Mohali
ਅਗਲੇ 10 ਦਿਨਾਂ ਵਿੱਚ ਹੋਵੇਗਾ ਕੂੜੇ ਦੇ ਨਿਪਟਾਰੇ ਦੇ ਮੁੱਦੇ ਦਾ ਹੱਲ : ਅਮਰਜੀਤ ਸਿੰਘ ਜੀਤੀ ਸਿੱਧੂ
ਆਰਜੀ ਡੰਪਿੰਗ ਮੈਦਾਨ ਵਾਸਤੇ ਸੈਕਟਰ 74 ਦੀ 8 ਏਕੜ ਜਮੀਨ ਸਮੇਤ ਕੁੱਝ ਹੋਰਨਾਂ ਥਾਵਾਂ ਤੇ ਚੱਲ ਰਿਹਾ ਹੈ ਵਿਚਾਰ
ਐਸ ਏ ਐਸ ਨਗਰ, 24 ਜੂਨ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਨਗਰ ਨਿਗਮ ਵਲੋਂ ਸ਼ਹਿਰ ਵਿੱਚ ਕੂੜੇ ਦੇ ਨਿਪਟਾਰੇ ਸੰਬੰਧੀ ਆ ਰਹੀ ਸਮੱਸਿਆ ਨੂੰ ਅਗਲੇ 10 ਦਿਨਾਂ ਵਿੱਚ ਮੁਕੰਮਲ ਤੌਰ ਤੇ ਹਲ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਮੌਜੂਦਾ ਡੰਪਿੰਗ ਮੈਦਾਨ ਵਿੱਚ ਕੂੜਾ ਸੁੱਟਣ ਤੇ ਲਗਾਈ ਰੋਕ ਤੋਂ ਬਾਅਦ ਨਿਗਮ ਵਲੋਂ ਅਸਥਾਈ ਡੰਪਿਗ ਮੈਦਾਨ ਬਣਾਉਣ ਲਈ ਥਾਂ ਦੀ ਭਾਲ ਕੀਤੀ ਜਾ ਰਹੀ ਹੈ ਜਿੱਥੇ ਸ਼ਹਿਰ ਵਿੱਚੋਂ ਨਿਕਲਣ ਵਾਲੇ ਕੂੜੇ ਨੂੰ ਰੱਖਿਆ ਜਾ ਸਕੇ। ਉਹਨਾਂ ਦੱਸਿਆ ਕਿ ਇਸ ਸੰਬੰਧੀ ਉਹਨਾਂ ਨੇ ਅੱਜ ਸੀਨੀਅਰ ਡਿਪਟੀ ਮੇਅਰ ਸz. ਅਮਰੀਕ ਸਿੰਘ ਸੋਮਲ ਅਤੇ ਨਗਰ ਨਿਗਮ ਦੇ ਕਮਿਸ਼ਨਰ ਡਾ. ਨਵਜੋਤ ਕੌਰ ਦੇ ਨਾਲ ਸ਼ਹਿਰ ਦੀਆਂ ਅਜਿਹੀਆਂ ਥਾਵਾਂ ਦਾ ਦੌਰਾ ਵੀ ਕੀਤਾ ਹੈ ਅਤੇ ਇਸ ਸੰਬੰਧੀ ਛੇਤੀ ਹੀ ਫੈਸਲਾ ਕਰ ਲਿਆ ਜਾਵੇਗਾ।
ਮੇਅਰ ਵਲੋਂ ਅੱਜ ਵਿਦੇਸ਼ ਯਾਤਰਾ ਤੋਂ ਵਾਪਸ ਪਰਤਣ ਤੋਂ ਬਾਅਦ ਆਪਣਾ ਚਾਰਜ ਸੰਭਾਲਦਿਆਂ ਹੀ ਸ਼ਹਿਰ ਵਿੱਚ ਕੂੜੇ ਦੇ ਨਿਪਟਾਰੇ ਦੀ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਕਾਰਵਾਈ ਆਰੰਭ ਦਿੱਤੀ ਗਈ ਜਿਸਦੇ ਤਹਿਤ ਅਸਥਾਈ ਜਮੀਨ ਦੀ ਭਾਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਦੌਰਾਨ ਸੈਕਟਰ 74 ਵਿੱਚ ਖਾਲੀ ਪਈ ਨਗਰ ਨਿਗਮ ਦੀ 8 ਏਕੜ ਦੇ ਕਰੀਬ ਖਾਲੀ ਪਈ ਥਾਂ ਤੇ ਵੀ ਵਿਚਾਰ ਕੀਤਾ ਗਿਆ ਹੈ ਅਤੇ ਹੋਰ ਖਾਲੀ ਥਾਵਾਂ ਦਾ ਦੌਰਾ ਕੀਤਾ ਗਿਆ ਹੈ।
ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਇਸ ਅਹਿਮ ਮੁੱਦੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਆਪਸੀ ਸਹਿਯੋਗ ਜਰੂਰੀ ਹੈ ਅਤੇ ਇਸ ਵਾਸਤੇ ਗਮਾਡਾ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਉਹਨਾ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਛੇਤੀ ਹੀ ਇਹ ਸਮੱਸਿਆ ਹਲ ਕਰ ਲਈ ਜਾਵੇਗੀ ਅਤੇ ਮੁਹਾਲੀ ਨੂੰ ਸਫਾਈ ਪੱਖੋਂ ਮੋਹਰੀ ਸ਼ਹਿਰ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਦੌਰੇ ਦੌਰਾਨ ਉਹਨਾਂ ਦੇ ਨਾਲ ਨਿਗਮ ਦੇ ਅਸਿਸਟੈਂਟ ਕਮਿਸ਼ਨਰ ਰੰਜੀਵ ਕੁਮਾਰ ਅਤੇ ਸੀਨੀਅਰ ਆਗੂ ਅਮਨਪ੍ਰੀਤ ਸਿੰਘ ਵਿਕਟਰ ਵੀ ਸ਼ਾਮਿਲ ਸਨ।
ਵਿੰਡਰੋਜ਼ ਕਪੋਸਟਿੰਗ ਲਈ ਲੱਭੀ ਜਾ ਰਹੀ ਹੈ ਥਾਂ : ਕਮਿਸ਼ਨਰ ਨਵਜੋਤ ਕੌਰ
ਐਸ ਏ ਐਸ ਨਗਰਠ, 24 ਜੂਨ (ਸ.ਬ.) ਇਸ ਦੌਰਾਨ ਨਗਰ ਨਿਗਮ ਦੇ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਿੱਚੋਂ ਨਿਕਲਣ ਵਾਲੇ ਕੂੜੇ ਦੇ ਪ੍ਰਬੰਧਨ ਦੀ ਸਮੱਸਿਆ ਦੇ ਹਲ ਲਈ ਨਗਰ ਨਿਗਮ ਵਲੋਂ ਕੂੜੇ ਦੀ ਵਿੰਡਰੋਜ ਕੰਪੋਸਟਿੰਗ ਲਈ ਥਾ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਇਸ ਵਾਸਤੇ ਨਿਗਮ ਅਧਿਕਾਰੀਆਂ ਵਲੋਂ ਮੇਅਰ ਦੇ ਨਾਲ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਦਾ ਦੌਰਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਵਿੰਡਰੋਜ ਕੰਪੋਸਟਿੰਗ ਦੇ ਤਹਿਤ ਖਾਲੀ ਜਮੀਨ ਤੇ ਪਲਾਸਟਿਕ ਦੀ ਸ਼ੀਟ ਵਿਛਾ ਕੇ ਉੱਪਰ ਤਾਜੇ ਨਿਕਲੇ ਕੂੜੇ ਦੀਆਂ ਪਰਤਾ ਵਿਛਾਈਆਂ ਜਾਂਦੀਆਂ ਹਨ ਤਾਂ ਜੋ ਉਹ ਹਵਾ ਨਾਲ ਸੁੱਕ ਜਾਵੇ ਅਤੇ ਉਸਦੀ ਕੰਪਸੋਟਿੰਗ ਹੋ ਸਕੇ। ਉਹਨਾਂ ਕਿਹਾ ਕਿ ਹੂਣੇ ਕਿਸੇ ਥਾਂ ਬਾਰੇ ਫੈਸਲਾ ਨਹੀਂ ਹੋਇਆ ਅਤੇ ਢੁੱਕਵੀਂ ਜਮੀਨ ਲੱਭੀ ਜਾ ਰਹੀ ਹੈ।
Mohali
ਗੈਂਗਸਟਰਾਂ ਨੇ ਡੇਰਾਬੱਸੀ ਵਿੱਚ ਆਈਲੈਟਸ ਕੋਚਿੰਗ ਸੈਂਟਰ ਤੇ ਚਲਾਈਆਂ ਗੋਲੀਆਂ
ਡੇਰਾਬਸੀ ਥਾਣੇ ਤੋਂ 100 ਮੀਟਰ ਦੂਰ ਵਾਰਦਾਤ ਨੂੰ ਅੰਜਾਮ ਦਿੱਤਾ
ਐਸ ਏ ਐਸ ਨਗਰ 19 ਸਤੰਬਰ (ਜਸਬੀਰ ਸਿੰਘ ਜੱਸੀ) ਡੇਰਾਬੱਸੀ ਵਿੱਚ ਗੈਂਗਸਟਰਾਂ ਵਲੋਂ ਇੱਕ ਆਈਲੈਟਸ ਕੋਚਿੰਗ ਸੈਂਟਰ ਤੇ ਫਾਇਰਿੰਗ ਕਰਨ ਦਾ ਮਾਮਲਾ ਸਾਮ੍ਹਣੇ ਆਇਆ ਹੈ| ਪੁਲੀਸ ਨੇ ਮੌਕੇ ਤੋਂ 6 ਖੋਲ ਬਰਾਮਦ ਕੀਤੇ ਹਨ| ਕੋਚਿੰਗ ਸੈਂਟਰ ਦੇ ਸ਼ੀਸ਼ੇ ਦੇ ਦਰਵਾਜ਼ੇ ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ| ਗੈਂਗਸਟਰਾਂ ਨੇ ਇੱਕ ਧਮਕੀ ਪੱਤਰ ਵੀ ਛੱਡਿਆ ਹੈ ਜਿਸ ਵਿੱਚ ਉਨ੍ਹਾਂ ਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ| ਜਿਸ ਥਾਂ ਤੇ ਗੋਲਪ ਚਲਾਈ ਗਈ ਹੈ ਉਹ ਥਾਂ ਡੇਰਾਬੱਸੀ ਥਾਣੇ ਤੋਂ ਸਿਰਫ਼ 100 ਮੀਟਰ ਦੀ ਦੂਰੀ ਤੇ ਹੈ|
ਜਿਲ੍ਹੇ ਦੇ ਐਸ ਐਸ ਪੀ ਸ੍ਰੀ ਦੀਪਕ ਪਰੀਕ ਨੇ ਕਿਹਾ ਕਿ ਪੁਲੀਸ ਵਲੋਂ ਸੀ ਸੀ ਟੀ ਵੀ ਫੁਟੇਜ ਅਤੇ ਧਮਕੀ ਪੱਤਰ ਦੀ ਜਾਂਚ ਕੀਤੀ ਜਾ ਰਹੀ ਹੈ| ਉਹਨਾਂ ਕਿਹਾ ਕਿ ਸੀ ਸੀ ਟੀ ਵੀ ਫੁਟੇਜ ਵਿੱਚ ਦਿਖਦਾ ਹੈ ਕਿ ਦੋ ਵਿਅਕਤੀ (ਜਿਹਨਾਂ ਦੇ ਚਿਹਰੇ ਢਕੇ ਹੋਏ ਸੀ) ਮੋਟਰਸਾਈਕਲ ਤੇ ਆਏ ਅਤੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰ ਤੇ ਗੋਲੀਆਂ ਚਲਾਈਆਂ|
ਐਸ ਐਸ ਪੀ ਦੀਪਕ ਪਰੀਕ ਨੇ ਕਿਹਾ ਕਿ ਉਹਨਾਂ ਵਲੋਂ ਮੌਕੇ ਦਾ ਮੁਆਇਨਾ ਕੀਤਾ ਗਿਆ ਹੈ| ਵਾਰਦਾਤ ਵਾਲੀ ਥਾਂ ਤੇ 5 ਤੋਂ 6 ਖਾਲੀ ਖੋਲ ਮਿਲੇ ਹਨ ਅਤੇ ਫੋਰੈਂਸਿਕ ਟੀਮ ਸਬੂਤ ਇਕੱਠੇ ਕਰ ਰਹੀ ਹੈ|
ਕੋਚਿੰਗ ਸੈਂਟਰ ਦੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਦੋ ਨਕਾਬਪੋਸ਼ ਵਿਅਕਤੀ ਪਹਿਲਾਂ ਸੈਂਟਰ ਵਿਚ ਦਾਖਲ ਹੋਏ ਅਤੇ ਰਿਸੈਪਸ਼ਨ ਤੇ ਇੱਕ ਚਿੱਠੀ ਦਿੱਤੀ| ਫਿਰ ਉਹ ਬਾਹਰ ਗਏ ਅਤੇ ਦਰਵਾਜ਼ੇ ਤੇ ਗੋਲੀਆਂ ਚਲਾਈਆਂ| ਹਰਵਿੰਦਰ ਨੇ ਕਿਹਾ ਕਿ ਧਮਕੀ ਪੱਤਰ ਹਿੰਦੀ ਵਿੱਚ ਸੀ ਅਤੇ ਧਮਕੀ ਪੱਤਰ ਲਿਖਣ ਵਾਲੇ ਨੇ ਤਿਹਾੜ ਜੇਲ੍ਹ ਤੋਂ ਖੇੜੀ ਗੁੱਜਰਾਂ ਹੋਣ ਦਾ ਦਾਅਵਾ ਕੀਤਾ ਸੀ| ਉਸਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਲਿਖਿਆ ਹੈ ਕਿ ਹੋਰ ਜਾਣਕਾਰੀ ਫੇਸਬੁੱਕ ਤੇ ਦਿਖਾਈ ਜਾਵੇਗੀ|
Mohali
ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ
ਐਸ ਏ ਐਸ ਨਗਰ, 19 ਸਤੰਬਰ (ਸ਼ਬ ਮੁਹਾਲੀ ਪੁਲੀਸ ਨੇ ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ ਕੀਤੇ ਹਨ|
ਡੀ ਐਸ ਪੀ ਸਿਟੀ 2 ਸ੍ਰ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪਿਛਲੇ ਹਫਤੇ ਪਿੰਡ ਜਗਤਪੁਰਾ ਵਿੱਚ ਦੋ ਧੜਿਆਂ ਵਲੋਂ ਮਿੱਥ ਕੇ ਕੀਤੀ ਗਈ ਲੜਾਈ ਦੌਰਾਨ ਵਰਮਾ ਚੌਹਾਨ ਨਾਮ ਦੇ ਇੱਕ ਵਿਅਕਤੀ ਦਾ ਕਤਲ ਹੋ ਗਿਆ ਸੀ ਜਦੋਂਕਿ ਪ੍ਰਿੰਸ ਨਾਮ ਦਾ ਇੱਕ ਵਿਅਕਤੀ ਜਖਮੀ ਹੋਇਆ ਸੀ|
ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਸੋਹਾਣਾ ਪੁਲੀਸ ਵਲੋਂ ਬੀ ਐਨ ਐਸ ਦੀ ਧਾਰਾ 115 (2),103 (1), 109, 191 (3) 190 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਥਾਣਾ ਸੋਹਾਣਾ ਦੇ ਐਸ ਐਚ ਓ ਸ੍ਰ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਜੀਤ ਚੰਦ ਅਤੇ ਪੁਲੀਸ ਪਾਰਟੀ ਵਲੋਂ ਮੁਜਰਮਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਰਵੀ ਮਲਿਕ ਵਾਸੀ ਪਿੰਡ ਜਗਤਪੁਰਾ ਮੁਹਾਲੀ ਨੂੰ 16 ਸਤੰਬਰ ਨੂੰ ਕਾਬੂ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਨੀਟੂ ਵਾਸੀ ਜਗਤਪੁਰਾ ਅਤੇ ਪ੍ਰਿੰਸ ਰਾਣਾ ਵਾਸੀ ਪਿੰਡ ਕੰਡਾਲਾ ਨੂੰ 18 ਸਤੰਬਰ ਨੂੰ ਆਈਸ਼ਰ ਚੌਂਕ ਤੋਂ ਗ੍ਰਿਫਤਾਰ ਕੀਤਾ ਗਿਆ| ਉਹਨਾਂ ਦੱਸਿਆ ਕਿ ਇਸ ਮਾਮਲੇ ਦੇ ਇੱਕ ਹੋਰ ਮੁਲਜਮ ਜੈ ਦੀਪ ਵਾਸੀ ਅੰਬ ਸਹਿਬ ਕਲੋਨੀ ਫੇਜ਼ -11 ਮੁਹਾਲੀ ਨੂੰ ਅੱਜ ਅਪੂਰਵਾ ਅਪਾਰਟਮੈਂਟ ਸੈਕਟਰ 88 ਮੁਹਾਲੀ ਦੀ ਪਿਛਲੀ ਸੜਕ ਤੋਂ ਕਾਬੂ ਕੀਤਾ ਗਿਆ ਹੈ| ਉਹਨਾਂ ਦੱਸਿਆ ਕਿ ਰਵੀ, ਨੀਟੂ ਅਤੇ ਪ੍ਰਿੰਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਵਾਰਦਾਤ ਵਿੱਚ ਸ਼ਾਮਿਲ ਹੋਰਨਾਂ ਵਿਅਕਤੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਵਾਰਦਾਤ ਵਿੱਚ ਵਰਤੇ ਹਥਿਆਰ ਵੀ ਬ੍ਰਾਮਦ ਕਰ ਲਏ ਜਾਣਗੇ|
Mohali
ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ
ਐਸ ਏ ਐਸ ਨਗਰ, 19 ਸਤੰਬਰ (ਸ਼ਬ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ-2025 ਮੁਹਿੰਮ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੈਂਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ 52-ਖਰੜ, 53-ਐਸ. ਏ.ਐਸ.ਨਗਰ ਅਤੇ 112-ਡੇਰਾਬੱਸੀ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਐਸ. ਏ.ਐਸ.ਨਗਰ, ਵਿਰਾਜ ਐਸ ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਮੀਟਿੰਗ ਕੀਤੀ ਗਈ|
ਪ੍ਰਸ਼ਾਸ਼ਨ ਦੇ ਬੁਲਾਰੇੇ ਦੱਸਿਆ ਕਿ ਇਸ ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਪੋਲਿੰਗ ਬੂਥ ਤੇ 1500 ਤੋਂ ਵੱਧ ਵੋਟਰ ਨਹੀਂ ਹੋਣ ਚਾਹੀਦੇ| ਇਸ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਾ 52-ਖਰੜ ਵਿੱਚ 9, 53-ਐਸ.ਏ.ਐਸ.ਨਗਰ ਵਿੱਚ 7 ਅਤੇ 112-ਡੇਰਾ ਬੱਸੀ ਵਿੱਚ 3 ਪੋਲਿੰਗ ਸਟੇਸ਼ਨ ਵਧਾਏ ਗਏ ਹਨ ਅਤੇ ਤਿੰਨੋ ਵਿਧਾਨ ਸਭਾ ਚੋਣ ਹਲਕਿਆਂ ਦੀ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਦੀ ਤਬਦੀਲੀ ਵੀ ਕੀਤੀ ਗਈ ਹੈ|
ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਧਾਏ ਗਏ ਪੋਲਿੰਗ ਸਟੇਸ਼ਨਾਂ ਦੀ ਤਜਵੀਜ਼ ਦੀ ਕਾਪੀ ਤੇ ਵੋਟਰ ਸੂਚੀ ਸਾਲ 2025 ਦੇ ਪ੍ਰੋਗਰਾਮ ਦੀ ਕਾਪੀ ਵੀ ਮੁਹੱਈਆ ਕਰਵਾਈ ਗਈ| ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੋਲਿੰਗ ਸਟੇਸ਼ਨਾਂ ਸਬੰਧੀ ਆਪਣਾ ਦਾਅਵਾ ਜਾਂ ਇਤਰਾਜ ਦੋ ਦਿਨਾਂ ਦੇ ਵਿੱਚ ਦੇਣ ਲਈ ਅਪੀਲ ਕੀਤੀ ਗਈ| ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਨੂੰ ਹਰੇਕ ਪੋਲਿੰਗ ਬੂਥ ਤੇ ਆਪਣਾ-ਆਪਣਾ ਬੀ.ਐਲ.ਏ. ਲਗਾਉਣ ਲਈ ਵੀ ਕਿਹਾ ਗਿਆ| ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮਾਂ ਬਾਰੇ ਵੀ ਦੱਸਿਆ ਗਿਆ ਕਿ ਫਾਰਮ ਨੰ.6 ਨਵੀਂ ਵੋਟ ਲਈ, ਫਾਰਮ ਨੰ.7 ਵੋਟ ਕੱਟਣ ਲਈ, ਫਾਰਮ ਨੰ.8 ਦਰੂਸਤੀ/ਸ਼ਿਫਟਿੰਗ/ਪੀ.ਡਬਲਿਊ.ਡੀ ਮਾਰਕਿੰਗ/ਡੁਪਲੀਕੇਟ ਵੋਟਰ ਕਾਰਡ ਅਪਲਾਈ ਕਰਨ ਲਈ ਆਨਲਾਈਨ ਭਾਰਤ ਚੋਣ ਕਮਿਸ਼ਨ ਦੇ ਪੋਰਟਲ ਅਤੇ ਵੋਟਰ ਹੈਲਪ ਲਾਈਨ ਐਪ ਤੇ ਭਰਿਆ ਜਾਵੇ| ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ|
ਮੀਟਿੰਗ ਵਿੱਚ ਸੁਖਦੇਵ ਸਿੰਘ (ਬਹੁਜਨ ਸਮਾਨ ਪਾਰਟੀ), ਬਹਾਦਰ ਸਿੰਘ (ਆਮ ਆਦਮੀ ਪਾਰਟੀ), ਡਾ. ਵਰਿੰਦਰ ਕੋਛੜ (ਭਾਰਤੀ ਜਨਤਾ ਪਾਰਟੀ), ਹਰਵਿੰਦਰ ਸਿੰਘ (ਸ਼੍ਰੋਮਣੀ ਅਕਾਲੀ ਦਲ), ਸੰਜੇ ਕੁਮਾਰ ਚੋਣ ਤਹਿਸੀਲਦਾਰ, ਵਰੁਣ ਗਰਗ ਚੋਣ ਕਾਨੂੰਗੋ, ਐਸ.ਏ.ਐਸ.ਨਗਰ, ਸੁਰਿੰਦਰ ਕੁਮਾਰ ਚੋਣ ਕਾਨੂੰਗੋ, ਡੇਰਾਬੱਸੀ ਅਤੇ ਜਗਤਾਰ ਸਿੰਘ ਜੂਨੀਅਰ ਸਹਾਇਕ ਮੀਟਿੰਗ ਵਿਚ ਹਾਜ਼ਰ ਸਨ|
-
International2 months ago
ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਉਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ, ਭਾਰਤ ਨੂੰ ਮਿਲਿਆ ਤੀਜਾ ਤਮਗਾ
-
International1 month ago
ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਲਿਆ ਸੰਨਿਆਸ
-
Chandigarh2 months ago
ਰਿਕਾਰਡ ਪਲਾਂਟ ਲੋਡ ਫੈਕਟਰ ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ
-
International1 month ago
ਦੱਖਣੀ ਜਾਪਾਨ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
International1 month ago
ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਫਾਈਨਲ ਮੁਕਾਬਲੇ ਤੋਂ ਪਹਿਲਾਂ ਅਯੋਗ ਕਰਾਰ ਦਿੱਤਾ
-
Chandigarh2 months ago
ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
-
Chandigarh2 months ago
ਕਾਂਗਰਸ ਅਤੇ ਭ੍ਰਿਸ਼ਟਾਚਾਰ ਇੱਕੋ ਸਿੱਕੇ ਦੇ ਦੋ ਪਾਸੇ : ਹਰਸਿਮਰਤ ਕੌਰ ਬਾਦਲ
-
Chandigarh2 months ago
ਜੀਰਕਪੁਰ ਅਤੇ ਆਸ ਪਾਸ ਬਿਨਾਂ ਮਨਜ਼ੂਰੀ ਤੋਂ ਚੱਲ ਰਹੀਆਂ ਹਨ ਬੇਕਰੀਆਂ