Connect with us

Mohali

ਹਾਈਕੋਰਟ ਨੇ ਉਦਯੋਗਿਕ ਪਲਾਟ ਘੁਟਾਲੇ ਦੇ ਮੁਲਜਮਾਂ ਨੂੰ ਦਿੱਤਾ ਝਟਕਾ : ਸਤਨਾਮ ਸਿੰਘ ਦਾਊਂ

Published

on

 

ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੀਆਂ ਸਿਫਾਰਸ਼ਾਂ ਉੱਤੇ ਦਰਜ ਕੀਤਾ ਸੀ ਪਰਚਾ

ਐਸ ਏ ਐਸ ਨਗਰ, 29 ਅਗਸਤ (ਸ.ਬ.) ਪੰਜਾਬ ਅਗੇਂਸਟ ਕਰਪਸ਼ਨ ਸੰਸਥਾ ਦੇ ਪ੍ਰਧਾਨ ਸਤਨਾਮ ਦਾਉ ਨੇ ਕਿਹਾ ਹੈ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਦਯੋਗਿਕ ਪਲਾਟ ਘੁਟਾਲੇ ਦੇ ਮੁਲਜਮਾਂ ਨੂੰ ਝਟਕਾ ਦਿੰਦਿਆਂ ਉਨ੍ਹਾਂ ਸਾਰੇ ਵਿਅਕਤੀਆਂ ਵਲੋਂ ਰਾਹਤ ਹਾਸਿਲ ਕਰਨ ਲਈ ਅਦਾਲਤ ਵਿੱਚ ਪਾਏ ਕੇਸਾਂ ਨੂੰ ਖਾਰਜ ਕਰਦੇ ਹੋਏ ਕਾਰਵਾਈ ਲਈ ਰਾਹ ਪੱਧਰਾ ਕਰ ਦਿੱਤਾ ਹੈ ਅਤੇ ਹੁਣ ਵਿਜੀਲੈਂਸ ਬਿਊਰੋ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਜਿੰਮੇਵਾਰੀ ਹੈ ਕਿ ਜੋ ਘਪਲੇਬਾਜ ਲੰਬਾ ਸਮਾਂ ਕਾਰਵਾਈ ਤੋਂ ਬਚਦੇ ਆ ਰਹੇ ਹਨ, ਉਹਨਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।

ਸz. ਦਾਊ ਨੇ ਕਿਹਾ ਕਿ ਪੰਜਾਬ ਰਾਜ ਲਘੂ ਉਦਯੋਗ ਅਤੇ ਵਿਕਾਸ ਨਿਗਮ (ਪੀ ਐਸ ਆਈ ਸੀ) ਦੇ ਅਫ਼ਸਰਾਂ ਵਲੋਂ ਭੂ ਮਾਫੀਏ ਨਾਲ ਮਿਲ ਕੇ ਹਜ਼ਾਰਾਂ ਕਰੋੜਾਂ ਰੁਪਏ ਦੇ ਸੈਂਕੜੇ ਪਲਾਟਾਂ ਦੀ ਹੇਰਾਫੇਰੀ ਕਰਨ ਅਤੇ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚੇ ਜਾਣ ਦੇ ਮਾਮਲੇ (ਜਿਹਨਾਂ ਵਿੱਚੋਂ ਕੁੱਝ ਪਲਾਟ ਸਰਕਾਰ ਨੇ ਕੁੱਝ ਮਹੀਨੇ ਪਹਿਲਾਂ ਪਲਾਟਾਂ ਦੇ ਮਾਲਕ ਨਾ ਮਿਲਣ ਤੇ ਵਾਪਿਸ ਵੀ ਲੈ ਲਏ ਸਨ) ਵਿੱਚ ਭਾਵੇਂ ਵਿਜੀਲੈਂਸ ਬਿਊਰੋ ਨੇ ਜਾਂਚ ਤੋਂ ਬਾਅਦ 2018 ਵਿੱਚ ਹੀ ਪਰਚਾ ਦਰਜ ਕਰਨ ਦੀ ਸਿਫਾਰਸ ਕਰ ਦਿੱਤੀ ਸੀ। ਉਹਨਾਂ ਕਿਹਾ ਕਿ ਇਸ ਘਪਲੇ ਵਿੱਚ ਕਈ ਆਈ ਏ ਐਸ ਅਫਸਰ ਅਤੇ ਹੋਰ ਉੱਚ ਅਧਿਕਾਰੀਆਂ ਤੋਂ ਇਲਾਵਾ ਕਈ ਰਾਜਨੀਤਿਕ ਹਸਤੀਆਂ ਅਤੇ ਵੱਡੇ ਵਪਾਰੀ ਵੀ ਸ਼ਾਮਿਲ ਸਨ ਜਿਨਾਂ ਨੇ ਆਪਣੀ ਸਿਆਸੀ ਅਤੇ ਆਰਥਿਕ ਪਹੁੰਚ ਨਾਲ ਇਸ ਘਪਲੇ ਖਿਲਾਫ ਕਦੇ ਵੀ ਸਹੀ ਕਾਰਵਾਈ ਨਹੀਂ ਹੋਣ ਦਿੱਤੀ।

ਉਹਨਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਨੂੰ ਠੱਪ ਕਰਨ ਲਈ ਤਿੰਨ ਆਈ ਏ ਐਸ ਅਫਸਰਾਂ ਨੇ ਘਪਲੇਬਾਜਾਂ ਨਾਲ ਮਿਲ ਕੇ ਵਿਜੀਲੈਂਸ ਬਿਊਰੋ ਦੀਆਂ ਸਿਫਾਰਸ਼ਾਂ ਨੂੰ ਉਦੋਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਝੂਠੀ ਚਿੱਠੀ ਦਾ ਹਵਾਲਾ ਦੇ ਕੇ ਮਾਮਲੇ ਦੀ ਜਾਂਚ ਨੂੰ ਰਫਾ ਦਫਾ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਉਹਨਾਂ ਦੀ ਸੰਸਥਾ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਸੀ ਅਤੇ ਮਾਮਲੇ ਦੀ ਜਾਂਚ ਨੂੰ ਠੱਪ ਹੁੰਦਾ ਦੇਖ ਕੇ ਸੰਸਥਾ ਦੇ ਮੈਂਬਰਾਂ ਵੱਲੋਂ ਸੰਨ 2020 ਵਿੱਚ ਹਾਈ ਕੋਰਟ ਵਿੱਚ ਲੋਕ ਹਿਤ ਪਟੀਸ਼ਨ ਦਾਇਰ ਕਰਕੇ ਮੁੱਖ ਮੰਤਰੀ ਦੀ ਉਹ ਕਾਲਪਨਿਕ ਚਿੱਠੀ ਉਜਾਗਰ ਕਰਨ ਅਤੇ ਪਰਚਾ ਦਰਜ਼ ਕਰਵਾਉਣ ਲਈ ਕੇਸ ਦਾਇਰ ਕੀਤਾ ਸੀ।

ਸz. ਦਾਊਂ ਨੇ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੰਸਥਾ ਵੱਲੋਂ ਮੁੜ ਇਸ ਮਾਮਲੇ ਨੂੰ ਉਭਾਰਿਆ ਗਿਆ। ਇਸ ਦੌਰਾਨ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਮੁੱਖ ਮੰਤਰੀ ਨਾਲ ਮਿਲ ਕੇ ਮੈਮੋਰੰਡਮ ਵੀ ਦਿੱਤਾ ਗਿਆ ਜਿਸਤੋਂ ਬਾਅਦ ਫਿਲਿਪਸ ਪਲਾਟ ਘੁਟਾਲੇ ਸੰਬੰਧੀ ਮਾਮਲਾ ਦਰਜ ਹੋਇਆ ਸੀ।

ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਨਾਮਜਦ ਮੁੱਖ ਵਿਅਕਤੀਆਂ ਨੂੰ ਅਦਾਲਤਾਂ ਤੋਂ ਜਮਾਨਤ ਹੋਣ ਤੋਂ ਬਾਅਦ ਉਹਨਾਂ ਨੇ ਹਾਈਕੋਰਟ ਵਿੱਚ ਚਾਰ ਅਲੱਗ ਅਲੱਗ ਕੇਸ ਦਾਇਰ ਕਰਕੇ ਐਫ ਆਈ ਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਇਹ ਸਾਰੇ ਕੇਸ ਪਬਲਿਕ ਇੰਟਰਸਟ ਲਿਟੀਗੇਸ਼ਨ ਦੇ ਨਾਲ ਜੁੜ ਗਏ ਸਨ ਅਤੇ ਸੰਸਥਾ ਮੈਂਬਰਾਂ ਦੇ ਵਕੀਲਾਂ ਨੇ ਅਦਾਲਤ ਵਿੱਚ ਇਹਨਾਂ ਕੇਸਾਂ ਦੀ ਚੰਗੀ ਤਰ੍ਹਾਂ ਪੈਰਵਾਈ ਕੀਤੀ। ਉਹਨਾਂ ਕਿਹਾ ਕਿ ਬੀਤੇ ਕੱਲ ਮਾਨਯੋਗ ਹਾਈਕੋਰਟ ਤੇ ਚੀਫ ਜਸਟਿਸ ਨੇ ਫੈਸਲਾ ਕਰਦਿਆਂ ਸਾਰੇ ਦੋਸ਼ੀਆਂ ਦੇ ਕੇਸਾਂ ਨੂੰ ਖਾਰਜ ਕਰਦੇ ਹੋਏ ਕਾਰਵਾਈ ਲਈ ਰਾਹ ਪੱਧਰਾ ਕਰ ਦਿੱਤਾ ਹੈ।

ਉਹਨਾਂ ਕਿਹਾ ਕਿ ਹੁਣ ਵਿਜੀਲੈਂਸ ਬਿਊਰੋ ਅਤੇ ਮੁੱਖ ਮੰਤਰੀ ਦੀ ਜਿੰਮੇਵਾਰੀ ਹੈ ਕਿ ਜਿਹੜੇ ਘਪਲੇਬਾਜਾਂ ਕਾਰਨ ਪੰਜਾਬ ਦੇ ਖਜ਼ਾਨੇ ਨੂੰ ਹਜ਼ਾਰਾਂ ਕਰੋੜਾਂ ਦਾ ਖੋਰਾ ਲੱਗਿਆ ਹੈ ਅਤੇ ਪੰਜਾਬ ਦੇ ਉਦਯੋਗ ਤਬਾਹ ਹੋਏ ਹਨ ਉਹਨਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਇਹਨਾਂ ਵਿੱਚੋਂ ਕੁਝ ਲੋਕ ਇਸ ਸਮੇਂ ਵੀ ਸਰਕਾਰੀ ਵਿਭਾਗਾਂ ਵਿੱਚ ਉੱਚ ਅਹੁਦਿਆਂ ਤੇ ਤਰੱਕੀਆਂ ਲੈ ਰਹੇ ਹਨ ਇਸ ਲਈ ਮੁੱਖ ਮੰਤਰੀ ਪੰਜਾਬ ਅਤੇ ਵਿਜਲੈਂਸ ਬਿਊਰੋ ਨੂੰ ਇਸ ਮਾਮਲੇ ਵਿੱਚ ਖਾਸ ਧਿਆਨ ਦੇ ਕੇ ਮਾਮਲੇ ਤੇ ਕਾਰਵਾਈ ਕਰਨੀ ਬਣਦੀ ਹੈ ਨਾਲ ਪੰਜਾਬ ਦੇ ਖਜ਼ਾਨੇ ਵਿੱਚ ਹਜ਼ਾਰਾਂ ਕਰੋੜ ਰੁਪਏ ਵਾਪਸ ਆ ਸਕਦੇ ਹਨ।

ਉਹਨਾਂ ਮੁੱਖ ਮੰਤਰੀ ਪੰਜਾਬ ਅਤੇ ਚੀਫ ਵਿਜੀਲੈਂਸ ਬਿਊਰੋ ਕੋਲੋਂ ਮੰਗ ਕੀਤੀ ਹੈ ਕਿ ਇਸ ਘਪਲੇ ਵਿੱਚ ਸ਼ਾਮਿਲ ਸਾਰੇ ਦੋਸ਼ੀਆਂ ਤੇ ਉਹਨਾਂ ਆਈਏਐਸ ਅਫਸਰਾਂ ਅਤੇ ਹੋਰ ਉੱਚ ਅਧਿਕਾਰੀਆਂ ਖਿਲਾਫ ਵੀ ਬਣਦੀ ਕਾਰਵਾਈ ਕੀਤੀ ਜਾਵੇ ਜਿਨਾਂ ਨੇ ਇਸ ਮਾਮਲੇ ਨੂੰ ਸਨ 2018 ਤੋਂ ਲੈ ਕੇ ਅੱਜ ਤੱਕ ਲਗਾਤਾਰ ਲਟਕਾਇਆ, ਮਾਮਲੇ ਨੂੰ ਰਫਾ ਦਫਾ ਕੀਤਾ, ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਚਿੱਠੀ ਕਾਲਪਨਿਕ ਚਿੱਠੀ ਦਾ ਸਹਾਰਾ ਲੈ ਕੇ ਦੋਸ਼ੀਆਂ ਨੂੰ ਲਾਭ ਪਹੁੰਚਾਇਆ ਹੈ।

 

Continue Reading

Mohali

ਗੈਂਗਸਟਰਾਂ ਨੇ ਡੇਰਾਬੱਸੀ ਵਿੱਚ ਆਈਲੈਟਸ ਕੋਚਿੰਗ ਸੈਂਟਰ ਤੇ ਚਲਾਈਆਂ ਗੋਲੀਆਂ

Published

on

By

ਡੇਰਾਬਸੀ ਥਾਣੇ ਤੋਂ 100 ਮੀਟਰ ਦੂਰ ਵਾਰਦਾਤ ਨੂੰ ਅੰਜਾਮ ਦਿੱਤਾ
ਐਸ ਏ ਐਸ ਨਗਰ 19 ਸਤੰਬਰ (ਜਸਬੀਰ ਸਿੰਘ ਜੱਸੀ) ਡੇਰਾਬੱਸੀ ਵਿੱਚ ਗੈਂਗਸਟਰਾਂ ਵਲੋਂ ਇੱਕ ਆਈਲੈਟਸ ਕੋਚਿੰਗ ਸੈਂਟਰ ਤੇ ਫਾਇਰਿੰਗ ਕਰਨ ਦਾ ਮਾਮਲਾ ਸਾਮ੍ਹਣੇ ਆਇਆ ਹੈ| ਪੁਲੀਸ ਨੇ ਮੌਕੇ ਤੋਂ 6 ਖੋਲ ਬਰਾਮਦ ਕੀਤੇ ਹਨ| ਕੋਚਿੰਗ ਸੈਂਟਰ ਦੇ ਸ਼ੀਸ਼ੇ ਦੇ ਦਰਵਾਜ਼ੇ ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ| ਗੈਂਗਸਟਰਾਂ ਨੇ ਇੱਕ ਧਮਕੀ ਪੱਤਰ ਵੀ ਛੱਡਿਆ ਹੈ ਜਿਸ ਵਿੱਚ ਉਨ੍ਹਾਂ ਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ| ਜਿਸ ਥਾਂ ਤੇ ਗੋਲਪ ਚਲਾਈ ਗਈ ਹੈ ਉਹ ਥਾਂ ਡੇਰਾਬੱਸੀ ਥਾਣੇ ਤੋਂ ਸਿਰਫ਼ 100 ਮੀਟਰ ਦੀ ਦੂਰੀ ਤੇ ਹੈ|
ਜਿਲ੍ਹੇ ਦੇ ਐਸ ਐਸ ਪੀ ਸ੍ਰੀ ਦੀਪਕ ਪਰੀਕ ਨੇ ਕਿਹਾ ਕਿ ਪੁਲੀਸ ਵਲੋਂ ਸੀ ਸੀ ਟੀ ਵੀ ਫੁਟੇਜ ਅਤੇ ਧਮਕੀ ਪੱਤਰ ਦੀ ਜਾਂਚ ਕੀਤੀ ਜਾ ਰਹੀ ਹੈ| ਉਹਨਾਂ ਕਿਹਾ ਕਿ ਸੀ ਸੀ ਟੀ ਵੀ ਫੁਟੇਜ ਵਿੱਚ ਦਿਖਦਾ ਹੈ ਕਿ ਦੋ ਵਿਅਕਤੀ (ਜਿਹਨਾਂ ਦੇ ਚਿਹਰੇ ਢਕੇ ਹੋਏ ਸੀ) ਮੋਟਰਸਾਈਕਲ ਤੇ ਆਏ ਅਤੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰ ਤੇ ਗੋਲੀਆਂ ਚਲਾਈਆਂ|
ਐਸ ਐਸ ਪੀ ਦੀਪਕ ਪਰੀਕ ਨੇ ਕਿਹਾ ਕਿ ਉਹਨਾਂ ਵਲੋਂ ਮੌਕੇ ਦਾ ਮੁਆਇਨਾ ਕੀਤਾ ਗਿਆ ਹੈ| ਵਾਰਦਾਤ ਵਾਲੀ ਥਾਂ ਤੇ 5 ਤੋਂ 6 ਖਾਲੀ ਖੋਲ ਮਿਲੇ ਹਨ ਅਤੇ ਫੋਰੈਂਸਿਕ ਟੀਮ ਸਬੂਤ ਇਕੱਠੇ ਕਰ ਰਹੀ ਹੈ|
ਕੋਚਿੰਗ ਸੈਂਟਰ ਦੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਦੋ ਨਕਾਬਪੋਸ਼ ਵਿਅਕਤੀ ਪਹਿਲਾਂ ਸੈਂਟਰ ਵਿਚ ਦਾਖਲ ਹੋਏ ਅਤੇ ਰਿਸੈਪਸ਼ਨ ਤੇ ਇੱਕ ਚਿੱਠੀ ਦਿੱਤੀ| ਫਿਰ ਉਹ ਬਾਹਰ ਗਏ ਅਤੇ ਦਰਵਾਜ਼ੇ ਤੇ ਗੋਲੀਆਂ ਚਲਾਈਆਂ| ਹਰਵਿੰਦਰ ਨੇ ਕਿਹਾ ਕਿ ਧਮਕੀ ਪੱਤਰ ਹਿੰਦੀ ਵਿੱਚ ਸੀ ਅਤੇ ਧਮਕੀ ਪੱਤਰ ਲਿਖਣ ਵਾਲੇ ਨੇ ਤਿਹਾੜ ਜੇਲ੍ਹ ਤੋਂ ਖੇੜੀ ਗੁੱਜਰਾਂ ਹੋਣ ਦਾ ਦਾਅਵਾ ਕੀਤਾ ਸੀ| ਉਸਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਲਿਖਿਆ ਹੈ ਕਿ ਹੋਰ ਜਾਣਕਾਰੀ ਫੇਸਬੁੱਕ ਤੇ ਦਿਖਾਈ ਜਾਵੇਗੀ|

Continue Reading

Mohali

ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ

Published

on

By

ਐਸ ਏ ਐਸ ਨਗਰ, 19 ਸਤੰਬਰ (ਸ਼ਬ ਮੁਹਾਲੀ ਪੁਲੀਸ ਨੇ ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ ਕੀਤੇ ਹਨ|
ਡੀ ਐਸ ਪੀ ਸਿਟੀ 2 ਸ੍ਰ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪਿਛਲੇ ਹਫਤੇ ਪਿੰਡ ਜਗਤਪੁਰਾ ਵਿੱਚ ਦੋ ਧੜਿਆਂ ਵਲੋਂ ਮਿੱਥ ਕੇ ਕੀਤੀ ਗਈ ਲੜਾਈ ਦੌਰਾਨ ਵਰਮਾ ਚੌਹਾਨ ਨਾਮ ਦੇ ਇੱਕ ਵਿਅਕਤੀ ਦਾ ਕਤਲ ਹੋ ਗਿਆ ਸੀ ਜਦੋਂਕਿ ਪ੍ਰਿੰਸ ਨਾਮ ਦਾ ਇੱਕ ਵਿਅਕਤੀ ਜਖਮੀ ਹੋਇਆ ਸੀ|
ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਸੋਹਾਣਾ ਪੁਲੀਸ ਵਲੋਂ ਬੀ ਐਨ ਐਸ ਦੀ ਧਾਰਾ 115 (2),103 (1), 109, 191 (3) 190 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਥਾਣਾ ਸੋਹਾਣਾ ਦੇ ਐਸ ਐਚ ਓ ਸ੍ਰ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਜੀਤ ਚੰਦ ਅਤੇ ਪੁਲੀਸ ਪਾਰਟੀ ਵਲੋਂ ਮੁਜਰਮਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਰਵੀ ਮਲਿਕ ਵਾਸੀ ਪਿੰਡ ਜਗਤਪੁਰਾ ਮੁਹਾਲੀ ਨੂੰ 16 ਸਤੰਬਰ ਨੂੰ ਕਾਬੂ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਨੀਟੂ ਵਾਸੀ ਜਗਤਪੁਰਾ ਅਤੇ ਪ੍ਰਿੰਸ ਰਾਣਾ ਵਾਸੀ ਪਿੰਡ ਕੰਡਾਲਾ ਨੂੰ 18 ਸਤੰਬਰ ਨੂੰ ਆਈਸ਼ਰ ਚੌਂਕ ਤੋਂ ਗ੍ਰਿਫਤਾਰ ਕੀਤਾ ਗਿਆ| ਉਹਨਾਂ ਦੱਸਿਆ ਕਿ ਇਸ ਮਾਮਲੇ ਦੇ ਇੱਕ ਹੋਰ ਮੁਲਜਮ ਜੈ ਦੀਪ ਵਾਸੀ ਅੰਬ ਸਹਿਬ ਕਲੋਨੀ ਫੇਜ਼ -11 ਮੁਹਾਲੀ ਨੂੰ ਅੱਜ ਅਪੂਰਵਾ ਅਪਾਰਟਮੈਂਟ ਸੈਕਟਰ 88 ਮੁਹਾਲੀ ਦੀ ਪਿਛਲੀ ਸੜਕ ਤੋਂ ਕਾਬੂ ਕੀਤਾ ਗਿਆ ਹੈ| ਉਹਨਾਂ ਦੱਸਿਆ ਕਿ ਰਵੀ, ਨੀਟੂ ਅਤੇ ਪ੍ਰਿੰਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਵਾਰਦਾਤ ਵਿੱਚ ਸ਼ਾਮਿਲ ਹੋਰਨਾਂ ਵਿਅਕਤੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਵਾਰਦਾਤ ਵਿੱਚ ਵਰਤੇ ਹਥਿਆਰ ਵੀ ਬ੍ਰਾਮਦ ਕਰ ਲਏ ਜਾਣਗੇ|

Continue Reading

Mohali

ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ

Published

on

By

ਐਸ ਏ ਐਸ ਨਗਰ, 19 ਸਤੰਬਰ (ਸ਼ਬ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ-2025 ਮੁਹਿੰਮ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੈਂਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ 52-ਖਰੜ, 53-ਐਸ. ਏ.ਐਸ.ਨਗਰ ਅਤੇ 112-ਡੇਰਾਬੱਸੀ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਐਸ. ਏ.ਐਸ.ਨਗਰ, ਵਿਰਾਜ ਐਸ ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਮੀਟਿੰਗ ਕੀਤੀ ਗਈ|
ਪ੍ਰਸ਼ਾਸ਼ਨ ਦੇ ਬੁਲਾਰੇੇ ਦੱਸਿਆ ਕਿ ਇਸ ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਪੋਲਿੰਗ ਬੂਥ ਤੇ 1500 ਤੋਂ ਵੱਧ ਵੋਟਰ ਨਹੀਂ ਹੋਣ ਚਾਹੀਦੇ| ਇਸ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਾ 52-ਖਰੜ ਵਿੱਚ 9, 53-ਐਸ.ਏ.ਐਸ.ਨਗਰ ਵਿੱਚ 7 ਅਤੇ 112-ਡੇਰਾ ਬੱਸੀ ਵਿੱਚ 3 ਪੋਲਿੰਗ ਸਟੇਸ਼ਨ ਵਧਾਏ ਗਏ ਹਨ ਅਤੇ ਤਿੰਨੋ ਵਿਧਾਨ ਸਭਾ ਚੋਣ ਹਲਕਿਆਂ ਦੀ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਦੀ ਤਬਦੀਲੀ ਵੀ ਕੀਤੀ ਗਈ ਹੈ|
ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਧਾਏ ਗਏ ਪੋਲਿੰਗ ਸਟੇਸ਼ਨਾਂ ਦੀ ਤਜਵੀਜ਼ ਦੀ ਕਾਪੀ ਤੇ ਵੋਟਰ ਸੂਚੀ ਸਾਲ 2025 ਦੇ ਪ੍ਰੋਗਰਾਮ ਦੀ ਕਾਪੀ ਵੀ ਮੁਹੱਈਆ ਕਰਵਾਈ ਗਈ| ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੋਲਿੰਗ ਸਟੇਸ਼ਨਾਂ ਸਬੰਧੀ ਆਪਣਾ ਦਾਅਵਾ ਜਾਂ ਇਤਰਾਜ ਦੋ ਦਿਨਾਂ ਦੇ ਵਿੱਚ ਦੇਣ ਲਈ ਅਪੀਲ ਕੀਤੀ ਗਈ| ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਨੂੰ ਹਰੇਕ ਪੋਲਿੰਗ ਬੂਥ ਤੇ ਆਪਣਾ-ਆਪਣਾ ਬੀ.ਐਲ.ਏ. ਲਗਾਉਣ ਲਈ ਵੀ ਕਿਹਾ ਗਿਆ| ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮਾਂ ਬਾਰੇ ਵੀ ਦੱਸਿਆ ਗਿਆ ਕਿ ਫਾਰਮ ਨੰ.6 ਨਵੀਂ ਵੋਟ ਲਈ, ਫਾਰਮ ਨੰ.7 ਵੋਟ ਕੱਟਣ ਲਈ, ਫਾਰਮ ਨੰ.8 ਦਰੂਸਤੀ/ਸ਼ਿਫਟਿੰਗ/ਪੀ.ਡਬਲਿਊ.ਡੀ ਮਾਰਕਿੰਗ/ਡੁਪਲੀਕੇਟ ਵੋਟਰ ਕਾਰਡ ਅਪਲਾਈ ਕਰਨ ਲਈ ਆਨਲਾਈਨ ਭਾਰਤ ਚੋਣ ਕਮਿਸ਼ਨ ਦੇ ਪੋਰਟਲ ਅਤੇ ਵੋਟਰ ਹੈਲਪ ਲਾਈਨ ਐਪ ਤੇ ਭਰਿਆ ਜਾਵੇ| ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ|
ਮੀਟਿੰਗ ਵਿੱਚ ਸੁਖਦੇਵ ਸਿੰਘ (ਬਹੁਜਨ ਸਮਾਨ ਪਾਰਟੀ), ਬਹਾਦਰ ਸਿੰਘ (ਆਮ ਆਦਮੀ ਪਾਰਟੀ), ਡਾ. ਵਰਿੰਦਰ ਕੋਛੜ (ਭਾਰਤੀ ਜਨਤਾ ਪਾਰਟੀ), ਹਰਵਿੰਦਰ ਸਿੰਘ (ਸ਼੍ਰੋਮਣੀ ਅਕਾਲੀ ਦਲ), ਸੰਜੇ ਕੁਮਾਰ ਚੋਣ ਤਹਿਸੀਲਦਾਰ, ਵਰੁਣ ਗਰਗ ਚੋਣ ਕਾਨੂੰਗੋ, ਐਸ.ਏ.ਐਸ.ਨਗਰ, ਸੁਰਿੰਦਰ ਕੁਮਾਰ ਚੋਣ ਕਾਨੂੰਗੋ, ਡੇਰਾਬੱਸੀ ਅਤੇ ਜਗਤਾਰ ਸਿੰਘ ਜੂਨੀਅਰ ਸਹਾਇਕ ਮੀਟਿੰਗ ਵਿਚ ਹਾਜ਼ਰ ਸਨ|

Continue Reading

Latest News

Trending