Mohali
ਨਗਰ ਨਿਗਮ ਦੀ ਮਹੀਨਾਵਾਰ ਮੀਟਿੰਗ ਦੌਰਾਨ ਕੌਂਸਲਰਾਂ ਨੇ ਉਠਾਏ ਆਪੋ ਆਪਣੇ ਵਾਰਡਾਂ ਦੇ ਮੁੱਦੇ
ਮੀਟਿੰਗ ਵਿੱਚ ਪੇਸ਼ ਸਾਰੇ ਮਤੇ ਸਰਵਸੰਮਤੀ ਨਾਲ ਪਾਸ
ਐਸ ਏ ਐਸ ਨਗਰ, 15 ਜੁਲਾਈ (ਸ.ਬ.) ਨਗਰ ਨਿਗਮ ਦੀ ਅੱਜ ਹੋਈ ਮੀਟਿੰਗ ਦੌਰਾਨ ਵੱਖ ਵੱਖ ਕੌਂਸਲਰਾਂ ਵਲੋਂ ਆਪੋ ਆਪਣੇ ਵਾਰਡਾਂ ਨਾਲ ਸੰਬੰਧਿਤ ਮੁੱਦੇ ਚੁੱਕ ਕੇ ਉਹਨਾਂ ਨੂੰ ਹਲ ਕਰਨ ਦੀ ਮੰਗ ਕੀਤੀ ਗਈ। ਮੇਅਰ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਪੇਸ਼ ਕੀਤੇ ਗਏ ਸਾਰੇ ਮਤੇ ਸਰਵਸੰਮਤੀ ਨਾਲ ਪਾਸ ਕਰ ਦਿੱਤੇ ਗਏ।
ਮੀਟਿੰਗ ਦੌਰਾਨ ਜਿੱਥੇ ਕੌਂਸਲਰਾਂ ਵਲੋਂ ਆਪੋ ਆਪਣੇ ਵਾਰਡਾਂ ਦੇ ਮਸਲਿਆਂ ਬਾਰੇ ਗੱਲ ਕਰਦਿਆਂ ਉਹਨਾਂ ਦੇ ਹਲ ਲਈ ਕਾਰਵਾਈ ਕਰਨ ਦੀ ਮੰਗ ਕੀਤੀ ਗਈ, ਉੱਥੇ ਕੁੱਝ ਕੌਂਸਲਰਾਂ ਵਲੋਂ ਇਹ ਵੀ ਸ਼ਿਕਾਇਤ ਕੀਤੀ ਗਈ ਕਿ ਨਗਰ ਨਿਗਮ ਵਲੋਂ ਉਹਨਾਂ ਦੇ ਵਾਰਡਾਂ ਅਧੀਨ ਆਉਂਦੇ ਖੇਤਰ ਦਾ ਰਸਮੀ ਚਾਰਜ ਨਾ ਲਏ ਜਾਣ ਕਾਰਨ ਨਿਗਮ ਵਲੋਂ ਉਹਨਾਂ ਦੇ ਵਾਰਡਾਂ (ਨਿਗਮ ਵਿੱਚ ਸ਼ਾਮਿਲ ਕੀਤੇ ਗਏ ਪਿੰਡਾਂ ਅਤੇ ਆਈ ਟੀ ਸਿਟੀ, ਏਅਰੋ ਸਿਟੀ ਆਦਿ ਦਾ ਖੇਤਰ) ਵਿੱਚ ਨਾ ਤਾਂ ਸਫਾਈ ਦਾ ਪ੍ਰਬੰਧ ਕੀਤਾ ਜਾਂਦਾ ਹੈ ਅਤੇ ਨਾ ਹੀ ਵਸਨੀਕਾਂ ਦੇ ਮਸਲਿਆਂ ਦੇ ਹਲ ਲਈ ਕੋਈ ਕਾਰਵਾਈ ਕੀਤੀ ਜਾਂਦੀ ਹੈ। ਕੌਂਸਲਰਾਂ ਦਾ ਕਹਿਣਾ ਸੀ ਕਿ ਵਾਰਡ ਦੇ ਵਸਨੀਕ ਆਪਣੇ ਕੰਮਾਂ ਲਈ ਉਹਨਾਂ ਕੋਲ ਆਸ ਲੈ ਕੇ ਆਉਂਦੇ ਹਨ ਪਰੰਤੂ ਜਦੋਂ ਉਹ ਇਹਨਾਂ ਕੰਮਾਂ ਲਈ ਨਗਰ ਨਿਗਮ ਤਕ ਪਹੁੰਚ ਕਰਦੇ ਹਨ ਤਾਂ ਉਹਨਾਂ ਨੂੰ ਦੱਸਿਆ ਜਾਂਦਾ ਹੈ ਕਿ ਨਗਰ ਨਿਗਮ ਇਸ ਖੇਤਰ ਵਿੱਚ ਕਾਰਵਾਈ ਨਹੀਂ ਕਰ ਸਕਦਾ।
ਮੀਟਿੰਗ ਦੌਰਾਨ ਆਈ ਟੀ ਸਿਟੀ ਦੇ ਕੌਂਸਲਰ ਸz. ਨਸੀਬ ਸਿੰਘ ਸੰਧੂ ਨੇ ਆਈ ਟੀ ਸਿਟੀ ਵਿੱਚ ਫਾਇਰ ਸਟੇਸ਼ਨ ਬਣਾਉਣ ਦਾ ਮੁੱਦਾ ਚੁੱਕਿਆ। ਉਹਨਾਂ ਕਿਹਾ ਕਿ ਆਈ ਟੀ ਸਿਟੀ ਵਿੱਚ 42-42 ਮੰਜਿਲਾ ਇਮਾਰਤਾਂ ਬਣ ਰਹੀਆਂ ਹਨ ਅਤੇ ਸ਼ਹਿਰ ਦਾ ਹਵਾਈ ਅੱਡਾ ਵੀ ਇੱਥੇ ਨੇੜੇ ਸਥਿਤ ਹੈ। ਉਹਨਾਂ ਕਿਹਾ ਕਿ ਪਹਿਲਾਂ ਫਾਇਰ ਸਟੇਸ਼ਨ ਕਾਫੀ ਦੂਰ ਹੋਣ ਕਾਰਨ ਅੱਗ ਲੱਗਣ ਦੀ ਹਾਲਤ ਵਿੱਚ ਕਾਫੀ ਦੇਰ ਹੋ ਸਕਦੀ ਹੈ ਇਸ ਲਈ ਇੱਥੇ ਫਾਇਰ ਸਟੇਸ਼ਨ ਸਥਾਪਿਤ ਕੀਤਾ ਜਾਵੇ ਅਤੇ ਉੱਥੇ ਵੱਡੀਆਂ ਮਸ਼ੀਨਾਂ ਮੁਹਈਆਂ ਕਰਵਾਈਆਂ ਜਾਣ ਜਿਹੜੀਆਂ ਹਾਈਰਾਈਜ ਇਮਾਰਤਾਂ ਵਿੱਚ ਅੱਗ ਬੁਝਾਉਣ ਅਤੇ ਰਾਹਤ ਕਾਰਜ ਕਰਨ ਦੇ ਸਮਰਥ ਹੋਣ। ਉਹਨਾਂ ਆਪਣੇ ਵਾਰਡ ਦੀ ਸਫਾਈ ਵਿਵਸਥਾ ਦਾ ਮੁੱਦਾ ਵੀ ਚੁੱਕਿਆ।
ਕੌਂਸਲਰ ਪਰਮਜੀਤ ਸਿਘ ਕਾਹਲੋਂ ਨੇ ਸ਼ਹਿਰ ਵਿੱਚ ਲੱਗੇ ਜਿਆਦਾ ਉੱਚੇ ਦਰਖਤਾਂ ਦੀ ਛੰਗਾਈ ਕਰਨ ਵਾਲੀ ਵੱਡੀ ਮਸ਼ੀਨ ਦੇ ਡ੍ਰਾਈਵਰ ਦਾ ਮੁੱਦਾ ਚੁੱਕਦਿਆਂ ਮੰਗ ਕੀਤੀ। ਉਹਨਾਂ ਕਿਹਾ ਕਿ ਜੇਕਰ ਪਿੰਡਾਂ ਦੀਆਂ ਜਮੀਨਾਂ ਵਾਸਤੇ ਉਕਾ ਪੁੱਕਾ ਆਧਾਰ ਤੇ ਪਟਵਾਰੀ ਦੀ ਨਿਯੁਕਤੀ ਕੀਤੀ ਜਾ ਸਕਦੀ ਹੈ ਤਾਂ ਫਿਰ ਇਸ ਮਸ਼ੀਨ ਵਾਸਤੇ ਵੀ ਉੱਕਾ ਪੁੱਕਾ ਦੇ ਆਧਾਰ ਤੇ ਡ੍ਰਾਈਵਰ ਰੱਖ ਲਿਆ ਜਾਵੇ। ਸ਼ਹਿਰ ਦੀ ਸੀਵਰੇਜ ਵਿਵਸਥਾ ਦਾ ਮੁੱਦਾ ਚੁੱਕਦਿਆਂ ਉਹਨਾਂ ਕਿਹਾ ਕਿ ਸੀਵਰੇਜ ਦਾ ਬਜਟ ਵਧਾਉਣ ਦੀ ਲੋੜ ਹੈ ਅਤੇ ਰਿਹਾਇਸ਼ੀ ਖੇਤਰਾਂ ਦੀਆਂ ਜਿਹੜੀਆਂ ਲਾਈਨਾਂ ਬੰਦ ਹਨ ਉਹਨਾਂ ਦੀ ਥਾਂ ਤੇ ਨਵੀਆਂ ਲਾਈਨਾਂ ਪਾਉਣ ਦੀ ਲੋੜ ਹੈ। ਉਹਨਾਂ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਬੂਸਟਰ ਪਲਾਂਟ ਨੂੰ ਬਿਜਲੀ ਦੀ ਹਾਟ ਲਾਈਨ ਨਾਲ ਜੋੜਿਆ ਜਾਵੇ ਕਿਉਂਕਿ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਪਾਣੀ ਦੀ ਸਪਲਾਈ ਵੀ ਰੁਕ ਜਾਂਦੀ ਹੈ।
ਕੌਂਸਲਰ ਇੰਦਰਪ੍ਰੀਤ ਕੌਰ ਪ੍ਰਿੰਸ ਵਲੋਂ ਫੇਜ਼ 3 ਬੀ 1 ਦੇ ਕਮਿਊਨਿਟੀ ਸੈਂਟਰ ਦਾ ਮੁੱਦਾ ਚੁੱਕਿਦਆਂ ਕਿਹਾ ਗਿਆ ਕਿ ਇਸਦਾ ਕੰਮ ਮੁਕੰਮਲ ਕਰਕੇ ਇਸਨੂੰ ਆਮ ਜਨਤਾ ਲਈ ਖੋਲ੍ਹਿਆ ਜਾਵੇ। ਉਹਨਾਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਇਸਦੀ ਉਸਾਰੀ ਦਾ ਕੰਮ ਚਲ ਰਿਹਾ ਹੈ ਅਤੇ ਇਸਦੀ ਰਫਤਾਰ ਬਹੁਤ ਘੱਟ ਹੈ ਅਤੇ ਇਸਨੂੰ ਛੇਤੀ ਮੁਕੰਮਲ ਕੀਤਾ ਜਾਵੇ।
ਕੌਂਸਲਰ ਕੁਲਦੀਪ ਕੌਰ ਕੰਗ ਵਲੋਂ ਫੇਜ਼ ਪੰਜ ਤੇ ਚਾਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹਲ ਦੀ ਮੰਗ ਕਰਦਿਆਂ ਕਿਹਾ ਗਿਆ ਕਿ ਹਰ ਸਾਲ ਬਰਸਾਤੀ ਪਾਣੀ ਲੋਕਾਂ ਦੇ ਘਰਾਂ ਵਿੱਚ ਦਾਖਿਲ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਇਸ ਖੇਤਰ ਵਿੱਚ ਪੀਣ ਵਾਲੇ ਗੰਦੇ ਪਾਣੀ ਦੀ ਸਪਲਾਈ ਹੋ ਰਹੀ ਹੈ ਜਿਸ ਕਾਰਨ ਬਿਮਾਰੀ ਫੈਲਣ ਦਾ ਖਤਰਾ ਹੈ। ਉਹਨਾਂ ਫੇਜ਼ 5 ਨੇੜੇ ਮੰਡੀ ਵਾਲੀ ਥਾਂ ਦੇ ਨਾਲ ਬਣੇ ਆਰ ਐਮ ਸੀ ਪੁਆਇੰਟ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਠੇਕੇਦਾਰ ਵਲੋਂ ਨਾਲ ਲੱਗਦੀ ਗ੍ਰੀਨ ਬੈਲਟ ਵਿੱਚ ਕੂੜੇ ਦੇ ਢੇਰ ਲਗਾਏ ਗਏ ਹਨ ਅਤੇ ਬਰਸਾਤ ਪੈਣ ਕਾਰਨ ਇਹ ਕੂੜਾ ਗੰਦੀ ਬਦਬੋ ਛੱਡਦਾ ਹੈ ਜਿਸ ਕਾਰਨ ਲੋਕਾਂ ਦਾ ਰਹਿਣਾ ਮੁਸ਼ਕਲ ਹੋ ਗਿਆ ਹੈ। ਉਹਨਾਂ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਹਲ ਕਰਨ ਅਤੇ ਫੇਜ਼ 4 ਅਤੇ 5 ਨੂੰ ਵੰਡਦੀ ਸੜਕ ਦੀ ਮੁਰੰਮਤ ਦਾ ਕੰਮ ਵੀ ਤੁਰੰਤ ਮੁਕੰਮਲ ਕਰਨ ਦੀ ਵੀ ਮੰਗ ਕੀਤੀ।
ਕੌਂਸਲਰ ਗੌਰਵ ਜੈਨ ਨੇ ਕਿਹਾ ਉਹਨਾਂ ਵਲੋਂ ਪਿਛਲੀ ਮੀਟਿੰਗ ਵਿੱਚ ਤਿੰਨ ਮੁੱਦੇ ਚੁੱਕੇ ਗਏ ਸੀ ਜਿਹਨਾਂ ਵਿੱਚੋਂ ਚੰਡੀਗੜ੍ਹ ਦੀ ਹੱਦ ਤੇ ਪਾਈਪ ਲਾਈਨ ਦੇ ਮੂੰਹ ਤੇ ਪਏ ਮਲਬੇ ਨੂੰ ਚੁੱਕਣ ਅਤੇ ਪੁਲੀਸ ਸਟੇਸ਼ਨ ਤੋਂ ਬਾਵਾ ਵਾਈਟ ਹਾਊਸ ਤਕ ਰੋਡ ਗਲੀਆਂ ਦੀ ਸਫਾਈ ਦਾ ਕੰਮ ਆਰੰਭ ਹੋ ਗਿਆ ਹੈ। ਉਹਨਾਂ ਕਿਹਾ ਕਿ ਪਿੰਡ ਕੰਬਾਲੀ ਦੀ ਸਫਾਈ ਵਿਵਸਥਾ ਦੀ ਬਦਹਾਲੀ ਅਤੇ ਬੁਨਿਆਦੀ ਸੁਵਿਧਾਵਾ ਦੀ ਮੰਗ ਹਾਲੇ ਅਧੂਰੀ ਹੈ ਅਤੇ ਨਗਰ ਨਿਗਮ ਨੂੰ ਇਸ ਸੰਬੰਧੀ ਵੀ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।
ਕੌਂਸਲਰ ਹਰਜੀਤ ਸਿੰੰਘ ਬੈਦਵਾਨ ਵਲੋਂ ਆਪਣੇ ਵਾਰਡ ਦੇ ਵਿਕਾਸ ਕਾਰਜਾਂ ਦਾ ਮੁੱਦਾ ਚੁੱਕਦਿਆਂ ਇਹਨਾਂ ਨੂੰ ਮੁਕੰਮਲ ਕਰਵਾਉਣ ਦੀ ਮੰਗ ਕੀਤੀ ਗਈ। ਉਹਨਾਂ ਕਿਹਾ ਕਿ ਇਹ ਕੰਮ ਵਿਚਾਲੇ ਹੀ ਰੋਕ ਦਿੱਤੇ ਗਏ ਹਨ ਜਿਸ ਕਾਰਨ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈ ਰਹੀ ਹੈ। ਕੌਂਸਲਰ ਸ਼ਰਨਜੀਤ ਕੌਰ ਵਲੋਂ ਕਿਹਾ ਗਿਆ ਕਿ ਪਿਛਲੇ ਦਿਨੀਂ ਪਿੰਡ ਸੋਹਾਣਾ ਦੇ ਟੋਭੇ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਮਾਮਲੇ ਵਿੱਚ ਪੁਲੀਸ ਉਲਟਾ ਉਹਨਾਂ ਨੂੰ ਪਰੇਸ਼ਾਨ ਕਰ ਰਹੀ ਹੈ। ਇਸ ਮੌਕੇ ਹਰਜੀਤ ਸਿੰਘ ਬੈਦਵਾਨ ਨੇ ਕਿਹਾ ਕਿ ਜਿਹੜੇ ਵਿਅਕਤੀ ਨੇ ਪਿੰਡ ਦੀ ਸ਼ਾਮਲਾਤ ਜਮੀਨ ਵੇਚੀ ਹੈ ਉਹਨਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।
ਮੀਟਿੰਗ ਦੌਰਾਨ ਕੌਂਸਲਰ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਫੇਜ਼ 3ਏ ਦੇ ਆਰ ਐਮ ਸੀ ਪੁਆਇੰਟ ਬਾਹਰ ਕੂੜੇ ਦੇ ਢੇਰਾਂ ਦਾ ਮੁੱਦਾ ਚੁੱਕਦਿਆਂ ਇਸ ਦੇ ਸਥਾਈ ਹੱਲ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਮੁੱਦਾ ਲੰਬੇ ਸਮੇਂ ਤੋਂ ਇਲਾਕਾ ਵਾਸੀਆਂ ਲਈ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ ਅਤੇ ਕਈ ਵਾਰ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੇ ਜਾਣ ਦੇ ਬਾਵਜੂਦ ਅਜੇ ਤੱਕ ਇਸ ਦਾ ਪੱਕਾ ਹੱਲ ਨਹੀਂ ਹੋ ਸਕਿਆ।
ਉਹਨਾਂ ਕਿਹਾ ਕਿ ਆਰ ਐਮ ਸੀ ਪੁਆਇੰਟ ਦੇ ਬਾਹਰ ਗੈਰ-ਕਾਨੂੰਨੀ ਢੰਗ ਨਾਲ ਕੂੜਾ ਸੁੱਟਿਆ ਜਾਂਦਾ ਹੈ, ਜਿਸ ਕਾਰਨ ਉੱਥੇ ਗੰਦਗੀ ਦੇ ਢੇਰ ਲੱਗ ਜਾਂਦੇ ਹਨ। ਇਸ ਨਾਲ ਨਾ ਸਿਰਫ਼ ਇਲਾਕੇ ਦੀ ਸੁੰਦਰਤਾ ਪ੍ਰਭਾਵਿਤ ਹੁੰਦੀ ਹੈ, ਸਗੋਂ ਬਦਬੂ, ਪ੍ਰਦੂਸ਼ਣ ਅਤੇ ਮੱਛਰ-ਮੱਖੀਆਂ ਦੇ ਵਾਧੇ ਕਾਰਨ ਲੋਕਾਂ ਦੀ ਸਿਹਤ ਵੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਰਸਤੇ ਤੋਂ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ, ਸਕੂਲੀ ਬੱਚੇ ਅਤੇ ਬਜ਼ੁਰਗ ਲੰਘਦੇ ਹਨ, ਜਿਨ੍ਹਾਂ ਨੂੰ ਇਸ ਸਮੱਸਿਆ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਮੱਸਿਆ ਦੇ ਸਥਾਈ ਹੱਲ ਲਈ ਤੁਰੰਤ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।
ਕੌਂਸਲਰ ਅਮਰਜੀਤ ਸਿੰਘ ਨੇ ਮੰਗ ਕੀਤੀ ਕਿ ਫੇਜ਼ 11 ਦੇ ਕਮਿਊਨਿਟੀ ਸੈਂਟਰ ਦਾ ਨਵੀਨੀਕਰਨ ਕਰਕੇ ਇਸਦੀ ਦਿਖ ਬਦਲੀ ਜਾਵੇ। ਉਹਨਾਂ ਕਿਹਾ ਕਿ ਇਹ ਕਮਿਊਨਿਟੀ ਸੈਂਟਰ ਮਰਹੂਮ ਕੌਂਸਲਰ ਸz. ਅਮਰੀਕ ਸਿੰਘ ਦੇ ਕਾਰਜਕਾਲ ਦੌਰਾਨ ਲਗਭਗ 60 ਲੱਖ ਰੁਪਏ ਦੀ ਲਾਗਤ ਨਾਲ ਬਣਵਾਇਆ ਗਿਆ ਸੀ ਅਤੇ ਇਸ ਦੇ ਬਣਨ ਨਾਲ ਫੇਜ਼ 10-11, ਸੈਕਟਰ 48 ਸੀ ਅਤੇ ਸੈਕਟਰ 66 ਅਤੇ ਆਲੇ ਦੁਆਲੇ ਦੇ ਹੋਰ ਫੇਜ਼ਾਂ ਦੇ ਲੋਕ ਵੀ ਆਪਣੇ ਵਿਆਹ-ਸ਼ਾਦੀ ਦੇ ਪ੍ਰੋਗਰਾਮ ਅਤੇ ਸਮਾਜਿਕ ਸਮਾਗਮ ਇੱਥੇ ਕਰਦੇ ਸਨ। ਪ੍ਰੰਤੂ ਪਿਛਲੇ 5 ਸਾਲ ਤੋਂ ਇਸਦੀ ਹਾਲਤ ਖਸਤਾ ਹੋਣ ਕਰਕੇ ਇੱਥੇ ਸਮਾਗਮ ਨਾ ਮਾਤਰ ਹੀ ਹੁੰਦੇ ਹਨ ਅਤੇ ਇੱਥੇ ਪੁਲੀਸ ਦਾ ਕਬਜ਼ਾ ਹੋ ਗਿਆ ਹੈ। ਉਹਨਾਂ ਮੰਗ ਕੀਤੀ ਕਿ ਇਸ ਕਮਿਊਨਿਟੀ ਸੈਂਟਰ ਨੂੰ ਫੇਜ਼ 3ਬੀ2 ਦੀ ਤਰਜ ਤੇ ਜਾਂ ਹੋਰ ਵਧੀਆ ਆਰਟੀਟੈਕਟ ਤੋਂ ਡਿਜ਼ਾਇਨ ਕਰਵਾ ਕੇ ਇਸਦਾ ਨੀਵਨੀਕਰਣ ਕੀਤਾ ਜਾਵੇ ਅਤੇ ਇਸ ਦੀ ਦਿਖ ਨੂੰ ਸੁਧਾਰਿਆ ਜਾਵੇ ਤਾਂ ਜੋ ਸ਼ਹਿਰ ਵਾਸੀ ਇਸਦੀ ਵਰਤੋਂ ਵਿਆਹ ਸ਼ਾਦੀ, ਸਮਾਜਿਕ ਪ੍ਰੋਗਰਾਮਾਂ ਅਤੇ ਹੋਰ ਜਨਤਕ ਸਮਾਗਮ ਲਈ ਕਰ ਸਕਣ।
ਮੀਟਿੰਗ ਦੌਰਾਨ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਕੌਂਸਲਰਾਂ ਵਲੋਂ ਜਿਹੜੇ ਮੁੱਦੇ ਚੁੱਕੇ ਗਏ ਹਨ ਉਹਨਾਂ ਦੇ ਹੱਲ ਲਈ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਮੀਟਿੰਗ ਵਿੱਚ ਪੇਸ਼ ਕੀਤੇ ਮਤਿਆਂ ਨੂੰ ਪ੍ਰਵਾਨਗੀ ਦੇਣ ਲਈ ਮੈਂਬਰਾਂ ਦਾ ਧੰਨਵਾਦ ਕੀਤਾ।
ਜਦੋਂ ਭਾਜਪਾ ਦੀ ਮਹਿਲਾ ਕੌਸਲਰ ਦਾ ਨਜਦੀਕੀ ਰਿਸ਼ਤੇਦਾਰ ਚੁੱਕਣ ਲੱਗ ਗਿਆ ਮੁੱਦੇ
ਮੀਟਿੰਗ ਦੌਰਾਨ ਭਾਜਪਾ ਦੀ ਮਹਿਲਾ ਕੌਂਸਲਰ ਬਿਮਲੇਸ਼ ਦਾ ਇੱਕ ਨਜਦੀਕੀ ਰਿਸ਼ਤੇਦਾਰ ਕੌਂਸਲਰਾਂ ਦੀ ਕੁਰਸੀ ਤੇ ਬੈਠ ਗਿਆ ਅਤੇ ਉਸ ਵਲੋਂ ਪਿੰਡ ਬਲੌਂਗੀ ਦੀ ਸਫਾਈ ਵਿਵਸਥਾ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਮੁੱਦਾ ਚੁੱਕਿਆ ਗਿਆ। ਇਹ ਵਿਅਕਤੀ ਲਗਭਗ 1 ਮਿਨਟ ਤਕ ਆਪਣੀ ਗੱਲ ਰੱਖਦਾ ਰਿਹਾ। ਇਸ ਦੌਰਾਨ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਸਨੂੰ ਪੁੱਛਿਆ ਕਿ ਉਹ ਕਿਹੜੇ ਵਾਰਡ ਦਾ ਕੌਂਸਲਰ ਹੈ ਤਾਂ ਉਸਨੇ ਕਿਹਾ ਕਿ ਉਸਦੀ ਭਰਜਾਈ ਕੌਂਸਲਰ ਹੈ। ਜਿਸਤੋਂ ਬਾਅਦ ਇਸ ਵਿਅਕਤੀ ਨੂੰ ਮੀਟਿੰਗ ਹਾਲ ਤੋਂ ਬਾਹਰ ਕੱਢ ਦਿੱਤਾ ਗਿਆ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
