Connect with us

Mohali

ਲੈਕਚਰਾਰਾਂ ਦੀ ਭਰਤੀ ਵਿਚ ਦਲਿਤਾਂ ਅਤੇ ਪਛੜੇ ਵਰਗਾਂ ਦਾ ਰਾਖਵਾਂਕਰਨ ਖ਼ਤਮ ਕਰਨ ਵਿਰੁੱਧ ਬਹੁਜਨ ਸਮਾਜ ਪਾਰਟੀ ਜਿਲ੍ਹਾ ਮੁਹਾਲੀ ਵਲੋਂ ਰੋਸ ਪ੍ਰਦਰਸ਼ਨ

Published

on

ਐਸ ਏ ਐਸ ਨਗਰ, 3 ਜੁਲਾਈ (ਸ.ਬ.) ਬਹੁਜਨ ਸਮਾਜ ਪਾਰਟੀ ਜਿਲ੍ਹਾ ਮੁਹਾਲੀ ਵਲੋਂ ਅੱਜ ਇੱਥੇ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਲੈਕਚਰਾਰਾਂ ਦੀ ਭਰਤੀ ਵਿਚ ਦਲਿਤਾਂ ਅਤੇ ਪਛੜੇ ਵਰਗਾਂ ਦਾ ਰਾਖਵਾਂਕਰਨ ਖ਼ਤਮ ਕਰਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੀ ਪ੍ਰਧਾਨਗੀ ਬਸਪਾ ਦੇ ਜਿਲ੍ਹਾ ਪ੍ਰਧਾਨ ਹਰਕਾਦਾਸ ਧਾਲੀਵਾਲ ਵਲੋਂ ਕੀਤੀ ਗਈ। ਰੋਸ ਪ੍ਰਦਰਸ਼ਨ ਵਿਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਪੰਜਾਬ ਬਸਪਾ ਦੇ ਜਨਰਲ ਸਕੱਤਰ ਠੇਕੇਦਾਰ ਹਰਭਜਨ ਸਿੰਘ ਬਜਹੇੜੀ ਅਤੇ ਜਗਜੀਤ ਸਿੰਘ ਛੜਬੜ ਵਲੋਂ ਮੰਗ ਕੀਤੀ ਗਈ ਕਿ ਕਿ ਇਹ ਭਰਤੀ ਰੋਕ ਕੇ ਰਾਖਵਾਂਕਰਨ ਲਾਗੂ ਕੀਤਾ ਜਾਵੇ।

ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬੜੇ ਲੰਮੇ ਸਮੇਂ ਦੀ ਉਡੀਕ ਤੋਂ ਬਾਅਦ ਬੀਤੀ 25 ਜੂਨ 2026 ਨੂੰ ਵੱਖ ਵੱਖ ਵਿਸ਼ਿਆਂ ਦੇ ਮਾਹਰ ਲੈਕਚਰਾਰਾਂ ਦੀਆਂ ਲੱਗਭਗ 1000 ਦੇ ਕਰੀਬ ਅਸਾਮੀਆਂ ਲਈ ਯੋਗ ਉਮੀਦਵਾਰਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਅਸਾਮੀਆਂ ਦੇ ਵਿਗਿਆਪਨਾਂ ਵਿਚ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਦਾ ਰਾਖਵਾਂਕਰਨ ਬਿਲਕੁੱਲ ਹੀ ਖਤਮ ਕਰ ਦਿੱਤਾ ਗਿਆ ਹੈ ਜੋ ਕਿ ਸਿੱਧੇ ਤੌਰ ਤੇ ਸੰਵਿਧਾਨ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਦੇ ਖਿਲਾਫ ਸੂਬਾ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਹੁਜਨ ਸਮਾਜ ਪਾਰਟੀ ਜਿਲ੍ਹਾ ਮੁਹਾਲੀ ਵਲੋਂ ਰੋਸ ਪ੍ਰਦਰਸ਼ਨ ਕੀਤਾ ਜ ਰਿਹਾ ਹੈ। ਇਸ ਮੌਕੇ ਚਿਤਾਵਨੀ ਦਿੱਤੀ ਗਈ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਇਸ ਭਰਤੀ ਵਿਚ ਦਲਿਤਾਂ ਅਤੇ ਪਛੜੇ ਵਰਗਾਂ ਦਾ ਰਾਖਵਾਂਕਰਨ ਬਹਾਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਹੋਰ ਵੱਡੇ ਪੱਧਰ ਤੇ ਸੰਘਰਸ਼ ਵਿੱਢਿਆ ਜਾਵੇਗਾ। ਪ੍ਰਦਰਸ਼ਨ ਉਪਰੰਤ ਬਸਪਾ ਵੱਲੋਂ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਪੰਜਾਬ ਦੇ ਰਾਜਪਾਲ ਦੇ ਨਾਂ ਤੇ ਮੰਗ ਪੱਤਰ ਦਿੱਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਉਜਾਗਰ ਸਿੰਘ ਦੁਭਾਲੀ, ਮਾਸਟਰ ਨਛੱਤਰ ਸਿੰਘ, ਸੁੱਚਾ ਸਿੰਘ ਸਨੇਟਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਬੇਗ ਸਿੰਘ ਜੁਨੀਅਰ ਮੀਤ ਪ੍ਰਧਾਨ, ਜਗਤਾਰ ਸਿੰਘ ਜਨਰਲ ਸਕੱਤਰ, ਜਸਵੀਰ ਸਿੰਘ ਰਡਿਆਲਾ ਜ਼ਿਲ੍ਹਾ ਖਜਾਨਚੀ, ਕੁਲਦੀਪ ਸਿੰਘ ਘੜੂੰਆਂ, ਪ੍ਰਕਾਸ਼ ਸਿੰਘ ਜ਼ਿਲ੍ਹਾ ਸਕੱਤਰ, ਰਵਿੰਦਰ ਸਿੰਘ ਸਾਗਰ ਜ਼ਿਲ੍ਹਾ ਕੋਆਰਡੀਨੇਟਰ ਬੀ ਵੀ ਐਫ, ਗੁਰਪ੍ਰੀਤ ਸਿੰਘ ਬੜੀ, ਲਕਸ਼ਮਣ ਵਰਮਾ, ਹਰਨੇਕ ਸਿੰਘ ਸਾਬਕਾ ਐਸ ਡੀ ਓ, ਸੁਰਿੰਦਰ ਸਿੰਘ ਡੇਰਾਬੱਸੀ, ਸੁਖਦੇਵ ਸਿੰਘ ਚਪੜਚਿੜੀ, ਬਖਸ਼ੀਸ਼ ਸਿੰਘ ਗੋਗੜ ਸਾਰੇ ਵਿਧਾਨ ਸਭਾ ਇੰਚਾਰਜ, ਜਸਪਾਲ ਸਿੰਘ ਪ੍ਰਧਾਨ ਹਲਕਾ ਮੁਹਾਲੀ, ਚਰਨਜੀਤ ਸਿੰਘ ਪ੍ਰਧਾਨ ਹਲਕਾ ਡੇਰਾਬੱਸੀ, ਹਾਕਮ ਸਿੰਘ ਪ੍ਰਧਾਨ ਹਲਕਾ ਖਰੜ, ਅਜੈਬ ਸਿੰਘ ਭਾਗੋਮਾਜਰਾ , ਹਰਜਿੰਦਰ ਸਿੰਘ ਹਲਕਾ ਖਜਾਨਚੀ, ਹਰਿੰਦਰ ਸਿੰਘ , ਪ੍ਰਧਾਨ ਬਲਵੀਰ ਸਿੰਘ, ਰਾਜ ਕੁਮਾਰ ਹਲਕਾ ਜਨਰਲ ਸਕੱਤਰ, ਕੁਲਵੀਰ ਸਿੰਘ , ਕਰਮਜੀਤ ਸਿੰਘ ਹਲਕਾ ਖਜਾਨਚੀ, ਜਸਵਿੰਦਰ ਸਿੰਘ ਮੀਤ ਪ੍ਰਧਾਨ, ਰੂਪ ਸਿੰਘ, ਗੁਰਮੇਲ ਸਿੰਘ ਮਛਲੀ, ਓਮਪ੍ਰਕਾਸ਼, ਗੁਰਪਾਲ ਸਿੰਘ, ਹਰਵਿੰਦਰ ਸਿੰਘ ਸੋਨੀ, ਕ੍ਰਿਸ਼ਨ ਕੁਮਾਰ ਸੁਰੇਸ਼ ਕੁਮਾਰ, ਹਰਦੁਆਰੀ, ਰਿੰਕੂ, ਮਨਜਿੰਦਰ ਸਿੰਘ, ਜੋਗਿੰਦਰ ਸਿੰਘ ਛੋਟਾ, ਰਜਿੰਦਰ ਸਿੰਘ, ਪ੍ਰਮਜੀਤ ਸਿੰਘ, ਸਵਰਨ ਸਿੰਘ, ਕੁਲਵਿੰਦਰ ਸਿੰਘ ਨਵਾਂ ਗਾਓ, ਗੋਪਾਲ ਸਿੰਘ ਧਰਮ ਸਿੰਘ, ਗੁਰਸੇਵਕ ਸਿੰਘ ਮਜਾਤ, ਕੁਲਦੀਪ ਸਿੰਘ ਖਰੜ, ਸਦਾ ਰਾਮ ਤੋਂ ਇਲਾਵਾ ਹੋਰ ਆਗੂ ਅਤੇ ਵਰਕਰ ਸ਼ਾਮਲ ਹੋਏ।

Continue Reading

Mohali

ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ

Published

on

By

ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ

ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।

ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।

Continue Reading

Mohali

ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।

ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।

ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।

Continue Reading

Latest News

Trending