Connect with us

Mohali

ਪੰਜਾਬ ਕਾਂਗਰਸ ਵਿੱਚ ਉਠੇ ਬਾਗੀ ਸੁਰ, ਚਰਨਜੀਤ ਚੰਨੀ ਦੀ ਰਿਹਾਇਸ਼ ਤੇ ਨਾਰਾਜ਼ ਕਾਂਗਰਸੀ ਆਗੂਆਂ ਵਲੋਂ ਮੀਟਿੰਗ

Published

on

ਪਾਰਟੀ ਹਾਈਕਮਾਨ ਨਾਲ ਮੀਟਿੰਗ ਕਰਕੇ ਤਾਜ਼ਾ ਫ਼ੈਸਲੇ ਤੇ ਮੁੜ ਵਿਚਾਰ ਕਰਨ ਦੀ ਮੰਗ ਕਰਨਗੇ ਆਗੂ

ਮੋਰਿੰਡਾ, 3 ਜੁਲਾਈ (ਸ.ਬ.) ਪੰਜਾਬ ਕਾਂਗਰਸ ਵਿੱਚ ਬੀਤੇ ਦਿਨ ਕੀਤੀਆਂ ਗਈਆਂ ਨਵੀਆਂ ਜੱਥੇਬੰਧਕ ਨਿਯੁਕਤੀਆਂ ਤੋਂ ਬਾਅਦ ਪਾਰਟੀ ਵਿੱਚ ਅੰਦਰੂਨੀ ਖਾਨਾਜਗੀ ਆਰੰਭ ਹੋ ਗਈ ਹੈ ਅਤੇ ਪਾਰਟੀ ਹਾਈਕਮਾਨ ਦੇ ਨਾਰਾਜ਼ਗੀ ਹੁਣ ਖੁੱਲ੍ਹ ਕੇ ਸਾਹਮਣੇ ਆਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਸਥਿਤ ਰਿਹਾਇਸ਼ ਤੇ ਅੱਜ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਮੀਟਿੰਗ ਕੀਤੀ ਗਈ ਅਤੇ ਪਾਰਟੀ ਦੇ ਜੱਥੇਬੰਧਕ ਢਾਂਚੇ ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ ਬਰੇ ਵਿਚਾਰ ਕੀਤਾ ਗਿਆ।

ਮੀਟਿੰਗ ਤੋਂ ਬਾਅਦ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋ ਨੇ ਦੱਸਿਆ ਕਿ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਸਾਬਕਾ ਵਿਧਾਇਕਾਂ, ਹਲਕਾ ਇੰਚਾਰਜਾਂ, ਚੋਣ ਲੜ ਚੁੱਕੇ ਉਮੀਦਵਾਰਾਂ ਅਤੇ ਸੀਨੀਅਰ ਆਗੂਆਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਹਰ ਆਗੂ ਨੇ ਖੁੱਲ੍ਹ ਕੇ ਆਪਣੀ ਭਾਵਨਾ ਪ੍ਰਗਟ ਕੀਤੀ ਅਤੇ ਇਸ ਤੋਂ ਬਾਅਦ ਇਹ ਫ਼ੈਸਲਾ ਕੀਤਾ ਗਿਆ ਕਿ ਇੱਕ ਕਮੇਟੀ ਬਣਾਈ ਜਾਵੇਗੀ। ਇਹ ਕਮੇਟੀ ਮੀਟਿੰਗ ਦੌਰਾਨ ਸਾਹਮਣੇ ਆਈਆਂ ਸਾਰੀਆਂ ਗੱਲਾਂ ਅਤੇ ਸੁਝਾਵਾਂ ਨੂੰ ਇਕੱਠਾ ਕਰਕੇ ਪਾਰਟੀ ਹਾਈਕਮਾਨ ਤੱਕ ਪਹੁੰਚਾਏਗੀ। ਬਰਿੰਦਰ ਸਿੰਘ ਢਿੱਲੋ ਨੇ ਕਿਹਾ ਕਿ ਕਮੇਟੀ ਦੇ ਮੈਂਬਰਾਂ ਅਤੇ ਉਸ ਦੀ ਕਾਰਜ-ਪ੍ਰਣਾਲੀ ਬਾਰੇ ਜਲਦੀ ਹੀ ਫ਼ੈਸਲਾ ਕੀਤਾ ਜਾਵੇਗਾ।

ਮੀਟਿੰਗ ਤੋਂ ਬਾਅਦ ਸੀਨੀਅਰ ਕਾਂਗਰਸੀ ਆਗੂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਾਡੀ ਹਾਈਕਮਾਨ ਨਾਲ ਕੋਈ ਲੜਾਈ ਨਹੀਂ ਹੈ। ਉਹਨਾਂ ਕਿਹਾ ਕਿ ਮੀਟਿੰਗ ਵਿੱਚ ਮੌਜੂਦ ਸਾਰੇ ਆਗੂਆਂ ਦੀ ਸਾਂਝੀ ਰਾਏ ਹੈ ਕਿ ਕਾਂਗਰਸ ਹਾਈਕਮਾਨ ਨੂੰ ਆਪਣੇ ਤਾਜ਼ਾ ਫ਼ੈਸਲੇ ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਅਤੇ ਹਾਈਕਮਾਨ ਨਾਲ ਮੁਲਾਕਾਤ ਕਰਕੇ ਪਾਰਟੀ ਆਗੂਆਂ ਦੀਆਂ ਭਾਵਨਾਂਵਾਂ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੰਗ ਪਾਰਟੀ ਖ਼ਿਲਾਫ਼ ਨਹੀਂ, ਸਗੋਂ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਾਈਕਮਾਨ ਨਾਲ ਗੱਲ ਕਰਨਗੇ ਅਤੇ ਅਸੀਂ ਸਾਰੇ ਆਗੂ ਵੀ ਵੱਖਰੇ ਤੌਰ ਤੇ ਹਾਈਕਮਾਨ ਨੂੰ ਮਿਲ ਕੇ ਆਪਣਾ ਪੱਖ ਰੱਖਾਂਗੇ।

ਮੀਟਿੰਗ ਨੂੰ ਲੈ ਕੇ ਕੁਝ ਆਗੂਆਂ ਵੱਲੋਂ ‘ਬਗਾਵਤੀਆਂ ਦੀ ਮੀਟਿੰਗ’ ਕਹੇ ਜਾਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਬਾਜਵਾ ਨੇ ਕਿਹਾ ਕਿ ਮੀਟਿੰਗ ਦਾ ਉਦੇਸ਼ ਕਿਸੇ ਤਰ੍ਹਾਂ ਦੀ ਬਗਾਵਤ ਕਰਨਾ ਨਹੀਂ ਹੈ ਬਲਕਿ ਆਪਣੀਆਂ ਭਾਵਨਾਵਾਂ ਅਤੇ ਸੁਝਾਵ ਪਾਰਟੀ ਹਾਈਕਮਾਨ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਕ ਲੋਕਤਾਂਤਰਿਕ ਪਾਰਟੀ ਹੈ ਅਤੇ ਹਰ ਆਗੂ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਹੱਕ ਹੈ।

ਆਗੂਆਂ ਨੇ ਕਿਹਾ ਕਿ ਕੁਝ ਦਿਨਾਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਚਰਨਜੀਤ ਸਿੰਘ ਚੰਨੀ ਵੱਖਰੀ ਪਾਰਟੀ ਬਣਾ ਸਕਦੇ ਹਨ ਜਾਂ ਕੋਈ ਨਵਾਂ ਧੜਾ ਖੜ੍ਹਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਨੇ ਅਜਿਹੀਆਂ ਸਾਰੀਆਂ ਅਟਕਲਾਂ ਨੂੰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਾਰੇ ਆਗੂ ਕਾਂਗਰਸ ਪਾਰਟੀ ਦੇ ਅੰਦਰ ਰਹਿ ਕੇ ਹੀ ਆਪਣੇ ਵਿਚਾਰ ਰੱਖਣਾ ਚਾਹੁੰਦੇ ਹਨ ਅਤੇ ਹਾਈਕਮਾਨ ਦੇ ਫ਼ੈਸਲੇ ਤੇ ਮੁੜ ਵਿਚਾਰ ਦੀ ਮੰਗ ਕਰ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਚੰਨੀ ਦੇ ਸੱਦੇ ਤੇ ਹੋਈ ਇਸ ਮੀਟਿੰਗ ਵਿੱਚ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ, ਬਰਨਾਲਾ ਦੇ ਵਿਧਾਇਕ ਕਾਲਾ ਢਿੱਲੋਂ, ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ, ਸਾਬਕਾ ਉੱਪ ਮੁੱਖ ਮੰਤਰੀ ਓ. ਪੀ. ਸੋਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਗੁਰਪ੍ਰੀਤ ਕਾਂਗੜ, ਨਾਜ਼ਰ ਸਿੰਘ ਮਾਨਸ਼ਾਹੀਆ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਦਵਿੰਦਰ ਸਿੰਘ ਘੁਬਾਇਆ, ਇੰਦਰਬੀਰ ਸਿੰਘ ਬੁਲਾਰੀਆ, ਤਰਸੇਮ ਡੀ. ਸੀ., ਦਰਸ਼ਨ ਬਰਾੜ, ਹਰਮਿੰਦਰ ਸਿੰਘ ਗਿੱਲ, ਮਦਨ ਲਾਲ ਜਲਾਲਪੁਰ, ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ, ਕਮਲਜੀਤ ਕੜਵਲ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ ਸਮੇਤ ਸਾਬਕਾ ਵਿਧਾਇਕ ਜੋਗਿੰਦਰ ਪਾਲ, ਦਿਨੇਸ਼ ਬੱਸੀ, ਦਲਬੀਰ ਗੋਲਡੀ, ਸਾਬਕਾ ਵਿਧਾਇਕ ਪਿਰਮਲ ਸਿੰਘ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਭਾਵੇਂ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਤੇ ਹੋਈ ਪਰ ਮੀਟਿੰਗ ਤੋਂ ਬਾਅਦ ਉਹ ਖ਼ੁਦ ਮੀਡੀਆ ਸਾਹਮਣੇ ਨਹੀਂ ਆਏ। ਉਨ੍ਹਾਂ ਦੀ ਥਾਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਬਰਿੰਦਰ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਕੇ ਮੀਟਿੰਗ ਦੇ ਫ਼ੈਸਲਿਆਂ ਅਤੇ ਮਾਹੌਲ ਬਾਰੇ ਜਾਣਕਾਰੀ ਦਿੱਤੀ।

ਇਸ ਮੀਟਿੰਗ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਕਾਂਗਰਸ ਦੇ ਇਕ ਵੱਡੇ ਵਰਗ ਵਿੱਚ ਸੰਗਠਨਾਤਮਕ ਨਿਯੁਕਤੀਆਂ ਨੂੰ ਲੈ ਕੇ ਅਸੰਤੁਸ਼ਟੀ ਮੌਜੂਦ ਹੈ। ਹਾਲਾਂਕਿ ਆਗੂਆਂ ਨੇ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਲੜਾਈ ਪਾਰਟੀ ਦੇ ਅੰਦਰ ਰਹਿ ਕੇ ਹੀ ਲੜੀ ਜਾਵੇਗੀ ਅਤੇ ਉਹ ਹਾਈਕਮਾਨ ਦੇ ਫ਼ੈਸਲੇ ਦਾ ਸਨਮਾਨ ਕਰਦੇ ਹੋਏ ਆਪਣੇ ਇਤਰਾਜ਼ ਉਸ ਦੇ ਸਾਹਮਣੇ ਰੱਖਣਗੇ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending