Mohali
ਜਾਅਲੀ ਵੀਡੀਓ ਬਣਾ ਕੇ ਮੈਨੂੰ ਧਾਰਮਿਕ ਤੌਰ ਤੇ ਬਦਨਾਮ ਕਰਨ ਦੀ ਰਚੀ ਗਈ ਸੀ ਸਾਜਿਸ਼ : ਭਗਵੰਤ ਮਾਨ
ਜਗਮਨ ਸਮਰਾ ਨੇ ਮਾਸਕ ਲਗਵਾ ਕੇ ਕਿਸੇ ਤੋਂ ਬਣਵਾਈ ਜਾਅਲੀ ਵੀਡੀਓ
ਐਸ ਏ ਐਸ ਨਗਰ, 25 ਜੂਨ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਖ਼ਿਲਾਫ਼ ਜਾਅਲੀ ਵੀਡੀਓ ਬਣਾ ਕੇ ਉਨ੍ਹਾਂ ਨੂੰ ਧਾਰਮਿਕ ਤੌਰ ਤੇ ਬਦਨਾਮ ਕਰਨ ਦੀ ਸਾਜਿਸ਼ ਰਚੀ ਗਈ ਹੈ, ਕਿਉਂਕਿ ਸਿਆਸੀ ਤੌਰ ਤੇ ਵਿਰੋਧੀ ਪਾਰਟੀਆਂ ਕੋਲ ਕਹਿਣ ਨੂੰ ਕੁਝ ਵੀ ਨਹੀਂ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਉਹਨਾਂ ਨੂੰ ਬਦਨਾਮ ਕਰਨ ਲਈ ਜਿਹੜੀ ਵੀਡੀਓ ਤਿਆਰ ਕੀਤੀ ਗਈ ਹੈ ਉਹ 2018-19 ਦੀ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਜਦੋਂ ਕਿ ਉਹ ਤਾਂ 2016 ਤੋਂ ਬਾਅਦ ਕਦੇ ਕੈਨੇਡਾ ਹੀ ਨਹੀਂ ਗਏ ਹਨ।
ਇਸ ਮੌਕੇ ਇੱਕ ਵੀਡੀਓ ਜਨਤਕ ਕਰਦਿਆਂ ਉਹਨਾਂ ਕਿਹਾ ਕਿ ਵੀਡੀਓ ਵਿੱਚ ਜਿਸ ਵਿਅਕਤੀ ਵਲੋਂ ਉਹਨਾਂ ਦੀ ਭੂਮਿਕਾ ਨਿਭਾਈ ਗਈ ਹੈ, ਉਸ ਨੇ ਮਾਸਕ ਲਾਇਆ ਹੋਇਆ ਸੀ। ਉਨ੍ਹਾਂ ਇਸ ਮੌਕੇ ਕਾਰ ਵਿੱਚ ਬੈਠੇ ਜਗਮਨ ਸਮਰਾ ਦੀ ਇੱਕ ਵੀਡੀਓ ਵੀ ਜਨਤਕ ਕੀਤੀ, ਜਿਸ ਵਿੱਚ ਵਿਖਾਇਆ ਗਿਆ ਕਿ ਜਗਮਨ ਸਮਰਾ ਵੱਲੋਂ ਮਾਸਕ ਦੀ ਡਿਲੀਵਰੀ ਹਾਸਲ ਕੀਤੀ ਗਈ ਹੈ ਅਤੇ ਮਾਸਕ ਨੂੰ ਆਪਣੇ ਹੱਥ ਉੱਤੇ ਚੜਾ ਕੇ ਹੋਟਲ ਵਿੱਚ ਲੈ ਕੇ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੋਟਲ ਦੇ ਕਮਰੇ ਵਿਚ ਗੁਰੂ ਸਾਹਿਬ ਦੀਆਂ ਤਸਵੀਰਾਂ ਨਹੀਂ ਹੁੰਦੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਵੀਡੀਓ ਸ੍ਰੀ ਅਕਾਲ ਤਖਤ ਸਾਹਿਬ ਨੂੰ ਭੇਜਣਗੇ ਤਾਂ ਕਿ ਇਸ ਸਾਰੇ ਮਾਮਲੇ ਦੀ ਜਾਂਚ ਕਰਾ ਕੇ ਸੱਚਾਈ ਸਾਹਮਣੇ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਦੇ ਵੀ ਚਿਹਰੇ ਦਾ ਮਾਸਕ ਬਣ ਜਾਂਦਾ ਹੈ ਪਰ ਮਾਸਕ ਵਿੱਚ ਅੱਖਾਂ ਨਹੀਂ ਬਣਦੀਆਂ ਇਸੇ ਕਰਕੇ ਜਾਅਲੀ ਵੀਡੀਓ ਵਿੱਚ ਅੱਖਾਂ ਉੱਤੇ ਐਨਕ ਲਾਈ ਹੋਈ ਹੈ। ਉਹਨਾਂ ਕਿਹਾ ਕਿ ਸਬੰਧਤ ਵੀਡੀਓ ਵਿੱਚ ਉਨ੍ਹਾਂ ਦੀ ਠੋਡੀ ਸਾਫ਼ ਹੈ, ਜਦੋਂ ਕਿ ਉਨ੍ਹਾਂ ਦੇ ਪੰਜ ਸਾਲ ਦੀ ਉਮਰ ਤੋਂ ਇੱਕ ਨਿਸ਼ਾਨ ਬਣਿਆ ਹੋਇਆ ਹੈ। ਇਸੇ ਤਰ੍ਹਾਂ ਸਬੰਧਤ ਵਿਅਕਤੀ ਦਾ ਕੱਦ ਵੀ ਉਹਨਾਂ ਤੋਂ ਵੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵੀਡੀਓ ਕਿਸ ਦੇ ਕਹਿਣ ਤੇ ਬਣਾਈ ਗਈ, ਇਸ ਦਾ ਪ੍ਰੋਡਿਊਸਰ ਅਤੇ ਡਾਇਰੈਕਟਰ ਕੌਣ ਹੈ, ਇਸ ਦਾ ਵੀ ਜਲਦੀ ਹੀ ਖੁਲਾਸਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹਨਾਂ ਖਿਲਾਫ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵੱਲੋਂ ਬਣਾਏ ਗਏ ਸਾਂਝੇ ਮੋਰਚੇ ਵੱਲੋਂ ਹੀ ਇਹ ਵੀਡੀਓ ਬਣਵਾਈ ਹੋ ਸਕਦੀ ਹੈ।
ਮੁੱਖ ਮੰਤਰੀ ਨੇ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਵਾਲ ਕੀਤਾ ਕਿ ਜਦੋਂ ਦੋ ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਨੇ ਆਪਣੇ ਗੁਨਾਹ ਕਬੂਲ ਕੀਤੇ ਸਨ ਅਤੇ ਉਹਨਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਤਾਂ ਗੁਰਦੁਆਰਿਆਂ ਦੇ ਬਾਹਰ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਸਾਥੀਆਂ ਦੇ ਬਾਈਕਾਟ ਕਰਨ ਦੇ ਬੋਰਡ ਕਿਉਂ ਨਹੀਂ ਲਗਵਾਏ ਗਏ ਜਿਹੋ ਜਿਹੇ ਬੋਰਡ ਹੁਣ ਮੁੱਖ ਮੰਤਰੀ ਭਗਵੰਤ ਮਾਨ ਦਾ ਬਾਈਕਾਟ ਕਰਨ ਦੇ ਲਗਵਾਏ ਜਾ ਰਹੇ ਹਨ। ਉਨ੍ਹਾਂ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਬਾਈਕਾਟ ਕਰਨ ਦੇ ਬਿਆਨ ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿਹੜੀ ਕਾਂਗਰਸ ਨੇ ਖੁਦ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਇਆ ਹੋਵੇ, ਤਖਤ ਉੱਤੇ ਤੋਪਾਂ ਚਲਾਈਆਂ ਹੋਣ, ਉਹ ਕਾਂਗਰਸ ਅੱਜ ਅਕਾਲ ਤਖਤ ਸਾਹਿਬ ਦੀ ਮਰਿਆਦਾ ਦੀ ਗੱਲ ਕਰੇ ਇਹ ਗੱਲ ਸਮਝ ਤੋਂ ਬਾਹਰ ਹੈ। ਭਾਜਪਾ ਤੇ ਟਿੱਪਣੀ ਕਰਦਿਆਂ ਕਿਹਾ ਕਿ ਜਿਹੜੀ ਭਾਜਪਾ ਨੇ ਇੰਦਰਾ ਗਾਂਧੀ ਨੂੰ ਹਰਿਮੰਦਰ ਸਾਹਿਬ ਅਤੇ ਅਕਾਲ ਤਖਤ ਸਾਹਿਬ ਤੇ ਅਟੈਕ ਕਰਨ ਦੀ ਸਲਾਹ ਦਿੱਤੀ ਸੀ ਉਹ ਭਾਜਪਾ ਹੁਣ ਸ੍ਰੀ ਅਕਾਲ ਤਖਤ ਦੀਆਂ ਗੱਲਾਂ ਕਿਵੇਂ ਕਰ ਸਕਦੀ ਹੈ।
ਉਨ੍ਹਾਂ ਕਿਹਾ ਕਿ ਦਰਅਸਲ ਸਾਰੀਆਂ ਪਾਰਟੀਆਂ ਉਨਾਂ ਵੱਲੋਂ ਕੀਤੇ ਜਾ ਸਮਾਜਿਕ, ਆਰਥਿਕ ਅਤੇ ਧਾਰਮਿਕ ਕੰਮਾਂ ਤੋਂ ਪਰੇਸ਼ਾਨ ਹਨ। ਉਨ੍ਹਾਂ ਨੂੰ ਕੋਈ ਪੰਜਾਬੀ ਮੂੰਹ ਨਹੀਂ ਲਾ ਰਿਹਾ, ਜਿਸ ਕਾਰਨ ਉਹ ਉਹਨਾਂ ਨੂੰ ਬਦਨਾਮ ਕਰਨ ਲਈ ਅਜਿਹੀਆਂ ਸਾਜਿਸ਼ਾਂ ਰਚ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਸਿਰ ਝੁਕਾਂਦੇ ਹਨ ਉਨ੍ਹਾਂ ਦੇ ਸਰਵਉੱਚਤਾ ਪ੍ਰਵਾਨ ਕਰਦੇ ਹਨ ਅਤੇ ਜੇਕਰ ਅਕਾਲ ਤਖਤ ਸਾਹਿਬ ਉਹਨਾਂ ਨੂੰ ਦੁਬਾਰਾ ਅਕਾਲ ਤਖਤ ਸਾਹਿਬ ਤੇ ਬੁਲਾਇਆ ਜਾਵੇਗਾ ਤਾਂ ਨਿਰਸੰਕੋਚ ਜਾਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਹਿ ਕੇ ਆਏ ਸਨ ਕਿ ਇਸ ਵੀਡੀਓ ਵਿੱਚ ਮੈਂ ਨਹੀਂ ਹਾਂ ਕੋਈ ਹੋਰ ਹੈ ਅਤੇ ਅੱਜ ਵੀ ਉਹ ਇਸ ਗੱਲ ਤੇ ਕਾਇਮ ਹਨ।
ਗੁੜਗਾਓਂ ਵਿਖੇ ਦਰਜ ਹੋਏ ਪਰਚੇ ਸਬੰਧਤ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਈ ਡੀ ਅਤੇ ਪੁਲੀਸ ਨੂੰ ਭੇਜ ਕੇ ਅਤੇ ਦਬਾਅ ਦੇ ਕੇ ਲੈਬੋਰਟਰੀਆਂ ਵਾਲਿਆਂ ਅਤੇ ਹੋਰਨਾਂ ਤੋਂ ਗਲਤ ਬਿਆਨਬਾਜ਼ੀ ਕਰਵਾਈ ਜਾ ਰਹੀ ਹੈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
