Connect with us

Chandigarh

ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਟਰਾਂਸਪੋਰਟ ਵਿਭਾਗ ਨੇ ਵੱਡੇ ਕਦਮ ਚੁੱਕੇ : ਹਰਪਾਲ ਸਿੰਘ ਚੀਮਾ

Published

on

ਚੰਡੀਗੜ੍ਹ, 22 ਜੁਲਾਈ (ਸ.ਬ.) ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਟ੍ਰਾਂਸਪੋਰਟ ਵਿਭਾਗ ਨੇ ਸੜਕ ਸੁਰੱਖਿਆ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਮੋਟਰ ਵਹੀਕਲ ਐਕਟ, 1988 ਦੀ ਪਾਲਣਾ ਨੂੰ ਬਿਹਤਰ ਬਣਾਉਣ ਲਈ ਕਈ ਵੱਡੇ ਕਦਮ ਚੁੱਕੇ ਹਨ। ਉਹਨਾਂ ਕਿਹਾ ਕਿ ਨਵੇਂ ਦਿਸ਼ਾ-ਨਿਰਦੇਸ਼ ਰਾਹੀਂ ਨਾਗਰਿਕਾਂ ਲਈ ਗਲਤ ਈ ਚਲਾਨਾਂ ਨੂੰ ਚੁਣੌਤੀ ਦੇਣ ਲਈ ਇੱਕ ਪਾਰਦਰਸ਼ੀ ਵਿਧੀ ਸਥਾਪਤ ਕਰਨ ਦੇ ਨਾਲ-ਨਾਲ ਖਤਰਨਾਕ ਡਰਾਈਵਿੰਗ, ਨਾਬਾਲਗਾਂ ਵੱਲੋਂ ਡਰਾਈਵਿੰਗ ਅਤੇ ਸਮਾਂ ਪੁਗਾ ਚੁੱਕੇ ਵਾਹਨ ਰਿਕਾਰਡਾਂ ਲਈ ਸਖ਼ਤ ਜ਼ੁਰਮਾਨੇ ਲਾਗੂ ਕੀਤੇ ਗਏ ਹਨ।

ਇੱਥੇ ਜਾਰੀ ਬਿਆਨ ਵਿੱਚ ਟਿਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਈ-ਚਲਾਨ ਵਿਵਾਦਾਂ ਦੇ ਕੁਸ਼ਲ ਅਤੇ ਅਧਿਕਾਰ ਖੇਤਰ-ਵਿਸ਼ੇਸ਼ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਰਾਜ ਭਰ ਵਿੱਚ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਸੈਲ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਨਾਗਰਿਕਾਂ ਕੋਲ ਹੁਣ ਗਲਤ ਤਰੀਕੇ ਨਾਲ ਜਾਰੀ ਕੀਤੇ ਗਏ ਚਲਾਨ ਨੂੰ ਚੁਣੌਤੀ ਦੇਣ ਲਈ 45 ਦਿਨਾਂ ਦਾ ਸਮਾਂ ਹੈ। ਆਪਣਾ ਪੱਖ ਸਾਬਤ ਕਰਨ ਲਈ ਵਾਹਨ ਮਾਲਕ ਡੀ ਆਰ ਸੀ ਨੂੰ ਲੋੜੀਂਦੇ ਸਬੂਤ ਜਮ੍ਹਾਂ ਕਰਵਾ ਸਕਦੇ ਹਨ, ਜਿਸ ਵਿੱਚ ਡੈਸ਼ਕੈਮ ਫੁਟੇਜ, ਫੋਟੋਆਂ, ਵੀਡੀਓ ਕਲਿੱਪ ਜਾਂ ਗਵਾਹਾਂ ਦੇ ਬਿਆਨ ਆਦਿ ਸ਼ਾਮਲ ਹਨ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਵਾਹਨ ਦੀ ਮਲਕੀਅਤ ਜਾਂ ਪਤੇ ਦੇ ਰਿਕਾਰਡ ਨੂੰ ਅਪਡੇਟ ਕਰਨ ਵਿੱਚ ਅਸਫਲ ਰਹਿਣ ਤੇ ਹੁਣ ਸਖ਼ਤ ਜੁਰਮਾਨਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੋਟਰ ਵਹੀਕਲ ਐਕਟ ਦੇ ਤਹਿਤ ਵਾਹਨ ਮਾਲਕਾਂ ਲਈ 30 ਦਿਨਾਂ ਦੇ ਅੰਦਰ ਪਤੇ ਵਿੱਚ ਤਬਦੀਲੀ ਬਾਰੇ ਰਜਿਸਟਰਿੰਗ ਅਥਾਰਟੀ ਨੂੰ ਅਪਡੇਟ ਕਰਨਾ ਲਾਜ਼ਮੀ ਹੈ। ਮਲਕੀਅਤ ਦੇ ਤਬਾਦਲੇ ਲਈ, ਜੇਕਰ ਤਬਾਦਲਾ ਪੰਜਾਬ ਦੇ ਅੰਦਰ ਹੁੰਦਾ ਹੈ ਤਾਂ 14 ਦਿਨਾਂ ਦੇ ਅੰਦਰ ਅਥਾਰਟੀਆਂ ਨੂੰ ਸੂਚਿਤ ਕਰਨਾ ਲਾਜ਼ਮੀ ਹੈ, ਅਤੇ ਜੇਕਰ ਇਹ ਰਾਜ ਤੋਂ ਬਾਹਰ ਹੈ ਤਾਂ 45 ਦਿਨਾਂ ਦੇ ਅੰਦਰ ਸੂਚਿਤ ਕਰਨਾ ਲਾਜ਼ਮੀ ਹੈ। ਅਜਿਹਾ ਨਾ ਕਰਨ ਤੇ ਪਹਿਲੀ ਵਾਰ ਅਪਰਾਧ ਲਈ 500 ਰੁਪਏ ਅਤੇ ਬਾਅਦ ਵਿੱਚ ਹਰੇਕ ਅਪਰਾਧ ਲਈ 1,500 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।

ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਅਧਿਕਾਰਤ ਤੌਰ ਤੇ ਖਤਰਨਾਕ ਡਰਾਈਵਿੰਗ ਨੂੰ ਗੈਰ-ਕੰਪਾਊਂਡੇਬਲ (ਗੈਰ-ਸਮਝੌਤਾਯੋਗ) ਅਪਰਾਧ ਕਰਾਰ ਦਿੱਤਾ ਹੈ, ਅਤੇ ਇਸ ਦਾ ਨਿਪਟਾਰਾ ਮੌਕੇ ਤੇ ਸਿਰਫ਼ ਜੁਰਮਾਨਾ ਭਰ ਕੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੋਟਰ ਵਹੀਕਲ ਐਕਟ ਦੀ ਧਾਰਾ 184 ਦੇ ਤਹਿਤ ਆਉਂਦੇ ਅਪਰਾਧਾਂ ਜਿਵੇਂ ਕਿ ਲਾਲ ਬੱਤੀ ਜੰਪ ਕਰਨਾ, ਸਟਾਪ ਚਿੰਨ੍ਹਾਂ ਦੀ ਉਲੰਘਣਾ ਕਰਨਾ, ਆਵਾਜਾਈ ਦੇ ਅਧਿਕਾਰਤ ਪ੍ਰਵਾਹ ਦੇ ਉਲਟ (ਗਲਤ ਦਿਸ਼ਾ ਵਿੱਚ) ਗੱਡੀ ਚਲਾਉਣਾ, ਅਤੇ ਸ਼ਰਾਬ ਜਾਂ ਨਸ਼ੇ ਦੀ ਹਾਲਤ ਵਿੱਚ ਗੱਡੀ ਚਲਾਉਣ ਵਾਲਿਆਂ ਨੂੰ ਹੁਣ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

Continue Reading

Chandigarh

ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ

Published

on

By

ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ

ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।

Continue Reading

Chandigarh

ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ

Published

on

By

ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।

ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।

ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Continue Reading

Latest News

Trending