Connect with us

Punjab

ਅੰਮ੍ਰਿਤਸਰ ਪੁਲੀਸ ਵਲੋਂ ਸਰਹੱਦ ਪਾਰੋਂ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀ ਕਾਬੂ

Published

on

10 ਆਧੁਨਿਕ ਪਿਸਤੌਲਾਂ ਬਰਾਮਦ, ਸਰਹੱਦ ਪਾਰੋ ਆਏ ਹਥਿਆਰ ਅਪਰਾਧਿਕ ਅਨਸਰਾਂ ਨੂੰ ਕਰਦੇ ਸਨ ਸਪਲਾਈ

ਅੰਮ੍ਰਿਤਸਰ, 27 ਜੂਨ (ਸ.ਬ.) ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਨਾਲ ਜੁੜੇ ਚਾਰ ਵਿਅਕਤੀਆਂ ਨੂੰ 10 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਰਵੀ ਸਿੰਘ (33) ਅਤੇ ਸ਼ਰਨਬੀਰ ਸਿੰਘ ਉਰਫ਼ ਸੰਨੀ (31) ਦੋਵੇਂ ਵਾਸੀ ਪਿੰਡ ਮਹਾਵਾ (ਅੰਮ੍ਰਿਤਸਰ), ਮਨਪ੍ਰੀਤ ਸਿੰਘ ਉਰਫ਼ ਮੰਨੂ (21) ਵਾਸੀ ਪਿੰਡ ਨਿਹਾਲਾ ਕਿਲਚਾ, ਫਿਰੋਜ਼ਪੁਰ ਅਤੇ ਪਿੱਪਲ ਸਿੰਘ (22) ਵਾਸੀ ਪਿੰਡ ਫਤਿਹਵਾਲਾ ਹਿਠਾੜ, ਫਿਰੋਜ਼ਪੁਰ ਵਜੋਂ ਹੋਈ ਹੈ।

ਇਹਨਾਂ ਵਿਅਕਤੀਆਂ ਤੋਂ ਬਰਾਮਦ ਹਥਿਆਰਾਂ ਵਿੱਚ ਤਿੰਨ .30 ਬੋਰ (ਮੇਡ ਇਨ ਚਾਈਨਾ), ਇੱਕ 9 ਐਮ ਐਮ ਗਲਾਕ (ਮੇਡ ਇਨ ਆਸਟਰੀਆ), ਇੱਕ 9 ਐਮ ਐਮ ਪਿਸਤੌਲ, ਪੰਜ .30 ਬੋਰ ਪਿਸਤੌਲ ਅਤੇ ਨੌਂ ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲੀਸ ਟੀਮਾਂ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ।

ਪੁਲੀਸ ਕਮਿਸ਼ਨਰ (ਸੀਪੀ) ਅਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਪਹਿਲਾਂ ਪੁਖਤਾ ਖੁਫੀਆ ਜਾਣਕਾਰੀ ਦੇ ਆਧਾਰ ਤੇ ਕਾਰਵਾਈ ਕਰਦਿਆਂ ਰਵੀ ਸਿੰਘ ਅਤੇ ਸ਼ਰਨਬੀਰ ਉਰਫ਼ ਸੰਨੀ ਨੂੰ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ। ਗ੍ਰਿਫਤਾਰ ਮੁਲਜ਼ਮਾਂ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਪੁਲੀਸ ਟੀਮਾਂ ਨੇ ਉਨ੍ਹਾਂ ਦੇ ਖੁਲਾਸਿਆਂ ਦੇ ਆਧਾਰ ਤੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਅਤੇ ਜਾਂਚ ਜਾਰੀ ਰੱਖੀ। ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫਤਾਰ ਮੁਲਜ਼ਮ ਵਿਦੇਸ਼-ਅਧਾਰਤ ਤਸਕਰ ਦੇ ਇਸ਼ਾਰੇ ਤੇ ਕੰਮ ਕਰ ਰਹੇ ਸਨ ਅਤੇ ਸਰਹੱਦ ਪਾਰ ਦੇ ਰੂਟਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਦੇ ਸਨ।

ਉਹਨਾਂ ਦੱਸਿਆ ਕਿ ਵਿਦੇਸ਼-ਅਧਾਰਤ ਤਸਕਰ ਬਾਰੇ ਹੋਰ ਸੁਰਾਗ ਮਿਲਣ ਤੇ ਜਾਂਚ ਨੂੰ ਤੇਜ਼ ਕਰਦਿਆਂ ਪੁਲੀਸ ਟੀਮਾਂ ਨੇ ਮਨਪ੍ਰੀਤ ਉਰਫ਼ ਮੰਨੂ ਅਤੇ ਪਿੱਪਲ ਸਿੰਘ ਨੂੰ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮਨਪ੍ਰੀਤ ਮੰਨੂ ਅਤੇ ਪਿੱਪਲ ਸਿੰਘ ਤੋਂ ਅਗਲੇਰੀ ਪੁੱਛਗਿੱਛ ਦੌਰਾਨ ਦੋ ਹੋਰ ਪਿਸਤੌਲ ਬਰਾਮਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਇਸ ਸਪਲਾਈ ਚੇਨ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਪਛਾਣ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਚਾਰੇ ਮੁਲਜ਼ਮ ਅੰਤਰਰਾਸ਼ਟਰੀ ਸਰਹੱਦ ਨੇੜਲੇ ਪਿੰਡਾਂ ਦੇ ਰਹਿਣ ਵਾਲੇ ਹਨ, ਜੋ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਿਲ ਸਨ। ਉਹਨਾਂ ਕਿਹਾ ਕਿ ਮੁਲਜ਼ਮਾਂ ਦੇ ਅਪਰਾਧਕ ਪਿਛੋਕੜ ਦੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸ਼ਰਨਬੀਰ ਉਰਫ਼ ਸੰਨੀ ਅਤੇ ਰਵੀ ਸਿੰਘ ਪਹਿਲਾਂ ਹੀ ਇਰਾਦਾ ਕਤਲ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਮਾਮਲੇ ਵਿੱਚ ਲੋੜੀਂਦੇ ਸਨ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Chandigarh

ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ

Published

on

By

ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ

ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।

ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।

ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Latest News

Trending