Connect with us

Mohali

ਸਰਬਜੀਤ ਸਿੰਘ ਸਮਾਣਾ ਬਣੇ ਮੁਹਾਲੀ ਦੇ ਸਭਤੋਂ ਘੱਟ ਉਮਰ ਦੇ ਮੇਅਰ

Published

on

ਆਰ ਪੀ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਨੂੰ ਡਿਪਟੀ ਮੇਅਰ ਚੁਣਿਆ

ਐਸ ਏ ਐਸ ਨਗਰ, 9 ਜੂਨ (ਸ.ਬ.) ਵਾਰਡ ਨੰਬਰ 42 ਤੋਂ ਕੌਂਸਲਰ ਅਤੇ ਹਲਕਾ ਵਿਧਾਇਕ ਦੇ ਪੁੱਤਰ ਸz. ਸਰਬਜੀਤ ਸਿੰਘ ਸਮਾਣਾ ਨੂੰ ਅੱਜ ਨਗਰ ਨਿਗਮ ਐਸ ਏ ਐਸ ਨਗਰ ਦੀ ਪਲੇਠੀ ਮੀਟਿੰਗ ਦੌਰਾਨ ਮੇਅਰ ਚੁਣ ਲਿਆ ਗਿਆ। ਇਸਦੇ ਨਾਲ ਹੀ ਵਾਰਡ ਨੰਬਰ 2 ਦੇ ਕੌਂਸਲਰ ਸ੍ਰੀ ਆਰ ਪੀ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਵਾਰਡ ਨੰਬਰ 36 ਦੇ ਕੌਂਸਲਰ ਸz ਹਰਪਾਲ ਸਿੰਘ ਚੰਨਾ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ। ਇੱਥੇ ਜਿਕਰ ਕਰਨਾ ਬਣਦਾ ਹੈ ਕਿ ਸਰਬਜੀਤ ਸਿੰਘ ਸਮਾਣਾ ਮੁਹਾਲੀ ਦੇ ਸਭ ਤੋਂ ਘੱਟ ਉਮਰ ਦੇ ਮੇਅਰ ਬਣ ਗਏ ਹਨ। ਉਹ ਤੀਜੀ ਵਾਰ ਨਗਰ ਨਿਗਮ ਦੀ ਚੋਣ ਜਿੱਤੇ ਹਨ ਅਤੇ ਜਦੋਂ ਪਹਿਲੀ ਵਾਰ ਕੌਂਸਲਰ ਬਣੇ ਸੀ ਉਸ ਵੇਲੇ ਵੀ ਉਹ ਸਭਤੋਂ ਘੱਟ ਉਮਰ ਦੇ ਕੌਂਸਲਰਾਂ ਵਿੱਚੋਂ ਸਨ।

ਬੀਤੀ 26 ਮਈ ਨੂੰ ਹੋਈ ਨਗਰ ਨਿਗਮ ਦੀ ਚੋਣ ਦੌਰਾਨ ਚੁਣੇ ਗਏ ਨੁਮਾਇੰਦਿਆਂ ਦੀ ਪਲੇੇਠੀ ਮੀਟਿੰਗ ਅੱਜ ਬਾਅਦ ਦੁਪਹਿਰ 3 ਵਜੇ ਮੇਅਰ ਦੀ ਚੋਣ ਲਈ ਆਬਜਰਵਰ ਅਤੇ ਰੋਪੜ ਦੇ ਡਿਵੀਜਨਲ ਕਮਿਸ਼ਨਰ ਸz. ਮਨਵੇਸ਼ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ਪਹਿਲਾਂ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸੰਹੁ ਚੁਕਵਾਈ ਗਈ।

ਮੈਂਬਰਾਂ ਨੂੰ ਸੰਹੁ ਚੁਕਵਾਏ ਜਾਣ ਤੋਂ ਬਾਅਦ ਚੋਣ ਆਬਜਰਵਰ ਸz. ਸਿੱਧੂ ਵਲੋਂ ਚੋਣ ਅਮਲ ਵਾਸਤੇ ਮੈਂਬਰਾਂ ਵਿੱਚੋਂ ਪ੍ਰੀਜਾਈਡਿੰਗ ਅਧਿਕਾਰੀ ਬਣਾਉਣ ਲਈ ਕਿਹਾ ਗਿਆ ਜਿਸਤੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਵਲੋਂ ਪ੍ਰੀਜਾਈਡਿੰਗ ਅਧਿਕਾਰੀ ਲਈ ਕੌਂਸਲਰ ਗੁਰਮੁਖ ਸਿੰਘ ਸੋਹਲ ਦਾ ਨਾਮ ਤਜਵੀਜ ਕੀਤਾ ਗਿਆ। ਇਸਤੋਂ ਬਾਅਦ ਚੋਣ ਦੀ ਪ੍ਰਕ੍ਰਿਆ ਆਰੰਭ ਹੋਈ।

ਇਸ ਮੌਕੇ ਆਪ ਦੀ ਕੌਂਸਲਰ ਗੁਰਮੀਤ ਕੌਰ ਵਲੋਂ ਮੇਅਰ ਦੇ ਅਹਦੇ ਲਈ ਸz. ਸਰਬਜੀਤ ਸਿੰਘ ਸਮਾਣਾ ਦਾ ਨਾਮ ਤਜਵੀਜ ਕੀਤਾ ਗਿਆ ਜਿਸ ਨੂੰ ਹਾਊਸ ਵਿੱਚ ਮੌਜੂਦ 38 ਕੌਂਸਲਰਾਂ ਵਲੋਂ ਹੱਥ ਖੜ੍ਹੇ ਕਰਕੇ ਸਹਿਮਤੀ ਦਿੱਤੀ ਗਈ। ਇਸ ਮੌਕੇ ਕਾਂਗਰਸ ਅਤੇ ਅਕਾਲੀ ਦਲ ਦੇ ਕੌਂਸਲਰਾਂ ਵਲੋਂ ਹੱਥ ਖੜ੍ਹੇ ਨਹੀਂ ਕੀਤੇ ਗਏ। ਹਾਲਾਂਕਿ ਭਾਜਪਾ ਦੇ ਕੌਂਂਸਲਰ ਸz. ਕੁਲਦੀਪ ਸਿੰਘ ਬਿੱਟੂ ਅਤੇ ਕਾਂਗਰਸ ਦੇ ਕੌਂਸਲਰ ਅਮਨ ਪਾਸਵਾਨ (ਦੋਵੇਂ ਬਲੌਂਗੀ ਦੇ) ਅਤੇ ਵਾਰਡ ਨੰਬਰ 41 ਦੀ ਭਾਜਪਾ ਕੌਂਸਲਰ ਗੁਰਪ੍ਰੀਤ ਕੌਰ ਵਲੋਂ ਸਰਬਜੀਤ ਸਿੰਘ ਸਮਾਣਾ ਦੇ ਸਮਰਥਨ ਵਿੱਚ ਹੱਥ ਖੜ੍ਹਾ ਕਰਕੇ ਆਪਣੀ ਵੋਟ ਦਿੱਤੀ ਗਈ।

ਸਰਬਜੀਤ ਸਿੰਘ ਸਮਾਣਾ ਦੇ ਮੇਅਰ ਚੁਣੇ ਜਾਣ ਤੋਂ ਬਾਅਦ ਕਾਂਗਰਸ ਦੇ ਕੌਂਸਲਰ ਮੀਟਿੰਗ ਛੱਡ ਕੇ ਚਲੇ ਗਏ ਜਿਸ ਉਪਰੰਤ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕੀਤੀ ਗਈ। ਇਹਨਾਂ ਦੋਵਾਂ ਅਹੁਦਿਆਂ ਲਈ ਵੀ ਹੱਥ ਖੜ੍ਹੇ ਕਰਕੇ ਚੋਣ ਕਰਵਾਈ ਗਈ। ਇਸ ਦੌਰਾਨ ਸ੍ਰੀ ਆਰ ਪੀ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਸz. ਹਰਪਾਲ ਸਿੰਘ ਚੰਨਾ ਨੂੰ ਡਿਪਟੀ ਮੇਅਰ ਚੁਣਿਆ ਗਿਆ। ਇਹਨਾਂ ਦੋਵਾਂ ਨੂੰ ਵੀ 35-35 ਮੈਂਬਰਾਂ ਵਲੋਂ ਹੱਥ ਖੜ੍ਹਾ ਕਰਕੇ ਆਪਣਾ ਸਮਰਥਨ ਦਿੱਤਾ ਗਿਆ।

ਚੋਣ ਤੋਂ ਬਾਅਦ ਪੰਜਾਬ ਦੇ ਕੈਬਿਨਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਵਲੋਂ ਨਵੇਂ ਚੁਣੇ ਗਏ ਮੇਅਰ ਸz. ਸਰਬਜੀਤ ਸਿੰਘ ਸਮਾਣਾ ਨੂੰ ਮੇਅਰ ਦੀ ਕੁਰਸੀ ਤੇ ਬਿਠਾਇਆ ਗਿਆ। ਇਸ ਮੌਕੇ ਕੌਂਸਲਰਾਂ ਵਲੋਂ ਆਮ ਆਦਮੀ ਪਾਰਟੀ ਅਤੇ ਮੇਅਰ ਕੁਲਵੰਤ ਸਿੰਘ ਦੇ ਹੱਕ ਵਿੱਚ ਨਾਹਰੇ ਵੀ ਲਗਾਏ ਗਏ। ਇਸ ਮੌਕੇ ਕੈਬਿਨਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਨਗਰ ਨਿਗਮ ਦੇ ਮੇਅਰ , ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਹੋਈ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਸਰਬਜੀਤ ਸਿੰਘ ਸਮਾਣਾ, ਆਰ ਪੀ ਸ਼ਰਮਾ ਅਤੇ ਹਰਪਾਲ ਸਿੰਘ ਚੰਨਾ ਨੂੰ 35-35 ਵੋਟਾਂ ਮਿਲੀਆਂ ਹਨ ਅਤੇ ਆਮ ਆਦਮੀ ਪਾਰਟੀ ਤੋਂ ਇਲਾਵਾ ਹੋਰਨਾਂ ਕੌਂਸਲਰਾਂ ਨੇ ਵੀ ਸ਼ਹਿਰ ਦੇ ਵਿਕਾਸ ਨੂੰ ਮੁੱਖ ਰੱਖਦਿਆਂ ਪਾਰਟੀਬਾਜੀ ਤੋਂ ਉੱਪਰ ਉਠ ਕੇ ਆਪਣੀ ਵੋਟ ਦਿੱਤੀ ਹੈ। ਉਹਨਾਂ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਜਿਵੇਂ ਉਹਨਾਂ ਵਲੋਂ ਆਮ ਆਦਮੀ ਤੇ ਭਰੋਸਾ ਕਰਕੇ ਉਸਨੂੰ ਬਹੁਮਤ ਦਿੱਤਾ ਗਿਆ ਹੈ ਉਸੇ ਤਰ੍ਹਾਂ ਆਪ ਸਰਕਾਰ ਵਲੋਂ ਮੁਹਾਲੀ ਸ਼ਹਿਰ ਨੂੰ ਮਾਡਲ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ ਅਤੇ ਸ਼ਹਿਰ ਦਾ ਸਰਬਪੱਖੀ ਵਿਕਾਸ ਯਕੀਨੀ ਕੀਤਾ ਜਾਵੇਗਾ।

ਇਸ ਮੌਕੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਚੁਣੇ ਹੋਏ ਨੁਮਾਇੰਦਿਆਂ ਵਲੋਂ ਸ਼ਹਿਰ ਦੇ ਵਿਕਾਸ ਨੂੰ ਮੁੱਖ ਰੱਖਦਿਆਂ ਸਰਬਜੀਤ ਸਿੰਘ ਸਮਾਣਾ ਨੂੰ ਮੇਅਰ, ਆਰ ਪੀ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਨੂੰ ਡਿਪਟੀ ਮੇਅਰ ਦੇ ਅਹੁਦੇ ਲਈ ਚੁਣਿਆ ਹੈ ਅਤੇ ਇਹਨਾਂ ਤਿੰਨਾਂ ਨੂੰ 35-35 ਵੋਟਾਂ ਹਾਸਿਲ ਹੋਣ ਨਾਲ ਸਾਬਿਤ ਹੁੰਦਾ ਹੈ ਕਿ ਸ਼ਹਿਰ ਦੇ ਚੁਣੇ ਹੋਏ ਕੌਂਸਲਰ ਪਾਰਟੀਬਾਜੀ ਤੋਂ ਉੱਪਰ ਉਠ ਕੇ ਸ਼ਹਿਰ ਦੇ ਮਸਲਿਆਂ ਦੇ ਹਲ ਲਈ ਕੰਮ ਕਰਨ ਵਾਸਤੇ ਇੱਕਜੁੱਟ ਹਨ। ਉਹਨਾਂ ਕਿਹਾ ਕਿ ਉਹ ਸ਼ਹਿਰ ਵਾਸੀਆਂ ਨੂੰ ਯਕੀਨ ਦਿਵਾਉਂਦੇ ਹਨ ਕਿ ਵਿਕਾਸ ਕਾਰਜਾਂ ਨੂੰ ਲੈ ਕੇ ਕਿਸੇ ਵੀ ਮੈਂਬਰ ਨਾਲ ਵਿਤਕਰਾ ਨਹੀਂ ਹੋਵੇਗਾ ਅਤੇ ਪੂਰੇ ਸ਼ਹਿਰ ਦਾ ਸਰਬਪੱਖੀ ਵਿਕਾਸ ਯਕੀਨੀ ਕੀਤਾ ਜਾਵੇਗਾ।

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending