Chandigarh
ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ ਵਿੱਚ ਹੋਰ ਸੁਧਾਰ ਲਿਆਉਣ ਦੀ ਲੋੜ : ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 28 ਅਗਸਤ (ਸ.ਬ.) ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਸੜਕ ਹਾਦਸਿਆਂ ਨੂੰ ਠੱਲ੍ਹ ਪਾ ਕੇ ਮੌਤ ਦਰ ਘਟਾਉਣ, ਟਰਾਂਸਪੋਰਟ ਵਿਭਾਗ ਵਿੱਚ ਜਨਤਕ ਸੇਵਾਵਾਂ ਨੂੰ ਆਸਾਨ ਬਣਾਉਣ ਅਤੇ ਸਰਕਾਰੀ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪ੍ਰਦਾਨ ਕਰਨ ਲਈ ਬਿਹਤਰੀਨ ਅਭਿਆਸਾਂ ਨੂੰ ਅਪਣਾਉਣ ਦੀ ਲੋੜ ਹੈ।
ਇਥੇ ਪੰਜਾਬ ਭਵਨ ਵਿਖੇ ਆਲ ਇੰਡੀਆ ਫੈਡਰੇਸ਼ਨ ਆਫ਼ ਮੋਟਰ ਵਹੀਕਲ ਡਿਪਾਰਟਮੈਂਟ ਦੀ ਟੈਕਨੀਕਲ ਐਗਜ਼ੀਕਿਊਟਿਵ ਆਫ਼ਿਸਰਜ਼ ਐਸੋਸੀਏਸ਼ਨ ਦੇ 14 ਮੈਂਬਰੀ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸz. ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਆਵਾਜਾਈ ਸੁਧਾਰ ਦੇ ਆਪਣੇ ਮੌਜੂਦਾ ਯਤਨਾਂ ਅਤੇ ਸਭ ਨਾਗਰਿਕਾਂ ਲਈ ਸੁਰੱਖਿਅਤ ਸੜਕੀ ਆਵਾਜਾਈ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ। ਮੀਟਿੰਗ ਦੌਰਾਨ ਪੰਜਾਬ ਵਿੱਚ ਲਾਇਸੈਂਸ, ਰਜਿਸਟ੍ਰੇਸ਼ਨ, ਫਿਟਨੈਸ ਸਰਟੀਫਿਕੇਸ਼ਨ, ਇਨਫੋਰਸਮੈਂਟ, ਟੈਕਸੇਸ਼ਨ ਅਤੇ ਸੜਕ ਸੁਰੱਖਿਆ ਉਪਾਵਾਂ ਵਿੱਚ ਸੁਧਾਰ ਲਿਆਉਣ ਬਾਰੇ ਵਿਸਥਾਰਪੂਰਵਕ ਗੱਲਬਾਤ ਕੀਤੀ ਗਈ।
ਸ. ਭੁੱਲਰ ਨੇ ਦੱਸਿਆ ਕਿ ਮਾਨ ਸਰਕਾਰ ਸੱਤਾ ਸੰਭਾਲਣ ਤੋਂ ਹੁਣ ਤੱਕ ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਅਤੇ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਸੁਚੱਜੇ ਅਤੇ ਸੁਖਾਲੇ ਢੰਗ ਨਾਲ ਮੁਹੱਈਆ ਕਰਵਾਉਣ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੜਕੀ ਆਵਾਜਾਈ ਵਿੱਚ ਸੁਧਾਰ ਦੀ ਦਿਸ਼ਾ ਵਿੱਚ 144 ਹਾਈ ਟੈਕ ਵਾਹਨਾਂ ਅਤੇ 5000 ਸਮਰਪਿਤ ਜਵਾਨਾਂ ਨਾਲ ਲੈਸ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਕੀਤੀ ਹੈ। ਇਸ ਤੋਂ ਇਲਾਵਾ ਸੜਕ ਹਾਦਸਿਆਂ ਦੇ ਪੀੜਤਾਂ ਦੀਆਂ ਜਾਨਾਂ ਬਚਾਉਣ ਲਈ ਫ਼ਰਿਸ਼ਤੇ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਸਰਕਾਰ ਵਲੋਂ ਡਰਾਈਵਿੰਗ ਲਾਇਸੰਸ ਅਤੇ ਰਜਿਸਟ੍ਰੇਸ਼ਨ ਨਾਲ ਸਬੰਧਤ 55 ਸਮਾਰਟ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ 38 ਸੇਵਾਵਾਂ ਲਈ ਬਿਨੈਕਾਰਾਂ ਨੂੰ ਸਬੰਧਤ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਹੈ ਜਦਕਿ ਬਾਕੀ 17 ਸੇਵਾਵਾਂ ਲਈ ਬਿਨੈਕਾਰਾਂ ਨੂੰ ਘੱਟੋ-ਘੱਟ ਇੱਕ ਵਾਰ ਦਫ਼ਤਰ ਜਾਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਵਾਹਨਾਂ ਦੀ ਫਿਟਨੈਸ ਸਬੰਧੀ ਜਾਂਚ ਮੋਟਰ ਵਹੀਕਲ ਇੰਸਪੈਕਟਰਾਂ ਵੱਲੋਂ ਮੋਬਾਈਲ ਟੈਬਲੇਟ ਆਧਾਰਿਤ ਤਕਨੀਕ ਦੀ ਵਰਤੋਂ ਕਰਕੇ ਕਰਵਾਈ ਜਾ ਰਹੀ ਹੈ। ਇਸੇ ਤਰ੍ਹਾਂ ਸੂਬਾ ਸਰਕਾਰ ਨੇ ਦਸਤੀ ਚਲਾਨਾਂ ਲਈ ਇੱਕ ਈ-ਚਾਲਾਨ ਪ੍ਰਣਾਲੀ ਵੀ ਸ਼ੁਰੂ ਕੀਤੀ ਹੈ ਅਤੇ ਇਸ ਸਬੰਧੀ ਟ੍ਰੈਫਿਕ ਪੁਲੀਸ ਨੂੰ 1200 ਈ-ਚਲਾਨ ਮਸ਼ੀਨਾਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਚਲਾਨ ਦੇ ਭੁਗਤਾਨਾਂ ਲਈ ਈ-ਭੁਗਤਾਨ ਸੁਵਿਧਾਵਾਂ ਲਾਗੂ ਕੀਤੀਆਂ ਗਈਆਂ ਹਨ।
ਟਰਾਂਸਪੋਰਟ ਮੰਤਰੀਨੇ ਦੱਸਿਆ ਕਿ ਸੜਕ ਸੁਰੱਖਿਆ ਸਬੰਧੀ ਮੁੱਦਿਆਂ ਦੇ ਹੱਲ ਅਤੇ ਦੇਸ਼ ਭਰ ਦੇ ਮਾਹਿਰਾਂ ਨਾਲ ਸਹਿਯੋਗ ਵਧਾਉਣ ਲਈ ਇਸ ਸਾਲ ਨਵੰਬਰ ਵਿੱਚ ਸੜਕ ਸੁਰੱਖਿਆ ਬਾਰੇ ਪੰਜਾਬ ਵਿੱਚ ਕੌਮੀ ਪੱਧਰ ਦੀ ਕਾਨਫਰੰਸ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕਾਨਫਰੰਸ ਬਿਹਤਰ ਅਮਲਾਂ ਨੂੰ ਸਾਂਝਾ ਕਰਨ, ਨਵੀਨਤਮ ਰਣਨੀਤੀਆਂ ਤੇ ਚਰਚਾ ਕਰਨ ਅਤੇ ਪੰਜਾਬ ਅਤੇ ਬਾਹਰੀ ਸੂਬਿਆਂ ਵਿੱਚ ਸੜਕ ਸੁਰੱਖਿਆ ਉਪਾਵਾਂ ਦੇ ਵਿਸਥਾਰ ਲਈ ਵਿਆਪਕ ਪਹੁੰਚ ਵਿਕਸਤ ਕਰਨ ਲਈ ਇੱਕ ਢੁਕਵੇਂ ਪਲੇਟਫਾਰਮ ਵਜੋਂ ਕੰਮ ਕਰੇਗੀ।
ਇਸ ਮੌਕੇ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੇ ਡਾਇਰੈਕਟਰ ਜਨਰਲ ਸ੍ਰੀ ਆਰ. ਵੈਂਕਟ ਰਤਨਮ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਸੜਕੀ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਹੋਰ ਘੱਟ ਕਰਨ ਲਈ ਤਕਨੀਕੀ ਤੌਰ ਤੇ ਮਾਹਰ ਫੈਡਰੇਸ਼ਨ ਦੀ ਟੀਮ ਦੀ ਮੁਹਾਰਤ ਦਾ ਪੂਰਾ ਲਾਭ ਲਿਆ ਜਾਵੇਗਾ।
ਮੀਟਿੰਗ ਦੌਰਾਨ ਫੈਡਰੇਸ਼ਨ ਦੇ ਪ੍ਰਧਾਨ ਸ੍ਰੀ ਅਸ਼ਫਾਕ ਅਹਿਮਦ ਨੇ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਲਾਗੂ ਕੀਤੇ ਸਫ਼ਲ ਅਭਿਆਸਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ 25 ਸੂਬਿਆਂ ਅਤੇ 7 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਟਰਾਂਸਪੋਰਟ ਵਿਭਾਗਾਂ ਦੀ ਸਟੇਟ ਐਸੋਸੀਏਸ਼ਨਾਂ ਦੀ ਨੁਮਾਇੰਦਗੀ ਕਰਨ ਵਾਲੀ ਪ੍ਰਮੁੱਖ ਸੰਸਥਾ ਵਜੋਂ ਫੈਡਰੇਸ਼ਨ ਦੀ ਭੂਮਿਕਾ ਤੇ ਵੀ ਚਾਨਣਾ ਪਾਇਆ। ਜ਼ਿਕਰਯੋਗ ਹੈ ਕਿ ਇਹ ਫੈਡਰੇਸ਼ਨ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਅਧੀਨ ਕਾਰਜਸ਼ੀਲ ਨੈਸ਼ਨਲ ਰੋਡ ਸੇਫਟੀ ਕੌਂਸਲ ਆਫ਼ ਇੰਡੀਆ ਦੀ ਇੱਕ ਮਾਨਤਾ ਪ੍ਰਾਪਤ ਮੈਂਬਰ ਹੈ।
ਮੀਟਿੰਗ ਦੌਰਾਨ ਵਧੀਕ ਐਸ. ਟੀ. ਸੀ. ਸ੍ਰੀ ਸੁਖਵਿੰਦਰ ਕੁਮਾਰ, ਆਲ ਇੰਡੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਸ੍ਰੀ ਸੰਪਤ ਕੁਮਾਰ ਅਤੇ ਖ਼ਜ਼ਾਨਚੀ ਸ੍ਰੀ ਸਚਿਨ ਭੋਡਾਲੇ, ਪੰਜਾਬ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਵਿੰਦਰ ਸਿੰਘ ਗਿੱਲ ਅਤੇ ਜਨਰਲ ਸਕੱਤਰ ਪੰਜਾਬ ਸ੍ਰੀ ਰਣਪ੍ਰੀਤ ਸਿੰਘ ਭਿਉਰਾ ਹਾਜ਼ਰ ਸਨ।
Chandigarh
ਚੋਣ ਕਮਿਸ਼ਨ ਵੱਲੋਂ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ
ਦੋਹਾਂ ਆਗੂਆਂ ਤੋਂ 24 ਘੰਟਿਆਂ ਵਿੱਚ ਮੰਗਿਆ ਜਵਾਬ
ਚੰਡੀਗੜ੍ਹ, 12 ਨਵੰਬਰ (ਸ.ਬ.) ਚੋਣ ਕਮਿਸ਼ਨ ਵਲੋਂ ਗਿੱਦੜਬਾਹਾ ਜ਼ਿਮਨੀ ਚੋਣ ਵਿੱਚ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਨੋਟਿਸ ਜਾਰੀ ਕੀਤਾ ਗਿਆ ਹੈ। ਦੋਹਾਂ ਆਗੂਆਂ ਤੋਂ 24 ਘੰਟਿਆਂ ਵਿੱਚ ਜਵਾਬ ਮੰਗਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਜਾ ਵੜਿੰਗ ਤੇ ਦੋਸ਼ ਹੈ ਕਿ ਉਹਨਾਂ ਨੇ ਇੱਕ ਮਸਜਿਦ ਵਿੱਚ ਜਾ ਕੇ ਆਪਣੀ ਪਤਨੀ ਅਤੇ ਕਾਂਗਰਸ ਪਾਰਟੀ ਦੀ ਉਮੀਦਵਾਰ ਅਮ੍ਰਿਤਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਹੈ ਅਤੇ ਚੋਣ ਪ੍ਰਚਾਰ ਲਈ ਧਾਰਮਿਕ ਸਥਾਨ ਦੀ ਵਰਤੋਂ ਕਰਕੇ ਚੋਣ ਜਾਬਤੇ ਦੀ ਉਲੰਘਣਾ ਕੀਤੀ ਹੈ।
ਦੂਜੇ ਪਾਸੇ ਮਨਪ੍ਰੀਤ ਬਾਦਲ ਤੇ ਦੋਸ਼ ਹੈ ਕਿ ਉਹ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਉਹਨਾਂ ਨੂੰ ਸਰਕਾਰੀ ਨੌਕਰੀਆਂ ਦਿਵਾਉਣ ਦਾ ਵਾਅਦਾ ਕਰ ਰਹੇ ਸਨ ਅਤੇ ਅਜਿਹਾ ਕਰਕੇ ਉਹਨਾਂ ਵਲੋਂ ਚੋਣ ਜਾਬਤੇ ਦੀ ਉਲੰਘਣਾ ਕੀਤੀ ਗਈ ਹੈ। ਇਸ ਸੰਬੰਧੀ ਮਨਪ੍ਰੀਤ ਸਿੰਘ ਬਾਦਲ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਸੀ।
ਚੋਣ ਕਮਿਸ਼ਨ ਵਲੋਂ ਇਹਨਾਂ ਦੋਵਾ ਆਗੂਆਂ ਨੂੰ ਨੋਟਿਸ ਜਾਰੀ ਕਰਕੇ 24 ਘੰਟਿਆਂ ਵਿੱਚ ਜਵਾਬ ਮੰਗਿਆ ਗਿਆ ਹੈ।
Chandigarh
ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦਾ ਵਫਦ ਜਨ ਸਿਹਤ ਵਿਭਾਗ ਦੇ ਐਕਸੀਅਨ ਨੂੰ ਮਿਲਿਆ
ਚੰਡੀਗੜ੍ਹ, 12 ਨਵੰਬਰ (ਸ.ਬ.) ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਦੇ ਚੰਡੀਗੜ੍ਹ ਲਾਅ ਕਾਲਜ ਵੱਲੋਂ ਕੈਂਪਸ ਵਿਚ ਦੂਜੀ ਮੂਟ ਕੋਰਟ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੁਪਰੀਮ ਕੋਰਟ ਦੇ ਜੱਜ ਮਾਨਯੋਗ ਜਸਟਿਸ ਜਤਿੰਦਰ ਕੁਮਾਰ ਮਹੇਸ਼ਵਰੀ ਨੇ ਵੀ ਸ਼ਿਰਕਤ ਕੀਤੀ। ਜਸਟਿਸ ਮਹੇਸ਼ਵਰੀ ਨੇ ਲਾਅ ਸਕੂਲਾਂ ਅਤੇ ਯੂਨੀਵਰਸਿਟੀਆਂ ਦਾ ਦੌਰਾ ਕਰਨ ਵਿਚ ਆਪਣੀ ਦਿਲਚਸਪੀ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਨ੍ਹਾਂ ਸੰਸਥਾਵਾਂ ਵਿਚ ਭਵਿੱਖ ਦੇ ਵਕੀਲਾਂ ਅਤੇ ਨਿਆਂ ਅਧਿਕਾਰੀਆਂ ਨੂੰ ਰੂਪ ਦੇ ਕੇ ਸਕਾਰਤਮਕ ਤਬਦੀਲੀ ਲਿਆਉਣ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਆਪਣਾ ਤੀਹ ਸਾਲ ਦੇ ਤਜਰਬਾ ਸਾਂਝਾ ਕਰਦੇ ਹੋਏ ਪ੍ਰੈਕਟਿਸ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਜਾਂ ਜਿੱਤ ਹਾਰ ਤੋਂ ਨਿਰਾਸ਼ ਨਾ ਹੋ ਕੇ ਲਗਾਤਾਰ ਕੁੱਝ ਨਵਾਂ ਸਿੱਖਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸੈਂਟਰਲ ਐਡਮਿਨਸਟ੍ਰੇਟਿਵ ਟ੍ਰਿਬਿਊਨਲ ਦੇ ਰਿਟਾਇਰਡ ਨਿਆਂਮੂਲ ਮੈਂਬਰ ਸੁਰੇਸ਼ ਮੋਂਗਾ ਨੇ ਵਿਦਿਆਰਥੀਆਂ ਨੂੰ ਕਾਨੂੰਨੀ ਜ਼ਿੰਮੇਵਾਰੀਆਂ ਅਤੇ ਨਿਆਂ ਸੁਰੱਖਿਆ ਦੀ ਜ਼ਿੰਮੇਵਾਰੀ ਬਾਰੇ ਜਾਣਕਾਰੀ ਦਿੱਤੀ। ਲੋਕਪਾਲ ਪੰਜਾਬ ਦੇ ਰਜਿਸਟਰਾਰ ਇੰਦਰਜੀਤ ਕੌਸ਼ਿਕ ਨੇ ਪ੍ਰਸ਼ਾਸਨ ਅਤੇ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੀਆਂ ਮੁਸ਼ਕਲਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ । ਉਨ੍ਹਾਂ ਭਵਿੱਖ ਦੇ ਕਾਨੂੰਨੀ ਪੇਸ਼ਾਵਰਾਂ ਨੂੰ ਆਪਣੇ ਕਿੱਤੇ ਪ੍ਰਤੀ ਸਪਸ਼ਟਤਾ ਬਰਕਰਾਰ ਰੱਖਣ ਦੀ ਜ਼ਿੰਮੇਵਾਰੀ ਸਮਝਾਉਂਦੇ ਹੋਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਿਰਦਾਰਾਂ ਵਿਚ ਪਾਰਦਰਸ਼ਤਾ ਨੂੰ ਸਵੀਕਾਰ ਕਰਨ ਲਈ ਪ੍ਰੇਰਿਤ ਕੀਤਾ।
ਮੂਟ ਕੋਰਟ ਪ੍ਰਤੀਯੋਗਤਾ ਵਿਚ ਹਿੱਸਾ ਲੈਂਦੇ ਹੋਏ ਲਾਅ ਵਿਦਿਆਰਥੀਆਂ ਨੇ ਕਈ ਦਿਲਚਸਪ ਅਤੇ ਉਲਝੇ ਕੇਸ ਪੇਸ਼ ਕੀਤੇ।
ਇਸ ਮੌਕੇ ਹਾਈ ਕੋਰਟ ਬਾਰ ਐਸੋਸੀਏਸ਼ਨ ਪੰਜਾਬ ਦੇ ਸਾਬਕਾ ਮੀਤ ਪ੍ਰਧਾਨ ਐਡਵੋਕੇਟ ਸਪਨ ਧੀਰ ਨੇ ਵਿਦਿਆਰਥੀਆਂ ਨੂੰ ਵਕੀਲ ਬਣਨ ਤੋਂ ਬਾਅਦ ਆਪਣੇ ਪੇਸ਼ੇ ਪ੍ਰਤੀ ਇਮਾਨਦਾਰ ਅਤੇ ਸਮਾਜ ਦੇ ਹਰ ਵਰਗ ਵਿਚ ਹਮਦਰਦੀ ਦੇ ਸੰਤੁਲਨ ਬਾਰੇ ਪ੍ਰੇਰਿਤ ਕੀਤਾ। ਇਸ ਮੌਕੇ ਸੀ ਜੀ ਸੀ ਦੇ ਐਮ ਡੀ ਅਰਸ਼ ਧਾਲੀਵਾਲ ਨੇ ਵੀ ਸੰਬੋਧਨ ਕੀਤਾ। ਅਖੀਰ ਵਿੱਚ ਸੀ ਜੀ ਜੀ ਦੇ ਚੇਅਰਮੈਨ ਰਛਪਾਲ ਸਿੰਘ ਧਾਲੀਵਾਲ ਨੇ ਜਸਟਿਸ ਮਹੇਸ਼ਵਰੀ ਅਤੇ ਬਾਕੀ ਹਸਤੀਆਂ ਵੱਲੋਂ ਦਿਤੀ ਅਹਿਮ ਜਾਣਕਾਰੀ ਲਈ ਧੰਨਵਾਦ ਕੀਤਾ।
Chandigarh
ਰੋਹਤਕ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
ਚੰਡੀਗੜ੍ਹ, 12 ਨਵੰਬਰ (ਸ.ਬ.) ਰੋਹਤਕ ਦੇ ਝੱਜਰ ਵਿੱਚ ਸਵੇਰੇ 7:50 ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਵੀ ਰੋਹਤਕ ਰਿਹਾ ਅਤੇ ਭੂਚਾਲ ਦੀ ਤੀਬਰਤਾ 3 ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਦੌਰਾਨ ਕਿਸੇ ਵੀ ਜਾਨ-ਮਾਲ ਦੇ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ।
ਸਵੇਰ ਸਮੇਂ ਆਏ ਭੂਚਾਲ ਕਾਰਨ ਲੋਕ ਸਹਿਮ ਗਏ ਅਤੇ ਆਪਣੇ ਘਰਾਂ ਵਿੱਚੋਂ ਬਾਹਰ ਆ ਗਏ। ਜ਼ਿਕਰਯੋਗ ਹੈ ਕਿ ਰੋਹਤਕ ਵਿਚ ਪਹਿਲਾਂ ਵੀ ਭੂਚਾਲ ਆ ਚੁੱਕੇ ਹਨ, ਸਾਲ 2023 ਵਿਚ ਇੱਥੇ 2 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣੋ ਬਚਾਅ ਰਿਹਾ।
-
Mohali2 months ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
Mohali2 months ago
2 ਤੋਂ 12 ਅਕਤੂਬਰ ਤਕ ਹੋਵੇਗਾ ਰਾਮਲੀਲਾ ਦਾ ਆਯੋਜਨ
-
International2 months ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਨਿਊਯਾਰਕ ਵਿੱਚ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਮੁਲਾਕਾਤ
-
National2 months ago
3 ਮਹੀਨੇ ਪਹਿਲਾਂ ਕਤਲ ਕੀਤੇ ਭਾਜਪਾ ਨੇਤਾ ਦੀ ਪਤਨੀ ਵੱਲੋਂ ਖ਼ੁਦਕੁਸ਼ੀ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
National2 months ago
ਚੱਲਦੀ ਟਰੇਨ ਤੋਂ ਆਰ ਪੀ ਐਫ ਜਵਾਨਾਂ ਨੂੰ ਸੁੱਟਣ ਵਾਲਾ ਬਦਮਾਸ਼ ਮੁਕਾਬਲੇ ਵਿੱਚ ਢੇਰ
-
Editorial2 months ago
ਪੰਚਾਇਤੀ ਚੋਣਾਂ ਸਬੰਧੀ ਖੁੰਢ ਚਰਚਾ ਸ਼ੁਰੂ
-
Mohali2 months ago
ਇਪਟਾ ਦੀ ਭਵਿੱਖ ਦੀਆਂ ਸਰਗਰਮੀਆ ਉਲੀਕਣ ਵਾਸਤੇ 28-29 ਸਤੰਬਰ ਨੂੰ ਕਟਕ ਵਿਖੇ ਹੋਵੇਗੀ ਨੈਸ਼ਨਲ ਕਮੇਟੀ ਦੀ ਮੀਟਿੰਗ