Connect with us

Punjab

2 ਵੱਖ-ਵੱਖ ਸੜਕ ਹਾਦਸਿਆਂ ਵਿੱਚ ਤਿੰਨ ਵਿਅਕਤੀਆਂ ਦੀ ਮੌਤ, 6 ਗੰਭੀਰ ਜ਼ਖਮੀ

Published

on

ਖੰਨਾ, 4 ਜੁਲਾਈ (ਸ.ਬ.) ਰਾਸ਼ਟਰੀ ਰਾਜਮਾਰਗ ਤੇ ਖੰਨਾ ਨੇੜੇ ਅੱਜ ਤੜਕੇ ਕੁਝ ਹੀ ਦੂਰੀ ਦੇ ਫ਼ਾਸਲੇ ਤੇ ਵਾਪਰੇ ਦੋ ਵੱਖ-ਵੱਖ ਭਿਆਨਕ ਸੜਕ ਹਾਦਸਿਆਂ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਅੱਠ ਸਾਲਾ ਬੱਚੇ ਸਮੇਤ ਛੇ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਦੋਵਾਂ ਹਾਦਸਿਆਂ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਖੰਨਾ ਪਹੁੰਚਾਇਆ ਅਤੇ ਕ੍ਰੇਨ ਦੀ ਮਦਦ ਨਾਲ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਮੁੜ ਬਹਾਲ ਕਰਵਾਇਆ। ਪਹਿਲਾ ਹਾਦਸਾ ਤੜਕੇ ਕਰੀਬ 2:03 ਵਜੇ ਲੁਧਿਆਣਾ ਵੱਲ ਜਾਂਦੇ ਹੋਏ ਬੀਜਾ ਨੇੜੇ ਰਾਇਲ ਟੱਚ ਹੋਟਲ ਕੋਲ, ਥਾਣਾ ਸਦਰ ਖੰਨਾ ਦੇ ਇਲਾਕੇ ਵਿਚ ਵਾਪਰਿਆ। ਐਸ.ਐਸ.ਐਫ. ਦੀ ਡਿਊਟੀ ਟੀਮ, ਜਿਸ ਵਿਚ ਏ.ਐਸ.ਆਈ. ਸੁਖਵਿੰਦਰ ਸਿੰਘ, ਕਾਂਸਟੇਬਲ ਕਰਨਵੀਰ ਸਿੰਘ ਅਤੇ ਕਾਂਸਟੇਬਲ ਕਨਵਰਪਾਲ ਸਿੰਘ ਸ਼ਾਮਲ ਸਨ ਨੇ ਸੂਚਨਾ ਮਿਲਣ ਤੋਂ ਬਾਅਦ ਕਰੀਬ 2:12 ਵਜੇ ਮੌਕੇ ਤੇ ਪਹੁੰਚ ਕੇ ਬਚਾਅ ਕਾਰਜਾਂ ਨੂੰ ਅਮਲ ਵਿਚ ਲਿਆਂਦਾ।

ਪ੍ਰਾਪਤ ਜਾਣਕਾਰੀ ਅਨੁਸਾਰ ਇਕ ਬੋਲੇਰੋ ਪਿਕਅੱਪ ਦਾ ਟਾਇਰ ਫੱਟਣ ਕਾਰਨ ਉਹ ਸੜਕ ਦੇ ਵਿਚਕਾਰ ਖੜ੍ਹ ਗਈ। ਇਸ ਦੌਰਾਨ ਪਿੱਛੋਂ ਆ ਰਹੀ ਦੂਜੀ ਬੋਲੈਰੋ ਪਿਕਅੱਪ ਉਸ ਨਾਲ ਟਕਰਾ ਗਈ। ਇਸ ਹਾਦਸੇ ਵਿਚ ਇਸ਼ਰਾਰ ਵਾਸੀ ਗੋਰਖਪੁਰ (ਉੱਤਰ ਪ੍ਰਦੇਸ਼) ਦੀ ਮੌਕੇ ਤੇ ਮੌਤ ਹੋ ਗਈ, ਜਦਕਿ ਮਨੀਸ਼ (ਸਹਾਰਨਪੁਰ), ਮੁਹੰਮਦ ਇਜ਼ਹਾਰ (ਹਰਿਦੁਆਰ), ਉਮਰ (ਗੋਰਖਪੁਰ), ਸੋਨੂ (ਗੋਰਖਪੁਰ) ਅਤੇ ਉਜਾਕਤ (ਸਹਾਰਨਪੁਰ) ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਸ ਦੌਰਾਨ ਦੂਜਾ ਹਾਦਸਾ ਖੰਨਾ ਨੇੜੇ ਖਾਲਸਾ ਪੰਪ, ਭੱਟੀਆਂ ਕੋਲ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਸੈਂਟਰੋ ਕਾਰ, ਜਿਸ ਨੂੰ ਜਤਿੰਦਰ ਕੁਮਾਰ, ਵਾਸੀ ਗੜ੍ਹਮੁਕਤੇਸ਼ਵਰ, ਜ਼ਿਲ੍ਹਾ ਹਾਪੁੜ (ਉੱਤਰ ਪ੍ਰਦੇਸ਼) ਚਲਾ ਰਿਹਾ ਸੀ, ਦਾ ਟਾਇਰ ਪੈਂਚਰ ਹੋਣ ਕਾਰਨ ਕਾਰ ਸੜਕ ਤੇ ਖੜ੍ਹੀ ਸੀ। ਇਸ ਦੌਰਾਨ ਪਿੱਛੋਂ ਆ ਰਹੇ ਇਕ ਅਣਪਛਾਤੇ ਟਰੱਕ ਨੇ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ ਸੜਕ ਤੇ ਖੜ੍ਹੇ ਵਿਅਕਤੀਆਂ ਨੂੰ ਦਰੜ ਦਿੱਤਾ। ਇਹ ਵੀ ਪਤਾ ਲੱਗਾ ਹੈ ਕਿ ਸੈਂਟਰੋ ਕਾਰ ਸਵਾਰ ਲੋਕ ਮਾਤਾ ਵੈਸ਼ਨੋ ਦੇਵੀ ਜੀ ਦੇ ਦਰਸ਼ਨਾਂ ਲਈ ਜਾ ਰਹੇ ਸਨ, ਪਰ ਰਸਤੇ ਵਿਚ ਹੀ ਇਹ ਹਾਦਸਾ ਵਾਪਰ ਗਿਆ।

ਇਸ ਹਾਦਸੇ ਵਿਚ ਅਮਰਦੀਪ ਵਰਮਾ ਅਤੇ ਵਿੱਕੀ, ਦੋਵੇਂ ਵਾਸੀ ਮੁਰਾਦਨਗਰ, ਜ਼ਿਲ੍ਹਾ ਗਾਜ਼ੀਆਬਾਦ (ਉੱਤਰ ਪ੍ਰਦੇਸ਼) ਦੀ ਮੌਤ ਹੋ ਗਈ, ਜਦਕਿ ਆਰਵ ਵਰਮਾ (8 ਸਾਲ) ਵਾਸੀ ਮੁਰਾਦਨਗਰ, ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਐਸ.ਐਸ.ਐਫ. ਦੀ ਟੀਮ ਨੇ ਜ਼ਖ਼ਮੀ ਬੱਚੇ ਅਤੇ ਦੋਵੇਂ ਵਿਅਕਤੀਆਂ ਨੂੰ ਤੁਰੰਤ ਸਿਵਲ ਹਸਪਤਾਲ ਖੰਨਾ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਅਮਰਦੀਪ ਵਰਮਾ ਅਤੇ ਵਿੱਕੀ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਜ਼ਖ਼ਮੀ ਬੱਚੇ ਦਾ ਇਲਾਜ ਜਾਰੀ ਹੈ। ਦੋਵੇਂ ਹਾਦਸਿਆਂ ਤੋਂ ਬਾਅਦ ਐਸ.ਐਸ.ਐਫ. ਦੀ ਟੀਮ ਨੇ ਕ੍ਰੇਨ ਦੀ ਮਦਦ ਨਾਲ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾਇਆ ਅਤੇ ਰਾਸ਼ਟਰੀ ਰਾਜਮਾਰਗ ਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਮੁੜ ਚਾਲੂ ਕਰਵਾਇਆ। ਪੁਲੀਸ ਵੱਲੋਂ ਦੋਵੇਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਹਾਦਸੇ ਵਿਚ ਫਰਾਰ ਅਣਪਛਾਤੇ ਟਰੱਕ ਦੀ ਭਾਲ ਲਈ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Continue Reading

Chandigarh

ਪੰਜਾਬ ਦੇ ਰਾਜਪਾਲ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਚੰਡੀਗੜ੍ਹ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਚਲੀਆਂ ਪਾਣੀ ਦੀਆਂ ਬੁਛਾੜਾਂ

Published

on

By

ਆਪ ਵਰਕਰਾਂ ਵਲੋਂ 227 ਕਰੋੜ ਰੁਪਏ ਦੇ ਏਜੰਡੇ ਨੂੰ 15 ਸਕਿੰਟ ਵਿੱਚ ਪਾਸ ਕਰਨ ਦਾ ਵਿਰੋਧ

ਚੰਡੀਗੜ੍ਹ, 6 ਅਗਸਤ (ਸ.ਬ.) ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਵੱਲੋਂ 227 ਕਰੋੜ ਰੁਪਏ ਦੇ ਏਜੰਡੇ ਨੂੰ 15 ਸੈਕਿੰਟ ਵਿੱਚ ਪਾਸ ਕਰਨ ਦਾ ਵਿਰੋਧ ਕਰਦਿਆਂ ਪਾਰਟੀ ਦੀ ਚੰਡੀਗੜ੍ਹ ਇਕਾਈ ਵੱਲੋਂ ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਦੌਰਾਨ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਵੱਡੀ ਗਿਣਤੀ ਵਿੱਚ ਵਰਕਰ ਸੈਕਟਰ 17 ਵਿਖੇ ਇਕੱਠੇ ਹੋਏ ਅਤੇ ਯੂ ਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਚੰਡੀਗੜ੍ਹ ਨਗਰ ਨਿਗਮ ਵਿੱਚ 227 ਕਰੋੜ ਰੁਪਏ ਦਾ ਘੁਟਾਲਾ ਹੋਣ ਦਾ ਦੋਸ਼ ਲਗਾਇਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਨ ਗੁਲਾਬ ਚੰਦ ਕਟਾਰੀਆ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੇ ਤਾਂ ਪੁਲੀਸ ਵੱਲੋਂ ਵੱਡੀਆਂ ਰੋਕਾਂ ਲਾ ਕੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਚੰਡੀਗੜ੍ਹ ਪੁਲੀਸ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਉੱਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ।

ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੇਪਾਲ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਹੱਕ ਤੇ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿੱਚ 227 ਕਰੋੜ ਰੁਪਏ ਦਾ ਏਜੰਡਾ ਪਹਿਲਾਂ ਤਾਂ ਸਿਰਫ ਦੋ ਪੰਨਿਆਂ ਵਿੱਚ ਹੀ ਪੇਸ਼ ਕੀਤਾ ਗਿਆ ਇਸ ਤੋਂ ਬਾਅਦ ਇਸ ਅਜੰਡੇ ਨੂੰ 15 ਸਕਿੰਟ ਵਿੱਚ ਪਾਸ ਕਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਇਸ ਏਜੰਡੇ ਦੀ ਜਾਂਚ ਕੀਤੀ ਜਾਵੇ।

Continue Reading

Chandigarh

ਅਸ਼ਵਨੀ ਸ਼ਰਮਾ ਦੇ ਕੁੜੀ-ਮੁੰਡੇ ਵਾਲੇ ਬਿਆਨ ਤੇ ਵਿਧਾਨ ਸਭਾ ਵਿੱਚ ਹੋਇਆ ਹੰਗਾਮਾ

Published

on

By

ਸੱਤਾਧਾਰੀ ਧਿਰ ਦੇ ਮੈਂਬਰਾਂ ਨੇ ਭਾਜਪਾ ਆਗੂ ਨੂੰ ਮਾਫੀ ਮੰਗਣ ਲਈ ਕਿਹਾ

ਚੰਡੀਗੜ੍ਹ, 6 ਅਗਸਤ (ਸ.ਬ.) ਪੰਜਾਬ ਵਿਧਾਨ ਸਭਾ ਵਿੱਚ ਮੌਨਸੂਨ ਇਜਲਾਸ ਦੇ ਚੌਥੇ ਦਿਨ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਂਗਰਸੀ ਵਿਧਾਇਕ ਮੁੱਖ ਮੰਤਰੀ ਦੇ ਬਾਇਕਾਟ ਦੀਆਂ ਤਖਤੀਆਂ ਲੈ ਕੇ ਪਹੁੰਚੇ।

ਕਾਰਵਾਈ ਦੌਰਾਨ ਸੀਨੀਅਰ ਭਾਜਪਾ ਆਗੂ ਅਸ਼ਵਨੀ ਸ਼ਰਮਾ ਵਲੋਂ ਦਿੱਤੇ ਗਏ ਕੁੜੀ-ਮੁੰਡੇ ਨੂੰ ਲੈ ਕੇ ਬਿਆਨ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਅਸ਼ਵਨੀ ਸ਼ਰਮਾ ਨੇ ਤੰਜ ਕੱਸਦੇ ਹੋਏ ਕਿਹਾ ਕਿ ਸਰਕਾਰ ਦੀ ਹਾਲਤ ਅਜਿਹੀ ਹੋ ਗਈ ਹੈ ਕਿ ਘਰ ਵਿੱਚ ਕੁੜੀ ਪੈਦਾ ਹੋਵੇ ਤਾਂ ਕੇਂਦਰ ਸਰਕਾਰ ਨੂੰ ਦੋਸ਼ ਦਿੰਦੇ ਹਨ ਅਤੇ ਮੁੰਡਾ ਪੈਦਾ ਹੋ ਜਾਵੇ ਤਾਂ ਉਸ ਦਾ ਸਾਰਾ ਸਿਹਰਾ ਖ਼ੁਦ ਲੈ ਲੈਂਦੇ ਹਨ। ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਸੀ ਕਿ ਜਿਹੜਾ ਵੀ ਵਿਅਕਤੀ ਮਾਈਨਿੰਗ ਖ਼ਿਲਾਫ਼ ਆਵਾਜ਼ ਚੁੱਕਦਾ ਹੈ, ਉਸ ਨੂੰ ਆਮ ਆਦਮੀ ਪਾਰਟੀ ਦੇ ਆਗੂ ਧਮਕਾਉਂਦੇ ਹਨ ਅਤੇ ਸਰਕਾਰ ਨੂੰ ‘ਜਿਸ ਦਾ ਖੇਤ, ਉਸ ਦੀ ਰੇਤ’ ਦੀ ਹਕੀਕਤ ਜ਼ਮੀਨੀ ਪੱਧਰ ਤੇ ਜਾ ਕੇ ਦੇਖਣੀ ਚਾਹੀਦੀ ਹੈ।

ਅਸ਼ਵਨੀ ਸ਼ਰਮਾ ਦੇ ਇਸ ਬਿਆਨ ਤੋਂ ਬਾਅਦ ਸਦਨ ਵਿੱਚ ਸੱਤਾਧਿਰ ਦੇ ਆਗੂਆਂ ਵਲੋਂ ਰੌਲਾ ਪਾ ਦਿੱਤਾ ਗਿਆ। ਇਸ ਦਾ ਜਵਾਬ ਦਿੰਦਿਆਂ ਮੰਤਰੀ ਅਮਨ ਅਰੋੜਾ ਨੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕਿਹਾ ਕਿ ਕੁੜੀ ਹੋਣ ਦੀ ਗੱਲ ਕਹਿਣਾ ਉੱਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਹਰ ਖੇਤਰ ਵਿੱਚ ਕੁੜੀਆਂ ਮੋਹਰੀ ਹਨ ਅਤੇ ਵਧੀਆ ਕੰਮ ਕਰ ਰਹੀਆਂ ਹਨ। ਪ੍ਰਧਾਨ ਮੰਤਰੀ ਵੀ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਸੰਦੇਸ਼ ਦਿੰਦੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਦੇ ਇਸ ਬਿਆਨ ਨਾਲ ਪੰਜਾਬ ਦੀਆਂ ਸਵਾ ਕਰੋੜ ਔਰਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਅਸ਼ਵਨੀ ਸ਼ਰਮਾ ਨੂੰ ਉਨ੍ਹਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ਸਿਫਰ ਕਾਲ ਦੌਰਾਨ ਆਜ਼ਾਦ ਉਮੀਦਵਾਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਪਿੰਡਾਂ ਨੇੜੇ ਢਾਣੀਆ ਵਿੱਚ ਰਹਿੰਦੇ ਲੋਕਾਂ ਨੂੰ ਹਿਫ਼ਾਜ਼ਤ ਲਈ ਅਸਲਾ ਲਾਇਸੈਂਸ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਤੋਂ ਬਾਹਰ ਖੇਤਾਂ ਵਿੱਚ ਰਹਿੰਦੇ ਲੋਕਾਂ ਨੂੰ ਗੈਂਗਸਟਰ ਨਿਸ਼ਾਨਾ ਬਣਾ ਰਹੇ ਹਨ। ਇਸਤੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਚੰਗੇ ਕਿਰਦਾਰ ਵਾਲੇ ਲੋਕਾਂ ਨੂੰ ਲਾਇਸੈਂਸ ਮਿਲਣੇ ਚਾਹੀਦੇ ਹਨ। ਕੁਲਦੀਪ ਧਾਲੀਵਾਲ ਨੇ ਪਰਵਾਸੀ ਪੰਜਾਬੀਆਂ ਨੂੰ ਉਚੇਚੇ ਤੌਰ ਤੇ ਅਸਲਾ ਲਾਇਸੈਂਸ ਜਾਰੀ ਕੀਤੇ ਜਾਣ ਦੀ ਮੰਗ ਕੀਤੀ। ਇਸ ਦੌਰਾਨ ਸਿਫ਼ਰ ਕਾਲ 24 ਮਿੰਟ ਵਿੱਚ ਹੀ ਖ਼ਤਮ ਕੀਤੇ ਜਾਣ ਕਾਂਗਰਸ ਨੇ ਕੀਤਾ ਇਤਰਾਜ਼ ਜ਼ਾਹਿਰ ਕੀਤਾ। ਸਦਨ ਦੀ ਕਾਰਵਾਈ ਦੌਰਬਾਨ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਕੂਲੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਜੀਵਨ ਜਾਂਚ ਸਿਖਾਉਣ ਲਈ ਵਿਸ਼ੇਸ਼ ਸਿਲੇਬਸ ਤਿਆਰ ਕਰਨ ਬਾਰੇ ਪੇਸ਼ ਕੀਤਾ ਮਤਾ ਸਦਨ ਵਿੱਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

Continue Reading

Mohali

ਛੋਟੇ ਮਕਾਨਾਂ, ਬੂਥ ਤੇ ਬੇਅ ਸ਼ਾਪ ਮਾਲਕਾਂ ਨਾਲ ਹੋਇਆ ਧੋਖਾ : ਕੁਲਜੀਤ ਸਿੰਘ ਬੇਦੀ

Published

on

By

ਨੀਡ ਬੇਸਡ ਪਾਲਸੀ ਤੇ ਆਪਣੇ ਵਾਇਦਿਆਂ ਤੋਂ ਮੁਕਰੀ ਆਪ ਸਰਕਾਰ

ਐਸ ਏ ਐਸ ਨਗਰ, 6 ਅਗਸਤ (ਸ.ਬ.) ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਆਪ ਸਰਕਾਰ ਨੇ ਨੀਡ ਬੇਸਡ ਪਾਲਸੀ ਦੇ ਮੁੱਦੇ ਤੇ ਛੋਟੇ ਮਕਾਨਾਂ, ਬੂਥ ਤੇ ਬੇਅ ਸ਼ਾਪ ਮਾਲਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਨੀਡ ਬੇਸ ਪਾਲਿਸੀ ਤੁਰੰਤ ਲਾਗੂ ਕੀਤੀ ਜਾਵੇਗੀ, ਪਰ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇਸ ਦਿਸ਼ਾ ਵਿੱਚ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ ਗਿਆ, ਉਹਨਾਂ ਕਿਹਾ ਕਿ ਜੇਕਰ ਹੁਣ ਮੰਤਰੀ ਨੇ ਕੋਈ ਬਿਆਨ ਦਿੱਤਾ ਹੈ ਤਾਂ ਉਹ ਵੀ ਹਾਸੋਹੀਣਾ ਹੈ ਅਤੇ ਲੋਕਾਂ ਨਾਲ ਸਿੱਧੇ ਤੌਰ ਤੇ ਧੋਖਾ ਹੈ।

ਸz. ਬੇਦੀ ਨੇ ਕਿਹਾ ਕਿ ਮੰਤਰੀ ਵੱਲੋਂ ਦਿੱਤਾ ਗਿਆ ਜਵਾਬ ਹੈਰਾਨ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਹਿਣਾ ਕਿ ਨਵੀਂ ਸਰਕਾਰ ਆਉਣ ਤੇ ਨੀਡ ਬੇਸਡ ਪਾਲਸੀ ਲਾਗੂ ਕੀਤੀ ਜਾਵੇਗੀ, ਪੂਰੀ ਤਰ੍ਹਾਂ ਗੈਰ ਜ਼ਿੰਮੇਵਾਰਾਨਾ ਹੈ।

ਬੂਥਾਂ ਅਤੇ ਬੇਅ ਸ਼ਾਪਾਂ ਸਬੰਧੀ ਸਰਕਾਰ ਦੇ ਸੁਝਾਅ ਤੇ ਇਤਰਾਜ਼ ਜਤਾਉਂਦਿਆਂ ਉਹਨਾਂ ਕਿਹਾ ਕਿ ਦੁਕਾਨਦਾਰਾਂ ਨੂੰ ਸਿਰਫ਼ ਉਚਾਈ (ਹਾਈਟ) ਵਧਾਉਣ ਦੀ ਸਲਾਹ ਦੇਣਾ ਵਿਹਾਰਕ ਨਹੀਂ ਹੈ। ਹਾਈਟ ਵਧਾਉਣ ਦਾ ਮਤਲਬ ਹੈ ਮੌਜੂਦਾ ਲੈਂਟਰ ਤੋੜਨਾ, ਜਿਸ ਨਾਲ ਕਾਰੋਬਾਰ ਕਈ ਮਹੀਨਿਆਂ ਲਈ ਬੰਦ ਹੋ ਸਕਦਾ ਹੈ ਅਤੇ ਇਸਦਾ ਦੁਕਾਨਦਾਰਾਂ ਤੇ ਵੱਡਾ ਆਰਥਿਕ ਬੋਝ ਪਵੇਗਾ। ਉਹਨਾਂ ਕਿਹਾ ਕਿ ਇਹ ਬਿਨਾਂ ਕਿਸੇ ਤਕਨੀਕੀ ਸਲਾਹ ਜਾਂ ਮਾਹਿਰਾਂ ਦੀ ਰਾਏ ਤੋਂ ਲਿਆ ਗਿਆ ਬੇਤੁਕਾ ਫ਼ੈਸਲਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਬੂਥ ਅਤੇ ਬੇਅ ਸ਼ਾਪ ਮਾਲਕਾਂ ਨੂੰ ਅਸਲ ਰਾਹਤ ਦੇਣ ਦੀ ਬਜਾਏ ਸਿਰਫ਼ ਲਾਰੇ ਲਗਾਏ ਹਨ।

ਉਨ੍ਹਾਂ ਕਿਹਾ ਕਿ ਸਿਰਫ਼ ਨੀਡ ਬੇਸ ਪਾਲਿਸੀ ਹੀ ਨਹੀਂ, ਬਲਕਿ ਸੈਕਟਰ-70 ਦੇ ਐਮ ਆਈ ਜੀ ਅਤੇ ਸੁਪਰ ਐਮਆਈਜੀ ਫਲੈਟਾਂ ਵਿੱਚ ਲਿਫਟਾਂ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਵੀ ਤੁਰੰਤ ਲੋੜ ਹੈ। ਸਮੇਂ ਦੀ ਮੰਗ ਹੈ ਕਿ ਸਰਕਾਰ ਲੋਕਾਂ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਕਰੇ ਤਾਂ ਜੋ ਛੋਟੇ ਘਰਾਂ ਵਿੱਚ ਰਹਿ ਰਹੇ ਪਰਿਵਾਰ ਅਤੇ ਬੂਥਾਂ ਵਿੱਚ ਕਾਰੋਬਾਰ ਕਰ ਰਹੇ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਬੂਥਾਂ ਜਾਂ ਬੇਅ ਸ਼ਾਪਾਂ ਦਾ ਹੀ ਮੁੱਦਾ ਨਹੀਂ, ਸਗੋਂ ਛੋਟੇ ਮਕਾਨਾਂ ਦੇ ਮਾਲਕਾਂ ਦੀ ਸਮੱਸਿਆ ਵੀ ਹੈ। ਛੋਟੇ ਫਲੈਟਾਂ, ਚਾਰ ਮਰਲਾ ਅਤੇ ਛੇ ਮਰਲਾ ਮਕਾਨਾਂ ਦੇ ਮਾਲਕ ਵੀ ਇਸੇ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਕਈ ਲੋਕਾਂ ਨੇ ਆਪਣੀ ਲੋੜ ਮੁਤਾਬਕ ਕਮਰੇ ਜਾਂ ਸਟੋਰ ਬਣਾਏ ਹੋਏ ਹਨ, ਪਰ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਇਹ ਕਿਸੇ ਇੱਕ ਵਰਗ ਦਾ ਨਹੀਂ, ਸਗੋਂ ਵੱਡੀ ਗਿਣਤੀ ਵਿੱਚ ਮੁਹਾਲੀ ਦੇ ਲੋਕਾਂ ਨਾਲ ਜੁੜਿਆ ਹੋਇਆ ਮੁੱਦਾ ਹੈ। ਉਹਨਾਂ ਕਿਹਾ ਕਿ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕਰੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।

Continue Reading

Latest News

Trending