Connect with us

Chandigarh

ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ 12,000 ਰੁਪਏ ਰਿਸ਼ਵਤ ਲੈਂਦਾ ਕਾਬੂ

Published

on

 

 

ਚੰਡੀਗੜ੍ਹ, 31 ਅਗਸਤ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕੰਪਿਊਟਰ ਆਪਰੇਟਰ ਨੂੰ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ ਵਾਸੀ ਬੱਲੂਆਣਾ ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਏ ਬਿਆਨ ਅਤੇ ਰਿਕਾਰਡਿੰਗ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਉਕਤ ਕੰਪਿਊਟਰ ਆਪਰੇਟਰ ਨੇ ਉਸਦੇ ਚਾਚੇ ਦੀ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਲਈ ਉਸਦੀ ਮਦਦ ਕਰਨ ਬਦਲੇ 12,000 ਰੁਪਏ ਦੀ ਮੰਗ ਕੀਤੀ ਸੀ। ਮੰਗ ਸਬੰਧੀ ਇਸ ਗੱਲਬਾਤ ਨੂੰ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਿਆ ਗਿਆ ਸੀ ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ ਟੀਮ ਨੇ ਲਾਭਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰਨ ਲਈ ਜਾਲ ਵਿਛਾਇਆ ਅਤੇ ਮੁਲਜ਼ਮ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12,000 ਰੁਪਏ ਦੀ ਰਿਸ਼ਵਤ ਲੈਂਦਾ ਪਾਇਆ ਗਿਆ, ਪਰ ਉਹ ਮੋਟਰਸਾਈਕਲ ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਪਿੱਛਾ ਕਰਨ ਦੌਰਾਨ ਮੁਲਜ਼ਮ ਨੂੰ ਬਠਿੰਡਾ ਸ੍ਰੀ ਮੁਕਤਸਰ ਸਾਹਿਬ ਰੋਡ ਤੇ ਸਥਿਤ ਕਿਲੀ ਨਿਹਾਲ ਸਿੰਘ ਵਾਲਾ ਬੱਸ ਸਟਾਪ ਨੇੜਿਓਂ ਕਾਬੂ ਕਰ ਲਿਆ ਗਿਆ ਅਤੇ ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਕੰਪਿਊਟਰ ਆਪਰੇਟਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

Continue Reading

Chandigarh

ਟਿਕਾਊ ਭਵਿੱਖ ਲਈ ਰਵਾਇਤੀ ਈਂਧਨ ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹਾ ਹੈ ਪੰਜਾਬ : ਅਮਨ ਅਰੋੜਾ

Published

on

By

 

 

ਚੰਡੀਗੜ੍ਹ, 21 ਦਸੰਬਰ (ਸ.ਬ.) ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਵੱਲੋਂ ਰਵਾਇਤੀ ਈਂਧਨ ਤੇ ਨਿਰਭਰਤਾ ਨੂੰ ਘਟਾਉਣ ਅਤੇ ਗਰੀਨ ਊਰਜਾ ਵੱਲ ਤਬਦੀਲੀ ਕਰਨ ਸਬੰਧੀ ਰਣਨੀਤੀ ਤੇ ਕੰਮ ਕੀਤਾ ਜਾ ਰਿਹਾ ਹੈ। ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਬਿਊਰੋ ਆਫ ਐਨਰਜੀ ਐਫੀਸ਼ੈਂਸੀ, ਬਿਜਲੀ ਮੰਤਰਾਲੇ ਦੇ ਸਹਿਯੋਗ ਨਾਲ ਸੂਬਾ ਪੱਧਰੀ ਊਰਜਾ ਸੰਭਾਲ ਦਿਵਸ ਮਨਾਉਣ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲਾਂ ਸਮੇਤ 1000 ਤੋਂ ਵੱਧ ਸਰਕਾਰੀ ਇਮਾਰਤਾਂ ਨੂੰ ਊਰਜਾ ਕੁਸ਼ਲ ਬਣਾ ਕੇ 6800 ਮੈਗਾਵਾਟ ਨੂੰ ਨਵਿਆਉਣਯੋਗ ਊਰਜਾ ਵੱਲ ਸਫ਼ਲਤਾਪੂਰਵਕ ਤਬਦੀਲ ਕੀਤਾ ਹੈ। 6200 ਮੈਗਾਵਾਟ ਨੂੰ ਨਵਿਆਉਣਯੋਗ ਊਰਜਾ ਵਿੱਚ ਤਬਦੀਲ ਕਰਨ ਸਬੰਧੀ ਇੱਕ ਹੋਰ ਪ੍ਰੋਜੈਕਟ ਪ੍ਰਕਿਰਿਆ ਅਧੀਨ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 2.16 ਲੱਖ ਊਰਜਾ ਕੁਸ਼ਲ ਬੀ.ਈ.ਈ. 4 ਸਟਾਰ ਰੇਟਿੰਗ ਵਾਲੇ ਖੇਤੀ ਪੰਪ-ਸੈਟ ਲਗਾਏ ਗਏ ਹਨ। ਸੂਬੇ ਵਿੱਚ 750 ਤੋਂ ਵੱਧ ਇਮਾਰਤਾਂ ਈ.ਸੀ.ਬੀ.ਸੀ. ਅਨੁਕੂਲ ਹਨ।

ਉਹਨਾਂ ਕਿਹਾ ਕਿ ਪੁਰਾਣੀ ਕਹਾਵਤ ਹੈ ਕਿ ਪੈਸੇ ਦੀ ਬੱਚਤ ਕਰਕੇ ਵੀ ਪੈਸਾ ਕਮਾਇਆ ਜਾ ਸਕਦਾ ਹੈ। ਇਸੇ ਤਰ੍ਹਾਂ ਊਰਜਾ ਦੀ ਬੱਚਤ ਕਰਨਾ ਹੀ ਊਰਜਾ ਪੈਦਾ ਕਰਨਾ ਹੈ। ਇਸ ਦੌਰਾਨ ਉਨ੍ਹਾਂ ਨੇ ਊਰਜਾ ਕੁਸ਼ਲਤਾ ਤਕਨਾਲੋਜੀ ਅਤੇ ਊਰਜਾ ਸੰਭਾਲ ਦਿਵਸ ਸਮਾਰੋਹ ਬਾਰੇ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ।

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੇ ਬਿਜਲੀ ਦੀ ਮੰਗ ਅਤੇ ਸਪਲਾਈ ਵਿਚਕਾਰਲੇ ਪਾੜੇ ਨੂੰ ਪੂਰਨ ਲਈ ਸੂਬੇ ਵਿੱਚ ਊਰਜਾ ਦੀ ਸੰਭਾਲ ਅਤੇ ਊਰਜਾ ਕੁਸ਼ਲਤਾ ਦੀ ਲੋੜ ਤੇ ਜ਼ੋਰ ਦੇਣ ਦੇ ਨਾਲ-ਨਾਲ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਅਤੇ ਊਰਜਾ ਸੰਭਾਲ ਤੇ ਊਰਜਾ ਕੁਸ਼ਲਤਾ ਉਪਾਵਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ।

ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਵੱਖ-ਵੱਖ ਖੇਤਰਾਂ ਵਿੱਚ ਊਰਜਾ ਸੰਭਾਲ ਅਤੇ ਸਵੱਛ ਊਰਜਾ ਦੀ ਮਹੱਤਤਾ ਬਾਰੇ ਹਾਜ਼ਰੀਨਾਂ ਨੂੰ ਜਾਣਕਾਰੀ ਦਿੰਦਿਆਂ ਸੂਬੇ ਵਿੱਚ ਊਰਜਾ ਸੰਭਾਲ ਪ੍ਰੋਗਰਾਮਾਂ ਤਹਿਤ ਕੀਤੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਇਸ ਸੂਬਾ ਪੱਧਰੀ ਊਰਜਾ ਸੰਭਾਲ ਦਿਵਸ ਦੇ ਸਮਾਗਮ ਵਿੱਚ ਜੀ. ਆਰ. ਆਈ. ਐਚ. ਏ. ਕੌਂਸਲ ਦੇ ਡਿਪਟੀ ਸੀ ਈ ਓ ਸ਼ਬਨਮ ਬੱਸੀ, ਵੀ ਪੀ ਬਿਜ਼ਨਸ ਡਿਵੈਲਪਮੈਂਟ ਗਲੋਬਲ ਨੈਟਵਰਕ ਫਾਰ ਜ਼ੀਰੋ ਦੇ ਗੌਰਵ ਮੁਖੀਜਾ, ਪੀ. ਐਸ. ਪੀ. ਸੀ. ਐਲ., ਜਲ ਸਪਲਾਈ ਅਤੇ ਸੈਨੀਟੇਸ਼ਨ, ਲੋਕ ਨਿਰਮਾਣ ਵਿਭਾਗ, ਸਥਾਨਕ ਸਰਕਾਰਾਂ, ਸਿਹਤ, ਮੈਡੀਕਲ ਸਿੱਖਿਆ ਤੇ ਖੋਜ, ਗਮਾਡਾ ਸਮੇਤ ਹੋਰ ਭਾਈਵਾਲ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Continue Reading

Chandigarh

ਯੂ. ਡੀ. ਆਈ. ਡੀ. ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ਵਿੱਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

Published

on

By

 

ਚੰਡੀਗੜ੍ਹ, 21 ਦਸੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਯੂ. ਡੀ. ਆਈ. ਡੀ. ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ 23 ਦਸੰਬਰ ਨੂੰ ਤਰਨਤਾਰਨ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ 100 ਫੀਸਦੀ ਅੰਗਹੀਣਤਾ ਦੇ ਸਰਟੀਫਿਕੇਟ ਹੋਣ ਦੇ ਬਾਵਜੂਦ ਯੂ. ਡੀ. ਆਈ. ਡੀ. ਕਾਰਡ ਵਿੱਚ ਉਹਨਾਂ ਦੀ ਦਿਵਿਆਂਗਤਾ ਘੱਟ ਦਰਸਾਈ ਗਈ, ਜਿਸ ਕਾਰਨ ਉਹਨਾਂ ਨੂੰ ਵੱਖ-ਵੱਖ ਸਕੀਮਾਂ ਦੇ ਲਾਭ ਨਹੀਂ ਮਿਲ ਰਹੇ।

ਉਹਨਾਂ ਦੱਸਿਆ ਕਿ ਦਿਵਿਆਂਗਜਨਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਯੂ. ਡੀ. ਆਈ. ਡੀ ਕਾਰਡ ਵਿੱਚ ਤਰੁੱਟੀਆਂ ਦੂਰ ਕਰਨ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ।

Continue Reading

Chandigarh

ਹਰ ਸਾਲ ਬਲੱਡ ਕੈਂਸਰ ਦੇ 1.17 ਲੱਖ ਨਵੇਂ ਕੇਸ ਹੋਣ ਦੀ ਸੰਭਾਵਨਾ : ਡਾ: ਜਤਿਨ ਸਰੀਨ

Published

on

By

 

ਚੰਡੀਗੜ੍ਹ, 21 ਦਸੰਬਰ (ਸ.ਬ.) ਕੈਂਸਰ ਦੀ ਬਿਮਾਰੀ ਦੇ ਮਾਹਿਰ ਡਾਕਟਰ ਅਤੇ ਲਿਵਾਸਾ ਹਸਪਤਾਲ ਮੁਹਾਲੀ ਦੇ ਡਾਇਰੈਕਟਰ ਮੈਡੀਕਲ ਓਨਕੋਲੋਜੀ ਡਾਜਤਿਨ ਸਰੀਨ ਨੇ ਕਿਹਾ ਹੈ ਕਿ ਕੈਂਸਰ ਦੀ ਬਿਮਾਰੀ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਹਰ ਸਾਲ ਬਲੱਡ ਕੈਂਸਰ ਦੇ 1.17 ਲੱਖ ਨਵੇਂ ਕੇਸ ਹੋਣ ਦੀ ਸੰਭਾਵਨਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਅਮਰੀਕਾ ਅਤੇ ਚੀਨ ਤੋਂ ਬਾਅਦ ਭਾਰਤ ਹੈਮਾਟੋਲੋਜੀਕਲ ਕੈਂਸਰ ਦੇ ਮਾਮਲੇ ਵਿੱਚ ਦੁਨੀਆ ਵਿੱਚ ਤੀਜੇ ਨੰਬਰ ਤੇ ਹੈ।

ਲਿਵਾਸਾ ਹਸਪਤਾਲ, ਮੁਹਾਲੀ ਦੇ ਸੀਨੀਅਰ ਕੰਸਲਟੈਂਟ ਹੇਮਾਟੋਲੋਜਿਸਟ ਅਤੇ ਬੋਨ ਮੈਰੋ ਟਰਾਂਸਪਲਾਂਟ ਫਿਜ਼ੀਸ਼ੀਅਨ ਡਾ ਮੁਕੇਸ਼ ਚਾਵਲ ਨੇ ਦੱਸਿਆ ਕਿ ਬੋਨ ਮੈਰੋ ਟ੍ਰਾਂਸਪਲਾਂਟ ਵਿੱਚ ਖਰਾਬ ਜਾਂ ਬਿਮਾਰ ਸਟੈਮ ਸੈੱਲਾਂ ਨੂੰ ਸਿਹਤਮੰਦ ਸਟੈਮ ਸੈੱਲਾਂ ਨਾਲ ਬਦਲਿਆ ਜਾਂਦਾ ਹੈ। ਇਹ ਗੁੰਝਲਦਾਰ ਪ੍ਰਕਿਰਿਆ ਭਾਰਤ ਵਿੱਚ ਬਹੁਤ ਘੱਟ ਹਸਪਤਾਲਾਂ ਵਿੱਚ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਬੋਨ ਮੈਰੋ ਟ੍ਰਾਂਸਪਲਾਂਟ ਨੂੰ ਆਮ ਤੌਰ ਤੇ ਕੁਝ ਕਿਸਮਾਂ ਦੇ ਕੈਂਸਰ ਦੇ ਨਾਲ-ਨਾਲ ਕੁਝ ਹੋਰ ਬਿਮਾਰੀਆਂ ਦੇ ਹੱਲ ਵਜੋਂ ਪੇਸ਼ ਕੀਤਾ ਜਾਂਦਾ ਹੈ ਜੋ ਖੂਨ ਦੇ ਸੈੱਲਾਂ ਦੇ ਉਤਪਾਦਨ ਨੂੰ ਪ੍ਰਭਾਵਤ ਕਰਦੇ ਹਨ।

ਉਹਨਾਂ ਕਿਹਾ ਕਿ ਅਮਰੀਕਾ ਦੇ ਹਰ ਵੱਡੇ ਸ਼ਹਿਰ ਵਿੱਚ 2-3 ਬੋਨ ਮੈਰੋ ਟ੍ਰਾਂਸਪਲਾਂਟ ਸੈਂਟਰ ਹਨ। ਇਸ ਦੇ ਮੁਕਾਬਲੇ, ਭਾਰਤ, ਜਿੱਥੇ ਇਸਦੀ ਆਬਾਦੀ ਪੰਜ ਗੁਣਾ ਹੈ, ਸਿਰਫ ਕੁਝ ਹੀ ਹਸਪਤਾਲ ਹਨ ਜੋ ਬੋਨ ਮੈਰੋ ਟ੍ਰਾਂਸਪਲਾਂਟ ਦੀ ਪੇਸ਼ਕਸ਼ ਕਰਦੇ ਹਨ, ਵਿਡੰਬਨਾ ਇਹ ਹੈ ਕਿ 140 ਕਰੋੜ ਦੀ ਆਬਾਦੀ ਵਾਲੇ ਦੇਸ਼ ਵਿੱਚ ਬਹੁਤ ਘੱਟ ਸਿਖਲਾਈ ਪ੍ਰਾਪਤ ਬੋਨ ਮੈਰੋ ਟ੍ਰਾਂਸਪਲਾਂਟ ਮਾਹਰ ਹਨ।

ਇਸ ਮੌਕੇ ਮੈਡੀਕਲ ਔਨਕੋਲੋਜਿਸਟ ਡਾ ਪ੍ਰਿਯਾਂਸ਼ੂ ਚੌਧਰੀ ਨੇ ਕਿਹਾ ਕਿ ਬੋਨ ਮੈਰੋ ਟਰਾਂਸਪਲਾਂਟ ਹੀ ਇੱਕ ਅਜਿਹਾ ਇਲਾਜ ਹੈ ਜਿਸ ਦੇ ਨਤੀਜੇ ਵਜੋਂ ਰਿਫ੍ਰੈਕਟਰੀ ਬਲੱਡ ਕੈਂਸਰ ਦੇ ਮਰੀਜ਼ਾਂ ਦਾ ਲੰਬੇ ਸਮੇਂ ਤੱਕ ਬਚਾਅ ਹੋ ਸਕਦਾ ਹੈ। ਉਹਨਾਂ ਕਿਹਾ ਕਿ ਭਾਰਤ ਵਿੱਚ ਥੈਲੇਸੀਮੀਆ ਦੇ ਲਗਭਗ 65 ਤੋਂ 67 ਹਜਾਰ ਮੁੱਖ ਮਰੀਜ਼ ਹਨ ਅਤੇ ਹਰ ਸਾਲ ਭਾਰਤ ਵਿੱਚ ਥੈਲੇਸੀਮੀਆ ਦੇ 9 ਤੋਂ 10 ਹਜਾਰ ਨਵੇਂ ਕੇਸਾਂ ਦੀ ਜਾਂਚ ਕੀਤੀ ਜਾਂਦੀ ਹੈ। ਥੈਲੇਸੀਮੀਆ ਦੇ ਮਾਮਲਿਆਂ ਵਿੱਚ ਬੋਨ ਮੈਰੋ ਟ੍ਰਾਂਸਪਲਾਂਟ ਤਰਜੀਹੀ ਇਲਾਜ ਹੈ। ਉਹਨਾਂ ਕਿਹਾ ਕਿ ਬੋਨ ਮੈਰੋ ਟ੍ਰਾਂਸਪਲਾਂਟ ਪ੍ਰਕਿਰਿਆ ਵਿੱਚ, ਬਿਮਾਰ ਜਾਂ ਖਰਾਬ ਬੋਨ ਮੈਰੋ ਨੂੰ ਸਿਹਤਮੰਦ ਬੋਨ ਮੈਰੋ ਨਾਲ ਬਦਲਿਆ ਜਾਂਦਾ ਹੈ ਜੋ ਆਮ ਤੌਰ ਤੇ ਖੂਨ ਦੇ ਰਿਸ਼ਤੇਦਾਰਾਂ ਜਿਵੇਂ ਕਿ ਭਰਾਵਾਂ/ਭੈਣਾਂ ਅਤੇ ਮਾਪਿਆਂ ਤੋਂ ਲਿਆ ਜਾਂਦਾ ਹੈ।

Continue Reading

Latest News

Trending