Connect with us

Mohali

ਤਿੰਨ ਸਾਲ ਬਾਅਦ ਵੀ ਸ਼ੁਰੂ ਨਹੀਂ ਹੋਇਆ ਸੈਦਪੁਰ ਨੂੰ ਭਾਰਤਪੁਰ ਨਾਲ ਜੋੜਨ ਵਾਲੀ ਕੱਚੀ ਸੜਕ ਨੂੰ ਪੱਕਾ ਕਰਨ ਦਾ ਕੰਮ : ਹਰਕੇਸ਼ ਚੰਦ ਸ਼ਰਮਾ

Published

on

ਐਸ ਏ ਐਸ ਨਗਰ, 24 ਜੂਨ (ਸ.ਬ.) ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾ ਨੇ ਪੰਜਾਬ ਦੀ ਮੌਜੂਦਾ ਸਰਕਾਰ ਦੀ ਕਾਰਗੁਜਾਰੀ ਤੇ ਕਿੰਤੂ ਕਰਦਿਆਂ ਕਿਹਾ ਹੈ ਕਿ ਸਰਕਾਰ ਦੀ ਕਾਰਗੁਜਾਰੀ ਦਾ ਇਹ ਹਾਲ ਹੈ ਕਿ ਪਿੰਡ ਸੈਦਪੁਰ ਨੂੰ ਭਾਰਤਪੁਰ ਨਾਲ ਜੋੜਨ ਵਾਲੀ ਕੱਚੀ ਸੜਕ ਨੂੰ ਪੱਕਾ ਕਰਨ ਦਾ ਕੰਮ ਲਗਭਗ ਪੌਣੇ ਤਿੰਨ ਸਾਲ ਦਾ ਸਮਾਂ ਬੀਤਣ ਤੋਂ ਬਾਅਦ ਵੀ ਸ਼ੁਰੂ ਨਹੀਂ ਹੋ ਸਕਿਆ, ਜਿਸ ਕਾਰਨ ਇਹ ਕੱਚਾ ਰਸਤਾ ਵੱਡੇ-ਵੱਡੇ ਟੋਇਆਂ ਕਾਰਨ ਨਰਕ ਵਰਗਾ ਰੂਪ ਧਾਰਨ ਕਰ ਚੁਕਾ ਹੈ ਅਤੇ ਹੁਣ ਬਰਸਾਤਾਂ ਦੇ ਮੌਸਮ ਵਿਚ ਇਥੋਂ ਰਾਹਗੀਰਾਂ ਨੂੰ ਆਪਣੀ ਜਾਨ ਜੋਖਮ ਵਿਚ ਪਾ ਕੇ ਹੀ ਲੰਘਣਾ ਪਵੇਗਾ।

ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਸਾਬਕਾ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਉਕਤ ਸੜਕ ਦੇ ਨਿਰਮਾਣ ਕਾਰਜ ਲਈ ਨਵੰਬਰ 2021 ਨੂੰ 57.69 ਲੱਖ ਰੁਪਏ ਦੀ ਗਰਾਂਟ ਮੁਹੱਈਆ ਕਰਵਾਈ ਸੀ। ਇਸ ਸੜਕ ਉਤੇ ਦੋਵੇਂ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਮਿੱਟੀ ਪੁਆ ਦਿੱਤੀ ਗਈ ਸੀ ਅਤੇ ਲੋਕ ਨਿਰਮਾਣ ਵਿਭਾਗ ਪੰਜਾਬ ਕੋਲ 57.69 ਲੱਖ ਦੀ ਰਾਸ਼ੀ ਜਮ੍ਹਾਂ ਕਰਵਾਉਣ ਮਗਰੋਂ ਵਿਭਾਗ ਦੁਆਰਾ 9 ਦਸੰਬਰ 2021 ਨੂੰ ਇਹ ਕੰਮ ਐੱਮ. ਐੱਸ. ਸ਼ਿਵਾ ਕੰਸਟ੍ਰਕਸ਼ਨ ਕੰਪਨੀ ਨੂੰ ਅਲਾਟ ਵੀ ਕਰ ਦਿੱਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਸੜਕ ਦੇ ਨਿਰਮਾਣ ਕਾਰਜ ਲਈ ਇਕ-ਦੋ ਟਰੱਕ ਗਟਕੇ ਅਤੇ ਪੱਥਰ ਦੇ ਸੁੱਟ ਦਿੱਤੇ ਗਏ ਸਨ। ਇਹ ਸਾਰੀ ਕਾਰਵਾਈ ਹੋਏ ਨੂੰ ਲਗਭਗ ਤਿੰਨ ਸਾਲ ਤੋਂ ਜ਼ਿਆਦਾ ਸਮਾਂ ਬੀਤ ਚੁਕਾ ਹੈ ਪਰ ਉਸ ਤੋਂ ਬਾਅਦ ਇਸ ਪ੍ਰਾਜੈਕਟ ਦਾ ਅੱਗੇ ਹੋਰ ਕੋਈ ਕੰਮ ਸ਼ੁਰੂ ਨਹੀਂ ਹੋ ਪਾਇਆ ਅਤੇ ਇਸ ਸਭ ਦਾ ਖਮਿਆਜਾ ਇਨ੍ਹਾਂ ਦੋਵੇਂ ਪਿੰਡਾਂ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।

ਇਸ ਮੌਕੇ ਪਿੰਡ ਸੈਦਪੁਰ ਦੇ ਸਾਬਕਾ ਸਰਪੰਚ ਮਨਦੀਪ ਸਿੰਘ ਗੋਲਡੀ, ਸਾਬਕਾ ਸਰਪੰਚ ਸੁਰਜੀਤ ਸਿੰਘ, ਹਰਜੰਗ ਸਿੰਘ, ਕਰਮ ਸਿੰਘ, ਰਣਧੀਰ ਸਿੰਘ, ਅਜਾਇਬ ਸਿੰਘ, ਕੁਲਦੀਪ ਸਿੰਘ, ਗੁਰਮੀਤ ਸਿੰਘ ਅਤੇ ਜਸਬੀਰ ਸਿੰਘ ਨੇ ਦੱਸਿਆ ਕਿ ਦੋਵੇਂ ਪਿੰਡਾਂ ਦੀਆਂ ਪੰਚਾਇਤਾਂ ਦੁਆਰਾ ਲਗਭਗ ਤਿੰਨ ਸਾਲ ਪਹਿਲਾਂ ਪਾਈ ਮਿੱਟੀ ਵੀ ਹੁਣ ਰੁੜ੍ਹਨ ਲਗ ਪਈ ਹੈ। ਪੰਚਾਇਤਾਂ ਤੇ ਹੋਰਨਾਂ ਮੋਹਤਬਰਾਂ ਦੁਆਰਾ ਸਰਕਾਰੇ-ਦਰਬਾਰੇ ਚਾਰਾਜੋਈ ਕਰਨ ਦੇ ਬਾਵਜੂਦ ਇਸ ਮਸਲੇ ਦੀ ਕਿਤੇ ਕੋਈ ਸੁਣਵਾਈ ਨਹੀਂ ਹੋ ਰਹੀ।

ਉਹਨਾਂ ਕਿਹਾ ਕਿ ਸ. ਬਲਬੀਰ ਸਿੰਘ ਸਿੱਧੂ ਨੇ ਇਲਾਕੇ ਦੇ ਲੋਕਾਂ ਦੀ ਮੰਗ ਅਨੁਸਾਰ ਪੰਜਾਬ ਸਰਕਾਰ ਤੋਂ ਇਹ ਕੰਮ ਮਨਜ਼ੂਰ ਕਰਵਾਕੇ ਗਰਾਂਟ ਜਾਰੀ ਕੀਤੀ ਸੀ ਅਤੇ ਦੋਵਾਂ ਪਿੰਡਾਂ ਦੇ ਮੋਹਤਬਰ ਲੋਕਾਂ ਦੀ ਹਾਜ਼ਰੀ ਵਿਚ ਨੀਂਹ ਪੱਥਰ ਵੀ ਰੱਖਿਆ ਸੀ। ਸੜਕ ਦੇ ਨਿਰਮਾਣ ਮਗਰੋਂ ਦੋਵੇਂ ਪਿੰਡਾਂ ਨੇ ਆਪਸ ਵਿਚ ਜੁੜਨਾ ਸੀ ਅਤੇ ਲੋਕਾਂ ਨੂੰ ਇਸ ਦਾ ਬਹੁਤ ਲਾਭ ਹੋਣਾ ਸੀ।

ਉਨ੍ਹਾਂ ਪੰਜਾਬ ਸਰਕਾਰ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਰਸਾਤਾਂ ਤੋਂ ਪਹਿਲਾਂ ਇਸ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਨਾ ਕਰਵਾਇਆ ਗਿਆ ਤਾਂ ਉਹ ਇਲਾਕੇ ਦੇ ਲੋਕਾਂ ਨਾਲ ਲਾਂਡਰਾਂ ਚੌਂਕ ਤੇ ਚੱਕਾ ਜਾਮ ਕਰਨ ਅਤੇ ਮਾਣਯੋਗ ਅਦਾਲਤ ਦਾ ਦਰਵਾਜਾ ਖੜਕਾਉਣ ਲਈ ਮਜ਼ਬੂਰ ਹੋਣਗੇ ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਬੰਧਤ ਵਿਭਾਗ ਦੀ ਹੋਵੇਗੀ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending