Connect with us

International

ਜੰਗਬੰਦੀ ਦੇ ਬਾਵਜੂਦ ਇਜ਼ਰਾਈਲ ਵੱਲੋਂ ਲੇਬਨਾਨ ਤੇ ਹਮਲੇ, 5 ਵਿਅਕਤੀਆਂ ਦੀ ਮੌਤ

Published

on

ਬੈਰੂਤ, 20 ਜੂਨ (ਸ.ਬ.) ਇਜ਼ਰਾਈਲ ਨੇ ਜੰਗਬੰਦੀ ਦੇ ਬਾਵਜੂਤ ਲੇਬਨਾਨ ਤੇ ਤਾਜ਼ਾ ਹਮਲੇ ਕੀਤੇ ਹਨ, ਜਿਸ ਦੇ ਨਤੀਜੇ ਵਜੋਂ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਹ ਹਮਲੇ ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ਸਮਝੌਤੇ ਤੇ ਪਹੁੰਚਣ ਤੋਂ ਇੱਕ ਦਿਨ ਬਾਅਦ ਹੀ ਹੋਏ ਹਨ। ਲੇਬਨਾਨ ਅਨੁਸਾਰ, ਇਜ਼ਰਾਈਲੀ ਜਹਾਜ਼ਾਂ ਅਤੇ ਡਰੋਨਾਂ ਨੇ ਰਾਤ ਭਰ ਨਬਾਤੀਹ ਖੇਤਰ ਵਿੱਚ ਕਈ ਹਮਲੇ ਕੀਤੇ, ਰਿਹਾਇਸ਼ੀ ਇਮਾਰਤਾਂ ਅਤੇ ਘਰਾਂ ਨੂੰ ਨਿਸ਼ਾਨਾ ਬਣਾਇਆ।

ਬੀਤੀ ਅੱਧੀ ਰਾਤ ਤੋਂ ਬਾਅਦ ਅਤੇ ਅੱਜ ਸਵੇਰ ਤੱਕ ਦੱਖਣੀ ਲੇਬਨਾਨ ਦੇ ਇੱਕ ਦਰਜਨ ਤੋਂ ਵੱਧ ਸਥਾਨਾਂ ਤੇ ਇਜ਼ਰਾਈਲੀ ਹਵਾਈ ਹਮਲੇ ਹੋਏ। ਜਿਸ ਨਾਲ ਰਿਹਾਇਸ਼ੀ ਇਮਾਰਤਾਂ ਅਤੇ ਘਰਾਂ ਨੂੰ ਤਬਾਹ ਕਰ ਦਿੱਤਾ ਗਿਆ। ਸਵੇਰ ਤੋਂ ਪਹਿਲਾਂ, ਤੋਪਖਾਨੇ ਦੀ ਗੋਲੀਬਾਰੀ ਨੇ ਨਬਾਤੀਹ ਅਤੇ ਆਲੇ ਦੁਆਲੇ ਦੇ ਖੇਤਰਾਂ ਨੂੰ ਵੀ ਨਿਸ਼ਾਨਾ ਬਣਾਇਆ। ਇਹ ਹਮਲੇ ਇਜ਼ਰਾਈਲ ਅਤੇ ਈਰਾਨ ਸਮਰਥਿਤ ਹਿਜ਼ਬੁੱਲਾ ਸਮੂਹ ਵਿਚਕਾਰ ਦੁਸ਼ਮਣੀ ਨੂੰ ਰੋਕਣ ਲਈ ਇੱਕ ਸਮਝੌਤਾ ਹੋਣ ਤੋਂ ਥੋੜ੍ਹੀ ਦੇਰ ਬਾਅਦ ਹੋਏ। ਇਸ ਤੋਂ ਪਹਿਲਾਂ, ਸਰਹੱਦ ਪਾਰ ਲੜਾਈ ਵਿੱਚ ਵਾਧੇ ਨੇ ਇੱਕ ਵਿਸ਼ਾਲ ਖੇਤਰੀ ਟਕਰਾਅ ਦਾ ਡਰ ਪੈਦਾ ਕਰ ਦਿੱਤਾ ਸੀ।

ਇੱਕ ਸੀਨੀਅਰ ਅਮਰੀਕੀ ਅਧਿਕਾਰੀ ਨੇ ਦੱਸਿਆ ਕਿ ਜੰਗਬੰਦੀ ਬੀਤੇ ਦਿਨ ਸਥਾਨਕ ਸਮੇਂ ਅਨੁਸਾਰ ਸ਼ਾਮ 4:00 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ ਲਾਗੂ ਹੋ ਗਈ ਸੀ। ਇਹ ਸਮਝੌਤਾ ਅਮਰੀਕਾ ਅਤੇ ਕਤਰ ਦੀ ਅਗਵਾਈ ਹੇਠ ਕੂਟਨੀਤਕ ਯਤਨਾਂ ਰਾਹੀਂ ਹੋਇਆ ਸੀ, ਜਿਸ ਵਿੱਚ ਈਰਾਨ ਦਾ ਸਮਰਥਨ ਸੀ। ਗੱਲਬਾਤ ਵਿੱਚ ਸ਼ਾਮਲ ਅਧਿਕਾਰੀਆਂ ਨੇ ਜੰਗਬੰਦੀ ਨੂੰ ਲੇਬਨਾਨ ਦੇ ਦੱਖਣੀ ਮੋਰਚੇ ਨੂੰ ਸਥਿਰ ਕਰਨ ਅਤੇ ਖੇਤਰ ਵਿੱਚ ਚੱਲ ਰਹੀਆਂ ਵਿਆਪਕ ਕੂਟਨੀਤਕ ਪਹਿਲਕਦਮੀਆਂ ਦੀ ਰੱਖਿਆ ਕਰਨ ਦੀ ਕੋਸ਼ਿਸ਼ ਦੱਸਿਆ।

International

ਚਿਰਾਗ ਵੀਰ ਸਿੰਘ ਸਰਾਓ ਬਣਿਆ ‘ਯੂ.ਐਸ. ਏਅਰ ਫੋਰਸ ਅਕੈਡਮੀ’ ਵਿੱਚ ਸ਼ਾਮਲ ਹੋਣ ਵਾਲਾ ਪਹਿਲਾ ਕੇਸਧਾਰੀ ਸਿੱਖ

Published

on

By

ਵਾਸ਼ਿੰਗਟਨ, 14 ਜੁਲਾਈ (ਸ.ਬ.) ਸਿੱਖ ਨੌਜਵਾਨ ਚਿਰਾਗ ਵੀਰ ਸਿੰਘ ਸਰਾਓ ਕੋਲੋਰੈਡੋ ਸਪ੍ਰਿੰਗਜ਼ ਸਥਿਤ ਵੱਕਾਰੀ ‘ਯੂ.ਐਸ. ਏਅਰ ਫੋਰਸ ਅਕੈਡਮੀ’ ਵਿੱਚ ਸ਼ਾਮਲ ਹੋਣ ਵਾਲੇ ਪਹਿਲੇ ਕੇਸਧਾਰੀ ਸਿੱਖ ਅਮਰੀਕੀ ਬਣ ਗਏ ਹਨ। ਅਮਰੀਕਨ ਸਿੱਖ ਕੌਂਸਲ ਮੁਤਾਬਕ, ਚਿਰਾਗ ਵੀਰ ਸਿੰਘ ਨੂੰ 4 ਅਪਰੈਲ ਨੂੰ ਅਕੈਡਮੀ ਵਿੱਚ ਨਿਯੁਕਤ ਕੀਤਾ ਗਿਆ ਸੀ ਅਤੇ ਲੰਮੀ ਪ੍ਰਕਿਰਿਆ ਤੋਂ ਬਾਅਦ 20 ਜੂਨ ਨੂੰ ਉਨ੍ਹਾਂ ਨੂੰ ਵਿਸ਼ੇਸ਼ ‘ਧਾਰਮਿਕ ਛੋਟ’ ਪ੍ਰਦਾਨ ਕੀਤੀ ਗਈ। ਇਸ ਇਜਾਜ਼ਤ ਤਹਿਤ ਉਹ ਆਪਣੀ ਮੂਲ ਸਿੱਖ ਪਛਾਣ ਨੂੰ ਬਰਕਰਾਰ ਰੱਖਦੇ ਹੋਏ ਅਨਕੱਟੇ ਕੇਸ ਅਤੇ ਦਾੜ੍ਹੇ ਸਣੇ ਆਪਣੇ ਧਾਰਮਿਕ ਚਿੰਨ੍ਹਾਂ ਦੇ ਨਾਲ ਹਵਾਈ ਫੌਜ ਵਿੱਚ ਸੇਵਾ ਨਿਭਾ ਸਕਣਗੇ।

ਚਿਰਾਗ ਵੀਰ ਸਿੰਘ ਸਰਾਓ ਅਧਿਕਾਰਤ ਤੌਰ ਤੇ 24 ਜੂਨ ਨੂੰ ਅਕੈਡਮੀ ਦੇ ‘ਇਨ-ਪ੍ਰੋਸੈਸਿੰਗ ਡੇ’ ਮੌਕੇ ਸ਼ਾਮਲ ਹੋਏ ਸਨ ਅਤੇ ਇਸ ਵੇਲੇ ਉਹ ਛੇ ਹਫ਼ਤਿਆਂ ਦੇ ਸਖ਼ਤ ਬੂਟ ਕੈਂਪ ਵਿੱਚੋਂ ਲੰਘ ਰਹੇ ਹਨ।

ਜ਼ਿਕਰਯੋਗ ਹੈ ਕਿ ਹਵਾਈ ਫੌਜ ਦੀ ਇਸ ਮੁੱਖ ਅਕੈਡਮੀ ਵਿੱਚ ਚੁਣੇ ਜਾਣ ਤੋਂ ਪਹਿਲਾਂ ਚਿਰਾਗ ਨੇ ਆਪਣੀ ਕਾਬਲੀਅਤ ਦੇ ਦਮ ਤੇ ਏਅਰ ਫੋਰਸ ਰਿਜ਼ਰਵ ਅਫਸਰਸ ਸਿਖਲਾਈ ਕੋਰ ਅਤੇ ਨੇਵਲ ਆਰ.ਓ.ਟੀ.ਸੀ. ਦੋਵਾਂ ਤੋਂ ਪੂਰੀ ਸਕਾਲਰਸ਼ਿਪ ਹਾਸਲ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਅਮਰੀਕਾ ਦੀਆਂ ਨਾਮੀ ਯੂਨੀਵਰਸਿਟੀਆਂ ਜਿਵੇਂ ਯੂਨੀਵਰਸਿਟੀ ਆਫ਼ ਸਦਰਨ ਕੈਲੀਫੋਰਨੀਆ ਅਤੇ ਯੂਨੀਵਰਸਿਟੀ ਆਫ਼ ਵਾਸ਼ਿੰਗਟਨ ਵਿੱਚ ਵੀ ਦਾਖ਼ਲੇ ਦੀ ਪੇਸ਼ਕਸ਼ ਮਿਲੀ ਸੀ।

ਕੌਂਸਲ ਨੇ ਚਿਰਾਗ ਦੇ ਸ਼ਾਨਦਾਰ ਪਿਛੋਕੜ ਬਾਰੇ ਦੱਸਦਿਆਂ ਕਿਹਾ ਕਿ ਉਹ ਪੜ੍ਹਾਈ ਵਿੱਚ ਅਵੱਲ ਰਹਿਣ ਦੇ ਨਾਲ-ਨਾਲ ਇੱਕ ਵਧੀਆ ਖਿਡਾਰੀ ਵੀ ਹਨ। ਉਹ ‘ਈਗਲ ਸਕਾਊਟ’ ਰਹਿ ਚੁੱਕੇ ਹਨ, ਤਾਇਕਵਾਂਡੋ ਵਿੱਚ ਸੈਕੰਡ-ਡਿਗਰੀ ਬਲੈਕ ਬੈਲਟ ਧਾਰਕ ਹਨ ਅਤੇ ਯੂਨੀਵਰਸਿਟੀ ਦੀ ਵਾਰਸਿਟੀ ਵਾਟਰ ਪੋਲੋ ਟੀਮ ਵੱਲੋਂ ਮੁਕਾਬਲਿਆਂ ਵਿੱਚ ਹਿੱਸਾ ਲੈਂਦੇ ਰਹੇ ਹਨ।

Continue Reading

International

ਟਰੱਕ ਦੀ ਕਈ ਵਾਹਨਾਂ ਨਾਲ ਟੱਕਰ ਕਾਰਨ 9 ਵਿਅਕਤੀਆਂ ਦੀ ਮੌਤ, 10 ਜ਼ਖਮੀ

Published

on

By

ਜੈਲਿਸਕੋ, 13 ਜੁਲਾਈ (ਸ.ਬ.) ਮੈਕਸੀਕੋ ਦੇ ਪੱਛਮੀ ਸੂਬੇ ਜੈਲਿਸਕੋ ਵਿੱਚ ਬੀਤੇ ਦਿਨ ਇਕ ਬੇਕਾਬੂ ਟਰੱਕ ਨੇ ਹਾਈਵੇਅ ਤੇ ਖੜ੍ਹੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 2 ਬੱਚਿਆਂ ਸਮੇਤ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਜੈਲਿਸਕੋ ਦੇ ਸਿਵਲ ਪ੍ਰੋਟੈਕਸ਼ਨ ਅਨੁਸਾਰ, ਇਹ ਹਾਦਸਾ ਗੁਆਡਾਲਜਾਰਾ ਅਤੇ ਟੇਪਿਕ ਨੂੰ ਜੋੜਨ ਵਾਲੇ ਰਾਜਮਾਰਗ ਤੇ ਹੋਸਟੋਟੀਪਾਕੁਇਲੋ ਕਸਬੇ ਦੇ ਨੇੜੇ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਮਾਲ ਟਰੱਕ ਅਤੇ ਤਿੰਨ ਹੋਰ ਵਾਹਨਾਂ ਨੂੰ ਅੱਗ ਲੱਗ ਗਈ। ਟਰੈਕਟਰ-ਟਰਾਲੀ ਕਾਰਨ ਕਈ ਵਾਹਨਾਂ ਦੀ ਆਪਸ ਵਿੱਚ ਹੋਈ ਟੱਕਰ ਵਿੱਚ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ 10 ਦੇ ਕਰੀਬ ਜ਼ਖਮੀ ਹੋ ਗਏ। ਜ਼ਖਮੀਆਂ ਵਿਚ ਚਾਰ ਅਮਰੀਕੀ ਨਾਗਰਿਕ ਵੀ ਸ਼ਾਮਲ ਹਨ। ਮਰਨ ਵਾਲਿਆਂ ਵਿੱਚ ਦੋ ਨਾਬਾਲਗ ਸ਼ਾਮਲ ਹਨ, ਜਦਕਿ ਜ਼ਖਮੀਆਂ ਵਿੱਚ ਨੈਸ਼ਨਲ ਗਾਰਡ ਦੇ ਦੋ ਮੈਂਬਰ ਵੀ ਸ਼ਾਮਲ ਹਨ, ਜਿਨ੍ਹਾਂ ਦੀ ਹਾਲਤ ਨਾਜ਼ੁਕ ਹੈ ਅਤੇ ਉਨ੍ਹਾਂ ਨੂੰ ਗੁਆਡਾਲਜਾਰਾ ਦੇ ਮੈਗਡਾਲੇਨਾ ਹਸਪਤਾਲ ਵਿੱਚ ਭੇਜਿਆ ਗਿਆ ਹੈ।

Continue Reading

International

ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ

Published

on

By

ਬੈਂਕਾਕ, 13 ਜੁਲਾਈ (ਸ.ਬ.) ਥਾਈਲੈਂਡ ਦੀ ਰਾਜਧਾਨੀ ਬੈਂਕਾਕ ਦੇ ਇੱਕ ਪੱਬ ਵਿੱਚ ਅੱਜ ਤੜਕੇ ਲੱਗੀ ਅੱਗ ਕਾਰਨ 27 ਜਣਿਆਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਬਚਾਅ ਕਰਮਚਾਰੀਆਂ ਅਨੁਸਾਰ ਅੱਗ ਲੱਗਣ ਦੀ ਘਟਨਾ ਅੱਧੀ ਰਾਤ ਦੇ ਆਸ-ਪਾਸ ਵਾਪਰੀ। ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਗਈਆਂ ਵੀਡੀਓਜ਼ ਵਿੱਚ ਦੇਖਿਆ ਜਾ ਸਕਦਾ ਹੈ ਕਿ ਬੈਂਕਾਕ ਦੇ ਉੱਤਰੀ ਹਿੱਸੇ ਵਿੱਚ ਸਥਿਤ ਇਸ ਪੱਬ ਦੇ ਮੁੱਖ ਦਰਵਾਜ਼ੇ ਤੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ ਅਤੇ ਲੋਕ ਜਾਨ ਬਚਾਉਣ ਲਈ ਬਾਹਰ ਭੱਜ ਰਹੇ ਸਨ, ਜਦਕਿ ਆਸਮਾਨ ਵਿੱਚ ਕਾਲੇ ਧੂੰਏਂ ਦਾ ਗੁਬਾਰ ਫੈਲ ਗਿਆ ਸੀ।

ਹਾਦਸੇ ਵਾਲੀ ਥਾਂ ਤੇ ਪਹੁੰਚੇ ਥਾਈਲੈਂਡ ਦੇ ਪ੍ਰਧਾਨ ਮੰਤਰੀ ਚਾਰਨਵੀਰਾਕੁਲ ਨੇ ਦੱਸਿਆ ਕਿ 27 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਕਈ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਅਧਿਕਾਰੀਆਂ ਮੁਤਾਬਕ ਫਾਇਰ ਫਾਈਟਰਾਂ ਨੂੰ ਅੱਗ ਤੇ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਲਗਪਗ ਅੱਧਾ ਘੰਟਾ ਲੱਗਿਆ। ਹਾਦਸੇ ਤੋਂ ਬਾਅਦ ਸਾਹਮਣੇ ਆਈਆਂ ਤਸਵੀਰਾਂ ਵਿੱਚ ਪੱਬ ਦੇ ਅੰਦਰ ਸੜ ਚੁੱਕੀਆਂ ਕੁਰਸੀਆਂ, ਮੇਜ਼ ਅਤੇ ਬੁਰੀ ਤਰ੍ਹਾਂ ਨੁਕਸਾਨਿਆ ਅੰਦਰੂਨੀ ਹਿੱਸਾ ਦਿਖਾਈ ਦੇ ਰਿਹਾ ਹੈ। ਜ਼ਿਕਰਯੋਗ ਹੈ ਕਿ ਥਾਈਲੈਂਡ ਵਿੱਚ ਪਹਿਲਾਂ ਵੀ ਅਜਿਹੀਆਂ ਵੱਡੀਆਂ ਤਰਾਸਦੀਆਂ ਦੇਖਣ ਨੂੰ ਮਿਲੀਆਂ ਹਨ।

Continue Reading

Latest News

Trending