Chandigarh
ਭੂਪੇਸ਼ ਬਘੇਲ ਵਲੋਂ ਚੰਨੀ ਧੜੇ ਨਾਲ ਕੀਤੀ ਮੀਟਿੰਗ ਤੋਂ ਬਾਅਦ ਵੀ ਨਹੀਂ ਨਿਕਲਿਆ ਮਸਲੇ ਦਾ ਹਲ
ਆਗੂਆਂ ਦੀਆਂ ਚਿੰਤਾਵਾਂ ਹਾਈਕਾਮਨ ਸਾਮ੍ਹਣੇ ਰੱਖਾਂਗਾ : ਬਘੇਲ
ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ : ਚੰਨੀ, ਰੰਘਾਵਾ
ਚੰਡੀਗੜ੍ਹ, 11ਜੁਲਾਈ (ਸ.ਬ.) ਪੰਜਾਬ ਕਾਂਗਰਸ ਵਿੱਚ ਚਲ ਰਹੀ ਖਾਨਾਜੰਗੀ ਦੇ ਦੌਰਾਨ ਅੱਜ ਪਾਰਟੀ ਦੇ ਪੰਜਾਬ ਇੰਚਾਰਜ ਮਾਮਲਿਆਂ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਵਲੋਂ ਕਾਂਗਰਸੀ ਵਿਧਾਇਕ ਅਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਗ੍ਰਹਿ ਵਿਖੇ ਚਰਨਜੀਤ ਸਿੰਘ ਚੰਨੀ ਦੇ ਧੜੇ ਨਾਲ ਦੋ ਘੰਟੇ ਲੰਬੀ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਚਰਨਜੀਤ ਸਿੰਘ ਚੰਨੀ ਤੇ ਰਾਣਾ ਗੁਰਜੀਤ ਸਿੰਘ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ, ਓ. ਪੀ. ਸੋਨੀ, ਪਰਗਟ ਸਿੰਘ ਸਣੇ ਵੱਡੀ ਗਿਣਤੀ ਵਿਚ ਲੀਡਰਾਂ ਨੇ ਸ਼ਮੂਲੀਅਤ ਕੀਤੀ। ਹਾਲਾਂਕਿ ਮੀਟਿੰਗ ਦੌਰਾਨ ਕਾਂਗਰਸ ਦੇ ਇਸ ਮਸਲੇ ਦਾ ਕੋਈ ਹਲ ਨਿਕਲਦਾ ਨਜਰ ਨਹੀਂ ਆਇਆ ਹੈ। ਮੀਟਿੰਗ ਤੋਂ ਬਾਅਦ ਜਿੱਥੇ ਭੂਪੇਸ਼ ਬਘੇਲ ਵਲੋਂ ਕਾਂਗਰਸ ਦੇ ਪੂਰੀ ਤਰ੍ਹਾਂ ਇਕੱਜੁੱਟ ਹੋਣ ਦਾ ਦਾਅਵਾ ਕਰਦਿਆਂ ਇਸ ਮਸਲੇ ਦਾ ਹਲ ਨਿਕਲ ਜਾਣ ਦੀ ਗੱਲ ਆਖੀ ਗਈ ਹੈ ਉੱਥੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੌਜੂਦਾ ਐਮ ਪੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸਪਸ਼ਟ ਕਹਿ ਦਿੱਤਾ ਗਿਆ ਹੈ ਕਿ ਉਹਨਾਂ ਨੂੰ ਕਿਸੇ ਕੰਪਰੋਮਾਈਜਡ ਲੀਡਰ ਦੀ ਲੋੜ ਨਹੀਂ ਹੈ।
ਸਾਬਕਾ ਮੰਤਰੀ ਰਾਣਾ ਗੁਰਜੀਤ ਦੀ ਰਿਹਾਇਸ਼ ਤੇ ਅੱਜ ਸਵੇਰ ਤੋਂ ਹੀ ਕਾਂਗਰਸੀ ਆਗੂਆਂ ਦਾ ਜਮਾਵੜਾ ਆਰੰਭ ਹੋ ਗਿਆ ਸੀ। ਇਸ ਦੌਰਾਨ ਪੰਜਾਬ ਦੇ ਪੌਣਾ ਦਰਜਨ ਦੇ ਕਰੀਬ ਮੌਜੂਦਾ ਵਿਧਾਇਕ, ਮੈਂਬਰ ਪਾਰਲੀਮੈਂਟ, ਸਾਬਕਾ ਮੰਤਰੀ, ਸਾਂਸਦ ਅਤੇ ਵਿਧਾਇਕਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਦੇ ਸੀਨੀਅਰ ਆਗੂ ਉੱਥੇ ਇਕੱਠੇ ਹੋ ਗਏ।
ਦੁਪਹਿਰ 12 ਵਜੇ ਦੇ ਕਰੀਬ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਭੂਪੇਸ਼ ਬਘੇਲ ਰਾਣੀ ਗੁਰਜੀਤ ਦੀ ਕੋਠੀ ਤੇ ਪਹੁੰਚੇ ਜਿੱਥੇ ਰਾਣਾ ਗੁਰਜੀਤ ਅਤੇ ਹੋਰਨਾਂ ਆਗੂਆਂ ਵਲੋਂ ਉਹਨਾਂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ। ਭੂਪੇਸ਼ ਬਘੇਲ ਵਲੋਂ ਅੰਦਰ ਜਾ ਕੇ ਉੱਥੇ ਮੌਜੂਦ ਸਾਰੇ ਸੀਨੀਅਰ ਆਗੂਆਂ ਨਾਲ ਮਿਲਣੀ ਕੀਤੀ ਜਿਸਤੋਂ ਬਾਅਦ ਉਹਨਾਂ ਵਲੋਂ ਚਰਨਜੀਤ ਸਿੰਘ ਚੰਨੀ ਅਤੇ ਰਾਣਾ ਗੁਰਜੀਤ ਸਿੰਘ ਸਮੇਤ 7-8 ਪਾਰਟੀ ਆਗੂਆਂ ਨਾਲ ਵੱਖਰੀ ਮੀਟਿੰਗ ਕੀਤੀ ਜਿਹੜੀ ਲਗਭਗ ਦੋ ਘੰਟੇ ਤਕ ਚਲੀ।
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਭੂਪੇਸ਼ ਬਘੇਲ ਨੇ ਪਾਰਟੀ ਵਿੱਚ ਬਗਾਵਤ ਦੀ ਗੱਲ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਕੋਈ ਨਾਰਾਜ਼ ਨਹੀਂ ਹੈ। ਉਹਨਾਂ ਦਾਅਵਾ ਕੀਤਾ ਕਿ ਪੰਜਾਬ ਦੇ ਸਾਰੇ ਆਗੂ ਹਾਈਕਮਾਨ ਦੇ ਫ਼ੈਸਲੇ ਦੇ ਨਾਲ ਹਨ ਅਤੇ ਹਾਈਕਮਾਨ ਦੇ ਫ਼ੈਸਲੇ ਤੋਂ ਕਿਸੇ ਨੂੰ ਕੋਈ ਨਾਰਾਜ਼ਗੀ ਨਹੀਂ ਹੈ। ਭੂਪੇਸ਼ ਬਘੇਲ ਨੇ ਇਹ ਵੀ ਕਿਹਾ ਕਿ ਮੀਟਿੰਗ ਦੌਰਾਨ ਜੋ ਵੀ ਸੁਝਾਅ ਅਤੇ ਚਿੰਤਾਵਾਂ ਸਾਹਮਣੇ ਆਈਆਂ ਹਨ, ਉਹ ਉਨ੍ਹਾਂ ਨੂੰ ਪਾਰਟੀ ਹਾਈਕਮਾਨ ਤੱਕ ਜ਼ਰੂਰ ਪਹੁੰਚਾਉਣਗੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪਾਰਟੀ ਵਿੱਚ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਜਾਂ ਵਿਵਾਦ ਵਾਲੀ ਕੋਈ ਗੱਲ ਨਹੀਂ ਹੈ ਅਤੇ ਸਾਰੇ ਆਗੂ ਇਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ।
ਇਸ ਦੌਰਾਨ ਚਰਨਜੀਤ ਸਿੰਘ ਚੰਨੀ ਵਲੋਂ ਮੀਟਿੰਗ ਲਈ ਦਿੱਤੇ ਗਏ ਸੱਦੇ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਣਾ ਗੁਰਜੀਤ ਨੇ ਸੱਦਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਹ ਸਾਰੇ ਆਗੂਆਂ ਦੀ ਗੱਲ ਹਾਈਕਮਾਨ ਤੱਕ ਪਹੁੰਚਾਉਣਗੇ। ਇਸ ਮੌਕੇ ਵਿਧਾਨਸਭਾ ਚੋਣਾਂ ਦੌਰਾਨ ਪਾਰਟੀ ਟਿਕਟਾਂ ਦੀ ਵੰਡ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਜਿੱਤਣ ਦੇ ਸਮਰਥ ਸਾਰੇ ਆਗੂਆਂ ਨੂੰ ਟਿਕਟ ਦਿੱਤੀ ਜਾਵੇਗੀ।
ਦੂਜੇ ਪਾਸੇ ਭੂਪੇਸ਼ ਬਘੇਲ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹਨਾਂ ਨੂੰ ਕਿਸੇ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ ਹੈ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਭੁਪੇਸ਼ ਬਘੇਲ ਨੂੰ ਸਾਰੇ ਵਰਕਰਾਂ ਦੀਆਂ ਭਾਵਨਾਵਾਂ ਤੋਂ ਜਾਣੂੰ ਕਰਵਾਇਆ ਹੈ। ਰੰਧਾਵਾ ਨੇ ਕਿਹਾ ਕਿ ਮੀਟਿੰਗ ਵਿਚ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਕਈ ਵਾਰ ਪਾਰਟੀਆਂ ਨੂੰ ਫ਼ੈਸਲੇ ਵਾਪਸ ਵੀ ਲੈਣੇ ਪੈਂਦੇ ਹਨ।
ਉਨ੍ਹਾਂ ਕਿਹਾ ਕਿ ਸਾਨੂੰ ਠੋਕ ਕੇ ਗੱਲ ਕਰਨ ਵਾਲਾ ਲੀਡਰ ਚਾਹੀਦਾ ਹੈ, ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿਚ ਤਕਰੀਬਨ 92 ਹਲਕਿਆਂ ਤੋਂ ਆਗੂ ਪਹੁੰਚੇ ਸਨ। ਸਾਰੇ ਕਾਂਗਰਸ ਨੂੰ ਮਜਬੂਤ ਕਰਨ ਲਈ ਕੰਮ ਕਰਨਾ ਚਾਹੁੰਦੇ ਹਨ। ਸਾਡੇ ਵਰਕਰ ਪੰਜਾਬ ਵਿਚ ਕਾਂਗਰਸ ਨੂੰ ਸੱਤਾ ਵਿਚ ਲਿਆਉਣ ਲਈ ਕੰਮ ਕਰਨਾ ਚਾਹੁੰਦੇ ਹਨ।
ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਭੁਪੇਸ਼ ਬਘੇਲ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਸਾਰਿਆਂ ਦੀ ਗੱਲ ਹਾਈਕਮਾਂਡ ਅੱਗੇ ਰੱਖ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਗੜੀ ਕਾਨੂੰਨ ਵਿਵਸਥਾ ਅਤੇ ਭ੍ਰਿਸ਼ਟਾਚਾਰ ਨੂੰ ਕਾਂਗਰਸ ਹੀ ਠੱਲ੍ਹ ਪਾ ਸਕਦੀ ਹੈ। ਇਸ ਲਈ ਪਾਰਟੀ ਦਾ ਇਕਜੁੱਟ ਹੋਣਾ ਬਹੁਤ ਜ਼ਰੂਰੀ ਹੈ।
Chandigarh
ਪੰਜਾਬ ਦੇ ਰਾਜਪਾਲ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਚੰਡੀਗੜ੍ਹ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਚਲੀਆਂ ਪਾਣੀ ਦੀਆਂ ਬੁਛਾੜਾਂ
ਆਪ ਵਰਕਰਾਂ ਵਲੋਂ 227 ਕਰੋੜ ਰੁਪਏ ਦੇ ਏਜੰਡੇ ਨੂੰ 15 ਸਕਿੰਟ ਵਿੱਚ ਪਾਸ ਕਰਨ ਦਾ ਵਿਰੋਧ
ਚੰਡੀਗੜ੍ਹ, 6 ਅਗਸਤ (ਸ.ਬ.) ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਵੱਲੋਂ 227 ਕਰੋੜ ਰੁਪਏ ਦੇ ਏਜੰਡੇ ਨੂੰ 15 ਸੈਕਿੰਟ ਵਿੱਚ ਪਾਸ ਕਰਨ ਦਾ ਵਿਰੋਧ ਕਰਦਿਆਂ ਪਾਰਟੀ ਦੀ ਚੰਡੀਗੜ੍ਹ ਇਕਾਈ ਵੱਲੋਂ ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਵੱਡੀ ਗਿਣਤੀ ਵਿੱਚ ਵਰਕਰ ਸੈਕਟਰ 17 ਵਿਖੇ ਇਕੱਠੇ ਹੋਏ ਅਤੇ ਯੂ ਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਚੰਡੀਗੜ੍ਹ ਨਗਰ ਨਿਗਮ ਵਿੱਚ 227 ਕਰੋੜ ਰੁਪਏ ਦਾ ਘੁਟਾਲਾ ਹੋਣ ਦਾ ਦੋਸ਼ ਲਗਾਇਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਨ ਗੁਲਾਬ ਚੰਦ ਕਟਾਰੀਆ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੇ ਤਾਂ ਪੁਲੀਸ ਵੱਲੋਂ ਵੱਡੀਆਂ ਰੋਕਾਂ ਲਾ ਕੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਚੰਡੀਗੜ੍ਹ ਪੁਲੀਸ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਉੱਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ।
ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੇਪਾਲ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਹੱਕ ਤੇ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿੱਚ 227 ਕਰੋੜ ਰੁਪਏ ਦਾ ਏਜੰਡਾ ਪਹਿਲਾਂ ਤਾਂ ਸਿਰਫ ਦੋ ਪੰਨਿਆਂ ਵਿੱਚ ਹੀ ਪੇਸ਼ ਕੀਤਾ ਗਿਆ ਇਸ ਤੋਂ ਬਾਅਦ ਇਸ ਅਜੰਡੇ ਨੂੰ 15 ਸਕਿੰਟ ਵਿੱਚ ਪਾਸ ਕਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਇਸ ਏਜੰਡੇ ਦੀ ਜਾਂਚ ਕੀਤੀ ਜਾਵੇ।
Chandigarh
ਅਸ਼ਵਨੀ ਸ਼ਰਮਾ ਦੇ ਕੁੜੀ-ਮੁੰਡੇ ਵਾਲੇ ਬਿਆਨ ਤੇ ਵਿਧਾਨ ਸਭਾ ਵਿੱਚ ਹੋਇਆ ਹੰਗਾਮਾ
ਸੱਤਾਧਾਰੀ ਧਿਰ ਦੇ ਮੈਂਬਰਾਂ ਨੇ ਭਾਜਪਾ ਆਗੂ ਨੂੰ ਮਾਫੀ ਮੰਗਣ ਲਈ ਕਿਹਾ
ਚੰਡੀਗੜ੍ਹ, 6 ਅਗਸਤ (ਸ.ਬ.) ਪੰਜਾਬ ਵਿਧਾਨ ਸਭਾ ਵਿੱਚ ਮੌਨਸੂਨ ਇਜਲਾਸ ਦੇ ਚੌਥੇ ਦਿਨ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਂਗਰਸੀ ਵਿਧਾਇਕ ਮੁੱਖ ਮੰਤਰੀ ਦੇ ਬਾਇਕਾਟ ਦੀਆਂ ਤਖਤੀਆਂ ਲੈ ਕੇ ਪਹੁੰਚੇ।
ਕਾਰਵਾਈ ਦੌਰਾਨ ਸੀਨੀਅਰ ਭਾਜਪਾ ਆਗੂ ਅਸ਼ਵਨੀ ਸ਼ਰਮਾ ਵਲੋਂ ਦਿੱਤੇ ਗਏ ਕੁੜੀ-ਮੁੰਡੇ ਨੂੰ ਲੈ ਕੇ ਬਿਆਨ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਅਸ਼ਵਨੀ ਸ਼ਰਮਾ ਨੇ ਤੰਜ ਕੱਸਦੇ ਹੋਏ ਕਿਹਾ ਕਿ ਸਰਕਾਰ ਦੀ ਹਾਲਤ ਅਜਿਹੀ ਹੋ ਗਈ ਹੈ ਕਿ ਘਰ ਵਿੱਚ ਕੁੜੀ ਪੈਦਾ ਹੋਵੇ ਤਾਂ ਕੇਂਦਰ ਸਰਕਾਰ ਨੂੰ ਦੋਸ਼ ਦਿੰਦੇ ਹਨ ਅਤੇ ਮੁੰਡਾ ਪੈਦਾ ਹੋ ਜਾਵੇ ਤਾਂ ਉਸ ਦਾ ਸਾਰਾ ਸਿਹਰਾ ਖ਼ੁਦ ਲੈ ਲੈਂਦੇ ਹਨ। ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਸੀ ਕਿ ਜਿਹੜਾ ਵੀ ਵਿਅਕਤੀ ਮਾਈਨਿੰਗ ਖ਼ਿਲਾਫ਼ ਆਵਾਜ਼ ਚੁੱਕਦਾ ਹੈ, ਉਸ ਨੂੰ ਆਮ ਆਦਮੀ ਪਾਰਟੀ ਦੇ ਆਗੂ ਧਮਕਾਉਂਦੇ ਹਨ ਅਤੇ ਸਰਕਾਰ ਨੂੰ ‘ਜਿਸ ਦਾ ਖੇਤ, ਉਸ ਦੀ ਰੇਤ’ ਦੀ ਹਕੀਕਤ ਜ਼ਮੀਨੀ ਪੱਧਰ ਤੇ ਜਾ ਕੇ ਦੇਖਣੀ ਚਾਹੀਦੀ ਹੈ।
ਅਸ਼ਵਨੀ ਸ਼ਰਮਾ ਦੇ ਇਸ ਬਿਆਨ ਤੋਂ ਬਾਅਦ ਸਦਨ ਵਿੱਚ ਸੱਤਾਧਿਰ ਦੇ ਆਗੂਆਂ ਵਲੋਂ ਰੌਲਾ ਪਾ ਦਿੱਤਾ ਗਿਆ। ਇਸ ਦਾ ਜਵਾਬ ਦਿੰਦਿਆਂ ਮੰਤਰੀ ਅਮਨ ਅਰੋੜਾ ਨੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕਿਹਾ ਕਿ ਕੁੜੀ ਹੋਣ ਦੀ ਗੱਲ ਕਹਿਣਾ ਉੱਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਹਰ ਖੇਤਰ ਵਿੱਚ ਕੁੜੀਆਂ ਮੋਹਰੀ ਹਨ ਅਤੇ ਵਧੀਆ ਕੰਮ ਕਰ ਰਹੀਆਂ ਹਨ। ਪ੍ਰਧਾਨ ਮੰਤਰੀ ਵੀ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਸੰਦੇਸ਼ ਦਿੰਦੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਦੇ ਇਸ ਬਿਆਨ ਨਾਲ ਪੰਜਾਬ ਦੀਆਂ ਸਵਾ ਕਰੋੜ ਔਰਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਅਸ਼ਵਨੀ ਸ਼ਰਮਾ ਨੂੰ ਉਨ੍ਹਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਸਿਫਰ ਕਾਲ ਦੌਰਾਨ ਆਜ਼ਾਦ ਉਮੀਦਵਾਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਪਿੰਡਾਂ ਨੇੜੇ ਢਾਣੀਆ ਵਿੱਚ ਰਹਿੰਦੇ ਲੋਕਾਂ ਨੂੰ ਹਿਫ਼ਾਜ਼ਤ ਲਈ ਅਸਲਾ ਲਾਇਸੈਂਸ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਤੋਂ ਬਾਹਰ ਖੇਤਾਂ ਵਿੱਚ ਰਹਿੰਦੇ ਲੋਕਾਂ ਨੂੰ ਗੈਂਗਸਟਰ ਨਿਸ਼ਾਨਾ ਬਣਾ ਰਹੇ ਹਨ। ਇਸਤੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਚੰਗੇ ਕਿਰਦਾਰ ਵਾਲੇ ਲੋਕਾਂ ਨੂੰ ਲਾਇਸੈਂਸ ਮਿਲਣੇ ਚਾਹੀਦੇ ਹਨ। ਕੁਲਦੀਪ ਧਾਲੀਵਾਲ ਨੇ ਪਰਵਾਸੀ ਪੰਜਾਬੀਆਂ ਨੂੰ ਉਚੇਚੇ ਤੌਰ ਤੇ ਅਸਲਾ ਲਾਇਸੈਂਸ ਜਾਰੀ ਕੀਤੇ ਜਾਣ ਦੀ ਮੰਗ ਕੀਤੀ। ਇਸ ਦੌਰਾਨ ਸਿਫ਼ਰ ਕਾਲ 24 ਮਿੰਟ ਵਿੱਚ ਹੀ ਖ਼ਤਮ ਕੀਤੇ ਜਾਣ ਕਾਂਗਰਸ ਨੇ ਕੀਤਾ ਇਤਰਾਜ਼ ਜ਼ਾਹਿਰ ਕੀਤਾ। ਸਦਨ ਦੀ ਕਾਰਵਾਈ ਦੌਰਬਾਨ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਕੂਲੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਜੀਵਨ ਜਾਂਚ ਸਿਖਾਉਣ ਲਈ ਵਿਸ਼ੇਸ਼ ਸਿਲੇਬਸ ਤਿਆਰ ਕਰਨ ਬਾਰੇ ਪੇਸ਼ ਕੀਤਾ ਮਤਾ ਸਦਨ ਵਿੱਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
Chandigarh
ਹੰਗਾਮੇ ਭਰਿਆ ਰਿਹਾ ਵਿਧਾਨ ਸਭਾ ਸੈਸ਼ਨ ਦਾ ਤੀਜਾ ਦਿਨ
ਸਦਨ ਵਿੱਚ ਹੋਏ ਹੰਗਾਮੇ ਤੋਂ ਬਾਅਦ ਕਾਰਵਾਈ ਮੁਲਤਵੀ
ਚੰਡੀਗੜ੍ਹ, 5 ਅਗਸਤ (ਸ.ਬ.) ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦਾ ਤੀਜਾ ਦਿਨ ਇੱਕ ਵਾਰ ਫਿਰ ਹੰਗਾਮਾ ਭਰਪੂਰ ਰਿਹਾ। ਇਸ ਦੌਰਾਨ ਕਾਂਗਰਸ ਦੇ ਵਿਧਾਇਕ ਕਾਲੇ ਪਰਨੇ ਪਾ ਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਦਨ ਵਿੱਚ ਪੁੱਜੇ। ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕ ਵਿਧਾਨ ਸਭਾ ਵਿੱਚ 15 ਮਿੰਟ ਨਾਅਰੇਬਾਜ਼ੀ ਕਰਨ ਤੋਂ ਬਾਅਦ ਬਾਹਰ ਚਲੇ ਗਏ।
ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮੌਕੇ ਵਿਰੋਧੀ ਧਿਰ ਤੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਮੁੱਚੇ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਬਾਈਕਾਟ ਦੀ ਤਖਤੀਆਂ ਹੱਥ ਵਿੱਚ ਲੈ ਕੇ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ।
ਸਦਨ ਵਿੱਚ ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ ਵੱਲੋਂ ਬੇਅਦਬੀ ਵਿਰੁੱਧ ਐਕਟ ਵਿੱਚ ਸੋਧ ਦਾ ਮੁੱਦਾ ਚੁੱਕਣ ਮਗਰੋਂ ਭਾਰੀ ਹੰਗਾਮਾ ਹੋ ਗਿਆ। ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਉਸ ਵਚਨਬੱਧਤਾ ਬਾਰੇ ਦੱਸਿਆ ਜਾਵੇ ਕਿ ਜੋ ਸੱਤਾਧਾਰੀ ਪਾਰਟੀ ਨੇ ਅਕਾਲ ਤਖ਼ਤ ਦੇ ਜਥੇਦਾਰ ਸਾਹਮਣੇ ਪੇਸ਼ ਹੋਣ ਵੇਲੇ ਪ੍ਰਗਟਾਈ ਸੀ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਅਕਾਲ ਤਖ਼ਤ ਦੇ ਅਧਿਕਾਰ ਨੂੰ ਚੁਣੌਤੀ ਦੇ ਰਹੀ ਹੈ।
ਕਾਂਗਰਸੀ ਵਿਧਾਇਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਅਤੇ ਪਾਰਟੀ ਆਗੂ ਮਨਪ੍ਰੀਤ ਇਆਲੀ ਨਾਲ ਮਿਲ ਕੇ ‘ਗੁਰੂ-ਦੋਖੀ ਸਰਕਾਰ’ ਦੇ ਨਾਅਰੇ ਲਗਾਉਂਦੇ ਹੋਏ ਸਦਨ ਦੇ ਵਿਚਕਾਰਲੇ ਹਿੱਸੇ ਵਿੱਚ ਰੋਸ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਵਿਧਾਇਕ ਬਿੱਲ ਵਿੱਚ ਸੋਧਾਂ ਕਰਨ ਦੇ ਵਾਅਦੇ ਤੋਂ ਪਿੱਛੇ ਹਟਣ ਤੇ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕਰ ਰਹੇ ਸਨ। ਸਮੁੱਚੀ ਵਿਰੋਧੀ ਧਿਰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਦੇ ਮਾਮਲੇ ਤੇ ਇਕਜੁੱਟ ਨਜ਼ਰ ਆਈ, ਜਿਸ ਤੋਂ ਬਾਅਦ ਹਾਕਮ ਧਿਰ ਨੇ ਵੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਹਾਲਾਤ ਨੂੰ ਵੇਖਦਿਆਂ ਸਪੀਕਰ ਵੱਲੋਂ ਸਦਨ ਦੀ ਕਾਰਵਾਈ 8 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ। ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਣ ਤੇ, ਵਿੱਤ ਮੰਤਰੀ ਹਰਪਾਲ ਚੀਮਾ ਨੇ ਸਪੱਸ਼ਟ ਕੀਤਾ ਕਿ ਅਕਾਲ ਤਖ਼ਤ ਸਰਵਉੱਚ ਹੈ ਅਤੇ ਸਰਕਾਰ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ’ ਵਿੱਚ ਤਬਦੀਲੀਆਂ ਕਰਨ ਦੇ ਮਾਮਲੇ ਤੇ ਅਕਾਲ ਤਖ਼ਤ ਦੇ ਜਥੇਦਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰ ਰਹੀ ਹੈ।
ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਨਅਤੀ ਪਲਾਟ ਘਪਲੇ ਦੇ ਮੁੱਦੇ ਨੂੰ ਚੁੱਕਿਆ ਅਤੇ ਇਸ ਮਾਮਲੇ ਤੇ ਪੰਜਾਬ ਸਰਕਾਰ ਨੂੰ ਸਪੱਸ਼ਟੀਕਰਨ ਦੇਣ ਲਈ ਕਿਹਾ। ਪ੍ਰਤਾਪ ਬਾਜਵਾ ਨੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਨਾਲ ਸਬੰਧਤ ਘੁਟਾਲੇ ਦੇ ਮਾਮਲੇ ਵਿੱਚ 11 ਥਾਵਾਂ ਤੇ ਈ. ਡੀ. ਵੱਲੋਂ ਕੀਤੀ ਗਈ ਛਾਪੇਮਾਰੀ ਦਾ ਮੁੱਦਾ ਉਠਾਇਆ। ਉਨ੍ਹਾਂ ਨੇ ਮੁੱਖ ਮੰਤਰੀ ਦਫ਼ਤਰ ਦੇ ਉਨ੍ਹਾਂ ਸੀਨੀਅਰ ਅਧਿਕਾਰੀਆਂ ਦੀ ਜਵਾਬਦੇਹੀ ਦੀ ਮੰਗ ਕੀਤੀ ਜਿਨ੍ਹਾਂ ਦੇ ਨਾਂ ਈ. ਡੀ. ਦੀ ਜਾਂਚ ਵਿੱਚ ਸਾਹਮਣੇ ਆਏ ਹਨ।
ਪੰਜਾਬ ਵਿਧਾਨ ਸਭਾ ਵਿੱਚ ਸੈਸ਼ਨ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਰਾ ਨੇ ਲੰਘੇ ਦਿਨ ਕੰਮ ਰੋਕੂ ਮਤੇ ਲਾਉਣ ਦਾ ਮੁੱਦਾ ਚੁੱਕਿਆ, ਜਿਸ ਉੱਤੇ ਕੋਈ ਫੈਸਲਾ ਨਹੀਂ ਲਿਆ ਗਿਆ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਸੁਰੱਖਿਆ ਕਰਮੀਆਂ ਉੱਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ। ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਰੋਸਾ ਦਵਾਇਆ ਕਿ ਉਕਤ ਮਾਮਲੇ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵਿਧਾਨ ਸਭਾ ਸਪੀਕਰ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਹੋਰਨਾਂ ਵਿਧਾਇਕਾਂ ਦੇ ਕੰਮ ਰੋਕੂ ਮਤੇ ਨੂੰ ਅਸਵੀਕਾਰ ਕਰ ਦਿੱਤਾ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਜਾਰੀ ਰੱਖੀ। ਇਸ ਦੌਰਾਨ ਵਿਧਾਨ ਸਭਾ ਦੀ ਕਾਰਵਾਈ ਭਲਕੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
-
International2 months agoਕਤਰ ਵਿੱਚ ਗੈਸ ਪਲਾਂਟ ਵਿੱਚ ਧਮਾਕਾ ਹੋਣ ਕਾਰਨ 54 ਵਿਅਕਤੀ ਜ਼ਖ਼ਮੀ, ਕਈ ਲਾਪਤਾ
-
National1 month agoਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਆਇਆ ਹੜ੍ਹ, 3 ਵਿਅਕਤੀ ਲਾਪਤਾ, ਆਵਾਜਾਈ ਪ੍ਰਭਾਵਿਤ
-
Mohali1 month agoਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਬੱਚਿਆਂ ਦੇ ਗੁਰਬਾਣੀ ਕੰਠ, ਕਵਿਤਾਵਾਂ, ਭਾਸ਼ਣ ਅਤੇ ਦਸਤਾਰ ਸਜਾਉਣ ਦੇ ਮੁਕਾਬਲਿਆਂ ਦਾ ਆਯੋਜਨ
-
Mohali2 months agoਯੂਰੀਆ ਖਾਦ ਨਾ ਮਿਲਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ : ਕਿਸਾਨ ਯੂਨੀਅਨ ਸਿੱਧੂਪੁਰ
-
International1 month ago
ਕੈਨੇਡਾ ਵਿੱਚ ਭਾਰਤੀ ਰੈਸਟੋਰੈਂਟ ਤੇ ਫਾਇਰਿੰਗ
-
Punjab2 months agoਅੱਪਰ ਬਾਰੀ ਦੁਆਬ ਨਹਿਰ ਵਿੱਚ ਪਾੜ ਪੈਣ ਕਾਰਨ ਘਰਾਂ ਅਤੇ ਖੇਤਾਂ ਵਿੱਚ ਵੜਿਆ ਪਾਣੀ
-
National1 month agoਹਥਿਆਰਬੰਦ ਬਦਮਾਸ਼ਾਂ ਨੇ ਪਰਿਵਾਰ ਨੂੰ ਬੰਧਕ ਬਣਾ ਕੇ ਸੋਨਾ, ਨਗਦੀ ਅਤੇ ਕੀਮਤੀ ਸਮਾਨ ਲੁਟਿਆ
-
National1 month agoਜੁੱਤੀਆਂ ਦੇ ਸ਼ੋਅਰੂਮ ਵਿੱਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ
