Mohali
ਮੁਹਾਲੀ ਵਿੱਚ ਪੰਚਾਇਤੀ ਜ਼ਮੀਨ ਦੀ ਰਜਿਸਟਰੀ ਵਿੱਚ ਹੋਇਆ ਕਰੋੜਾਂ ਰੁਪਏ ਦਾ ਘੁਟਾਲਾ : ਪਰਵਿੰਦਰ ਸਿੰਘ ਸੋਹਾਣਾ
ਪੰਚਾਇਤ ਭੰਗ ਹੋਣ ਦੇ 6 ਮਹੀਨੇ ਬਾਅਦ ਸਾਬਕਾ ਸਰਪੰਚ ਅਤੇ ਅਫ਼ਸਰਾਂ ਦੀ ਮਿਲੀਭੁਗਤ ਨਾਲ 14 ਕਰੋੜ 40 ਲੱਖ ਦੀ ਪੰਚਾਇਤੀ ਜ਼ਮੀਨ ਪ੍ਰਾਈਵੇਟ ਬਿਲਡਰ ਨੂੰ ਵੇਚਣ ਦਾ ਦੋਸ਼ ਲਗਾਇਆ
ਐਸ ਏ ਐਸ ਨਗਰ, 10 ਜੂਨ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਪਰਵਿੰਦਰ ਸਿੰਘ ਸੋਹਾਣਾ ਵੱਲੋਂ ਇਲਾਜਾਮ ਲਗਾਇਆ ਗਿਆ ਹੈ ਕਿ ਪਿੰਡ ਮੌਲੀ ਬੈਦਵਾਨ ਦੀ ਪੰਚਾਇਤੀ ਜ਼ਮੀਨ ਦੀ ਗੈਰ-ਕਾਨੂੰਨੀ ਰਜਿਸਟਰੀ ਕਰਵਾ ਕੇ ਕਰੋੜਾ ਰੁਪਏ ਦਾ ਘੁਟਾਲਾ ਕੀਤਾ ਗਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਸਤਾਵੇਜ਼ ਪੇਸ਼ ਕਰਦਿਆਂ ਸ. ਸੋਹਾਣਾ ਨੇ ਦੱਸਿਆ ਕਿ ਇਹ ਸਿੱਧੇ ਤੌਰ ਤੇ ਜਨਤਾ ਦੀ ਜ਼ਮੀਨ ਅਤੇ ਸਰਕਾਰੀ ਖ਼ਜ਼ਾਨੇ ਉੱਤੇ ਕਰੋੜਾਂ ਰੁਪਏ ਦਾ ਡਾਕਾ ਹੈ, ਜਿਸ ਵਿੱਚ ਸਾਬਕਾ ਸਰਪੰਚ, ਸਰਕਾਰੀ ਅਧਿਕਾਰੀ ਅਤੇ ਪ੍ਰਾਈਵੇਟ ਬਿਲਡਰ ਸਿੱਧੇ ਤੌਰ ਤੇ ਸ਼ਾਮਲ ਹਨ।
ਉਹਨਾਂ ਕਿਹਾ ਕਿ ਪਿੰਡ ਮੌਲੀ ਬੈਦਵਾਨ ਦੀ ਪੰਚਾਇਤ ਭੰਗ ਹੋਏ ਨੂੰ 6 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ, ਪਿੰਡ ਦੇ ਸਾਬਕਾ ਸਰਪੰਚ ਨੇ ਆਪਣੇ ਅਹੁਦੇ ਦੀ ਸਰਕਾਰੀ ਮੋਹਰ ਅਤੇ ਦਸਤਖਤਾਂ ਦੀ ਵਰਤੋਂ ਕਰਕੇ 3 ਕਨਾਲ 15 ਮਰਲੇ ਪੰਚਾਇਤੀ ਜ਼ਮੀਨ ਇੱਕ ਨਿੱਜੀ ਬਿਲਡਰ ਕੰਪਨੀ ਦੇ ਨਾਂ ਕਰਵਾ ਦਿੱਤੀ। ਕਾਗਜ਼ਾਂ ਵਿੱਚ ਇਸ ਕੀਮਤੀ ਜ਼ਮੀਨ ਦੀ ਕੀਮਤ 14 ਕਰੋੜ 40 ਲੱਖ ਰੁਪਏ ਦਰਸਾਈ ਗਈ ਹੈ। ਉਹਨਾਂ ਕਿਹਾ ਕਿ ਜਦੋਂ ਪੰਚਾਇਤ 6 ਮਹੀਨੇ ਪਹਿਲਾਂ ਭੰਗ ਹੋ ਚੁੱਕੀ ਸੀ, ਤਾਂ ਕੀ ਡੀ.ਡੀ.ਪੀ.ਓ. ਅਤੇ ਬੀ.ਡੀ.ਪੀ.ਓ. ਵਰਗੇ ਉੱਚ ਅਧਿਕਾਰੀਆਂ ਨੂੰ ਇਸ ਦੀ ਖ਼ਬਰ ਨਹੀਂ ਸੀ? ਉਨ੍ਹਾਂ ਨੇ ਕਿਸ ਦੇ ਦਬਾਅ ਹੇਠ ਆ ਕੇ ਇਸ ਗੈਰ-ਕਾਨੂੰਨੀ ਰਜਿਸਟਰੀ ਨੂੰ ਮਨਜ਼ੂਰੀ ਦਿੱਤੀ ਅਤੇ ਲੈਟਰ ਜਾਰੀ ਕੀਤੇ?
ਇਸ ਸੰਬੰਧੀ ਪੰਜਾਬ ਵਿਜੀਲੈਂਸ ਦੀ ਜਾਂਚ ਨੂੰ ਨਕਾਰਦਿਆਂ ਉਹਨਾਂ ਕਿਹਾ ਕਿ ਵਿਜੀਲੈਂਸ ਸਿੱਧੀ ਪੰਜਾਬ ਸਰਕਾਰ ਦੇ ਇਸ਼ਾਰਿਆਂ ਤੇ ਚੱਲਦੀ ਹੈ, ਇਸ ਲਈ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਕੇਂਦਰ ਸਰਕਾਰ ਦੀ ਕਿਸੇ ਉੱਚ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਕਾਨੂੰਨੀ ਲੜਾਈ ਲੜ ਕੇ ਲੋਕਾਂ ਦੇ ਹੱਕਾਂ ਨੂੰ ਬਚਾਵੇਗਾ। ਇਸ ਮੌਕੇ ਭਗਤ ਸਿੰਘ, ਰਣਜੀਤ ਸਿੰਘ, ਚੇਤ ਸਿੰਘ ਚੇਤੂ, ਗੁਰਦੀਪ ਸਿੰਘ ਹਾਜ਼ਰ ਸਨ।
Mohali
ਅਣਐਲਾਨੇ ਬਿਜਲੀ ਕੱਟਾਂ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਸ਼ਹਿਰ ਦੇ ਵਸਨੀਕ : ਨਰਪਿੰਦਰ ਸਿੰਘ ਰੰਗੀ
ਐਸ ਏ ਐਸ ਨਗਰ, 13 ਜੂਨ (ਸ.ਬ.) ਵਾਰਡ ਨੰਬਰ 18 ਦੇ ਕੌਂਸਲਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਮੈਂਬਰ ਅਤੇ ਜ਼ਿਲ੍ਹਾ ਕਾਂਗਰਸ ਮੁਹਾਲੀ ਦੇ ਮੀਤ ਪ੍ਰਧਾਨ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਕਿਹਾ ਹੈ ਕਿ ਸ਼ਹਿਰ ਦੇ ਵਸਨੀਕ ਲਗਾਤਾਰ ਅਣਐਲਾਨੇ ਬਿਜਲੀ ਕੱਟਾਂ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਪਰ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਇਸ ਮਸਲੇ ਪ੍ਰਤੀ ਬੇਪਰਵਾਹ ਬਣੇ ਹੋਏ ਹਨ।
ਮੁਹਾਲੀ ਸ਼ਹਿਰ ਵਿੱਚ ਬਿਜਲੀ ਸਪਲਾਈ ਦੀ ਵਿਗੜ ਰਹੀ ਸਥਿਤੀ ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਐਡਵੋਕੇਟ ਰੰਗੀ ਨੇ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਜਿੱਥੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੀ ਲੋੜ ਹੁੰਦੀ ਹੈ, ਉੱਥੇ ਮੁਹਾਲੀ ਦੇ ਵੱਖ-ਵੱਖ ਸੈਕਟਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਬਿਨਾਂ ਕਿਸੇ ਪੂਰਵ ਸੂਚਨਾ ਦੇ ਵਾਰ-ਵਾਰ ਬਿਜਲੀ ਬੰਦ ਕੀਤੀ ਜਾ ਰਹੀ ਹੈ। ਇਸ ਕਾਰਨ ਨਾ ਸਿਰਫ਼ ਘਰੇਲੂ ਖਪਤਕਾਰਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ, ਸਗੋਂ ਵਪਾਰਕ ਅਦਾਰੇ, ਛੋਟੇ ਕਾਰੋਬਾਰੀ ਅਤੇ ਵਿਦਿਆਰਥੀ ਵੀ ਪ੍ਰਭਾਵਿਤ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਬਿਜਲੀ ਦੇ ਕੱਟਾਂ ਕਾਰਨ ਪਾਣੀ ਦੀ ਸਪਲਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਕਈ ਇਲਾਕਿਆਂ ਵਿੱਚ ਮੋਟਰਾਂ ਅਤੇ ਟਿਊਬਵੈਲ ਬੰਦ ਹੋ ਜਾਣ ਕਾਰਨ ਲੋਕਾਂ ਨੂੰ ਪੀਣ ਵਾਲੇ ਪਾਣੀ ਅਤੇ ਰੋਜ਼ਾਨਾ ਵਰਤੋਂ ਲਈ ਪਾਣੀ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਸਮੱਸਿਆ ਨਾਲ ਲੋਕ ਪਹਿਲਾਂ ਹੀ ਜੂਝ ਰਹੇ ਹਨ ਅਤੇ ਉੱਤੋਂ ਪਾਣੀ ਦੀ ਸਪਲਾਈ ਵਿੱਚ ਵਿਘਨ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਬਿਹਤਰ ਬੁਨਿਆਦੀ ਸਹੂਲਤਾਂ ਦੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਹ ਹਨ ਕਿ ਲੋਕਾਂ ਨੂੰ ਨਾ ਨਿਰਵਿਘਨ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਪਾਣੀ ਦੀ ਸਹੀ ਸਪਲਾਈ। ਸਰਕਾਰ ਦਾ ਧਿਆਨ ਲੋਕਾਂ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਦੀ ਬਜਾਏ ਇਸ਼ਤਿਹਾਰਬਾਜ਼ੀ ਅਤੇ ਆਪਣੀ ਝੂਠੀ ਵਾਹ-ਵਾਹ ਕਰਵਾਉਣ ਵਿੱਚ ਜ਼ਿਆਦਾ ਲੱਗਿਆ ਹੋਇਆ ਹੈ।
Mohali
ਵੱਖ ਵੱਖ ਥਾਵਾਂ ਤੇ ਛਬੀਲਾਂ ਲਗਾਈਆਂ
ਐਸ ਏ ਐਸ ਨਗਰ, 13 ਜੂਨ (ਸ.ਬ.) ਸ਼ਹਿਰ ਵਿੱਚ ਕਈ ਥਾਵਾਂ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਏ ਗਏ।
ਇਸ ਦੌਰਾਨ ਪੰਜਾਬ ਯੂਥ ਕਲੱਬ ਮੁਹਾਲੀ ਵੱਲੋਂ ਫੇਜ਼ 1 ਵਿਖੇ ਠੰਢੇ ਮਿੱਠੇ ਛਬੀਲ ਅਤੇ ਕੜਾਹ-ਛੋਲਿਆਂ ਦਾ ਲੰਗਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸz. ਮਲਕੀਤ ਸਿੰਘ ਨੇ ਦੱਸਿਆ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਇਸ ਛਬੀਲ ਅਤੇ ਲੰਗਰ ਦੌਰਾਨ ਸ਼ਵਿੰਦਰ ਸਿੰਘ ਕਰਨ, ਬਲਜਿੰਦਰ ਸਿੰਘ ਬੱਲੀ, ਹਰਪ੍ਰੀਤ ਸਿੰਘ ਬੈਂਸ, ਐਡਵੋਕੇਟ ਸੁਖਵੀਰ ਕੌਰ, ਮਨਜੀਤ ਸਿੰਘ ਅਤੇ ਹਰਬੰਸ ਨੇ ਸੇਵਾ ਨਿਭਾਈ।
ਇਸ ਦੌਰਾਨ ਮਦਨਪੁਰ ਚੌਕ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ ਮਿੱਠੇ ਛਬੀਲ ਅਤੇ ਕੜਾਹ-ਛੋਲਿਆਂ ਦਾ ਲੰਗਰ ਲਗਾਇਆ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਵਾਰਡ ਨੰਬਰ 10 ਤੋਂ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਅਤੇ ਜੇ ਐਲ ਪੀ ਐਲ ਦੇ ਡਾਇਰੈਕਟਰ ਪਰਮਜੀਤ ਸਿੰਘ ਵੱਲੋਂ ਸੇਵਾ ਨਿਭਾਈ ਗਈ।
Mohali
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਮਹਿਲਾ ਇੰਚਾਰਜ ਨਿਯੁਕਤ ਕਰੇਗੀ ਪੰਜਾਬ ਮਹਿਲਾ ਕਾਂਗਰਸ : ਬਲਜੀਤ ਕੌਰ
ਐਸ ਏ ਐਸ ਨਗਰ, 13 ਜੂਨ (ਸ.ਬ.) ਮਹਿਲਾ ਕਾਂਗਰਸ ਵਲੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਮਹਿਲਾ ਕਾਂਗਰਸ ਇੰਚਾਰਜ ਨਿਯੁਕਤ ਕੀਤੇ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸ੍ਰੀਮਤੀ ਬਲਜੀਤ ਕੌਰ ਨੇ ਦੱਸਿਆ ਕਿ ਇਹ ਨਿਯੁਕਤੀਆਂ ਕਾਂਗਰਸ ਪਾਰਟੀ ਹਾਈਕਮਾਂਡ ਅਤੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸ੍ਰੀਮਤੀ ਅਲਕਾ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਦਾ ਆਧਾਰ ਮਹਿਲਾ ਕਾਂਗਰਸ ਲਈ ਕੀਤਾ ਗਿਆ ਕੰਮ, ਮੈਂਬਰਸ਼ਿਪ ਮੁਹਿੰਮ ਵਿੱਚ ਯੋਗਦਾਨ ਅਤੇ ਸੰਗਠਨ ਨੂੰ ਸਰਗਰਮ ਕਰਨ ਦੀ ਸਮਰੱਥਾ ਹੋਵੇਗੀ। ਇਸ ਪਹਿਲ ਦਾ ਮੁੱਖ ਉਦੇਸ਼ ਪੰਜਾਬ ਵਿੱਚ ਮਹਿਲਾ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਾ, ਬੂਥ ਪੱਧਰ ਤੱਕ ਸੰਗਠਨ ਨੂੰ ਵਿਸਥਾਰ ਦੇਣਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣਾ ਹੈ।
ਉਹਨਾਂ ਕਿਹਾ ਕਿ ਮਹਿਲਾ ਕਾਂਗਰਸ ਦੀਆਂ ਸਮਰਪਿਤ ਅਤੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਤਾਂ ਜੋ ਪਾਰਟੀ ਨੂੰ ਜਨ-ਜਨ ਤੱਕ ਮਜ਼ਬੂਤੀ ਨਾਲ ਪਹੁੰਚਾਇਆ ਜਾ ਸਕੇ।
-
Chandigarh2 months agoਪੰਜਾਬ ਨੇ ਸਰਹੱਦੀ ਇਲਾਕਿਆਂ ਵਿੱਚ 585 ਸਥਾਨਾਂ ਤੇ 2291 ਤੋਂ ਵੱਧ ਸੀ ਸੀ ਟੀ ਵੀ ਕੈਮਰੇ ਲਗਾਏ
-
International2 months ago2 ਰੇਲ ਗੱਡੀਆਂ ਦੀ ਟੱਕਰ ਕਾਰਨ 14 ਯਾਤਰੀਆਂ ਦੀ ਮੌਤ, 38 ਜ਼ਖਮੀ
-
Mohali2 months agoਰੈਜੀਡੈਂਸ ਵੈਲਫੇਅਰ ਸੋਸਾਇਟੀ ਸੈਕਟਰ 110 ਦੀ ਚੋਣ ਦੌਰਾਨ ਰਾਜਵਿੰਦਰ ਸਿੰਘ ਸਰਾਓ ਨੂੰ ਸਰਬ-ਸੰਮਤੀ ਨਾਲ ਚੁਣਿਆ ਪ੍ਰਧਾਨ
-
Editorial2 months agoਕਿਸੇ ਵੀ ਸਿਆਸੀ ਪਾਰਟੀ ਲਈ ਸੌਖਾ ਨਹੀਂ ਹੈ ਪੰਜਾਬ ਨੂੰ ਜਿੱਤਣਾ
-
National4 weeks ago
ਮੰਦਰ ਐਲਾਨੇ ਜਾਣ ਤੋਂ ਬਾਅਦ ਭੋਜਸ਼ਾਲਾ ਵਿੱਚ ਸ਼ਰਧਾਲੂਆਂ ਦੀ ਭੀੜ ਵਧੀ, ਸਥਿਤੀ ਸ਼ਾਂਤੀਪੂਰਨ
-
Editorial1 month agoਪ੍ਰਸਿੱਧ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਰਾਜਨੀਤੀ ਵਿੱਚ ਆਉਣ ਬਾਰੇ ਛਿੜੀ ਚਰਚਾ
-
Editorial2 months ago
ਦੇਸ਼ ਵਿਦੇਸ਼ ਵਿੱਚ ਲਗਾਤਾਰ ਨਸਲੀ ਵਿਤਕਰੇ ਦਾ ਸ਼ਿਕਾਰ ਹੋ ਰਹੇ ਹਨ ਸਿੱਖ
-
Mohali2 months agoਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ
