ਼ਰ ਦੌਰਾਨ ਸਾਹਿਤ ਦੀਆਂ ਵੱਖ-ਵੱਖ ਵਿਧਾਵਾਂ ਵਿਚ ਦਰਜਨ ਤੋਂ ਵੱਧ ਪੁਸਤਕਾਂ ਲਿਖੀਆਂ।

ਸ੍ਰੀ ਰੂਪ ਨੂੰ ਨਮਨ ਕਰਨ ਆਏ ਬੇਮਿਸਾਲ ਇੱਕਠ ਉਨ੍ਹਾਂ ਦੇ ਸਕੇ-ਸਬੰਧੀਆਂ ਅਤੇ ਨੇੜਲਿਆਂ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਸਟਿਸ ਅਨੂਪ ਚਿੱਤਕਾਰਾ, ਜਸਟਿਸ (ਰਿਟਾ.) ਜਸਬੀਰ ਸਿੰਘ ਤੇ ਜਸਟਿਸ ਹਰਸਿਮਰਨ ਸਿੰਘ ਸੇਠੀ, ਪੰਜਾਬੀ ਲੇਖਕ ਸਭਾ, ਚੰਡੀਗੜ੍ਹ ਦੇ ਜਨਰਲ ਸਕੱਤਰ ਭੁਪਿੰਦਰ ਮਲਿਕ, ਦਿਨੇਸ਼ ਗੁਪਤਾ, ਰਜਿਸਟਰਾਰ (ਜੁਡੀਸ਼ਲ) ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਜਗਦੀਪ ਸਿੱਧੂ, ਪਾਲ ਅਜਨਬੀ, ਜਸਬੀਰ ਢਿੱਲੋਂ, ਅਨੀਤਾ ਸਬਦੀਸ਼, ਸਬਦੀਸ਼, ਨਰਿੰਦਰ ਨਸਰੀਨ, ਕਰਮ ਸਿੰਘ ਧਨੋਆ, ਬਲਦੇਵ ਝੱਜ, ਗੁਰਮੇਲ ਮੌਜੇਵਾਲ, ਇਪਟਾ, ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ, ਜਸਵੰਤ ਦਮਨ, ਰਜਿੰਦਰ ਰੋਜ਼ੀ, ਅਨੀਤਾ ਸ਼ਬਦੀਸ਼, ਬਨਿੰਦਰ ਬੰਨੀ, ਜਸਬੀਰ ਢਿੱਲੋਂ, ਸਬਦੀਸ਼, ਸਤਵਿੰਦਰ ਧੀਮਾਨ, ਰਾਬਿੰਦਰ ਰੱਬੀ, ਸੁਰਿੰਦਰ ਰਸੂਲਪੁਰੀ, ਨਰਿੰਦਰ ਨਸਰੀਨ, ਜਸਬੀਰ ਢਿੱਲੋਂ, ਰਾਣਾ ਸੋਢੀ,ਅਵਤਾਰ ਕਲਸੀਆ, ਅਸ਼ੋਕ ਬਜਹੇੜੀ, ਰਾਣਜੀਤ ਹਾਂਸ, ਡਾ. ਨਰਿੰਦਰ ਗੁਪਤਾ, ਐਡੋਵੋਕਟ ਰਵੰਦਰ ਸਾਂਪਲਾ, ਏ. ਐਸ. ਪਾਲ, ਬਾਬੂ ਰਾਮ ਦੀਵਾਨਾ, ਕਰਨੈਲ ਸਿੰਘ ਸੋਮਲ, ਨਰਪਿੰਦਰ ਸਿੰਘ ਰੰਗੀ, ਗੌਰਵ ਜੈਨ, ਸਤਬੀਰ ਸਿੰਘ ਧਨੋਆ ਅਤੇ ਰੂਪ ਸਾਹਿਬ ਦੇ ਜਵਾਈ ਪੱਤਰਕਾਰ ਦਵਿੰਦਰ ਦਰਸ਼ੀ, ਨੂੰਹ ਚਰਨਜੀਤ ਕੌਰ, ਪੂਨਮ, ਪੋਤ ਨੂੰਹ ਪੁਰਵਾ ਅਤੇ ਪੋਤੀ ਰਿੱਤੂ ਰਾਗ ਅਤੇ ਪ੍ਰਿਯਰਾਗ ਕੌਰ, ਪੋਤੇ ਰਿਸ਼ਮ ਰਾਗ ਅਤੇ ਊਦੈਰਾਗ ਵੀ ਸ਼ਾਮਿਲ ਸਨ।

ਰਿਪੁਦਮਨ ਸਿੰਘ ਰੂਪ ਦੇ ਵੱਡੇ ਪੁੱਤਰ ਸੰਜੀਵਨ ਦੱਸਿਆ ਕਿ ਉਨਾਂ ਦੀਆਂ ਤਿੰਨ ਕਿਤਾਬਾਂ (ਵਾਰਤਕ, ਕਹਾਣੀਆਂ-ਕਵਿਤਾਵਾਂ ਅਤੇ ਨਾਵਲਿਟ) ਛਪਾਈ ਅਧੀਨ ਹਨ, ਜੋ ਜਲਦੀ ਹੀ ਛਪਕੇ ਪਾਠਕਾਂ ਤੱਕ ਪਹੁੰਚਣ ਦੀ ਆਸ ਹੈ ਅਤੇ ਜ਼ਿੰਦਗੀ ਬਾਰੇ ਦਸਤਾਵੇਜ਼ੀ ਫਿਲਮ ‘ਮੈਂ ਰੀਪਾ ਬੋਲਦਾਂ’ ਵੀ ਬਣਾਉਣ ਦੀ ਯੋਜਨਾ ਹੈ। ਉਨ੍ਹਾਂ ਦੇ ਛੋਟੇ ਪੁੱਤਰ ਰੰਜੀਵਨ ਸਿੰਘ ਨੇ ਧੰਨਵਾਦ ਕੀਤਾ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending