Connect with us

International

ਰੂਸ ਵੱਲੋਂ ਕੀਵ ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲੇ, 8 ਵਿਅਕਤੀਆਂ ਦੀ ਮੌਤ, 39 ਜ਼ਖਮੀ

Published

on

ਕੀਵ, 2 ਜੁਲਾਈ (ਸ.ਬ.) ਯੂਕਰੇਨ ਦੇ ਭਿਆਨਕ ਡਰੋਨ ਹਮਲਿਆਂ ਤੋਂ ਬਾਅਦ ਅੱਜ ਤੜਕੇ ਰੂਸ ਨੇ ਯੂਕ੍ਰੇਨ ਦੀ ਰਾਜਧਾਨੀ ਕੀਵ ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਇੱਕ ਵੱਡਾ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ 39 ਵਿਅਕਤੀਆਂ ਦੇ ਜ਼ਖਮੀ ਹੋ ਗਏ ਹਨ।

ਰੂਸ ਦੇ ਇਸ ਵੱਡੇ ਹਮਲੇ ਤੋਂ ਬਾਅਦ ਪੂਰੀ ਰਾਜਧਾਨੀ ਧਮਾਕਿਆਂ ਅਤੇ ਅੱਗ ਦੀਆਂ ਲਪਟਾਂ ਨਾਲ ਦਹਿਲ ਉੱਠੀ। ਕਈ ਰਿਹਾਇਸ਼ੀ ਇਮਾਰਤਾਂ ਤਬਾਹ ਹੋ ਗਈਆਂ ਹਨ ਅਤੇ ਉਨ੍ਹਾਂ ਦੇ ਮਲਬੇ ਹੇਠ ਲੋਕਾਂ ਦੇ ਦਬੇ ਹੋਣ ਦਾ ਖ਼ਦਸ਼ਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਮਲੇ ਤੋਂ ਕੁਝ ਘੰਟੇ ਪਹਿਲਾਂ ਹੀ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਖੁਫੀਆ ਜਾਣਕਾਰੀ ਦੇ ਹਵਾਲੇ ਨਾਲ ਦੇਸ਼ ਵਾਸੀਆਂ ਨੂੰ ਸੁਚੇਤ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਰੂਸ ਰਾਜਧਾਨੀ ਤੇ ਬਹੁਤ ਵੱਡਾ ਹਮਲਾ ਕਰਨ ਦੀ ਤਿਆਰੀ ਕਰ ਰਿਹਾ ਹੈ, ਇਸ ਲਈ ਲੋਕ ਹਵਾਈ ਹਮਲੇ ਦੇ ਸਾਇਰਨ ਵੱਜਦੇ ਹੀ ਸਾਵਧਾਨ ਹੋ ਜਾਣ।

ਇਸ ਤੋਂ ਬਾਅਦ ਬੀਤੀ ਦੇਰ ਰਾਤ ਜਿਵੇਂ ਹੀ ਸਾਇਰਨ ਗੂੰਜੇ, ਲੋਕ ਆਪਣੀ ਜਾਨ ਬਚਾਉਣ ਲਈ ਆਪਣੇ ਪਾਲਤੂ ਜਾਨਵਰਾਂ ਅਤੇ ਸਲੀਪਿੰਗ ਬੈਗਾਂ ਨਾਲ ਮੈਟਰੋ ਸਟੇਸ਼ਨਾਂ ਅਤੇ ਬੰਕਰਾਂ ਵਿੱਚ ਛਿਪ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਕਰੀਬ 2 ਵਜੇ ਕੀਵ ਵਿੱਚ ਇੱਕ ਤੋਂ ਬਾਅਦ ਇੱਕ ਕਈ ਵੱਡੇ ਧਮਾਕੇ ਹੋਏ। ਕੀਵ ਦੇ ਮੇਅਰ ਵਿਟਾਲੀ ਕਲਿਟਸਕੋ ਨੇ ਦੱਸਿਆ ਕਿ ਹਮਲੇ ਕਾਰਨ ਸ਼ਹਿਰ ਵਿਚਕਾਰ ਭਿਆਨਕ ਅੱਗ ਲੱਗ ਗਈ। ਇੱਕ 9 ਮੰਜ਼ਿਲਾ ਰਿਹਾਇਸ਼ੀ ਇਮਾਰਤ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ ਹੈ, ਜਿੱਥੇ ਲੋਕਾਂ ਦੇ ਦਬੇ ਹੋਣ ਦਾ ਖ਼ਦਸ਼ਾ ਹੈ ਅਤੇ ਬਚਾਅ ਟੀਮ ਰਾਹਤ ਕਾਰਜਾਂ ਵਿੱਚ ਜੁਟੀ ਹੋਈ ਹੈ।

ਇਸ ਦੇ ਨਾਲ ਹੀ ਇੱਕ ਹੋਟਲ ਦੀ ਛੱਤ ਅਤੇ ਕਈ ਘਰਾਂ ਨੂੰ ਅੱਗ ਲੱਗ ਗਈ। ਇਸ ਹਮਲੇ ਵਿੱਚ ਫਿਲਹਾਲ ਕਿੰਨੇ ਲੋਕ ਮਾਰੇ ਗਏ ਹਨ, ਇਸ ਦੀ ਸਹੀ ਜਾਣਕਾਰੀ ਨਹੀਂ ਮਿਲੀ ਹੈ ਪਰ ਸ਼ੁਰੂਆਤੀ ਤੌਰ ਤੇ 5 ਮੈਡੀਕਲ ਕਰਮਚਾਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।

ਯੂਕਰੇਨ ਤੇ ਰੂਸ ਦੇ ਵੱਡੇ ਹਵਾਈ ਹਮਲਿਆਂ ਨੂੰ ਦੇਖਦੇ ਹੋਏ ਪੋਲੈਂਡ ਦੀ ਫੌਜ ਪੂਰੀ ਤਰ੍ਹਾਂ ਅਲਰਟ ਤੇ ਸੀ। ਹਾਲਾਂਕਿ, ਸਥਿਤੀ ਨੂੰ ਆਮ ਹੁੰਦਿਆਂ ਦੇਖ ਪੋਲੈਂਡ ਨੇ ਆਪਣੇ ਲੜਾਕੂ ਜਹਾਜ਼ਾਂ ਦੀਆਂ ਸੁਰੱਖਿਆ ਉਡਾਣਾਂ ਨੂੰ ਹੁਣ ਰੋਕ ਦਿੱਤਾ ਹੈ। ਪੋਲੈਂਡ ਦੀ ਹਥਿਆਰਬੰਦ ਫੌਜ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਇਸ ਦੀ ਅਧਿਕਾਰਤ ਜਾਣਕਾਰੀ ਦਿੱਤੀ।

ਜ਼ਿਕਰਯੋਗ ਹੈ ਕਿ ਇਹ ਹਮਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਯੂਕ੍ਰੇਨ ਨੇ ਵੀ ਰੂਸ ਦੇ ਅੰਦਰੂਨੀ ਹਿੱਸਿਆਂ, ਮਾਸਕੋ ਅਤੇ ਕ੍ਰੀਮੀਆ ਤੇ ਡਰੋਨ ਹਮਲੇ ਤੇਜ਼ ਕਰ ਦਿੱਤੇ ਹਨ। ਯੂਕ੍ਰੇਨ ਰੂਸ ਦੇ ਫਿਊ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਜ਼ੇਲੇਂਸਕੀ ਨੇ ਕਿਹਾ ਕਿ ਪੁਤਿਨ ਯੁੱਧ ਜਾਰੀ ਰੱਖਣਾ ਚਾਹੁੰਦੇ ਹਨ, ਇਸ ਲਈ ਸਾਨੂੰ ਉਨ੍ਹਾਂ ਦੇ ਸਾਹਮਣੇ ਅਜਿਹੇ ਹਾਲਾਤ ਖੜ੍ਹੇ ਕਰਨੇ ਪੈਣਗੇ ਕਿ ਉਨ੍ਹਾਂ ਲਈ ਯੁੱਧ ਲੜਨਾ ਅਸੰਭਵ ਹੋ ਜਾਵੇ।

ਦੂਜੇ ਪਾਸੇ, ਰੂਸ ਦੇ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮਾਰੀਆ ਜ਼ਾਖਾਰੋਵਾ ਨੇ ਅਮਰੀਕਾ ਨੂੰ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਹੈ। ਰੂਸ ਨੇ ਕਿਹਾ ਹੈ ਕਿ ਅਮਰੀਕਾ ਵੱਲੋਂ ਯੂਕਰੇਨ ਨੂੰ ਲਗਾਤਾਰ ਦਿੱਤੇ ਜਾ ਰਹੇ ਹਥਿਆਰਾਂ ਦੇ ਗੰਭੀਰ ਨਤੀਜੇ ਹੋ ਸਕਦੇ ਹਨ, ਜਿਸ ਨਾਲ ਪੂਰੀ ਦੁਨੀਆ ਦੀ ਸ਼ਾਂਤੀ ਖ਼ਤਰੇ ਵਿੱਚ ਪੈ ਸਕਦੀ ਹੈ। ਰੂਸ ਨੇ ਜ਼ੇਲੇਂਸਕੀ ਨੂੰ ਅੱਤਵਾਦੀ ਸੋਚ ਵਾਲਾ ਆਗੂ ਵੀ ਕਰਾਰ ਦਿੱਤਾ ਹੈ।

International

ਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ

Published

on

By

ਕਾਠਮੰਡੂ, 9 ਅਕਤੂਬਰ (ਸ.ਬ.) ਨੇਪਾਲ ਦੇ ਪੱਛਮੀ ਸ਼ਹਿਰ ਪੋਖਰਾ ਵਿੱਚ ਅੱਜ ਤੜਕਸਾਰ ਇੱਕ ਸਕੂਲੀ ਬੱਸ ਸੜਕ ਤੇ ਪਲਟ ਕੇ 200 ਮੀਟਰ ਹੇਠਾਂ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ ਚਾਰ ਸਕੂਲੀ ਬੱਚਿਆਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ।

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਿਕਾ ਇੰਗਲਿਸ਼ ਬੋਰਡਿੰਗ ਸਕੂਲ ਦੀ ਇਹ ਬੱਸ ਸਵੇਰੇ ਕਰੀਬ 6:20 ਵਜੇ ਕਾਸਕੀ ਜ਼ਿਲ੍ਹੇ ਦੇ ਪੋਖਰਾ ਮਹਾਨਗਰ ਦੇ ਵਾਰਡ ਨੰਬਰ 28 ਵਿੱਚ ਸਥਿਤ ਓਖਲੇਕੋ ਭੀਰ ਵਿਖੇ ਸੜਕ ਤੋਂ ਤਿਲਕ ਕੇ ਖੱਡ ਵਿਚ ਡਿੱਗ ਗਈ। ਕਾਸਕੀ ਜ਼ਿਲ੍ਹਾ ਪੁਲੀਸ ਦਫ਼ਤਰ ਦੇ ਮੁਖੀ ਨਵੀਨ ਕਾਰਕੀ ਅਨੁਸਾਰ ਮਰਨ ਵਾਲਿਆਂ ਵਿੱਚ ਤਿੰਨ ਲੜਕੀਆਂ, ਇੱਕ ਲੜਕਾ ਅਤੇ ਇੱਕ ਸਥਾਨਕ ਨਿਵਾਸੀ ਸ਼ਾਮਲ ਹਨ।

ਨਵੀਨ ਕਾਰਕੀ ਨੇ ਦੱਸਿਆ ਕਿ ਪੰਜ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਸਾਨੂੰ ਪਤਾ ਲੱਗਾ ਹੈ ਕਿ ਹਾਦਸੇ ਸਮੇਂ ਬੱਸ ਵਿੱਚ 20 ਵਿਦਿਆਰਥੀ, ਇੱਕ ਹੋਰ ਯਾਤਰੀ ਅਤੇ ਇੱਕ ਡਰਾਈਵਰ ਸਵਾਰ ਸਨ। ਪੁਲੀਸ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਪੁਲੀਸ ਨੇ ਦੱਸਿਆ ਕਿ ਪੀੜਤਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਪੋਖਰਾ ਇੰਸਟੀਚਿਊਟ ਆਫ਼ ਹੈਲਥ ਸਾਇੰਸਿਜ਼ ਲਿਜਾਇਆ ਗਿਆ। ਪੁਲੀਸ ਦੀ ਪਹਿਲੀ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਹਾਦਸੇ ਵਿੱਚ 18 ਬੱਚੇ ਜ਼ਖ਼ਮੀ ਹੋਏ ਸਨ, ਪਰ ਤਾਜ਼ਾ ਜਾਣਕਾਰੀ ਵਿੱਚ ਪੰਜ ਮੌਤਾਂ ਅਤੇ 14 ਜ਼ਖ਼ਮੀ ਯਾਤਰੀਆਂ ਦੀ ਪੁਸ਼ਟੀ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਸਮੇਂ ਬੱਸ ਵਿੱਚ ਕੁੱਲ 22 ਲੋਕ ਸਵਾਰ ਸਨ। ਪੁਲੀਸ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

ਕਾਸਕੀ ਦੇ ਮੁੱਖ ਜ਼ਿਲ੍ਹਾ ਅਧਿਕਾਰੀ ਕੁਮਾਨ ਸਿੰਘ ਗੁਰੂੰਗ ਨੇ ਦੱਸਿਆ ਕਿ ਬੱਸ ਵਿੱਚ ਜ਼ਿਆਦਾਤਰ 10ਵੀਂ ਜਮਾਤ ਦੇ ਵਿਦਿਆਰਥੀ ਸਵਾਰ ਸਨ, ਜੋ ਟਿਊਸ਼ਨ ਕਲਾਸਾਂ ਵਿੱਚ ਜਾਣ ਲਈ ਸਫ਼ਰ ਕਰ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।

Continue Reading

International

ਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ

Published

on

By

ਇਗਬੋਕੋਡਾ, 6 ਅਕਤੂਬਰ (ਸ.ਬ.) ਨਾਈਜੀਰੀਆ ਵਿੱਚ ਇੱਕ ਜਹਾਜ਼ ਹਾਦਸੇ ਵਿੱਚ 32 ਵਿਅਕਤੀਆਂ ਦੀ ਮੌਤ ਹੋ ਗਈ ਹੈ। ਬਚਾਅ ਅਤੇ ਰਾਹਤ ਟੀਮਾਂ ਨੂੰ ਤੱਟਵਰਤੀ ਸ਼ਹਿਰ ਇਗਬੋਕੋਡਾ ਨੇੜੇ ਹਾਦਸਾਗ੍ਰਸਤ ਜਹਾਜ਼ ਦਾ ਮਲਬਾ ਮਿਲਿਆ ਹੈ। ਲਾਸ਼ਾਂ ਨੂੰ ਬਰਾਮਦ ਕਰਕੇ ਮੁਰਦਾਘਰ ਵਿੱਚ ਰੱਖ ਦਿੱਤੀਆਂ ਗਈਆਂ ਹਨ। ਦੇਸ਼ ਦੇ ਹਵਾਬਾਜ਼ੀ ਮੰਤਰੀ, ਫੇਸਟਸ ਕੀਮੋ, ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ ਅਤੇ ਰਾਸ਼ਟਰਪਤੀ ਬੋਲਾ ਟੀਨੂਬੂ ਨੇ ਤਿੰਨ ਦਿਨਾਂ ਦੇ ਸੋਗ ਦੀ ਮਿਆਦ ਦਾ ਐਲਾਨ ਕੀਤਾ ਹੈ।

ਹਵਾਬਾਜ਼ੀ ਮੰਤਰੀ ਫੇਸਟਸ ਕੀਮੋ ਦੇ ਅਨੁਸਾਰ, ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਹਵਾਈ ਸੈਨਾ ਦਾ ਜਹਾਜ਼ ਬੀਤੇ ਦਿਨ ਸਥਾਨਕ ਸਮੇਂ ਅਨੁਸਾਰ ਸਵੇਰੇ 8:13 ਵਜੇ ਹਵਾਈ ਆਵਾਜਾਈ ਕੰਟਰੋਲਰਾਂ ਨਾਲ ਸੰਪਰਕ ਟੁੱਟ ਗਿਆ। ਜਹਾਜ਼ ਦੇ ਲਾਪਤਾ ਹੋਣ ਤੋਂ ਤੁਰੰਤ ਬਾਅਦ ਇੱਕ ਖੋਜ ਮੁਹਿੰਮ ਸ਼ੁਰੂ ਕੀਤੀ ਗਈ ਸੀ, ਅਤੇ ਮਲਬਾ ਦੱਖਣ-ਪੱਛਮੀ ਓਂਡੋ ਰਾਜ ਦੇ ਇਗਬੋਕੋਡਾ ਸ਼ਹਿਰ ਵਿੱਚ ਮਿਲਿਆ ਸੀ। ਹਾਦਸੇ ਵਿੱਚ 25 ਯਾਤਰੀਆਂ ਅਤੇ 7 ਚਾਲਕ ਦਲ ਦੇ ਮੈਂਬਰਾਂ ਦੀ ਮੌਤ ਹੋ ਗਈ।

ਰਾਸ਼ਟਰਪਤੀ ਬੋਲਾ ਟੀਨੂਬੂ ਨੇ ਕਿਹਾ ਕਿ ਜਹਾਜ਼ ਹਾਦਸਾ ਹਾਲ ਹੀ ਦੇ ਸਾਲਾਂ ਵਿੱਚ ਨਾਈਜੀਰੀਆ ਵਿੱਚ ਸਭ ਤੋਂ ਭਿਆਨਕ ਹਵਾਈ ਆਫ਼ਤ ਹੈ। ਕੋਈ ਵੀ ਨਹੀਂ ਬਚਿਆ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਆਪਣੀ ਹਮਦਰਦੀ ਪ੍ਰਗਟ ਕਰਦਾ ਹਾਂ। ਹਵਾਈ ਸੈਨਾ ਦੇ ਮੁਖੀ ਨੇ ਮੈਨੂੰ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਮੈਂ ਨਾਈਜੀਰੀਆਈ ਹਵਾਈ ਸੈਨਾ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਤੁਰੰਤ ਪੂਰੀ ਜਾਂਚ ਸ਼ੁਰੂ ਕਰਨ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਰਿਪੋਰਟ ਮੰਗੇ।

Continue Reading

International

ਨਾਲੇ ਵਿੱਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 6 ਵਿਅਕਤੀਆਂ ਦੀ ਮੌਤ, 10 ਜ਼ਖ਼ਮੀ

Published

on

By

ਕਾਠਮਾਂਡੂ, 3 ਅਕਤੂਬਰ (ਸ.ਬ.) ਅੱਜ ਨੇਪਾਲ ਦੇ ਨਵਲਪਰਾਸੀ (ਬਰਦਾਘਾਟ ਸੁਸਤਾ ਈਸਟ) ਜ਼ਿਲ੍ਹੇ ਵਿੱਚ ਸਵਾਰੀਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਖਾਈ ਵਿੱਚ ਪਲਟ ਗਈ। ਇਸ ਹਾਦਸੇ ਵਿੱਚ ਛੇ ਯਾਤਰੀਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਬਿਨਾਯੀ ਤ੍ਰਿਵੇਣੀ ਪੇਂਡੂ ਨਗਰਪਾਲਿਕਾ-2 ਵਿੱਚ ਐਸ-ਬੈਂਡ ਨੇੜੇ ਪੂਰਬ-ਪੱਛਮ ਰਾਜਮਾਰਗ ਤੇ ਵਾਪਰਿਆ। ਬੱਸ ਵਿੱਚ ਡਰਾਈਵਰ ਸਮੇਤ ਕੁੱਲ 18 ਲੋਕ ਸਵਾਰ ਸਨ। ਦੋ ਯਾਤਰੀ ਸੁਰੱਖਿਅਤ ਬਚ ਗਏ। ਹਾਦਸੇ ਤੋਂ ਬਾਅਦ ਪੁਲੀਸ ਮੌਕੇ ਤੇ ਪਹੁੰਚੀ, ਬੱਸ ਦੇ ਅੰਦਰ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।

ਪੁਲੀਸ ਅਨੁਸਾਰ, ਬੱਸ ਨੇਪਾਲਗੰਜ ਤੋਂ ਕਾਠਮੰਡੂ ਜਾ ਰਹੀ ਸੀ। ਐਸ-ਬੈਂਡ ਨੇੜੇ ਡਰਾਈਵਰ ਨੇ ਵਾਹਨ ਤੇ ਕਾਬੂ ਗੁਆ ਦਿੱਤਾ, ਜਿਸ ਕਾਰਨ ਬੱਸ ਸੜਕ ਤੋਂ ਹੇਠਾਂ ਖਾਈ ਵਿੱਚ ਪਲਟ ਗਈ। ਹਾਦਸੇ ਦੀ ਸੂਚਨਾ ਮਿਲਣ ਤੇ ਇੰਸਪੈਕਟਰ ਥਮਨ ਸਿੰਘ ਰਾਣਾ ਦੀ ਅਗਵਾਈ ਵਿੱਚ ਪੁਲੀਸ ਟੀਮ ਮੌਕੇ ਤੇ ਪਹੁੰਚੀ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲੀਸ ਮੁਲਾਜ਼ਮਾਂ ਨੇ ਫਸੇ ਹੋਏ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਹਸਪਤਾਲ ਭੇਜਿਆ।

ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਜਾਜਰਕੋਟ ਜ਼ਿਲ੍ਹੇ ਦੀ ਭੇਰੀ ਨਗਰਪਾਲਿਕਾ-3 ਦੇ ਵਸਨੀਕ 50 ਸਾਲਾ ਨਿਰਜੰਗ ਖਤਰੀ ਵਜੋਂ ਹੋਈ ਹੈ। ਬਾਕੀ ਪੰਜ ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਪੁਲੀਸ ਨੇ ਲਾਸ਼ਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਦੇ ਨਾਲ-ਨਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।

ਮੁੱਢਲੀ ਸਹਾਇਤਾ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਡਾਂਡਾ ਸਥਿਤ ਮੱਧਯਬਿੰਦੂ ਸੂਬਾਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲੀਸ ਇਸ ਹਾਦਸੇ ਦੀ ਵਿਸਥਾਰਪੂਰਵਕ ਜਾਂਚ ਕਰ ਰਹੀ ਹੈ।

Continue Reading

Latest News

Trending