Connect with us

Mohali

ਨਗਰ ਨਿਗਮ ਦੀ ਪਲੇਠੀ ਮੀਟਿੰਗ ਦੌਰਾਨ ਸਾਰੇ ਮਤੇ ਪਾਸ

Published

on

ਮੈਂਬਰਾਂ ਨੇ ਕੀਤੀ ਆਪੋ ਆਪਣੇ ਵਾਰਡਾਂ ਦੇ ਮਸਲਿਆਂ ਦੇ ਹਲ ਦੀ ਮੰਗ ਕੀਤੀ, ਮੇਅਰ ਵਲੋਂ ਲੋੜੀਂਦੇ ਕਦਮ ਚੁੱਕਣ ਦਾ ਭਰੋਸਾ

ਐਸ ਏ ਐਸ ਨਗਰ, 26 ਜੂਨ, (ਸ.ਬ.) ਨਗਰ ਨਿਗਮ ਦੇ ਮੇਅਰ ਸz. ਸਰਬਜੀਤ ਸਿੰਘ ਸਮਾਣਾ ਦੀ ਪ੍ਰਧਾਨਗੀ ਹੇਠ ਹੋਈ ਨਗਰ ਨਿਗਮ ਦੀ ਪਲੇਠੀ ਮੀਟਿੰਗ ਦੌਰਾਨ ਸ਼ਹਿਰ ਦੇ ਚੁਣੇ ਹੋਏ ਨੁਮਾਇੰਦਿਆਂ ਵਲੋਂ ਆਪੋ ਆਪਣੇ ਵਾਰਡਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਚੁੱਕਿਆ ਅਤੇ ਇਹਨਾਂ ਦੇ ਹਲ ਲਈ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਮੇਅਰ ਸਰਬਜੀਤ ਸਿਘ ਸਮਾਣਾ ਅਤੇ ਕਮਿਸ਼ਨਰ ਸੰਦੀਪ ਸਿੰਘ ਵਲੋਂ ਇਹਨਾਂ ਮੁੱਦਿਆਂ ਦੇ ਹਲ ਲਈ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਮੀਟਿੰਗ ਵਿੱਚ ਹਾਜਿਰ ਹੋਏ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਵਲੋਂ ਸਰਕਾਰ ਦੇ ਪੱਧਰ ਤੇ ਹੋਣ ਵਾਲੀ ਕਾਰਵਾਈ ਨੂੰ ਯਕੀਨੀ ਕਰਨ ਦਾ ਭਰੋਸਾ ਦਿਵਾਇਆ ਗਿਆ ਅਤੇ ਮੈਂਬਰਾਂ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਕੰਮ ਕਰਨ ਲਈ ਕਿਹਾ ਗਿਆ। ਮੀਟਿੰਗ ਦੌਰਾਨ ਪੇਸ਼ ਕੀਤੇ ਗਏ ਮਤੇ ਸਰਵਸੰਮਤੀ ਨਾਲ ਪਾਸ ਕਰ ਦਿੱਤੇ ਗਏ।

ਮੀਟਿੰਗ ਦੌਰਾਨ ਸੋਹਾਣਾ ਦੇ ਟੋਭੇ ਵਾਲੀ ਥਾਂ ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਕਾਰਵਾਈ ਬਾਰੇ ਕੌਂਸਲਰ ਸ਼ਰਨਜੀਤ ਕੌਰ ਅਤੇ ਹਰਜੀਤ ਸਿੰਘ ਭੋਲੂ ਨੇ ਕਿਹਾ ਕਿ ਇਸ ਥਾਂ ਤੇ ਨਾਜਾਇਜ਼ ਕਬਜ਼ੇ ਹਟਾਉਣ ਦੌਰਾਨ ਪਿੰਡ ਦੇ ਇੱਕ ਨੰਬਰਦਾਰ ਵਲੋਂ ਜਮੀਨ ਵੇਚਣ ਦਾ ਮਾਮਲਾ ਸਾਮ੍ਹਣੇ ਆਇਆ ਹੈ ਅਤੇ ਇਸਦੀ ਜਾਂਚ ਹੋਣੀ ਚਾਹੀਦੀ ਹੈ। ਇਸਤੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਕਿ ਸਿਰਫ ਜਾਂਚ ਹੀ ਨਹੀਂ ਬਲਕਿ ਕਾਰਵਾਈ ਵੀ ਕੀਤੀ ਜਾਵੇਗੀ।

ਮੀਟਿੰਗ ਵਿੱਚ ਨਗਰ ਨਿਗਮ ਦੀਆਂ ਕਮੇਟੀਆਂ ਬਣਾਉਣ ਦੇ ਮਤੇ ਬਾਰੇ ਵਿਰੋਧੀ ਧਿਰ ਕਾਂਗਰਸ ਦੇ ਮੈਂਬਰ ਦਲ ਦੇ ਆਗੂ ਸz. ਨਰਪਿੰਦਰ ਸਿੰਘ ਰੰਗੀ ਨੇ ਕਿਹਾ ਕਿ ਨਗਰ ਨਿਗਮ ਦਾ ਕੰਮ ਉਸਾਰੂ ਤਰੀਕੇ ਨਾਲ ਚਲਣਾ ਚਾਹੀਦਾ ਹੈ ਅਤੇ ਕਾਬਜ ਧਿਰ ਨੂੰ ਚਾਹੀਦਾ ਹੈ ਕਿ ਨਿਗਮ ਦੀਆਂ ਕਮੇਟੀਆਂ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਸ਼ਾਮਿਲ ਕਰੇ।

ਫੇਜ਼ 11 ਦੇ ਕੌਂਸਲਰ ਸ੍ਰੀ ਗੌਰਵ ਜੈਨ ਨੇ ਫੇਜ਼ 11 ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਇਸ ਸਮੱਸਿਆ ਦੇ ਹਲ ਲਈ ਉਹਨਾਂ ਦੇ ਪਿਤਾ ਅਤੇ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਵਲੋਂ 2 ਕਰੋੜ 10 ਲੱਖ ਦੀ ਲਾਗਤ ਨਾਲ ਪੈਣ ਵਾਲੇ 56 ਇੰਚ ਦੀ ਪਾਈਪ ਦਾ ਪ੍ਰੋਜੈਕਟ ਪਾਸ ਕਰਵਾਇਆ ਸੀ ਪਰੰਤੂ ਪ੍ਰੋਜੈਕਟ ਦੇ ਅਖੀਰ ਵਿੱਚ (ਜਿੱਥੇ ਪਾਈਪਾਂ ਤੋਂ ਪਾਣੀ ਨਿਕਲਦਾ ਹੈ) ਸਥਿਤ ਚੰਡੀਗੜ੍ਹ ਦੀ ਬਾਉਂਡਰੀ ਵਾਲ ਡਿੱਗਣ ਕਾਰਨ ਉੱਥੇ ਬਹੁਤ ਸਾਰਾ ਮਲਬਾ ਡਿੱਗ ਪਿਆ ਅਤੇ ਇਸ ਮਲਬੇ ਕਾਰਨ ਪਾਣੀ ਦੀ ਨਿਕਾਸੀ ਦਾ ਕੰਮ ਰੁਕ ਗਿਆ ਹੈ। ਉਹਨਾਂ ਮੰਗ ਕੀਤੀ ਕਿ ਇਹ ਮਲਬਾ ਤੁਰੰਤ ਚੁਕਵਾਇਆ ਜਾਵੇ। ਇਸਦੇ ਨਾਲ ਹੀ ਉਹਨਾਂ ਵਲੋਂ ਫੇਜ਼ 11 ਦੇ ਆਰ ਐਮ ਸੀ ਦਾ ਮੁੱਦਾ ਚੁੱਕਿਆ ਇਸਨੂੰ ਉੱਥੋਂ ਤਬਦੀਲ ਕਰਨ ਦੀ ਮੰਗ ਕੀਤੀ। ਉਹਨਾਂ ਫੇਜ਼ 11 ਦੇ ਪੁਲੀਸ ਥਾਣੇ ਤੋਂ ਪੈਟਰੋਲ ਪੰਪ ਤਕ ਪਾਈ ਗਈ 48 ਇੰਚ ਦੀ ਪਾਈਪ ਦੇ ਬੰਦ ਹੋਣ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਇਸ ਨਾਲ ਵੀ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੁੰਦੀ ਹੈ ਅਤੇ ਇਸਦਾ ਵੀ ਹਲ ਕੀਤਾ ਜਾਵੇ। ਉਹਨਾਂ ਪਿੰਡ ਕੰਬਾਲੀ ਦੀ ਸੀਵਰੇਜ ਦੀ ਨਿਕਾਸੀ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਮੁੱਦਾ ਵੀ ਚੁੱਕਿਆ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਨੇ ਕਿਹਾ ਕਿ ਆਰ ਐਮ ਸੀ ਕੇਂਂਦਰ ਨੂੰ ਪੂਰੀ ਤਰ੍ਹਾਂ ਬੰਦ ਨਹੀਂ ਕੀਤਾ ਜਾ ਸਕਦਾ ਅਤੇ ਜੇਕਰ ਕੌਂਸਲਰ ਚਾਹੁਣ ਤਾਂ ਉਹ ਜਿਹੜੀ ਥਾਂ ਤਜਵੀਜ ਕਰਨ ਉਸਨੂੰ ਉੱਥੇ ਤਬਦੀਲ ਕੀਤਾ ਜਾ ਸਕਦਾ ਹੈ। ਬਾਕੀ ਮੰਗਾਂ ਬਾਰੇ ਮੇਅਰ ਵਲੋਂ ਕਿਹਾ ਗਿਆ ਕਿ ਇਸ ੰਸੰਬਧੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਮਿਉਂਸਪਲ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਵਲੋਂ ਨਗਰ ਨਿਗਮ ਵਿੱਚ ਡ੍ਰਾਈਵਰਾਂ ਦੀ ਕਮੀ ਦਾ ਮੁੱਦਾ ਚੁੱਕਦਿਆਂ ਲੋੜੀਂਦੇ ਡ੍ਰਾਈਵਰਾਂ ਅਤੇ ਹੋਰ ਕਰਮਚਾਰੀਆਂ ਦੀ ਭਰਤੀ ਦੀ ਮੰਗ ਕੀਤੀ ਗਈ। ਉਹਨਾਂ ਕਿਹਾ ਕਿ ਡ੍ਰਾਈਵਰ ਨਾ ਹੋਣ ਕਾਰਨ ਨਗਰ ਨਿਗਮ ਦੀ ਪਰੂਨਿੰਗ ਮਸ਼ੀਨ ਵੀ ਠੀਕ ਤਰੀਕੇ ਨਾਲ ਕੰਮ ਨਹੀਂ ਕਰਦੀ। ਇਸੇ ਤਰ੍ਹਾਂ ਸੀਵਰੇਜ ਦੀ ਸਫਾਈ ਕਰਨ ਵਾਲੀ ਮਸ਼ੀਨ ਵੀ ਡ੍ਰਾਈਵਰ ਨਾ ਹੋਣ ਕਾਰਨ ਕਈ ਕਈ ਦਿਨ ਖੜ੍ਹੀ ਰਹਿੰਦੀ ਹੈ। ਇਸਦੇ ਨਾਲ ਹੀ ਉਹਨਾਂ ਬਿਜਲੀ ਵਿਭਾਗ ਵਿੱਚ ਫੀਲਡ ਕਰਮਚਾਰੀਆਂ ਦੀ ਕਮੀ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਹਲਕਾ ਵਿਧਾਇਕ ਇਸ ਸੰੰਬੰਧੀ ਸਰਕਾਰ ਤੇ ਦਬਾੳ ਬਣਾਉਣ ਕਿਉਂਕਿ ਬਿਜਲੀ ਵਿਭਾਗ ਦੇ ਕਰਮਚਾਰੀਆਂ ਦੀ ਘਾਟ ਕਾਰਨ ਮਾਮੂਲੀ ਫਾਲਟ ਦੀ ਕਈ ਕਈ ਘੰਟੇ ਤਕ ਮੁਰੰਮਤ ਨਹੀਂ ਹੁੰਦੀ ਅਤੇ ਮਾਮੂਲੀ ਫਿਊਜ ਉੜਣ ਕਾਰਨ ਵੀ ਕਈ ਵਾਰ ਪਾਣੀ ਦੇ ਬੂਸਟਰ ਪੰਪ ਚਾਰ ਪੰਜ ਘੰਟੇ ਤਕ ਬੰਦ ਰਹਿੰਦੇ ਹਨ ਜਿਸ ਕਾਰਨ ਸ਼ਹਿਰ ਦੀ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੁੰਦੀ ਹੈ। ਉਹਨਾਂ ਮੋਟਰ ਮਾਰਕੀਟ ਨੂੰ ਫੇਜ਼ 7 ਵਿੱਚੋਂ ਤਬਦੀਲ ਕਰਨ ਅਤੇ ਬਹੁਤ ਜਿਆਦਾ ਉੱਚੇ ਹੋ ਚੁੱਕੇ ਦਰਖਤਾਂ ਨੂੰ ਕਟਵਾਉਣ ਲਈ ਲੋੜੀਂਦੀ ਕਾਰਵਾਈ ਕਰਨ ਦੀ ਵੀ ਮੰਗ ਕੀਤੀ।

ਮੀਟਿੰਗ ਦੌਰਾਨ ਮਿਉਂਸਪਲ ਕੌਂਸਲਰ ਕੁਲਦੀਪ ਕੌਰ ਕੰਗ ਵਲੋਂ ਫੇਜ਼ 4 ਅਤੇ 5 ਨੂੰ ਵੰਡਦੀ ਮੁੱਖ ਸੜਕ ਦੇ ਐਚ ਐਮ ਕਵਾਟਰਾਂ ਦੇ ਨਾਲ ਲੱਗੇ ਹਿੱਸੇ ਦੀ ਸੜਕ ਦੀ ਮੁਰੰਮਤ ਦਾ ਕੰਮ (ਜਿਹੜਾ ਪਿਛਲੇ ਕਈ ਮਹੀਨਿਆ ਤੋਂ ਬੰਦ ਪਿਆ ਹੈ) ਮੁਕੰਮਲ ਕਰਨ ਦੀ ਮੰਗ ਕੀਤੀ ਗਈ। ਉਹਨਾਂ ਕਿਹਾ ਕਿ ਇਸ ਸੜਕ ਦੀ ਮਾੜੀ ਹਾਲਤ ਕਾਰਨ ਇੱਥੇ ਹਾਦਸੇ ਵਾਪਰ ਰਹੇ ਹਨ। ਉਹਨਾਂ ਫੇਜ਼ 5 ਅਤੇ ਉਦਯੋਗਿਕ ਖੇਤਰ ਨੂੰਵੰਡਦੀ ਸੜਕ ਤੇ ਸਬਜੀ ਮੰਡੀ ਵਾਲੀ ਥਾਂ ਤੇ ਪਏ ਕੂੜੇ ਦੇ ਢੇਰ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਇਸ ਸੰਬੰਧੀ ਵਸਨੀਕਾਂ ਦੇ ਅਲਟੀਮੇਟਮ ਤੋਂ ਬਾਅਦ ਨਗਰ ਨਿਗਮ ਵਲੋਂ ਕੂੜੇ ਦੀ ਨਿਕਾਸੀ ਤਾਂ ਆਰੰਭ ਕੀਤੀ ਗਈ ਹੈ ਪਰੰਤੂ ਇਸ ਕੰਮ ਨੂੰ ਤੇਜ ਕੀਤਾ ਜਾਵੇ ਅਤੇ ਆਰ ਐਮ ਸੀ ਕੇਂਦਰ ਦੇ ਆਲੇ ਦੁਆਲੇ ਦਵਾਈ ਦਾ ਛਿੜਕਾਅ ਕੀਤਾ ਜਾਵੇ। ਉਹਨਾਂ ਫੇਜ਼ ਦੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਕਾਜ ਵੇ ਦਾ ਕੰਮ ਵੀ ਛੇਤੀ ਮੁਕੰਮਲ ਕਰਨ ਦੀ ਮੰਗ ਕੀਤੀ।

ਮਿਉਂਸਪਲ ਕੌਂਸਲਰ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਸ਼ਹਿਰ ਵਿੱਚ ਵਸਨੀਕਾਂ ਨੂੰ ਮਿਲ ਰਹੀ ਗੰਦੇ ਪਾਣੀ ਦੀ ਸਪਲਾਈ ਦਾ ਮੁੱਦਾ ਚੁੱਕਦਿਆਂ ਇਸ ਵਿੱਚ ਸੁਧਾਰ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸਦੇ ਨਾਲ ਹੀ ਉਹਨਾਂ ਆਰ ਐਮ ਸੀ ਕੇਂਦਰ ਦੀ ਸਫਾਈ, ਦਰਖਤਾਂ ਦੀ ਛੰਗਾਈ ਅਤੇ ਪਾਰਕਾਂ ਦੀ ਸਾਂਭ ਸੰਭਾਲ ਦਾ ਮੁੱਦਾ ਵੀ ਚੁੱਕਿਆ। ਉਹਨਾਂ ਸ਼ਹਿਰ ਵਿੱਚ ਘੁੰਮਦੇ ਆਵਾਰਾ ਕੁੱਤਿਆਂ ਦੀ ਸੰਭਾਲ, ਇਲਾਜ, ਟੀਕਾਕਰਨ ਅਤੇਪੁਨਰਵਾਸ ਵਾਸਤੇ ਡਾਗ ਸ਼ੈਲਟਰ ਬਣਾਉਣ ਦੀ ਮੰਗ ਕੀਤੀ।

ਇਸ ਮੌਕੇ ਪਿੰਡ ਮਟੌਰ ਦੀ ਕੌਂਸਲਰ ਗੁਰਪ੍ਰੀਤ ਕੌਰ ਵਲੋਂ ਪਿੰਡ ਦੀ ਸ਼ਾਮਲਾਤ ਜਮੀਨ ਤੇ ਹੋਏ ਨਾਜਾਇਜ਼ ਕਬਜ਼ੇ ਖਤਮ ਕਰਵਾਉਣ ਲਈ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਪਿੰਡ ਬਲੌਂਗੀ ਦੇ ਕੌਂਸਲਰ ਸz. ਕੁਲਦੀਪ ਸਿੰਘ ਵਲੋਂ ਪਿੰਡ ਦੇ ਪੀ ਜੀ ਕੇਂਦਰਾਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਇਹਨਾਂ ਵਿੱਚ ਅਕਸਰ ਗੈਰ ਸਮਾਜੀ ਅਨਸਰ ਵੀ ਪਨਾਹ ਲੈਂਦੇ ਹਨ। ਉਹਨਾਂ ਕਿਹਾ ਕਿ ਇਹਨਾਂ ਪੀ ਜੀ ਕੇਦਰਾਂ ਅਤੇ ਉੱਥੇ ਰਹਿਣ ਵਾਲਿਆਂ ਦੀ ਪੁਲੀਸ ਵੈਰੀਫਿਕੇਸ਼ਨ ਕਰਵਾਈ ਜਾਵੇ ਅਤੇ ਅਪਰਾਧਿਕ ਤੱਤਾਂ ਨੂੰ ਸਖਤੀ ਨਾਲ ਕਾਬੂ ਕੀਤਾ ਜਾਵੇ। ਉਹਨਾਂ ਪਿੰਡ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹਲ ਕਰਨ ਦੀ ਵੀ ਮੰਗ ਕੀਤੀ। ਸੈਕਟਰ 57 ਦੇ ਕੌਂਸਲਰ ਸz. ਹਰਪਾਲ ਸਿੰਘ ਬਰਾੜ ਨੇ ਉਸ ਖੇਤਰ ਵਿੱਚ ਲੱਗਦੀ ਅਣਅਧਿਕਾਰਤ ਮੀਟ ਅਤੇ ਮੱਛੀ ਮਾਰਕੀਟ ਦਾ ਮੁੱਦਾ ਚੁਕਦਿਆਂ ਇਸਨੂੰ ਹਟਾਉਣ ਦੀ ਮੰਗ ਕੀਤੀ।

ਮੀਟਿੰਗ ਦੌਰਾਨ ਮੇਅਰ ਸz. ਸਰਬਜੀਤ ਸਿੰਘ ਸਮਾਣਾ ਨੇ ਭਰੋਸਾ ਦਿੱਤਾ ਕਿ ਮੈਂਬਰਾਂ ਵਲੋਂ ਸਾਮ੍ਹਣੇ ਲਿਆਂਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ਤੇ ਹਲ ਕਰਵਾਇਆ ਜਾਵੇਗਾ ਅਤੇ ਨਿਗਮ ਵਲੋਂ ਬਿਨਾ ਕਿਸੇ ਵਿਤਕਰੇ ਦੇ ਸ਼ਹਿਰ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending