Connect with us

Punjab

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

Published

on

38.16 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਸਟੀਲ ਪੁਲ ਲੋਕਾਂ ਨੂੰ ਕੀਤੇ ਸਮਰਪਿਤ

ਫ਼ਰੀਦਕੋਟ, 24 ਜੂਨ (ਸ.ਬ.) ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਫ਼ਰੀਦਕੋਟ ਵਿੱਚ ਵੱਖ-ਵੱਖ ਬਹੁ ਕਰੋੜੀ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੀ ਮੌਜੂਦ ਸਨ। ਸ੍ਰੀ ਗੋਇਲ ਨੇ ਤਲਵੰਡੀ ਰੋਡ ਫ਼ਰੀਦਕੋਟ ਵਿਖੇ ਰਾਜਸਥਾਨ ਫੀਡਰ ਨਹਿਰ ਅਤੇ ਫ਼ਰੀਦਕੋਟ-ਕੋਟਕਪੂਰਾ ਰੋਡ ਤੇ ਸਰਹਿੰਦ ਫੀਡਰ ਨਹਿਰ ਉੱਪਰ ਨਵੇਂ ਬਣੇ ਸਿੰਗਲ ਸਪੈਨ ਸਟੀਲ ਪੁਲਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਨਵੇਂ ਪੁਲਾਂ ਦੀ ਕੈਰੇਜ ਵੇਅ ਚੌੜਾਈ 7.5 ਮੀਟਰ ਰੱਖੀ ਗਈ ਹੈ ਅਤੇ ਦੋਵੇਂ ਪਾਸਿਆਂ 1.200 ਮੀਟਰ ਚੌੜੇ ਪੈਦਲ ਮਾਰਗ ਵੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕੁੱਲ 38 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਨ੍ਹਾਂ ਪੁਲਾਂ ਨਾਲ ਫ਼ਰੀਦਕੋਟ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੀ ਟਰੈਫਿਕ ਸਮੱਸਿਆ ਦਾ ਹੱਲ ਹੋਇਆ ਹੈ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਾਪਤ ਹੋਈਆਂ ਹਨ।

ਇਸ ਉਪਰੰਤ ਕੈਬਨਿਟ ਮੰਤਰੀ ਨੇ ਪਿੰਡ ਹਸਨ ਭੱਟੀ ਵਿਖੇ ਨਹਿਰੀ ਮੋਘੇ ਅਤੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਅਧੀਨ 21 ਮੋਘਿਆਂ ਦੇ ਪੱਕੇ ਖਾਲਿਆਂ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਕੁੱਲ 21 ਵਿਕਾਸ ਕਾਰਜਾਂ ਤਹਿਤ 34.50 ਕਿਲੋਮੀਟਰ ਲੰਬੇ ਪੱਕੇ ਖਾਲੇ ਤਿਆਰ ਕੀਤੇ ਗਏ ਹਨ, ਜਿਨ੍ਹਾਂ ਤੇ ਲਗਭਗ 11.90 ਕਰੋੜ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਪ੍ਰਾਜੈਕਟਾਂ ਨਾਲ 780 ਏਕੜ ਰਕਬੇ ਨੂੰ ਸਿੱਧਾ ਲਾਭ ਮਿਲੇਗਾ। ਪੱਕੇ ਖਾਲਿਆਂ ਰਾਹੀਂ ਪਾਣੀ ਦੀ ਬਰਬਾਦੀ ਨਹੀਂ ਹੋਵੇਗੀ ਅਤੇ ਪਾਣੀ ਦੀ ਪਹੁੰਚ ਖੇਤਾਂ ਤੱਕ ਤੇਜ਼ੀ ਅਤੇ ਸੁਚਾਰੂ ਢੰਗ ਨਾਲ ਹੋਵੇਗੀ, ਜਿਸ ਨਾਲ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਪ੍ਰਾਪਤ ਹੋਣਗੀਆਂ।

ਸ੍ਰੀ ਗੋਇਲ ਨੇ ਨਾਬਾਰਡ ਸਕੀਮ ਤਹਿਤ 96.16 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਜ਼ਮੀਨਦੋਜ਼ ਪਾਈਪਲਾਈਨ ਪ੍ਰਾਜੈਕਟ ਦਾ ਉਦਘਾਟਨ ਵੀ ਕੀਤਾ। ਇਸ ਪ੍ਰਾਜੈਕਟ ਤਹਿਤ ਨਾਲ ਸਿੰਚਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਬਣਾਇਆ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਪਾਣੀ ਦੀ ਸੁਚੱਜੀ ਅਤੇ ਸਮੇਂ ਸਿਰ ਉਪਲਬਧਤਾ ਯਕੀਨੀ ਬਣੇਗੀ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਵੀ ਸੰਬੋਘਨ ਕੀਤਾ। ਇਸ ਮੌਕੇ ਸ੍ਰੀ ਗੁਰਤੇਜ ਸਿੰਘ ਖੋਸਾ ਚੇਅਰਮੈਨ ਪਲਾਨਿੰਗ ਬੋਰਡ, ਸ੍ਰੀ ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫਰੀਦਕੋਟ, ਸ੍ਰੀ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ, ਐਸ. ਡੀ. ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਵਿਭਾਗ ਦੇ ਅਧਿਕਾਰੀ , ਪੰਚਾਇਤੀ ਨੁਮਾਇੰਦੇ, ਕਿਸਾਨ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending