National
ਸੁਪਰੀਮ ਕੋਰਟ ਵੱਲੋਂ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿੱਚ ਕੇ ਕਵਿਤਾ ਨੂੰ ਜ਼ਮਾਨਤ
ਨਵੀਂ ਦਿੱਲੀ, 27 ਅਗਸਤ (ਸ.ਬ.) ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਮੁਲਜ਼ਮ ਭਾਰਤ ਰਾਸ਼ਟਰ ਸਮਿਤੀ ਨੇਤਾ ਕੇ ਕਵਿਤਾ ਨੂੰ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਪੂਰੀ ਹੋ ਚੁੱਕੀ ਹੈ। ਮੁਕੱਦਮਾ ਜਲਦੀ ਪੂਰਾ ਹੋਣ ਦੀ ਉਮੀਦ ਨਹੀਂ ਹੈ। ਕੇ ਕਵਿਤਾ 5 ਮਹੀਨਿਆਂ ਤੋਂ ਜੇਲ੍ਹ ਵਿੱਚ ਹਨ। ਉਹ ਇਕ ਔਰਤ ਹੈ ਅਤੇ ਉਸ ਨੂੰ ਪੀਐਮਐਲਏ ਦੀ ਧਾਰਾ 45 ਤਹਿਤ ਜ਼ਮਾਨਤ ਮਿਲਣੀ ਚਾਹੀਦੀ ਹੈ। ਇਸੇ ਅਦਾਲਤ ਦੇ ਕਈ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੁਣਵਾਈ ਅਧੀਨ ਹਿਰਾਸਤ ਨੂੰ ਸਜ਼ਾ ਵਿੱਚ ਤਬਦੀਲ ਨਾ ਕੀਤਾ ਜਾਵੇ।
ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ਨੂੰ ਈ ਡੀ ਨੇ 15 ਮਾਰਚ ਨੂੰ ਹੈਦਰਾਬਾਦ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਸੀ ਬੀ ਆਈ ਨੇ ਉਨ੍ਹਾਂ ਨੂੰ 11 ਅਪ੍ਰੈਲ ਨੂੰ ਹਿਰਾਸਤ ਵਿੱਚ ਲੈ ਲਿਆ। ਸੁਪਰੀਮ ਕੋਰਟ ਨੇ ਸੀ ਬੀ ਆਈ ਅਤੇ ਈਡੀ ਦੋਵਾਂ ਮਾਮਲਿਆਂ ਵਿੱਚ ਕੇ ਕਵਿਤਾ ਨੂੰ ਜ਼ਮਾਨਤ ਦੇ ਦਿੱਤੀ ਹੈ।
ਇਸ ਤੋਂ ਪਹਿਲਾਂ ਕਵਿਤਾ 1 ਜੁਲਾਈ ਨੂੰ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਗਈ ਸੀ। ਅਦਾਲਤ ਨੇ ਕਿਹਾ ਸੀ ਕਿ ਉਹ ਮੁੱਖ ਦੋਸ਼ੀ ਹੈ ਅਤੇ ਜਾਂਚ ਅਜੇ ਅਹਿਮ ਮੋੜ ਤੇ ਹੈ। ਫਿਲਹਾਲ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।
ਕੇ ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਜ਼ਮਾਨਤ ਲੈਣ ਵਾਲੀ ਤੀਜੀ ਵੱਡੀ ਸਿਆਸੀ ਨੇਤਾ ਹੈ। ਉਨ੍ਹਾਂ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸੰਜੇ ਸਿੰਘ ਅਤੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ।
National
ਰੋਹਤਕ ਵਿੱਚ ਗੈਂਗਵਾਰ ਦੌਰਾਨ ਤਿੰਨ ਵਿਅਕਤੀਆਂ ਦੀ ਮੌਤ, ਦੋ ਜ਼ਖਮੀ
ਰੋਹਤਕ, 20 ਸਤੰਬਰ (ਸ.ਬ.) ਹਰਿਆਣਾ ਦੇ ਰੋਹਤਕ ਜ਼ਿਲ੍ਹੇ ਵਿੱਚ ਰਾਹੁਲ ਬਾਬਾ ਅਤੇ ਪਲੋਟਰਾ ਗੈਂਗ ਵਿਚ ਗੈਂਗਵਾਰ ਹੋਈ। ਰੋਹਤਕ ਦੇ ਸੋਨੀਪਤ ਰੋਡ ਸਥਿਤ ਬਲਿਆਣਾ ਮੋੜ ਕੋਲ ਸ਼ਰਾਬ ਦੇ ਠੇਕੇ ਤੇ ਬੈਠੇ 5 ਨੌਜਵਾਨਾਂ ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਹਮਲਾਵਰ ਗੋਲੀਆਂ ਵਰ੍ਹਾ ਕੇ ਉੱਥੋਂ ਫਰਾਰ ਹੋ ਗਏ। ਗੋਲੀ ਲੱਗਣ ਕਾਰਨ 3 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਜ਼ਖ਼ਮੀ ਹਨ। ਸੂਚਨਾ ਮਿਲਦੇ ਹੀ ਪੁਲੀਸ ਟੀਮ ਮੌਕੇ ਤੇ ਪਹੁੰਚੀ ਅਤੇ ਜਾਂਚ ਵਿੱਚ ਜੁੱਟ ਗਈ। ਪੁਲੀਸ ਅਧਿਕਾਰੀ ਹਿਮਾਂਸ਼ੂ ਗਰਗ ਵੀ ਮੌਕੇ ਤੇ ਪਹੁੰਚੇ।
ਵਾਰਦਾਤ ਦੌਰਾਨ ਮਰਨ ਵਾਲਿਆਂ ਵਿਚ ਸੁਮਿਤ ਪਲੋਟਰਾ ਦਾ ਭਰਾ ਅਮਿਤ ਨਾਂਦਲ ਉਰਫ਼ ਮੋਨੂ ਵੀ ਸ਼ਾਮਲ ਹੈ। ਉਸ ਦੇ ਨਾਲ ਬੋਹੜ ਪਿੰਡ ਦੇ ਹੀ ਰਹਿਣ ਵਾਲੇ ਜੈਦੀਪ ਅਤੇ ਵਿਨੈ ਦੀ ਮੌਤ ਹੋ ਗਈ। ਉੱਥੇ ਹੀ ਅਨੁਜ ਅਤੇ ਮਨੋਜ ਪੈਰਾਂ ਵਿਚ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋਏ ਹਨ।
ਪੁਲੀਸ ਦੀ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬੀਤੀ ਰਾਤ ਕਰੀਬ 10 ਵਜੇ ਪਿੰਡ ਬੋਹੜ ਦੇ 5 ਨੌਜਵਾਨ ਬਲਿਆਣਾ ਮੋੜ ਦੇ ਸ਼ਰਾਬ ਦੇ ਠੇਕੇ ਤੇ ਬੈਠੇ ਸਨ। ਫਿਰ ਤਿੰਨ ਬਾਈਕ ਠੇਕੇ ਦੇ ਬਾਹਰ ਰੁਕੀਆਂ। ਉਨ੍ਹਾਂ ਤੇ ਕਰੀਬ 7 ਤੋਂ 8 ਨੌਜਵਾਨ ਸਵਾਰ ਸਨ। ਉਨ੍ਹਾਂ ਨੇ ਆਉਂਦਿਆਂ ਹੀ ਠੇਕੇ ਤੇ ਬੈਠੇ ਨੌਜਵਾਨਾਂ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਕਾਰਨ 5 ਨੌਜਵਾਨ ਜ਼ਖ਼ਮੀ ਹੋ ਗਏ। ਗੋਲੀਆਂ ਚਲਾਉਣ ਤੋਂ ਬਾਅਦ ਬਾਈਕ ਸਵਾਰ ਸਾਰੇ ਨੌਜਵਾਨ ਫ਼ਰਾਰ ਹੋ ਗਏ। ਮੌਕੇ ਤੇ ਮੌਜੂਦ ਕੁਝ ਲੋਕਾਂ ਨੇ ਜ਼ਖਮੀਆਂ ਨੂੰ ਜਾਣਦੇ ਸਨ। ਉਨ੍ਹਾਂ ਨੇ ਜ਼ਖਮੀਆਂ ਦੇ ਪਰਿਵਾਰ ਵਾਲਿਆਂ ਨੂੰ ਫੋਨ ਕਰਕੇ ਸੂਚਨਾ ਦਿੱਤੀ। ਸੂਚਨਾ ਮਿਲਣ ਤੇ ਜ਼ਖਮੀਆਂ ਦੇ ਰਿਸ਼ਤੇਦਾਰ ਮੌਕੇ ਤੇ ਪਹੁੰਚ ਗਏ। ਉਹ ਸਾਰੇ ਜ਼ਖਮੀਆਂ ਨੂੰ ਗੱਡੀ ਵਿੱਚ ਪਾ ਕੇ ਰੋਹਤਕ ਪੀਜੀਆਈ ਲੈ ਗਏ ਪਰ ਡਾਕਟਰ ਨੇ ਉਨ੍ਹਾਂ ਵਿੱਚੋਂ 3 ਨੂੰ ਮ੍ਰਿਤਕ ਐਲਾਨ ਦਿੱਤਾ। ਬਾਕੀ 2 ਨੂੰ ਦਾਖਲ ਕਰਵਾ ਕੇ ਇਲਾਜ ਸ਼ੁਰੂ ਕਰ ਦਿੱਤਾ ਗਿਆ।
ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 2019 ਵਿਚ ਅਦਾਲਤ ਦੇ ਬਾਹਰ ਗੋਲੀਬਾਰੀ ਹੋਈ ਸੀ। ਗੋਲੀਬਾਰੀ ਵਿਚ ਬੋਹੜ ਪਿੰਡ ਪਲੋਟਰਾ ਦਾ ਇਕ ਨੌਜਵਾਨ ਕਾਬੂ ਕੀਤਾ ਗਿਆ, ਜੋ ਹੁਣ ਜੇਲ੍ਹ ਵਿਚ ਹੈ। ਇਸ ਘਟਨਾ ਨੂੰ ਇਸ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਘਟਨਾ ਪਿੱਛੇ ਪੁਰਾਣੀ ਦੁਸ਼ਮਣੀ ਜਾਪਦੀ ਹੈ। ਫਿਲਹਾਲ ਪੁਲੀਸ ਪੂਰੇ ਮਾਮਲੇ ਦੀ ਜਾਂਚ ਵਿੱਚ ਜੁਟੀ ਹੈ।
National
ਸੁਪਰੀਮ ਕੋਰਟ ਦਾ ਯੂ-ਟਿਊਬ ਚੈਨਲ ਹੋਇਆ ਹੈਕ
ਨਵੀਂ ਦਿੱਲੀ, 20 ਸਤੰਬਰ (ਸ.ਬ.) ਸੁਪਰੀਮ ਕੋਰਟ ਦਾ ਅਧਿਕਾਰਤ ਯੂ-ਟਿਊਬ ਚੈਨਲ ਅੱਜ ਹੈਕ ਹੋ ਗਿਆ ਅਤੇ ਉਸ ਤੇ ਅਮਰੀਕੀ ਕੰਪਨੀ ਰਿਪਲ ਲੈਬਸ ਨਿਰਮਿਤ ਕ੍ਰਿਪਟੋਕਰੰਸੀ ਐਕਸਆਰਪੀ ਦਾ ਐਡ ਵੀਡੀਓ ਦਿਖਾਈ ਦੇਣ ਲੱਗਾ। ਹਾਲਾਂਕਿ ਵੀਡੀਓ ਨੂੰ ਖੋਲ੍ਹਣ ਤੇ ਉਸ ਤੇ ਕੁਝ ਦਿਖਾਈ ਨਹੀਂ ਦਿੱਤਾ। ਸੁਪਰੀਮ ਕੋਰਟ ਸੰਵਿਧਾਨਕ ਬੈਂਚਾਂ ਦੇ ਸਾਹਮਣੇ ਸੂਚੀਬੱਧ ਮਾਮਲਿਆਂ ਅਤੇ ਜਨਤਕ ਹਿੱਤਾਂ ਦੇ ਮਾਮਲਿਆਂ ਦੀ ਸੁਣਵਾਈ ਨੂੰ ਲਾਈਵ ਸਟ੍ਰੀਮ ਕਰਨ ਲਈ ਯੂ-ਟਿਊਬ ਚੈਨਲ ਦੀ ਵਰਤੋਂ ਕਰਦੀ ਹੈ। ਹਾਲ ਹੀ ਵਿੱਚ, ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਕ ਮਹਿਲਾ ਟਰੇਨੀ ਡਾਕਟਰ ਦੇ ਜਬਰ ਜ਼ਿਨਾਹ ਅਤੇ ਕਤਲ ਕੇਸ ਦੀ ਸੁਣਵਾਈ ਨੂੰ ਸੁਪਰੀਮ ਕੋਰਟ ਦੇ ਯੂਟਿਊਬ ਚੈਨਲ ਤੇ ਲਾਈਵ ਸਟ੍ਰੀਮ ਕੀਤਾ ਗਿਆ ਸੀ।
ਸੁਪਰੀਮ ਕੋਰਟ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਾਨੂੰ ਯਕੀਨ ਨਹੀਂ ਹੈ ਕਿ ਅਸਲ ਵਿਚ ਕੀ ਹੋਇਆ ਹੈ ਪਰ ਲੱਗਦਾ ਹੈ ਕਿ ਵੈਬਸਾਈਟ ਨਾਲ ਛੇੜਛਾੜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਅੱਜ ਸਵੇਰੇ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਤੇ ਸਾਹਮਣੇ ਆਈ ਅਤੇ ਸੁਪਰੀਮ ਕੋਰਟ ਦੀ ਆਈ.ਟੀ. ਟੀਮ ਨੇ ਇਸ ਨੂੰ ਠੀਕ ਕਰਨ ਲਈ ਐਨਆਈਸੀ ਤੋਂ ਮਦਦ ਮੰਗੀ ਹੈ। ਹੈਕਰ ਅੱਜ-ਕੱਲ੍ਹ ਵੱਡੇ ਪੱਧਰ ਤੇ ਪ੍ਰਸਿੱਧ ਯੂਟਿਊਬ ਚੈਨਲਾਂ ਨੂੰ ਨਿਸ਼ਾਨਾ ਬਣਾ ਰਹੇ ਹਨ।
National
ਪਿਓ ਵੱਲੋਂ ਨਵਜੰਮੀ ਧੀ ਦਾ ਜ਼ਮੀਨ ਤੇ ਸੁੱਟ ਕੇ ਕਤਲ
ਇਟਾਵਾ, 20 ਸਤੰਬਰ (ਸ.ਬ.) ਪਿਓ ਨੇ ਪੁੱਤ ਦੀ ਆਸ ਵਿਚ ਚੌਥੀ ਧੀ ਦੇ ਜਨਮ ਤੋਂ ਗੁੱਸੇ ਵਿੱਚ ਆ ਕੇ ਨਵਜੰਮੀ ਬੱਚੀ ਨੂੰ ਜ਼ਮੀਨ ਤੇ ਪਟਕ-ਪਟਕ ਕੇ ਉਸ ਦਾ ਕਤਲ ਕਰ ਦਿੱਤਾ। ਪੁਲੀਸ ਨੇ ਅੱਜ ਕਿਹਾ ਕਿ ਬਬਲੂ ਦਿਵਾਕਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਬੀਤੇ ਐਤਵਾਰ ਨੂੰ ਉਸ ਨੇ ਨਸ਼ੇ ਦੀ ਹਾਲਤ ਵਿੱਚ ਇਸ ਘਟਨਾ ਨੂੰ ਅੰਜਾਮ ਦਿੱਤਾ। ਸੀਨੀਅਰ ਪੁਲੀਸ ਸੁਪਰਡੈਂਟ ਸੰਜੇ ਕੁਮਾਰ ਵਰਮਾ ਨੇ ਦੱਸਿਆ ਕਿ ਦਿਵਾਕਰ ਮੁੜ ਧੀ ਦੇ ਜਨਮ ਤੋਂ ਪਰੇਸ਼ਾਨ ਅਤੇ ਗੁੱਸੇ ਵਿੱਚ ਸੀ। ਉਨ੍ਹਾਂ ਦੱਸਿਆ ਕਿ ਦਿਵਾਕਰ ਦੀਆਂ ਪਹਿਲੀ ਪਤਨੀ ਤੋਂ 2 ਧੀਆਂ ਬੇਟੀਆਂ ਸਨ। ਪਤਨੀ ਦੀ ਮੌਤ ਹੋਣ ਤੋਂ ਬਾਅਦ ਉਸ ਨੇ ਮੁੜ ਵਿਆਹ ਕਰਵਾਇਆ ਅਤੇ ਉਸ ਦੀ ਦੂਜੀ ਪਤਨੀ ਤੋਂ ਪਹਿਲਾ ਬੱਚਾ ਵੀ ਇਕ ਧੀ ਸੀ। ਐਸਐਸਪੀ ਨੇ ਅੱਗੇ ਕਿਹਾ ਕਿ ਜੋੜੇ ਦੇ ਦੂਜੇ ਬੱਚੇ ਅਤੇ ਦਿਵਾਕਰ ਦੀ ਚੌਥੀ ਧੀ, ਦਾ ਜਨਮ ਪਿਛਲੇ ਮਹੀਨੇ ਹੋਇਆ ਸੀ।
ਪੁਲੀਸ ਨੇ ਦੱਸਿਆ ਕਿ ਬੀਤੇ ਐਤਵਾਰ ਨੂੰ ਆਪਣੇ ਮਾਤਾ-ਪਿਤਾ ਨਾਲ ਬਹਿਸ ਦੌਰਾਨ ਨਸ਼ੇ ਵਿੱਚ ਦਿਵਾਕਰ ਨੇ ਆਪਣੀ ਪਤਨੀ ਦੀ ਗੋਦੀ ਤੋਂ ਇਕ ਮਹੀਨੇ ਦੀ ਬੱਚੀ ਨੂੰ ਖੋਹ ਲਿਆ ਅਤੇ ਉਸ ਨੂੰ ਜ਼ਮੀਨ ਤੇ ਸੁੱਟ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਨਵਜੰਮੀ ਬੱਚੀ ਨੂੰ ਗੰਭੀਰ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ ਜਿੱਥੇ ਬੁੱਧਵਾਰ ਨੂੰ ਉਸ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਉਸ ਦੀ ਪਤਨੀ ਦੀਪੂ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ, ਦਿਵਾਕਰ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 105 (ਦੋਸ਼ੀ ਕਤਲ ਦੀ ਸਜ਼ਾ ਕਤਲ ਦੇ ਬਰਾਬਰ ਨਹੀਂ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਨੇ ਕਿਹਾ ਕਿ ਬਬਲੂ ਨੂੰ ਬੀਤੇ ਦਿਨ ਜੇਲ੍ਹ ਭੇਜ ਦਿੱਤਾ ਗਿਆ ਸੀ।
-
International2 months ago
ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਉਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ, ਭਾਰਤ ਨੂੰ ਮਿਲਿਆ ਤੀਜਾ ਤਮਗਾ
-
International1 month ago
ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਲਿਆ ਸੰਨਿਆਸ
-
Chandigarh2 months ago
ਰਿਕਾਰਡ ਪਲਾਂਟ ਲੋਡ ਫੈਕਟਰ ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ
-
International1 month ago
ਦੱਖਣੀ ਜਾਪਾਨ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
International1 month ago
ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਫਾਈਨਲ ਮੁਕਾਬਲੇ ਤੋਂ ਪਹਿਲਾਂ ਅਯੋਗ ਕਰਾਰ ਦਿੱਤਾ
-
Chandigarh2 months ago
ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
-
Chandigarh2 months ago
ਕਾਂਗਰਸ ਅਤੇ ਭ੍ਰਿਸ਼ਟਾਚਾਰ ਇੱਕੋ ਸਿੱਕੇ ਦੇ ਦੋ ਪਾਸੇ : ਹਰਸਿਮਰਤ ਕੌਰ ਬਾਦਲ
-
International2 months ago
ਓਲੰਪਿਕ ਮੁਕਾਬਲੇ ਦੌਰਾਨ ਮਨੂ ਭਾਕਰ ਨੇ ਤੀਜੇ ਤਗਮੇ ਤੋਂ ਖੁੰਝੀ