Mohali
ਮਹਿਲਾ ਕਾਂਗਰਸ ਦੀ ਮੀਟਿੰਗ ਆਯੋਜਿਤ
ਐਸ ਏ ਐਸ ਨਗਰ, 11 ਜੂਨ (ਸ.ਬ.) ਜਿਲ੍ਹਾ ਮੁਹਾਲੀ ਦੇ ਅਧੀਨ ਆਉਂਦੇ ਡੇਰਾਬੱਸੀ ਵਿਧਾਨ ਸਭਾ ਹਲਕੇ ਵਿੱਚ ਮਹਿਲਾ ਕਾਂਗਰਸ ਦੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਜੀਤ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੌਰਾਨ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਰਾਜਨੀਤਿਕ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਭਾਜਪਾ ਦੀ ਸੂਬਾ ਬੁਲਾਰਾ ਅਤੇ ਕਿਸਾਨ ਮੋਰਚਾ ਪੰਜਾਬ ਦੀ ਆਗੂ ਬਲਜਿੰਦਰ ਕੌਰ ਨੇ ਭਾਜਪਾ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਜੀਤ ਕੌਰ ਵਲੋਂ ਉਹਨਾਂ ਨੂੰ ਸਰੋਪਾ ਦੇ ਕੇ ਉਹਨਾਂ ਦਾ ਰਸਮੀ ਸੁਆਗਤ ਕੀਤਾ ਗਿਆ। ਉਹਨਾਂ ਕਿਹਾ ਕਿ ਬਲਜਿੰਦਰ ਕੌਰ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਕਾਂਗਰਸ ਪਾਰਟੀ ਨੂੰ ਡੇਰਾਬੱਸੀ ਵਿਧਾਨ ਸਭਾ ਹਲਕੇ ਅਤੇ ਮੁਹਾਲੀ ਜ਼ਿਲ੍ਹੇ ਵਿੱਚ ਹੋਰ ਮਜ਼ਬੂਤੀ ਮਿਲੇਗੀ।
ਉਨ੍ਹਾਂ ਕਿਹਾ ਕਿ ਕਾਂਗਰਸ ਪਰਿਵਾਰ ਵਿੱਚ ਹਰ ਉਸ ਵਿਅਕਤੀ ਦਾ ਸਵਾਗਤ ਹੈ ਜੋ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਚਾਹੁੰਦਾ ਹੈ।
ਇਸ ਮੌਕੇ ਬਲਜਿੰਦਰ ਕੌਰ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਲੋਕ ਪੱਖੀ ਵਿਚਾਰਧਾਰਾ, ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਪੰਜਾਬ ਦੇ ਹਿੱਤਾਂ ਲਈ ਕੀਤੇ ਜਾ ਰਹੇ ਸੰਘਰਸ਼ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਹਨ।
ਮੀਟਿੰਗ ਦੌਰਾਨ ਸੰਗਠਨ ਦੇ ਵਿਸਥਾਰ, ਬੂਥ ਪੱਧਰ ਤੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਰਾਜਨੀਤਿਕ ਗਤੀਵਿਧੀਆਂ ਲਈ ਰਣਨੀਤੀ ਉੱਤੇ ਵੀ ਚਰਚਾ ਕੀਤੀ ਗਈ।
Mohali
ਅਣਐਲਾਨੇ ਬਿਜਲੀ ਕੱਟਾਂ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਸ਼ਹਿਰ ਦੇ ਵਸਨੀਕ : ਨਰਪਿੰਦਰ ਸਿੰਘ ਰੰਗੀ
ਐਸ ਏ ਐਸ ਨਗਰ, 13 ਜੂਨ (ਸ.ਬ.) ਵਾਰਡ ਨੰਬਰ 18 ਦੇ ਕੌਂਸਲਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਮੈਂਬਰ ਅਤੇ ਜ਼ਿਲ੍ਹਾ ਕਾਂਗਰਸ ਮੁਹਾਲੀ ਦੇ ਮੀਤ ਪ੍ਰਧਾਨ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਕਿਹਾ ਹੈ ਕਿ ਸ਼ਹਿਰ ਦੇ ਵਸਨੀਕ ਲਗਾਤਾਰ ਅਣਐਲਾਨੇ ਬਿਜਲੀ ਕੱਟਾਂ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਪਰ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਇਸ ਮਸਲੇ ਪ੍ਰਤੀ ਬੇਪਰਵਾਹ ਬਣੇ ਹੋਏ ਹਨ।
ਮੁਹਾਲੀ ਸ਼ਹਿਰ ਵਿੱਚ ਬਿਜਲੀ ਸਪਲਾਈ ਦੀ ਵਿਗੜ ਰਹੀ ਸਥਿਤੀ ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਐਡਵੋਕੇਟ ਰੰਗੀ ਨੇ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਜਿੱਥੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੀ ਲੋੜ ਹੁੰਦੀ ਹੈ, ਉੱਥੇ ਮੁਹਾਲੀ ਦੇ ਵੱਖ-ਵੱਖ ਸੈਕਟਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਬਿਨਾਂ ਕਿਸੇ ਪੂਰਵ ਸੂਚਨਾ ਦੇ ਵਾਰ-ਵਾਰ ਬਿਜਲੀ ਬੰਦ ਕੀਤੀ ਜਾ ਰਹੀ ਹੈ। ਇਸ ਕਾਰਨ ਨਾ ਸਿਰਫ਼ ਘਰੇਲੂ ਖਪਤਕਾਰਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ, ਸਗੋਂ ਵਪਾਰਕ ਅਦਾਰੇ, ਛੋਟੇ ਕਾਰੋਬਾਰੀ ਅਤੇ ਵਿਦਿਆਰਥੀ ਵੀ ਪ੍ਰਭਾਵਿਤ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਬਿਜਲੀ ਦੇ ਕੱਟਾਂ ਕਾਰਨ ਪਾਣੀ ਦੀ ਸਪਲਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਕਈ ਇਲਾਕਿਆਂ ਵਿੱਚ ਮੋਟਰਾਂ ਅਤੇ ਟਿਊਬਵੈਲ ਬੰਦ ਹੋ ਜਾਣ ਕਾਰਨ ਲੋਕਾਂ ਨੂੰ ਪੀਣ ਵਾਲੇ ਪਾਣੀ ਅਤੇ ਰੋਜ਼ਾਨਾ ਵਰਤੋਂ ਲਈ ਪਾਣੀ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਸਮੱਸਿਆ ਨਾਲ ਲੋਕ ਪਹਿਲਾਂ ਹੀ ਜੂਝ ਰਹੇ ਹਨ ਅਤੇ ਉੱਤੋਂ ਪਾਣੀ ਦੀ ਸਪਲਾਈ ਵਿੱਚ ਵਿਘਨ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਬਿਹਤਰ ਬੁਨਿਆਦੀ ਸਹੂਲਤਾਂ ਦੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਹ ਹਨ ਕਿ ਲੋਕਾਂ ਨੂੰ ਨਾ ਨਿਰਵਿਘਨ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਪਾਣੀ ਦੀ ਸਹੀ ਸਪਲਾਈ। ਸਰਕਾਰ ਦਾ ਧਿਆਨ ਲੋਕਾਂ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਦੀ ਬਜਾਏ ਇਸ਼ਤਿਹਾਰਬਾਜ਼ੀ ਅਤੇ ਆਪਣੀ ਝੂਠੀ ਵਾਹ-ਵਾਹ ਕਰਵਾਉਣ ਵਿੱਚ ਜ਼ਿਆਦਾ ਲੱਗਿਆ ਹੋਇਆ ਹੈ।
Mohali
ਵੱਖ ਵੱਖ ਥਾਵਾਂ ਤੇ ਛਬੀਲਾਂ ਲਗਾਈਆਂ
ਐਸ ਏ ਐਸ ਨਗਰ, 13 ਜੂਨ (ਸ.ਬ.) ਸ਼ਹਿਰ ਵਿੱਚ ਕਈ ਥਾਵਾਂ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਏ ਗਏ।
ਇਸ ਦੌਰਾਨ ਪੰਜਾਬ ਯੂਥ ਕਲੱਬ ਮੁਹਾਲੀ ਵੱਲੋਂ ਫੇਜ਼ 1 ਵਿਖੇ ਠੰਢੇ ਮਿੱਠੇ ਛਬੀਲ ਅਤੇ ਕੜਾਹ-ਛੋਲਿਆਂ ਦਾ ਲੰਗਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸz. ਮਲਕੀਤ ਸਿੰਘ ਨੇ ਦੱਸਿਆ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਇਸ ਛਬੀਲ ਅਤੇ ਲੰਗਰ ਦੌਰਾਨ ਸ਼ਵਿੰਦਰ ਸਿੰਘ ਕਰਨ, ਬਲਜਿੰਦਰ ਸਿੰਘ ਬੱਲੀ, ਹਰਪ੍ਰੀਤ ਸਿੰਘ ਬੈਂਸ, ਐਡਵੋਕੇਟ ਸੁਖਵੀਰ ਕੌਰ, ਮਨਜੀਤ ਸਿੰਘ ਅਤੇ ਹਰਬੰਸ ਨੇ ਸੇਵਾ ਨਿਭਾਈ।
ਇਸ ਦੌਰਾਨ ਮਦਨਪੁਰ ਚੌਕ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ ਮਿੱਠੇ ਛਬੀਲ ਅਤੇ ਕੜਾਹ-ਛੋਲਿਆਂ ਦਾ ਲੰਗਰ ਲਗਾਇਆ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਵਾਰਡ ਨੰਬਰ 10 ਤੋਂ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਅਤੇ ਜੇ ਐਲ ਪੀ ਐਲ ਦੇ ਡਾਇਰੈਕਟਰ ਪਰਮਜੀਤ ਸਿੰਘ ਵੱਲੋਂ ਸੇਵਾ ਨਿਭਾਈ ਗਈ।
Mohali
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਮਹਿਲਾ ਇੰਚਾਰਜ ਨਿਯੁਕਤ ਕਰੇਗੀ ਪੰਜਾਬ ਮਹਿਲਾ ਕਾਂਗਰਸ : ਬਲਜੀਤ ਕੌਰ
ਐਸ ਏ ਐਸ ਨਗਰ, 13 ਜੂਨ (ਸ.ਬ.) ਮਹਿਲਾ ਕਾਂਗਰਸ ਵਲੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਮਹਿਲਾ ਕਾਂਗਰਸ ਇੰਚਾਰਜ ਨਿਯੁਕਤ ਕੀਤੇ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸ੍ਰੀਮਤੀ ਬਲਜੀਤ ਕੌਰ ਨੇ ਦੱਸਿਆ ਕਿ ਇਹ ਨਿਯੁਕਤੀਆਂ ਕਾਂਗਰਸ ਪਾਰਟੀ ਹਾਈਕਮਾਂਡ ਅਤੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸ੍ਰੀਮਤੀ ਅਲਕਾ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਦਾ ਆਧਾਰ ਮਹਿਲਾ ਕਾਂਗਰਸ ਲਈ ਕੀਤਾ ਗਿਆ ਕੰਮ, ਮੈਂਬਰਸ਼ਿਪ ਮੁਹਿੰਮ ਵਿੱਚ ਯੋਗਦਾਨ ਅਤੇ ਸੰਗਠਨ ਨੂੰ ਸਰਗਰਮ ਕਰਨ ਦੀ ਸਮਰੱਥਾ ਹੋਵੇਗੀ। ਇਸ ਪਹਿਲ ਦਾ ਮੁੱਖ ਉਦੇਸ਼ ਪੰਜਾਬ ਵਿੱਚ ਮਹਿਲਾ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਾ, ਬੂਥ ਪੱਧਰ ਤੱਕ ਸੰਗਠਨ ਨੂੰ ਵਿਸਥਾਰ ਦੇਣਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣਾ ਹੈ।
ਉਹਨਾਂ ਕਿਹਾ ਕਿ ਮਹਿਲਾ ਕਾਂਗਰਸ ਦੀਆਂ ਸਮਰਪਿਤ ਅਤੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਤਾਂ ਜੋ ਪਾਰਟੀ ਨੂੰ ਜਨ-ਜਨ ਤੱਕ ਮਜ਼ਬੂਤੀ ਨਾਲ ਪਹੁੰਚਾਇਆ ਜਾ ਸਕੇ।
-
Chandigarh2 months agoਪੰਜਾਬ ਨੇ ਸਰਹੱਦੀ ਇਲਾਕਿਆਂ ਵਿੱਚ 585 ਸਥਾਨਾਂ ਤੇ 2291 ਤੋਂ ਵੱਧ ਸੀ ਸੀ ਟੀ ਵੀ ਕੈਮਰੇ ਲਗਾਏ
-
International2 months ago2 ਰੇਲ ਗੱਡੀਆਂ ਦੀ ਟੱਕਰ ਕਾਰਨ 14 ਯਾਤਰੀਆਂ ਦੀ ਮੌਤ, 38 ਜ਼ਖਮੀ
-
Mohali2 months agoਰੈਜੀਡੈਂਸ ਵੈਲਫੇਅਰ ਸੋਸਾਇਟੀ ਸੈਕਟਰ 110 ਦੀ ਚੋਣ ਦੌਰਾਨ ਰਾਜਵਿੰਦਰ ਸਿੰਘ ਸਰਾਓ ਨੂੰ ਸਰਬ-ਸੰਮਤੀ ਨਾਲ ਚੁਣਿਆ ਪ੍ਰਧਾਨ
-
Editorial2 months agoਕਿਸੇ ਵੀ ਸਿਆਸੀ ਪਾਰਟੀ ਲਈ ਸੌਖਾ ਨਹੀਂ ਹੈ ਪੰਜਾਬ ਨੂੰ ਜਿੱਤਣਾ
-
Editorial2 months ago
ਦੇਸ਼ ਵਿਦੇਸ਼ ਵਿੱਚ ਲਗਾਤਾਰ ਨਸਲੀ ਵਿਤਕਰੇ ਦਾ ਸ਼ਿਕਾਰ ਹੋ ਰਹੇ ਹਨ ਸਿੱਖ
-
National4 weeks ago
ਮੰਦਰ ਐਲਾਨੇ ਜਾਣ ਤੋਂ ਬਾਅਦ ਭੋਜਸ਼ਾਲਾ ਵਿੱਚ ਸ਼ਰਧਾਲੂਆਂ ਦੀ ਭੀੜ ਵਧੀ, ਸਥਿਤੀ ਸ਼ਾਂਤੀਪੂਰਨ
-
Editorial1 month agoਪ੍ਰਸਿੱਧ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਰਾਜਨੀਤੀ ਵਿੱਚ ਆਉਣ ਬਾਰੇ ਛਿੜੀ ਚਰਚਾ
-
Mohali2 months agoਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ
