Connect with us

Chandigarh

ਇਤਰਾਜ਼ਯੋਗ ਵੀਡੀਓ ਮਾਮਲੇ ਵਿੱਚ ਆਪ ਦੇ ਵਫ਼ਦ ਵਲੋਂ ਡੀ ਜੀ ਪੀ ਤੋਂ ਮੁੱਖ ਮੰਤਰੀ ਦੀ ਫਰਜ਼ੀ ਵੀਡੀਓ ਬਣਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ

Published

on

ਦੋ ਲੈਬਾਰਟਰੀਆਂ ਦੀ ਰਿਪੋਰਟ ਪੇਸ਼ ਕਰਕੇ ਵੀਡੀਓ ਵਿੱਚ ਭਗਵੰਤ ਮਾਨ ਦੇ ਨਾ ਹੋਣ ਦਾ ਦਾਅਵਾ ਕੀਤਾ

ਚੰਡੀਗੜ੍ਹ, 18 ਜੂਨ (ਸ.ਬ.) ਮੁੱਖ ਮੰਤਰੀ ਦੀ ਕਥਿਤ ਇਤਰਾਜ਼ਯੋਗ ਵੀਡੀਓ ਮਾਮਲੇ ਵਿੱਚ ਵਿਰੋਧੀਆਂ ਤੇ ਹਮਲਾਵਰ ਹੁੰਦਿਆਂ ਆਮ ਆਦਮੀ ਪਾਰਟੀ ਦੇ ਇੱਕ ਵਫਦ ਵਲੋਂ ਅੱਜ ਪੰਜਾਬ ਦੇ ਡੀ ਜੀ ਪੀ ਨੂੰ ਮਿਲ ਕੇ ਮੁੱਖ ਮਤਰੀ ਦੀ ਫਰਜ਼ੀ ਵੀਡੀਓ ਬਣਾਉਣ ਅਤੇ ਪ੍ਰਸਾਰਿਤ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸੰਬੰਧੀ ਅੱਜ ਸਾਰਾ ਦਿਨ ਸਿਆਸੀ ਸਰਗਰਮੀਆਂ ਜੋਰਾਂ ਤੇ ਰਹੀਆਂ ਅਤੇ ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਸੀਨੀਅਰ ਆਗੂਆਂ, ਵਿਧਾਇਕਾਂ ਅਤੇ ਅਹੁਦੇਦਾਰਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਫਿਰ ਵੀਡੀਓ ਦੇ ਸੰਬੰਧ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਸੀਨੀਅਰ ਆਗੂਆਂ, ਵਿਧਾਇਕਾਂ ਅਤੇ ਅਹੁਦੇਦਾਰਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਫਿਰ ਡੀ ਜੀ ਪੀ ਨੂੰ ਮਿਲਣ ਪਹੁੰਚੇ। ਇਸ ਦੌਰਾਨ ਇਹਨਾਂ ਆਗੂਆਂ ਵਲੋਂ ਏ ਡੀ ਜੀ ਪੀ ਪਰਵੀਨ ਸਿਨਹਾ ਨਾਲ ਮਲਾਕਾਤ ਕੀਤੀ ਗਈ ਅਤੇ ਮੁੱਖ ਮੰਤਰੀ ਦੀ ਫਰਜੀ ਇਤਰਾਜਯੋਗ ਵੀਡੀਓ ਬਣਾਉਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ।

ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਦਾਅਵਾ ਕੀਤਾ ਗਿਆ ਕਿ ਵਿਵਾਦਤ ਵੀਡੀਓ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਹੋਣ ਦਾ ਕੀਤਾ ਗਿਆ ਜ਼ਿਕਰ ਅਕਾਲੀ ਦਲ ਵੱਲੋਂ ਸਾਜ਼ਿਸ਼ ਤਹਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਵਾਦਗ੍ਰਸਤ ਵੀਡੀਓ ਭਾਰਤ ਦੀਆਂ ਦੋ ਪ੍ਰਮੁੱਖ ਲੈਬਾਰਟਰੀਆਂ ਵਿੱਚ ਚੈਕ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਚੈਕ ਕਰਵਾਈ ਗਈ ਵੀਡੀਓ ਵਿੱਚ ਮੌਜੂਦ ਵਿਅਕਤੀ ਦੀ 1191 ਐਂਗਲਾਂ ਤੋਂ ਪੜਤਾਲ ਕੀਤੀ ਗਈ ਹੈ। ਜਿਸ ਵਿੱਚ ਦੋਵਾਂ ਲੈਬਾਰਟਰੀਆਂ ਨੇ ਇਹ ਰਿਪੋਰਟ ਦਿੱਤੀ ਹੈ ਕਿ ਵੀਡੀਓ ਵਿੱਚ ਨਜ਼ਰ ਆ ਰਿਹਾ ਵਿਅਕਤੀ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਹੈ, ਸਗੋਂ ਕੋਈ ਹੋਰ ਹੈ।

ਅਕਾਲੀ ਦਲ ਉੱਤੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੇ ਦੋਸ਼ ਲਾਉਂਦਿਆਂ ਆਗੂਆਂ ਨੇ ਕਿਹਾ ਕਿ ਇਸ ਵੀਡੀਓ ਪਿੱਛੇ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਅਤੇ ਉਨਾਂ ਦੇ ਸਾਥੀਆਂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਸਰਕਾਰ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਕਾਨੂੰਨ ਬਣਾਇਆ ਗਿਆ ਹੈ ਉਦੋਂ ਤੋਂ ਹੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਨੂੰ ਲਗਾਤਾਰ ਟਾਰਗੇਟ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਹੁਤ ਵੱਡੀ ਸਾਜਸ਼ ਰਚੀ ਗਈ ਸੀ ਅਤੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਲਈ ਅਜਿਹਾ ਕੀਤਾ ਗਿਆ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੇ ਹਨ ਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੇ ਹਨ, ਜਿਸ ਨੂੰ ਕਿ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ 1986 ਵਿੱਚ ਨਕੋਦਰ ਅਤੇ 2015 ਵਿੱਚ ਬਰਗਾੜੀ ਤੇ ਬਹਿਬਲ ਕਲਾਂ ਵਿਖੇ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਅਤੇ ਬੇਦੋਸ਼ੇ ਨੌਜਵਾਨਾਂ ਨੂੰ ਗੋਲੀਆਂ ਮਾਰੀਆਂ ਗਈਆਂ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਅਜਿਹੀਆਂ ਸਾਜਸ਼ਾਂ ਰਚਦਾ ਆਇਆ ਹੈ ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬੀਆਂ ਲਈ ਕੰਮ ਕਰਨ ਨੂੰ ਤਰਜੀਹ ਦੇ ਰਹੇ ਹਨ, ਜਿਸ ਤੋਂ ਅਕਾਲੀ ਦਲ ਅਤੇ ਉਨਾਂ ਦੇ ਚਹੇਤਿਆਂ ਨੂੰ ਤਕਲੀਫ ਹੋ ਰਹੀ ਹੈ।

Chandigarh

ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ

Published

on

By

ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ

ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।

Continue Reading

Chandigarh

ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ

Published

on

By

ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।

ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।

ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Continue Reading

Latest News

Trending