International
ਟਰੱਕ ਦੀ ਕਈ ਵਾਹਨਾਂ ਨਾਲ ਟੱਕਰ ਕਾਰਨ 9 ਵਿਅਕਤੀਆਂ ਦੀ ਮੌਤ, 10 ਜ਼ਖਮੀ
ਜੈਲਿਸਕੋ, 13 ਜੁਲਾਈ (ਸ.ਬ.) ਮੈਕਸੀਕੋ ਦੇ ਪੱਛਮੀ ਸੂਬੇ ਜੈਲਿਸਕੋ ਵਿੱਚ ਬੀਤੇ ਦਿਨ ਇਕ ਬੇਕਾਬੂ ਟਰੱਕ ਨੇ ਹਾਈਵੇਅ ਤੇ ਖੜ੍ਹੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 2 ਬੱਚਿਆਂ ਸਮੇਤ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਜੈਲਿਸਕੋ ਦੇ ਸਿਵਲ ਪ੍ਰੋਟੈਕਸ਼ਨ ਅਨੁਸਾਰ, ਇਹ ਹਾਦਸਾ ਗੁਆਡਾਲਜਾਰਾ ਅਤੇ ਟੇਪਿਕ ਨੂੰ ਜੋੜਨ ਵਾਲੇ ਰਾਜਮਾਰਗ ਤੇ ਹੋਸਟੋਟੀਪਾਕੁਇਲੋ ਕਸਬੇ ਦੇ ਨੇੜੇ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਮਾਲ ਟਰੱਕ ਅਤੇ ਤਿੰਨ ਹੋਰ ਵਾਹਨਾਂ ਨੂੰ ਅੱਗ ਲੱਗ ਗਈ। ਟਰੈਕਟਰ-ਟਰਾਲੀ ਕਾਰਨ ਕਈ ਵਾਹਨਾਂ ਦੀ ਆਪਸ ਵਿੱਚ ਹੋਈ ਟੱਕਰ ਵਿੱਚ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ 10 ਦੇ ਕਰੀਬ ਜ਼ਖਮੀ ਹੋ ਗਏ। ਜ਼ਖਮੀਆਂ ਵਿਚ ਚਾਰ ਅਮਰੀਕੀ ਨਾਗਰਿਕ ਵੀ ਸ਼ਾਮਲ ਹਨ। ਮਰਨ ਵਾਲਿਆਂ ਵਿੱਚ ਦੋ ਨਾਬਾਲਗ ਸ਼ਾਮਲ ਹਨ, ਜਦਕਿ ਜ਼ਖਮੀਆਂ ਵਿੱਚ ਨੈਸ਼ਨਲ ਗਾਰਡ ਦੇ ਦੋ ਮੈਂਬਰ ਵੀ ਸ਼ਾਮਲ ਹਨ, ਜਿਨ੍ਹਾਂ ਦੀ ਹਾਲਤ ਨਾਜ਼ੁਕ ਹੈ ਅਤੇ ਉਨ੍ਹਾਂ ਨੂੰ ਗੁਆਡਾਲਜਾਰਾ ਦੇ ਮੈਗਡਾਲੇਨਾ ਹਸਪਤਾਲ ਵਿੱਚ ਭੇਜਿਆ ਗਿਆ ਹੈ।
International
ਚਿਰਾਗ ਵੀਰ ਸਿੰਘ ਸਰਾਓ ਬਣਿਆ ‘ਯੂ.ਐਸ. ਏਅਰ ਫੋਰਸ ਅਕੈਡਮੀ’ ਵਿੱਚ ਸ਼ਾਮਲ ਹੋਣ ਵਾਲਾ ਪਹਿਲਾ ਕੇਸਧਾਰੀ ਸਿੱਖ
ਵਾਸ਼ਿੰਗਟਨ, 14 ਜੁਲਾਈ (ਸ.ਬ.) ਸਿੱਖ ਨੌਜਵਾਨ ਚਿਰਾਗ ਵੀਰ ਸਿੰਘ ਸਰਾਓ ਕੋਲੋਰੈਡੋ ਸਪ੍ਰਿੰਗਜ਼ ਸਥਿਤ ਵੱਕਾਰੀ ‘ਯੂ.ਐਸ. ਏਅਰ ਫੋਰਸ ਅਕੈਡਮੀ’ ਵਿੱਚ ਸ਼ਾਮਲ ਹੋਣ ਵਾਲੇ ਪਹਿਲੇ ਕੇਸਧਾਰੀ ਸਿੱਖ ਅਮਰੀਕੀ ਬਣ ਗਏ ਹਨ। ਅਮਰੀਕਨ ਸਿੱਖ ਕੌਂਸਲ ਮੁਤਾਬਕ, ਚਿਰਾਗ ਵੀਰ ਸਿੰਘ ਨੂੰ 4 ਅਪਰੈਲ ਨੂੰ ਅਕੈਡਮੀ ਵਿੱਚ ਨਿਯੁਕਤ ਕੀਤਾ ਗਿਆ ਸੀ ਅਤੇ ਲੰਮੀ ਪ੍ਰਕਿਰਿਆ ਤੋਂ ਬਾਅਦ 20 ਜੂਨ ਨੂੰ ਉਨ੍ਹਾਂ ਨੂੰ ਵਿਸ਼ੇਸ਼ ‘ਧਾਰਮਿਕ ਛੋਟ’ ਪ੍ਰਦਾਨ ਕੀਤੀ ਗਈ। ਇਸ ਇਜਾਜ਼ਤ ਤਹਿਤ ਉਹ ਆਪਣੀ ਮੂਲ ਸਿੱਖ ਪਛਾਣ ਨੂੰ ਬਰਕਰਾਰ ਰੱਖਦੇ ਹੋਏ ਅਨਕੱਟੇ ਕੇਸ ਅਤੇ ਦਾੜ੍ਹੇ ਸਣੇ ਆਪਣੇ ਧਾਰਮਿਕ ਚਿੰਨ੍ਹਾਂ ਦੇ ਨਾਲ ਹਵਾਈ ਫੌਜ ਵਿੱਚ ਸੇਵਾ ਨਿਭਾ ਸਕਣਗੇ।
ਚਿਰਾਗ ਵੀਰ ਸਿੰਘ ਸਰਾਓ ਅਧਿਕਾਰਤ ਤੌਰ ਤੇ 24 ਜੂਨ ਨੂੰ ਅਕੈਡਮੀ ਦੇ ‘ਇਨ-ਪ੍ਰੋਸੈਸਿੰਗ ਡੇ’ ਮੌਕੇ ਸ਼ਾਮਲ ਹੋਏ ਸਨ ਅਤੇ ਇਸ ਵੇਲੇ ਉਹ ਛੇ ਹਫ਼ਤਿਆਂ ਦੇ ਸਖ਼ਤ ਬੂਟ ਕੈਂਪ ਵਿੱਚੋਂ ਲੰਘ ਰਹੇ ਹਨ।
ਜ਼ਿਕਰਯੋਗ ਹੈ ਕਿ ਹਵਾਈ ਫੌਜ ਦੀ ਇਸ ਮੁੱਖ ਅਕੈਡਮੀ ਵਿੱਚ ਚੁਣੇ ਜਾਣ ਤੋਂ ਪਹਿਲਾਂ ਚਿਰਾਗ ਨੇ ਆਪਣੀ ਕਾਬਲੀਅਤ ਦੇ ਦਮ ਤੇ ਏਅਰ ਫੋਰਸ ਰਿਜ਼ਰਵ ਅਫਸਰਸ ਸਿਖਲਾਈ ਕੋਰ ਅਤੇ ਨੇਵਲ ਆਰ.ਓ.ਟੀ.ਸੀ. ਦੋਵਾਂ ਤੋਂ ਪੂਰੀ ਸਕਾਲਰਸ਼ਿਪ ਹਾਸਲ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਅਮਰੀਕਾ ਦੀਆਂ ਨਾਮੀ ਯੂਨੀਵਰਸਿਟੀਆਂ ਜਿਵੇਂ ਯੂਨੀਵਰਸਿਟੀ ਆਫ਼ ਸਦਰਨ ਕੈਲੀਫੋਰਨੀਆ ਅਤੇ ਯੂਨੀਵਰਸਿਟੀ ਆਫ਼ ਵਾਸ਼ਿੰਗਟਨ ਵਿੱਚ ਵੀ ਦਾਖ਼ਲੇ ਦੀ ਪੇਸ਼ਕਸ਼ ਮਿਲੀ ਸੀ।
ਕੌਂਸਲ ਨੇ ਚਿਰਾਗ ਦੇ ਸ਼ਾਨਦਾਰ ਪਿਛੋਕੜ ਬਾਰੇ ਦੱਸਦਿਆਂ ਕਿਹਾ ਕਿ ਉਹ ਪੜ੍ਹਾਈ ਵਿੱਚ ਅਵੱਲ ਰਹਿਣ ਦੇ ਨਾਲ-ਨਾਲ ਇੱਕ ਵਧੀਆ ਖਿਡਾਰੀ ਵੀ ਹਨ। ਉਹ ‘ਈਗਲ ਸਕਾਊਟ’ ਰਹਿ ਚੁੱਕੇ ਹਨ, ਤਾਇਕਵਾਂਡੋ ਵਿੱਚ ਸੈਕੰਡ-ਡਿਗਰੀ ਬਲੈਕ ਬੈਲਟ ਧਾਰਕ ਹਨ ਅਤੇ ਯੂਨੀਵਰਸਿਟੀ ਦੀ ਵਾਰਸਿਟੀ ਵਾਟਰ ਪੋਲੋ ਟੀਮ ਵੱਲੋਂ ਮੁਕਾਬਲਿਆਂ ਵਿੱਚ ਹਿੱਸਾ ਲੈਂਦੇ ਰਹੇ ਹਨ।
International
ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ
ਬੈਂਕਾਕ, 13 ਜੁਲਾਈ (ਸ.ਬ.) ਥਾਈਲੈਂਡ ਦੀ ਰਾਜਧਾਨੀ ਬੈਂਕਾਕ ਦੇ ਇੱਕ ਪੱਬ ਵਿੱਚ ਅੱਜ ਤੜਕੇ ਲੱਗੀ ਅੱਗ ਕਾਰਨ 27 ਜਣਿਆਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਬਚਾਅ ਕਰਮਚਾਰੀਆਂ ਅਨੁਸਾਰ ਅੱਗ ਲੱਗਣ ਦੀ ਘਟਨਾ ਅੱਧੀ ਰਾਤ ਦੇ ਆਸ-ਪਾਸ ਵਾਪਰੀ। ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਗਈਆਂ ਵੀਡੀਓਜ਼ ਵਿੱਚ ਦੇਖਿਆ ਜਾ ਸਕਦਾ ਹੈ ਕਿ ਬੈਂਕਾਕ ਦੇ ਉੱਤਰੀ ਹਿੱਸੇ ਵਿੱਚ ਸਥਿਤ ਇਸ ਪੱਬ ਦੇ ਮੁੱਖ ਦਰਵਾਜ਼ੇ ਤੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ ਅਤੇ ਲੋਕ ਜਾਨ ਬਚਾਉਣ ਲਈ ਬਾਹਰ ਭੱਜ ਰਹੇ ਸਨ, ਜਦਕਿ ਆਸਮਾਨ ਵਿੱਚ ਕਾਲੇ ਧੂੰਏਂ ਦਾ ਗੁਬਾਰ ਫੈਲ ਗਿਆ ਸੀ।
ਹਾਦਸੇ ਵਾਲੀ ਥਾਂ ਤੇ ਪਹੁੰਚੇ ਥਾਈਲੈਂਡ ਦੇ ਪ੍ਰਧਾਨ ਮੰਤਰੀ ਚਾਰਨਵੀਰਾਕੁਲ ਨੇ ਦੱਸਿਆ ਕਿ 27 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਕਈ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਅਧਿਕਾਰੀਆਂ ਮੁਤਾਬਕ ਫਾਇਰ ਫਾਈਟਰਾਂ ਨੂੰ ਅੱਗ ਤੇ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਲਗਪਗ ਅੱਧਾ ਘੰਟਾ ਲੱਗਿਆ। ਹਾਦਸੇ ਤੋਂ ਬਾਅਦ ਸਾਹਮਣੇ ਆਈਆਂ ਤਸਵੀਰਾਂ ਵਿੱਚ ਪੱਬ ਦੇ ਅੰਦਰ ਸੜ ਚੁੱਕੀਆਂ ਕੁਰਸੀਆਂ, ਮੇਜ਼ ਅਤੇ ਬੁਰੀ ਤਰ੍ਹਾਂ ਨੁਕਸਾਨਿਆ ਅੰਦਰੂਨੀ ਹਿੱਸਾ ਦਿਖਾਈ ਦੇ ਰਿਹਾ ਹੈ। ਜ਼ਿਕਰਯੋਗ ਹੈ ਕਿ ਥਾਈਲੈਂਡ ਵਿੱਚ ਪਹਿਲਾਂ ਵੀ ਅਜਿਹੀਆਂ ਵੱਡੀਆਂ ਤਰਾਸਦੀਆਂ ਦੇਖਣ ਨੂੰ ਮਿਲੀਆਂ ਹਨ।
International
ਮਸ਼ਹਦ ਵਿੱਚ ਸਪੁਰਦ-ਏ-ਖ਼ਾਕ ਹੋਏ ਅਯਾਤੁੱਲਾ ਅਲੀ ਖ਼ਾਮੇਨੇਈ, ਜਨਾਜ਼ੇ ਵਿੱਚ ਉਮੜੀ ਲੱਖਾਂ ਦੀ ਭੀੜ
ਮਸ਼ਹਦ, 10 ਜੁਲਾਈ (ਸ.ਬ.) ਇਰਾਨ ਦੇ ਸਾਬਕਾ ਸੁਪਰੀਮ ਨੇਤਾ ਅਯਾਤੁੱਲਾ ਅਲੀ ਖ਼ਾਮੇਨੇਈ ਨੂੰ ਅੱਜ ਉਨ੍ਹਾਂ ਦੇ ਜੱਦੀ ਸ਼ਹਿਰ ਮਸ਼ਹਦ ਸਥਿਤ ਇਮਾਮ ਰਜ਼ਾ ਦਰਗਾਹ ਕੰਪਲੈਕਸ ਵਿੱਚ ਪੂਰੇ ਸਰਕਾਰੀ ਅਤੇ ਧਾਰਮਿਕ ਸਨਮਾਨ ਦੇ ਨਾਲ ਸਪੁਰਦ-ਏ-ਖ਼ਾਕ ਕਰ ਦਿੱਤਾ ਗਿਆ। ਇਕ ਹਫ਼ਤੇ ਤੱਕ ਚੱਲੇ ਸੋਗ ਪ੍ਰੋਗਰਾਮਾਂ ਅਤੇ ਜਨਾਜ਼ੇ ਤੋਂ ਬਾਅਦ ਅੰਤਿਮ ਸੰਸਕਾਰ ਵਿੱਚ ਲੱਖਾਂ ਲੋਕਾਂ ਦੀ ਭੀੜ ਉਮੜੀ। ਖ਼ਾਮੇਨੇਈ ਦੀ ਮ੍ਰਿਤਕ ਦੇਹ ਨੂੰ ਟਰੱਕ ਤੇ ਰੱਖ ਕੇ ਮਸ਼ਹਦ ਦੀਆਂ ਪ੍ਰਮੁੱਖ ਸੜਕਾਂ ਤੋਂ ਇਮਾਮ ਰਜ਼ਾ ਦਰਗਾਹ ਤੱਕ ਲਿਜਾਇਆ ਗਿਆ। ਅੰਤਿਮ ਯਾਤਰਾ ਦੌਰਾਨ ਕਾਲੇ ਕੱਪੜੇ ਪਹਿਨੇ ਲੱਖਾਂ ਲੋਕ ਇਰਾਨੀ ਝੰਡੇ, ਖ਼ਾਮੇਨੇਈ ਦੀਆਂ ਤਸਵੀਰਾਂ ਅਤੇ ਧਾਰਮਿਕ ਤੇ ਕ੍ਰਾਂਤੀਕਾਰੀ ਨਾਅਰੇ ਲਿਖੇ ਬੈਨਰ ਲੈ ਕੇ ਸ਼ਾਮਲ ਹੋਏ। ਕਈ ਲੋਕ ਤਾਬੂਤ ਦੇ ਨੇੜੇ ਪਹੁੰਚ ਕੇ ਅੰਤਿਮ ਸ਼ਰਧਾਂਜਲੀ ਦੇਣ ਦੀ ਕੋਸ਼ਿਸ਼ ਕਰਦੇ ਦਿਖਾਈ ਦਿੱਤੇ।
ਇਰਾਨੀ ਅਧਿਕਾਰੀਆਂ ਅਨੁਸਾਰ ਇਰਾਕ ਦੇ ਨਜਫ ਅਤੇ ਕਰਬਲਾ ਵਿਚ ਆਯੋਜਿਤ ਵਿਸ਼ਾਲ ਜਨਾਜ਼ਿਆਂ ਵਿਚ ਭਾਰੀ ਭੀੜ ਕਾਰਨ ਮਸ਼ਹਦ ਵਿਚ ਅੰਤਿਮ ਯਾਤਰਾ ਨਿਰਧਾਰਤ ਸਮੇਂ ਤੋਂ ਕਈ ਘੰਟੇ ਦੇਰੀ ਨਾਲ ਸ਼ੁਰੂ ਹੋਈ। ਅੰਤਿਮ ਸੰਸਕਾਰ ਤੋਂ ਪਹਿਲਾਂ ਖਾਮੇਨੇਈ ਅਤੇ ਉਨ੍ਹਾਂ ਦੇ ਪਰਿਵਾਰ ਦੇ 4 ਹੋਰ ਮੈਂਬਰਾਂ ਦੀਆਂ ਮ੍ਰਿਤਕ ਦੇਹਾਂ ਨੂੰ ਇਰਾਕ ਤੋਂ ਜਹਾਜ਼ ਰਾਹੀਂ ਮਸ਼ਹਦ ਲਿਆਂਦਾ ਗਿਆ ਸੀ। 28 ਫਰਵਰੀ ਨੂੰ ਤਹਿਰਾਨ ਸਥਿਤ ਉਨ੍ਹਾਂ ਦੀ ਰਿਹਾਇਸ਼ ਤੇ ਹੋਏ ਅਮਰੀਕੀ-ਇਜ਼ਰਾਈਲੀ ਹਵਾਈ ਹਮਲੇ ਵਿਚ ਖਾਮੇਨੇਈ ਅਤੇ ਉਨ੍ਹਾਂ ਦੇ ਪਰਿਵਾਰ ਦੇ ਕਈ ਮੈਂਬਰ ਮਾਰੇ ਗਏ ਸਨ। ਇਸ ਘਟਨਾ ਤੋਂ ਬਾਅਦ ਦੇਸ਼ ਭਰ ਵਿਚ ਸ਼ੋਕ ਸਭਾਵਾਂ ਅਤੇ ਸ਼ਰਧਾਂਜਲੀ ਪ੍ਰੋਗਰਾਮਾਂ ਦਾ ਸਿਲਸਿਲਾ ਚੱਲਿਆ। ਇਮਾਮ ਰਜ਼ਾ ਦਰਗਾਹ, ਜਿੱਥੇ ਖਾਮੇਨੇਈ ਨੂੰ ਦਫ਼ਨਾਇਆ ਗਿਆ, ਸ਼ੀਆ ਮੁਸਲਮਾਨਾਂ ਦੇ ਸਭ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਵਿੱਚੋਂ ਇਕ ਮੰਨੀ ਜਾਂਦੀ ਹੈ। ਮਸ਼ਹਦ ਖਾਮੇਨੇਈ ਦਾ ਜਨਮ ਸਥਾਨ ਵੀ ਸੀ ਅਤੇ ਉਨ੍ਹਾਂ ਨੇ ਆਪਣੀ ਮੁੱਢਲੀ ਧਾਰਮਿਕ ਸਿੱਖਿਆ ਇੱਥੋਂ ਹੀ ਪ੍ਰਾਪਤ ਕੀਤੀ ਸੀ।
ਅਮਰੀਕਾ ਅਤੇ ਇਜ਼ਰਾਈਲੀ ਹਮਲਿਆਂ ਵਿੱਚ ਇਰਾਨ ਦੇ ਸੁਪਰੀਮ ਲੀਡਰ ਆਯਤੁੱਲਾ ਅਲੀ ਖ਼ਾਮੇਨੇਈ ਦੀ ਮੌਤ ਹੋ ਗਈ ਸੀ। ਖ਼ਾਮੇਨੇਈ ਨੇ ਲਗਭਗ 37 ਸਾਲ ਇਰਾਨ ਤੇ ਰਾਜ ਕੀਤਾ। ਉਹ 28 ਫਰਵਰੀ ਨੂੰ ਅਮਰੀਕੀ ਅਤੇ ਇਜ਼ਰਾਈਲੀ ਹਵਾਈ ਹਮਲਿਆਂ ਵਿੱਚ ਮਾਰੇ ਗਏ ਸਨ, ਜਿਨ੍ਹਾਂ ਹਮਲਿਆਂ ਨੇ ਇਰਾਨ ਯੁੱਧ ਸ਼ੁਰੂ ਕੀਤਾ ਸੀ। ਖ਼ਾਮੇਨੇਈ ਦੇਸ਼ ਦੇ ਦੂਜੇ ਸ਼ਾਸਕ ਹਨ, ਜਿਨ੍ਹਾਂ ਨੂੰ ਮਸ਼ਹਦ ਸ਼ਹਿਰ ਵਿੱਚ ਦਫ਼ਨਾਇਆ ਗਿਆ। ਇਸ ਤੋਂ ਪਹਿਲਾਂ ਨਾਦਰ ਸ਼ਾਹ ਨੂੰ 1747 ਵਿੱਚ ਉਸੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਸੀ। ਲਗਭਗ 11 ਸਾਲ ਰਾਜ ਕਰਨ ਵਾਲੇ ਨਾਦਰ ਸ਼ਾਹ ਦਾ 1747 ਵਿੱਚ ਕਤਲ ਕਰ ਦਿੱਤਾ ਗਿਆ ਸੀ। ਆਯਤੁੱਲਾ ਅਲੀ ਖ਼ਾਮੇਨੇਈ ਦੀ ਅੰਤਿਮ ਯਾਤਰਾ ਸ਼ਨੀਵਾਰ ਨੂੰ ਸ਼ੁਰੂ ਹੋਈ। ਅਧਿਕਾਰੀਆਂ ਨੇ ਇਰਾਨ ਦੀ ਰਾਜਧਾਨੀ ਤਹਿਰਾਨ ਅਤੇ ਹੋਰ ਸ਼ਹਿਰਾਂ ਵਿੱਚ ਸੜਕਾਂ, ਹਵਾਈ ਖੇਤਰ ਅਤੇ ਹੋਰ ਗਤੀਵਿਧੀਆਂ ਨੂੰ ਬੰਦ ਕਰ ਦਿੱਤਾ। ਨੇਤਾ ਨੂੰ ਸ਼ਰਧਾਂਜਲੀ ਦੇਣ ਲਈ ਵੱਡੀ ਭੀੜ ਇਕੱਠੀ ਹੋਈ, ਜਿਸਨੇ ਦਹਾਕਿਆਂ ਤੱਕ ਇਰਾਨ ਨੂੰ ਸਖ਼ਤ ਕੰਟਰੋਲ ਹੇਠ ਰੱਖਿਆ ਅਤੇ ਪੱਛਮੀ ਦੇਸ਼ਾਂ ਦਾ ਸਾਹਮਣਾ ਕੀਤਾ।
-
Chandigarh2 months agoਨਗਰ ਕੌਂਸਲ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਦੀਆਂ ਚੋਣਾਂ ਲਈ 13 ਜੂਨ ਨੂੰ ਪੈਣਗੀਆਂ ਵੋਟਾਂ
-
Mohali1 month ago
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 18 ਜੂਨ ਤਕ ਚਲੇਗਾ 18 ਰੋਜ਼ਾ ਗੁਰਮਤਿ ਅਤੇ ਗੱਤਕਾ ਕੈਂਪ
-
International1 month ago
ਅਫ਼ਗਾਨਿਸਤਾਨ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
Mohali2 months agoਕੌਮੀ ਇਨਸਾਫ਼ ਮੋਰਚੇ ਵਿੱਚ ਪੁੱਜੇ ਨਵਜੋਤ ਕੌਰ ਸਿੱਧੂ
-
International1 month agoਰੂਸ ਵੱਲੋਂ ਯੂਕ੍ਰੇਨ ਤੇ ਮਿਜ਼ਾਈਲਾਂ ਅਤੇ ਆਤਮਘਾਤੀ ਡਰੋਨਾਂ ਨਾਲ ਹਮਲਾ, 11 ਵਿਅਕਤੀਆਂ ਦੀ ਮੌਤ, ਕਈ ਗੰਭੀਰ ਜ਼ਖਮੀ
-
National1 month agoਸ਼ਾਰਟ ਸਰਕਟ ਕਾਰਨ ਫਲੈਟ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
-
Mohali1 month ago
ਨਗਰ ਨਿਗਮ ਦੇ 26 ਸਾਬਕਾ ਕੌਂਸਲਰ ਚੋਣ ਜਿੱਤ ਕੇ ਮੁੜ ਬਣੇ ਕੌਂਸਲਰ
-
Editorial2 months agoਮਾਂ ਹੁੰਦੀ ਏ ਮਾਂ ਦੁਨੀਆਂ ਵਾਲਿਓ…………
