Connect with us

Mohali

ਸੜਕ ਹਾਦਸਿਆਂ ਨੂੰ ਘਟਾਉਣ ਲਈ ਬਲੈਕ ਸਪਾਟਸ ਅਤੇ ਹਾਦਸਾ ਸੰਭਾਵਿਤ ਥਾਵਾਂ ਤੇ ਕੀਤੀ ਜਾਵੇ ਠੋਸ ਕਾਰਵਾਈ : ਹਰਪ੍ਰੀਤ ਸਿਘ ਅਟਵਾਲ

Published

on

ਰੀਜਨਲ ਟਰਾਂਸਪੋਰਟ ਅਫਸਰ ਵੱਲੋਂ ਸੜਕ ਸੁਰੱਖਿਆ ਸਬੰਧੀ ਮੀਟਿੰਗ ਦੀ ਸਮੀਖਿਆ

ਐਸ ਏ ਐਸ ਨਗਰ, 15 ਜੁਲਾਈ (ਸ.ਬ.) ਜ਼ਿਲ੍ਹੇ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਅਤੇ ਆਵਾਜਾਈ ਪ੍ਰਬੰਧਾਂ ਨੂੰ ਹੋਰ ਸੁਰੱਖਿਅਤ ਤੇ ਸੁਚਾਰੂ ਬਣਾਉਣ ਦੇ ਮੰਤਵ ਨਾਲ ਰੀਜਨਲ ਟਰਾਂਸਪੋਰਟ ਅਫਸਰ ਸ੍ਰੀ ਹਰਪ੍ਰੀਤ ਸਿੰਘ ਅਟਵਾਲ ਵੱਲੋਂ ਸੜਕ ਸੁਰੱਖਿਆ ਸਬੰਧੀ ਮੀਟਿੰਗ ਕੀਤੀ ਗਈ।

ਜਿਲ੍ਹੇ ਦੇ ਡਿਪਟੀ ਕਮਿਸ਼ਨਰ ਦੀਆਂ ਹਿਦਾਇਤਾਂ ਤੇ ਹੋਈ ਮੀਟਿੰਗ ਦੌਰਾਨ ਸz ਅਟਵਾਲ ਵੱਲੋਂ ਜ਼ਿਲ੍ਹੇ ਦੇ ਬਲੈਕ ਸਪਾਟਸ, ਹਾਦਸਾ ਸੰਭਾਵਿਤ ਥਾਵਾਂ, ਹਾਈ ਰਿਸਕ ਕੌਰੀਡੋਰਜ਼, ਕ੍ਰਿਟੀਕਲ ਜੰਕਸ਼ਨਾਂ ਅਤੇ ਟ੍ਰੈਫਿਕ ਪ੍ਰਬੰਧਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਸਬੰਧਤ ਵਿਭਾਗਾਂ ਨੂੰ ਹਾਦਸਿਆਂ ਦੇ ਕਾਰਨਾਂ ਦੀ ਪਛਾਣ ਕਰਕੇ ਲੋੜੀਂਦੇ ਸੁਧਾਰਾਤਮਕ ਅਤੇ ਸੁਰੱਖਿਆ ਉਪਾਅ ਸਮਾਂਬੱਧ ਢੰਗ ਨਾਲ ਕਰਨ ਲਈ ਕਿਹਾ ਗਿਆ।

ਮੀਟਿੰਗ ਵਿੱਚ ਨਿਊ ਚੰਡੀਗੜ੍ਹ ਦੇ ਸੈਕਟਰ-5 ਅਤੇ 6, ਈਕੋ ਸਿਟੀ ਵਿਖੇ ਹਾਦਸਾ ਸੰਭਾਵਿਤ ਥਾਵਾਂ ਤੇ ਸੁਰੱਖਿਆ ਪ੍ਰਬੰਧਾਂ, ਨਿਊ ਚੰਡੀਗੜ੍ਹ ਦੇ ਟ੍ਰੈਫਿਕ ਮੁੱਦਿਆਂ ਅਤੇ ਸੈਕਟਰ 87 ਤੇ 88 ਨੂੰ ਜੋੜਨ ਵਾਲੀ ਸੜਕ ਤੇ ਟ੍ਰੈਫਿਕ ਜਾਮ ਅਤੇ ਸੜਕ ਹਾਦਸਿਆਂ ਦੀ ਰੋਕਥਾਮ ਲਈ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸੇ ਤਰ੍ਹਾਂ ਕੋਰਟ ਕੰਪਲੈਕਸ, ਐਸ. ਏ. ਐਸ. ਨਗਰ ਦੇ ਬਾਹਰ ਜ਼ੈਬਰਾ ਕਰਾਸਿੰਗ, ਬੱਸ ਸ਼ੈਲਟਰ ਅਤੇ ਸਪੀਡ ਬ੍ਰੇਕਰ ਬਣਾਉਣ ਸਬੰਧੀ ਬਾਰ ਐਸੋਸੀਏਸ਼ਨ ਵੱਲੋਂ ਕੀਤੀ ਗਈ ਮੰਗ ਤੇ ਵੀ ਵਿਚਾਰ ਕੀਤਾ ਗਿਆ। ਸਟੇਟ ਅਤੇ ਨੈਸ਼ਨਲ ਹਾਈਵੇਅਜ਼ ਤੋਂ ਨਾਜਾਇਜ਼ ਕਬਜ਼ੇ ਹਟਾਉਣ ਅਤੇ ਸੜਕਾਂ ਤੇ ਬੇਸਹਾਰਾ ਪਸ਼ੂਆਂ ਨਾਲ ਸਬੰਧਤ ਸਮੱਸਿਆ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਤਾਲਮੇਲ ਨਾਲ ਕਾਰਵਾਈ ਕਰਨ ਲਈ ਕਿਹਾ ਗਿਆ। ਮੀਟਿੰਗ ਦੌਰਾਨ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਬਲੈਕ ਸਪਾਟਸ, ਹਾਈ ਰਿਸਕ ਕੌਰੀਡੋਰਜ਼, ਹਾਈ ਡੈਨਸਿਟੀ ਕੌਰੀਡੋਰਜ਼ ਅਤੇ ਕ੍ਰਿਟੀਕਲ ਜੰਕਸ਼ਨਾਂ ਤੇ ਏ. ਆਈ. ਆਧਾਰਿਤ ਸੀ.ਸੀ.ਟੀ.ਵੀ. ਸਿਸਟਮ ਲਗਾਉਣ ਸਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਵੀ ਸਮੀਖਿਆ ਕੀਤੀ ਗਈ। ਇਸ ਤੋਂ ਇਲਾਵਾ ਹਿੱਟ ਐਂਡ ਰਨ ਅਤੇ ਕੈਸ਼ਲੈੱਸ ਟ੍ਰੀਟਮੈਂਟ ਸਕੀਮ, ਫਰਿਸ਼ਤੇ ਸਕੀਮ, ਰਾਹ-ਵੀਰ/ਗੁੱਡ ਸਮਾਰੀਟਨ ਸਕੀਮ, ਸੜਕ ਸੁਰੱਖਿਆ ਮਿੱਤਰ ਪ੍ਰੋਗਰਾਮ ਅਤੇ ਈ-ਡਾਰ ਪ੍ਰੋਜੈਕਟ ਦੀ ਪ੍ਰਗਤੀ ਅਤੇ ਮਾਨੀਟਰਿੰਗ ਬਾਰੇ ਵੀ ਚਰਚਾ ਕੀਤੀ ਗਈ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending