Connect with us

Mohali

ਐਸ.ਏ.ਐਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਮੁਕੰਮਲ

Published

on

ਐਸ ਏ ਐਸ ਨਗਰ, 12 ਜੂਨ (ਸ.ਬ.) ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ, ਆਈ. ਏ. ਐਸ. ਨੇ ਜ਼ਿਲ੍ਹੇ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦਾ ਫੀਲਡ ਅਭਿਆਸ ਮੁਕੰਮਲ ਹੋਣ ਦੀ ਖੁਸ਼ੀ ਪ੍ਰਗਟ ਕਰਦਿਆਂ ਇਸ ਮਹੱਤਵਪੂਰਨ ਰਾਸ਼ਟਰੀ ਅਭਿਆਸ ਨਾਲ ਜੁੜੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਚਾਰਜ ਅਫ਼ਸਰਾਂ ਅਤੇ ਉਨ੍ਹਾਂ ਦੀਆਂ ਟੀਮਾਂ ਨੂੰ ਫੀਲਡ ਅਭਿਆਸ ਦੀ ਸਫਲ ਸੰਪੂਰਨਤਾ ਲਈ ਸਨਮਾਨਿਤ ਕਰਦਿਆਂ ਕਿਹਾ ਕਿ ਜਨਗਣਨਾ ਕਾਰਜਾਂ ਨਾਲ ਜੁੜੇ ਅਧਿਕਾਰੀਆਂ, ਕਰਮਚਾਰੀਆਂ, ਸੁਪਰਵਾਈਜ਼ਰਾਂ ਅਤੇ ਗਣਨਾਕਾਰਾਂ ਵੱਲੋਂ ਕੀਤੇ ਗਏ ਸਾਂਝੇ ਯਤਨਾਂ, ਆਪਸੀ ਤਾਲਮੇਲ ਅਤੇ ਜ਼ਿੰਮੇਵਾਰੀ ਭਰੇ ਰਵੱਈਏ ਸਦਕਾ ਇਹ ਫੀਲਡ ਅਭਿਆਸ ਸਫਲਤਾਪੂਰਵਕ ਪੂਰਾ ਹੋਇਆ ਹੈ।

ਉਹਨਾਂ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੌਰਾਨ ਦਿੱਤੇ ਗਏ ਸਹਿਯੋਗ ਅਤੇ ਮਾਰਗਦਰਸ਼ਨ ਲਈ ਪੰਜਾਬ ਦੇ ਜਨਗਣਨਾ ਸੰਚਾਲਨ ਡਾਇਰੈਕਟਰ ਡਾ. ਨਵਜੋਤ ਖੋਸਾ ਦਾ ਵਿਸ਼ੇਸ਼ ਧੰਨਵਾਦ ਕੀਤਾ।

Continue Reading

Mohali

ਅਣਐਲਾਨੇ ਬਿਜਲੀ ਕੱਟਾਂ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਸ਼ਹਿਰ ਦੇ ਵਸਨੀਕ : ਨਰਪਿੰਦਰ ਸਿੰਘ ਰੰਗੀ

Published

on

By

ਐਸ ਏ ਐਸ ਨਗਰ, 13 ਜੂਨ (ਸ.ਬ.) ਵਾਰਡ ਨੰਬਰ 18 ਦੇ ਕੌਂਸਲਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਮੈਂਬਰ ਅਤੇ ਜ਼ਿਲ੍ਹਾ ਕਾਂਗਰਸ ਮੁਹਾਲੀ ਦੇ ਮੀਤ ਪ੍ਰਧਾਨ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਕਿਹਾ ਹੈ ਕਿ ਸ਼ਹਿਰ ਦੇ ਵਸਨੀਕ ਲਗਾਤਾਰ ਅਣਐਲਾਨੇ ਬਿਜਲੀ ਕੱਟਾਂ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਪਰ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਇਸ ਮਸਲੇ ਪ੍ਰਤੀ ਬੇਪਰਵਾਹ ਬਣੇ ਹੋਏ ਹਨ।

ਮੁਹਾਲੀ ਸ਼ਹਿਰ ਵਿੱਚ ਬਿਜਲੀ ਸਪਲਾਈ ਦੀ ਵਿਗੜ ਰਹੀ ਸਥਿਤੀ ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਐਡਵੋਕੇਟ ਰੰਗੀ ਨੇ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਜਿੱਥੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੀ ਲੋੜ ਹੁੰਦੀ ਹੈ, ਉੱਥੇ ਮੁਹਾਲੀ ਦੇ ਵੱਖ-ਵੱਖ ਸੈਕਟਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਬਿਨਾਂ ਕਿਸੇ ਪੂਰਵ ਸੂਚਨਾ ਦੇ ਵਾਰ-ਵਾਰ ਬਿਜਲੀ ਬੰਦ ਕੀਤੀ ਜਾ ਰਹੀ ਹੈ। ਇਸ ਕਾਰਨ ਨਾ ਸਿਰਫ਼ ਘਰੇਲੂ ਖਪਤਕਾਰਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ, ਸਗੋਂ ਵਪਾਰਕ ਅਦਾਰੇ, ਛੋਟੇ ਕਾਰੋਬਾਰੀ ਅਤੇ ਵਿਦਿਆਰਥੀ ਵੀ ਪ੍ਰਭਾਵਿਤ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਬਿਜਲੀ ਦੇ ਕੱਟਾਂ ਕਾਰਨ ਪਾਣੀ ਦੀ ਸਪਲਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਕਈ ਇਲਾਕਿਆਂ ਵਿੱਚ ਮੋਟਰਾਂ ਅਤੇ ਟਿਊਬਵੈਲ ਬੰਦ ਹੋ ਜਾਣ ਕਾਰਨ ਲੋਕਾਂ ਨੂੰ ਪੀਣ ਵਾਲੇ ਪਾਣੀ ਅਤੇ ਰੋਜ਼ਾਨਾ ਵਰਤੋਂ ਲਈ ਪਾਣੀ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਸਮੱਸਿਆ ਨਾਲ ਲੋਕ ਪਹਿਲਾਂ ਹੀ ਜੂਝ ਰਹੇ ਹਨ ਅਤੇ ਉੱਤੋਂ ਪਾਣੀ ਦੀ ਸਪਲਾਈ ਵਿੱਚ ਵਿਘਨ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਬਿਹਤਰ ਬੁਨਿਆਦੀ ਸਹੂਲਤਾਂ ਦੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਹ ਹਨ ਕਿ ਲੋਕਾਂ ਨੂੰ ਨਾ ਨਿਰਵਿਘਨ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਪਾਣੀ ਦੀ ਸਹੀ ਸਪਲਾਈ। ਸਰਕਾਰ ਦਾ ਧਿਆਨ ਲੋਕਾਂ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਦੀ ਬਜਾਏ ਇਸ਼ਤਿਹਾਰਬਾਜ਼ੀ ਅਤੇ ਆਪਣੀ ਝੂਠੀ ਵਾਹ-ਵਾਹ ਕਰਵਾਉਣ ਵਿੱਚ ਜ਼ਿਆਦਾ ਲੱਗਿਆ ਹੋਇਆ ਹੈ।

Continue Reading

Mohali

ਵੱਖ ਵੱਖ ਥਾਵਾਂ ਤੇ ਛਬੀਲਾਂ ਲਗਾਈਆਂ

Published

on

By

ਐਸ ਏ ਐਸ ਨਗਰ, 13 ਜੂਨ (ਸ.ਬ.) ਸ਼ਹਿਰ ਵਿੱਚ ਕਈ ਥਾਵਾਂ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਏ ਗਏ।

ਇਸ ਦੌਰਾਨ ਪੰਜਾਬ ਯੂਥ ਕਲੱਬ ਮੁਹਾਲੀ ਵੱਲੋਂ ਫੇਜ਼ 1 ਵਿਖੇ ਠੰਢੇ ਮਿੱਠੇ ਛਬੀਲ ਅਤੇ ਕੜਾਹ-ਛੋਲਿਆਂ ਦਾ ਲੰਗਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸz. ਮਲਕੀਤ ਸਿੰਘ ਨੇ ਦੱਸਿਆ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਇਸ ਛਬੀਲ ਅਤੇ ਲੰਗਰ ਦੌਰਾਨ ਸ਼ਵਿੰਦਰ ਸਿੰਘ ਕਰਨ, ਬਲਜਿੰਦਰ ਸਿੰਘ ਬੱਲੀ, ਹਰਪ੍ਰੀਤ ਸਿੰਘ ਬੈਂਸ, ਐਡਵੋਕੇਟ ਸੁਖਵੀਰ ਕੌਰ, ਮਨਜੀਤ ਸਿੰਘ ਅਤੇ ਹਰਬੰਸ ਨੇ ਸੇਵਾ ਨਿਭਾਈ।

ਇਸ ਦੌਰਾਨ ਮਦਨਪੁਰ ਚੌਕ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ ਮਿੱਠੇ ਛਬੀਲ ਅਤੇ ਕੜਾਹ-ਛੋਲਿਆਂ ਦਾ ਲੰਗਰ ਲਗਾਇਆ ਗਿਆ।

ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਵਾਰਡ ਨੰਬਰ 10 ਤੋਂ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਅਤੇ ਜੇ ਐਲ ਪੀ ਐਲ ਦੇ ਡਾਇਰੈਕਟਰ ਪਰਮਜੀਤ ਸਿੰਘ ਵੱਲੋਂ ਸੇਵਾ ਨਿਭਾਈ ਗਈ।

Continue Reading

Mohali

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਮਹਿਲਾ ਇੰਚਾਰਜ ਨਿਯੁਕਤ ਕਰੇਗੀ ਪੰਜਾਬ ਮਹਿਲਾ ਕਾਂਗਰਸ : ਬਲਜੀਤ ਕੌਰ

Published

on

By

ਐਸ ਏ ਐਸ ਨਗਰ, 13 ਜੂਨ (ਸ.ਬ.) ਮਹਿਲਾ ਕਾਂਗਰਸ ਵਲੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਮਹਿਲਾ ਕਾਂਗਰਸ ਇੰਚਾਰਜ ਨਿਯੁਕਤ ਕੀਤੇ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸ੍ਰੀਮਤੀ ਬਲਜੀਤ ਕੌਰ ਨੇ ਦੱਸਿਆ ਕਿ ਇਹ ਨਿਯੁਕਤੀਆਂ ਕਾਂਗਰਸ ਪਾਰਟੀ ਹਾਈਕਮਾਂਡ ਅਤੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸ੍ਰੀਮਤੀ ਅਲਕਾ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਦਾ ਆਧਾਰ ਮਹਿਲਾ ਕਾਂਗਰਸ ਲਈ ਕੀਤਾ ਗਿਆ ਕੰਮ, ਮੈਂਬਰਸ਼ਿਪ ਮੁਹਿੰਮ ਵਿੱਚ ਯੋਗਦਾਨ ਅਤੇ ਸੰਗਠਨ ਨੂੰ ਸਰਗਰਮ ਕਰਨ ਦੀ ਸਮਰੱਥਾ ਹੋਵੇਗੀ। ਇਸ ਪਹਿਲ ਦਾ ਮੁੱਖ ਉਦੇਸ਼ ਪੰਜਾਬ ਵਿੱਚ ਮਹਿਲਾ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਾ, ਬੂਥ ਪੱਧਰ ਤੱਕ ਸੰਗਠਨ ਨੂੰ ਵਿਸਥਾਰ ਦੇਣਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣਾ ਹੈ।

ਉਹਨਾਂ ਕਿਹਾ ਕਿ ਮਹਿਲਾ ਕਾਂਗਰਸ ਦੀਆਂ ਸਮਰਪਿਤ ਅਤੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਤਾਂ ਜੋ ਪਾਰਟੀ ਨੂੰ ਜਨ-ਜਨ ਤੱਕ ਮਜ਼ਬੂਤੀ ਨਾਲ ਪਹੁੰਚਾਇਆ ਜਾ ਸਕੇ।

Continue Reading

Latest News

Trending