Connect with us

Chandigarh

ਫਰਜੀ ਵੀਡੀਓ ਵਿਚਲਾ ਵਿਅਕਤੀ ਕੋਈ ਹੋਰ, ਮੈਨੂੰ ਬਦਨਾਮ ਕਰਨ ਲਈ ਲਗਾਏ ਗਏ ਇਲਜਾਮ : ਭਗਵੰਤ ਸਿੰਘ ਮਾਨ

Published

on

ਸੁਖਬੀਰ ਬਾਦਲ ਦੇ ਇਸ਼ਾਰੇ ਤੇ ਰਚੀ ਗਈ ਸਾਜ਼ਿਸ਼ ਤੋਂ ਬਾਅਦ ਜਾਰੀ ਹੋਏ ਹੁਕਮ

ਚੰਡੀਗੜ੍ਹ, 16 ਜੂਨ (ਸ.ਬ.) ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬੀਤੇ ਕੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਕਰਾਰ ਦਿੱਤੇ ਜਾਣ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਇਹ ਸਾਰਾ ਕੁੱਝ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ ਤੇ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੀ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਨੂੰ ਲੀਹ ਤੋਂ ਲਾਹੁਣ ਲਈ ਰਚੀ ਜਾ ਰਹੀ ਸਾਜਿਸ਼ ਦੇ ਤਹਿਤ ਕੀਤਾ ਜਾ ਰਿਹਾ ਹੈ ਅਤੇ ਇਸ ਤਹਿਤ ਹੀ ਉਹਨਾਂ ਦੇ ਖਿਲਾਫ ਇਹ ਹੁਕਮ ਜਾਰੀ ਕੀਤੇ ਗਏ ਹਨ।

ਆਪਣੇ ਨਾਲ ਜੋੜੀ ਜਾ ਰਹੀ ਵਿਵਾਦਿਤ ਵੀਡੀਓ ਨੂੰ ਫਰਜੀ ਦੱਸ ਕੇ ਸਿਰੇ ਤੋਂ ਨਕਾਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਰਕਾਰ ਦੇ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਅਤੇ ਪੰਜਾਬ ਪੱਖੀ ਫੈਸਲਿਆਂ ਤੋਂ ਘਬਰਾ ਕੇ ਬੁਖਲਾਹਟ ਭਰੀ ਕੋਸ਼ਿਸ਼ ਹੈ ਅਤੇ ਉਨ੍ਹਾਂ ਵਿਰੁੱਧ ਕੂੜ ਪ੍ਰਚਾਰ ਕਰਨ ਲਈ ਸਿਆਸੀ ਪ੍ਰਭਾਵ ਹੇਠ ਕੰਮ ਕਰ ਰਹੇ ਅਹੁਦੇਦਾਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉਚ ਮੰਨਦੇ ਹਨ ਅਤੇ ਸਤਿਕਾਰ ਵਜੋਂ ਇਸ ਦੀ ਅਥਾਰਟੀ ਅੱਗੇ ਪੂਰੀ ਨਿਮਰਤਾ ਨਾਲ ਸਿਰ ਝੁਕਾਉਂਦੇ ਹਨ। ਉਹਨਾਂ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਦੀਆਂ ਕੀਤੀਆਂ ਜਾ ਰਹੀਆਂ ਹਰਕਤਾਂ ਦੀ ਪ੍ਰਵਾਹ ਕੀਤੇ ਬਿਨਾਂ ਉਹ ਪੰਜਾਬ ਦੇ ‘ਪਾਣੀ, ਜਵਾਨੀ, ਕਿਸਾਨੀ ਅਤੇ ਬਾਣੀ’ ਦੇ ਹਿੱਤ ਵਿੱਚ ਦਲੇਰਾਨਾ ਫੈਸਲੇ ਲੈਂਦੇ ਰਹਿਣਗੇ।

ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੀਡੀਓ ਮੇਰੀ ਨਹੀਂ ਹੈ ਅਤੇ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਸਾਹਮਣੇ ਪਹਿਲਾਂ ਹੀ ਇਹ ਸਪੱਸ਼ਟ ਕਰ ਦਿੱਤਾ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਜਾਰੀ ਕੀਤੇ ਹੁਕਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਾਅਵਾ ਕੀਤਾ ਗਿਆ ਹੈ ਕਿ ਇਹ ਵੀਡੀਓ ਉਨ੍ਹਾਂ ਦੀ ਸੀ ਅਤੇ ਇਹ ਏ.ਆਈ. ਦੁਆਰਾ ਤਿਆਰ ਨਹੀਂ ਕੀਤੀ ਗਈ ਸੀ। ਪਰੰਤੂ ਜਦੋਂ ਉਹਨਾਂ ਨੂੰ ਬੁਲਾਇਆ ਗਿਆ ਸੀ ਤਾਂ ਮੈਂ ਜਥੇਦਾਰ ਸਾਹਿਬ ਦੇ ਸਾਹਮਣੇ ਸਾਫ਼ ਕਰ ਦਿੱਤਾ ਸੀ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹਨ। ਉਹਨਾਂ ਕਿਹਾ ਕਿ ਵੀਡੀਓ ਵਿੱਚ ਦਿਖਾਏ ਗਏ ਵਿਅਕਤੀ ਦੀ ਨਾ ਤਾਂ ਸਰੀਰਕ ਬਣਤਰ ਅਤੇ ਨਾ ਹੀ ਚਿਹਰਾ-ਮੋਹਰਾ ਉਹਨਾਂ ਮੇਲ ਖਾਂਦਾ ਹੈ, ਫਿਰ ਵੀ ਉਹਨਾਂ ਦੇ ਅਕਸ ਨੂੰ ਖ਼ਰਾਬ ਕਰਨ ਲਈ ਝੂਠਾ ਤੇ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਉਹਨਾਂ ਨੂੰ ਹੈਰਾਨੀ ਹੈ ਕਿ ਇੰਨੀਆਂ ਉੱਚੀਆਂ ਧਾਰਮਿਕ ਪਦਵੀਆਂ ਤੇ ਬੈਠੇ ਲੋਕ ਆਪਣੇ ਆਪ ਨੂੰ ਸਿਆਸੀ ਏਜੰਡੇ ਅਤੇ ਝੂਠੇ ਪ੍ਰਚਾਰ ਦਾ ਹਥਿਆਰ ਬਣਨ ਦੇ ਰਹੇ ਹਨ। ਉਹਨਾਂ ਦੇ ਅਕਸ ਨੂੰ ਖ਼ਰਾਬ ਕਰਨ ਲਈ ਜਾਣਬੁੱਝ ਕੇ ਮੁਹਿੰਮ ਚਲਾਈ ਜਾ ਰਹੀ ਹੈ ਕਿਉਂਕਿ ਕੁਝ ਲੋਕ ਪੰਜਾਬ ਦੇ ਪਾਣੀ, ਜਵਾਨੀ, ਕਿਸਾਨੀ ਅਤੇ ਬਾਣੀ ਦੀ ਰਾਖੀ ਲਈ ਸਰਕਾਰ ਵੱਲੋਂ ਲਏ ਜਾ ਰਹੇ ਇਤਿਹਾਸਕ ਫੈਸਲਿਆਂ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ।

ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਿਆ ਹੈ ਅਤੇ ਪੂਰੀ ਨਿਮਰਤਾ ਤੇ ਸ਼ਰਧਾ ਨਾਲ ਇਸ ਅੱਗੇ ਸਿਰ ਝੁਕਾਉਂਦੇ ਆਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਬਾਰੇ ਕਦੇ ਸੋਚ ਵੀ ਨਹੀਂ ਸਕਦੇ ਅਤੇ ਉਹ ਕਦੇ ਵੀ ਇਸ ਵਿਸ਼ਵਾਸ ਤੋਂ ਪਿੱਛੇ ਨਹੀਂ ਹਟੇ। ਨਾ ਹੀ ਉਹਨਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਕਦੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਬਾਰੇ ਸੋਚ ਸਕਦੀਆਂ ਹਨ।

ਉਹਨਾਂ ਕਿਹਾ ਕਿ ਸਿੱਖ ਸੰਗਤ ਇਸ ਗੱਲ ਤੋਂ ਭਲੀ-ਭਾਂਤ ਜਾਣੂੰ ਹੈ ਕਿ ਕਿਵੇਂ ਸਿਆਸੀ ਤੌਰ ਤੇ ਨਿਯੁਕਤ ਕੁਝ ਅਹੁਦੇਦਾਰ ਬਾਹਰੀ ਪ੍ਰਭਾਵ ਹੇਠ ਫੈਸਲੇ ਲੈਂਦੇ ਹਨ। ਉਹਨਾਂ ਦਾਅਵਾ ਕੀਤਾ ਕਿ ਪੰਜਾਬ ਉਹਨਾਂ ਦੇ ਦਿਲ ਦੀ ਹਰ ਧੜਕਣ ਵਿੱਚ ਵੱਸਦਾ ਹੈ ਅਤੇ ਉਹ ਸੂਬੇ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੇੇ ਹਨ।

ਬੇਅਦਬੀ ਵਿਰੁੱਧ ਕਾਨੂੰਨ ਲਿਆਉਣ ਦੇ ਆਪਣੇ ਯਤਨਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਸਾਡੀ ਸਰਕਾਰ ਵੱਲੋਂ ਲਿਆਂਦੇ ਬੇਅਦਬੀ ਵਿਰੋਧੀ ਕਾਨੂੰਨ ਦਾ ਸਵਾਗਤ ਕੀਤਾ ਹੈ ਜਿਸ ਕਾਰਨ ਕੁਝ ਸਵਾਰਥੀ ਲੋਕ ਇਸ ਤੋਂ ਅਸਹਿਜ ਹੋ ਗਏ ਹਨ। ਉਹਨਾਂ ਕਿਹਾ ਕਿ ਇਹ ਲੋਕ ਪਹਿਲਾਂ ਸਵਾਲ ਉਠਾਉਂਦੇ ਸਨ ਕਿ ਅਜਿਹੇ ਕਾਨੂੰਨ ਕਿਉਂ ਨਹੀਂ ਬਣਾਏ ਜਾ ਰਹੇ, ਉਹ ਹੁਣ ਸਵਾਲ ਕਰ ਰਹੇ ਹਨ ਕਿ ਇਹ ਕਾਨੂੰਨ ਕਿਉਂ ਬਣਾਏ ਗਏ ਹਨ। ਉਹਨਾਂ ਕਿਹਾ ਕਿ ਪਹਿਲਾਂ ਉਹ ਪੁੱਛਦੇ ਸਨ ਕਿ ਸਰਕਾਰ ਬੇਅਦਬੀ ਵਿਰੁੱਧ ਕਾਨੂੰਨ ਕਿਉਂ ਨਹੀਂ ਲਿਆ ਰਹੀ। ਜਦੋਂ ਸਰਕਾਰ ਨੇ ਕਾਨੂੰਨ ਬਣਾ ਦਿੱਤਾ ਤਾਂ ਉਹ ਸਵਾਲ ਕਰਨ ਲੱਗੇ ਕਿ ਉਨ੍ਹਾਂ ਨਾਲ ਸਲਾਹ ਕੀਤੇ ਬਿਨਾਂ ਇਹ ਕਾਨੂੰਨ ਕਿਉਂ ਬਣਾਇਆ ਗਿਆ ਅਤੇ ਇੱਥੋਂ ਤੱਕ ਕਿਹਾ ਕਿ ਉਹ ਇਸ ਨੂੰ ਪ੍ਰਵਾਨ ਨਹੀਂ ਕਰਨਗੇ।

ਉਹਨਾਂ ਕਿਹਾ ਕਿ ਗੁਰੂ ਨਾਨਕ ਨਾਮ ਲੇਵਾ ਸੰਗਤ ਇਸ ਗੱਲ ਤੋਂ ਭਲੀ-ਭਾਂਤ ਜਾਣੂ ਹੈ ਕਿ ਪਿਛਲੇ ਸਮੇਂ ਵਿੱਚ ਫੈਸਲੇ ਕਿਵੇਂ ਲਏ ਗਏ ਹਨ। ਲੋਕਾਂ ਨੇ ਦੇਖਿਆ ਹੈ ਕਿ ਕਿਵੇਂ ਕੁਝ ਵਿਅਕਤੀਆਂ ਨੂੰ ਮੁਆਫ਼ੀ ਮੰਗੇ ਬਿਨਾਂ ਹੀ ਮੁਆਫ਼ ਕਰ ਦਿੱਤਾ ਗਿਆ ਅਤੇ ਕਿਵੇਂ ਦੂਜੇ ਮਾਮਲਿਆਂ ਵਿੱਚ ਬਾਅਦ ਵਿੱਚ ਮੁਆਫ਼ੀ ਵਾਪਸ ਲੈ ਲਈ ਗਈ। ਉਹਨਾਂ ਕਿਹਾ ਕਿ ਲੋਕ ਇਸ ਗੱਲ ਦੇ ਵੀ ਗਵਾਹ ਹਨ ਕਿ ਕਿਵੇਂ ਕੁਝ ਵਿਅਕਤੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਮੰਨਿਆ ਸੀ ਕਿ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ, ਪੁਲੀਸ ਫਾਇਰਿੰਗ ਹੋਈ ਸੀ ਅਤੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਧਿਕਾਰੀਆਂ ਨੂੰ ਨਿਯੁਕਤੀਆਂ ਅਤੇ ਸਿਆਸੀ ਸਰਪ੍ਰਸਤੀ ਦਿੱਤੀ ਗਈ ਸੀ, ਪਰ ਕੁਝ ਦਿਨਾਂ ਬਾਅਦ ਹੀ ਉਹ ਉਨ੍ਹਾਂ ਬਿਆਨਾਂ ਤੋਂ ਮੁਕਰ ਗਏ। ਫਿਰ ਵੀ ਇਨ੍ਹਾਂ ਖ਼ਿਲਾਫ਼ ਕੋਈ ਵੀ ਸਖ਼ਤ ਕਾਰਵਾਈ ਕਰਨ ਦੀ ਕੋਈ ਮਨਸ਼ਾ ਨਜ਼ਰ ਨਹੀਂ ਆਉਂਦੀ।

ਉਹਨਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਗੁੰਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਨਾ ਹੋਣ ਅਤੇ ਅੰਤਿਮ ਫੈਸਲਾ ਹਮੇਸ਼ਾ ਸੰਗਤ ਅਤੇ ਲੋਕਾਂ ਦਾ ਹੀ ਹੋਵੇਗਾ।

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending