Mohali
ਨਵੇਂ ਫ਼ੋਕਲ ਪੁਆਇੰਟਾਂ ਦੀ ਉਸਾਰੀ ਕਰਨ ਦੀ ਥਾਂ ਪੁਰਾਣਿਆਂ ਨੂੰ ਵਿਕਸਤ ਕਰੇ ਸਰਕਾਰ : ਧਨੋਆ
ਰਾਜਪੁਰਾ ਅਤੇ ਮੁਹਾਲੀ ਵਿੱਚ ਖਾਲੀ ਪਏ ਅਤੇ ਦਹਾਕਿਆਂ ਤੋਂ ਬੰਦ ਹੋਏ ਯੂਨਿਟਾਂ ਤੋਂ ਹੀ ਮਿਲ ਜਾਵੇਗੀ 1000 ਏਕੜ ਜਮੀਨ
ਐਸ ਏ ਐਸ ਨਗਰ, 31 ਅਗਸਤ (ਸ.ਬ.) ਪੰਜਾਬੀ ਸਭਿਆਚਾਰ ਅਤੇ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਸਤਵੀਰ ਸਿੰਘ ਧਨੋਆ ਨੇ ਕੇਂਦਰ ਸਰਕਾਰ ਵਲੋਂ ਰਾਜਪੁਰਾ ਵਿਖੇ ਨਵਾਂ ਫ਼ੋਕਲ ਪੁਆਇੰਟ ਬਣਾਏ ਜਾਣ ਦੀ ਤਜਵੀਜ਼ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਨਵੇਂ ਫ਼ੋਕਲ ਪੁਆਇੰਟਾਂ ਦੀ ਉਸਾਰੀ ਕਰਨ ਦੀ ਥਾਂ ਪੁਰਾਣਿਆਂ ਨੂੰ ਵਿਕਸਤ ਕਰਵਾਇਆ ਜਾਵੇ।
ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਨਵੇਂ ਫ਼ੋਕਲ ਪੁਆਇੰਟ ਬਣਾਏ ਜਾਣ ਤੋਂ ਪਹਿਲਾਂ ਪੁਰਾਣੇ ਫ਼ੋਕਲ ਪੁਆਇੰਟਾਂ ਜਾਂ ਉਨ੍ਹਾਂ ਵਾਸਤੇ ਖ਼ਰੀਦੇ ਗਏ ਪਲਾਟਾਂ ਦਾ ਸਰਵੇ ਕਰਵਾਇਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਲਗਭਗ 50 ਸਾਲ ਪਹਿਲਾ ਬਣਾਏ ਫੋਕਲ ਪੁਆਇਟਾਂ ਵਿੱਚ ਵੱਡੀ ਗਿਣਤੀ ਵੱਡੇ ਪਲਾਟ ਪਹਿਲੇ ਦਿਨ ਤੋਂ ਹੀ ਖਾਲੀ ਪਏ ਹਨ ਅਤੇ ਬਹੁਤਿਆਂ ਵਿੱਚ ਤਾਂ ਯੂਨਿਟ ਸਥਾਪਤ ਕਰਨ ਹਿਤ ਇਕ ਇਟ ਵੀ ਨਹੀਂ ਲੱਗੀ।
ਉਹਨਾਂ ਲਿਖਿਆ ਹੈ ਕਿ ਮੁਹਾਲੀ ਉਦਯੋਗਿਕ ਖੇਤਰ ਵਿੱਚ ਪੰਜ ਪੰਜ ਏਕੜ ਅਤੇ ਇਸਤੋਂ ਵੱਡੇ ਕਈ ਪਲਾਟ ਅਜਿਹੇ ਹਨ ਜਿਹੜੇ ਪਹਿਲੇ ਦਿਨ ਤੋਂ ਹੀ ਅਣ ਵਰਤੇ ਹਨ ਅਤੇ ਪਿਛਲੇ 4- 5 ਦਹਾਕਿਆਂ ਦੇ ਵਕਫੇ ਤੋਂ ਇਸੇ ਤਰ੍ਹਾਂ ਪਏ ਹਨ। ਇਹਨਾਂ ਪਲਾਟਾਂ ਵਿੱਚੋਂ ਜਿਆਦਾਤਰ ਦੇ ਮਾਲਕਾਂ ਨੇ ਸਿਰਫ ਲੋਨ ਹੜੱਪਣ ਵਾਸਤੇ ਅਧ ਪਚੱਧੀ ਬਿਲਡਿਗ ਬਣਾ ਕੇ ਉਸੇ ਤਰ੍ਹਾਂ ਛੱਡ ਦਿਤੀ। ਇਹਨਾਂ ਖਾਲੀ ਅਤੇ ਬੰਦ ਪਏ ਵੱਡੇ ਪਲਾਟਾਂ ਵਿੱਚ ਕਿਸੇ ਨੂੰ ਰੁਜਗਾਰ ਤਾਂ ਕੀ ਮਿਲਣਾ ਸੀ ਉਲਟਾ ਇਹਨਾਂ ਦੇ ਚਾਰ ਚੁਫੇਰੇ ਗੰਦਗੀ ਹੀ ਗੰਦਗੀ ਹੈ।
ਉਹਨਾਂ ਲਿਖਿਆ ਹੈ ਕਿ ਫੋਕਲ ਪੁਆਇਟਾਂ ਦਾ ਅਸਲ ਮੰਤਵ ਉਸ ਖਿਤੇ ਦੇ ਲੋਕਾ ਨੂੰ ਵਧੇਰੇ ਰੁਜਗਾਰ ਦੇ ਕੇ ਖੁਸ਼ਹਾਲੀ ਲਿਆਉਣੀ ਹੁੰਦੀ ਹੈ ਪਰੰਤੂ ਜਦੋਂ ਉੱਥੇ ਉਦਯੋਗ ਹੀ ਨਹੀਂ ਲੱਗੇ ਤਾਂ ਰੁਜਗਾਰ ਕਿੱਥੋਂ ਮਿਲਣਾ ਸੀ। ਉਹਨਾਂ ਮੰਗ ਕੀਤੀ ਹੈ ਕਿ ਇਹਨਾਂ ਬੰਦ ਪਏ ਪਲਾਟਾਂ ਨੂੰ ਸਰਕਾਰ ਵਾਪਸ ਲੈ ਕੇ ਉਹਨਾਂ ਅਦਾਰਿਆਂ ਨੂੰ ਅਲਾਟ ਕਰਕੇ ਜੋ ਵਾਕਈ ਕੰਮ ਕਰਨਾ ਚਾਹੁੰਦੇ ਹਨ ਤਾਂ ਜੋ ਇੱਥੇ ਸਹੀ ਮਾਅਨਿਆ ਵਿਚ ਸਾਡੇ ਨੌਜਵਾਨਾਂ ਨੂੰ ਰੁਜਗਾਰ ਮਿਲੇ।
ਉਹਨਾਂ ਲਿਖਿਆ ਹੈ ਕਿ ਇਸਦੇ ਨਾਲ ਹੀ ਇਸ ਗੱਲ ਦਾ ਵੀ ਸਰਵੇ ਕਰਵਾਇਆ ਜਾਣਾ ਚਾਹੀਦਾ ਹੈ ਕਿ ਇਸ ਵੇਲੇ ਫੋਕਲ ਪਾਇਟਾਂ ਵਿੱਚ ਜਿਹੜੇ ਵੱਡੇ ਅਦਾਰੇ ਚਲ ਰਹੇ ਹਨ, ਉਹਨਾਂ ਵਿਚ ਪੰਜਾਬੀ ਵਰਕਰਾਂ ਦੀ ਪ੍ਰਤੀਸ਼ਤਤਾ ਕਿੰਨੀ ਹੈ। ਜਿਸ ਖਿਤੇ ਦੀ ਜਮੀਨ ਲੈਣੀ ਹੁੰਦੀ ਉਸ ਖਿਤੇ ਦੇ ਨੌਜਵਾਨਾਂ ਨੂੰ ਰੁਜਗਾਰ ਦੇ ਮੌਕੇ ਪਹਿਲ ਦੇ ਅਧਾਰ ਤੇ ਹੋਣੇ ਚਾਹੀਦੇ ਹਨ। ਬਾਕੀ ਸਾਰੇ ਸੂਬੇ ਆਪਣੇ ਨੌਜਵਾਨਾਂ ਨੂੰ ਰੁਜਗਾਰ ਪ੍ਰਤੀ ਪਹਿਲ ਦਿੰਦੇ ਹਨ। ਪਰ ਪੰਜਾਬ ਦੀਆਂ ਸਰਕਾਰਾਂ ਨੇ ਰੁਜਗਾਰ ਦੇ ਮੁੱਦੇ ਤੇ ਖਿਤੇ ਦੇ ਨੌਜਵਾਨਾਂ ਨੂੰ ਪਿੱਠ ਦਿਖਾਈ ਹੈ। ਜਿਆਦਾਤਰ ਸਥਾਨਕ ਬਾਸ਼ਿੰਦਿਆਂ ਨੂੰ ਸਕਿਉਰਟੀ ਗਾਰਡ ਦਾ ਕੰਮ ਆਰਜੀ ਤੌਰ ਤੇ ਨਿਗੁਣੀਆ ਤਨਖਾਹਾ ਤੇ ਮਿਲੇ ਹੋਏ ਹਨ।
ਸz. ਧਨੋਆ ਨੇ ਲਿਖਿਆ ਹੈ ਕਿ 4- 5 ਦਹਾਕੇ ਪਹਿਲਾਂ ਮੁਹਾਲੀ, ਰਾਜਪੁਰਾ ਅਤੇ ਹੋਰ ਸ਼ਹਿਰਾਂ ਵਿਚ ਫ਼ੋਕਲ ਪੁਆਇੰਟ ਬਣਾਉਣ ਲਈ ਵੱਡੇ-ਵੱਡੇ ਪਲਾਟ ਕੱਟੇ ਗਏ। ਜ਼ਾਹਰ ਹੈ ਕਿ ਫ਼ੋਕਲ ਪੁਆਇੰਟਾਂ ਵਾਸਤੇ ਉਪਜਾਊ ਜ਼ਮੀਨਾਂ ਕਿਸਾਨਾਂ ਕੋਲੋਂ ਖ਼ਰੀਦੀਆਂ ਗਈਆਂ ਅਤੇ ਕਿਸਾਨਾਂ ਨੂੰ ਭਰੋਸੇ ਦਿੱਤੇ ਗਏ ਕਿ ਇਨ੍ਹਾਂ ਸਨਅਤੀ ਫ਼ੋਕਲ ਪੁਆਇੰਟਾਂ ਵਿਚ ਉਨ੍ਹਾਂ ਨੂੰ ਰੁਜ਼ਗਾਰ ਮਿਲੇਗਾ ਤੇ ਇਲਾਕੇ ਦਾ ਵਿਕਾਸ ਵੀ ਹੋਵੇਗਾ ਪਰੰਤੂ ਹਕੀਕਤ ਇਹ ਹੈ ਕਿ ਅਜਿਹੇ ਬਹੁਤੇ ਭਰੋਸੇ ਅਤੇ ਵਾਅਦੇ ਹਵਾ-ਹਵਾਈ ਹੀ ਹੋ ਗਏ।
ਉਹਨਾਂ ਕਿਹਾ ਕਿ ਅੱਜ ਦੀ ਕੌੜੀ ਹਕੀਕਤ ਇਹ ਹੈ ਕਿ ਇਹ ਬਹੁਤੇ ਫ਼ੋਕਲ ਪੁਆਇੰਟ ਖੰਡਰ ਬਣ ਕੇ ਰਹਿ ਗਏ ਹਨ ਜਾਂ ਕਈ ਤਾਂ ਮਹਿਜ਼ ਪਲਾਟ ਹੀ ਪਏ ਹਨ, ਜਿਨ੍ਹਾਂ ਵਿਚੋਂ ਕਈਆਂ ਉਤੇ ਸਰਮਾਏਦਾਰਾਂ ਦੇ ਕਬਜ਼ੇ ਹਨ। ਉਨ੍ਹਾਂ ਕਿਹਾ ਕਿ ਨਵੇਂ ਫ਼ੋਕਲ ਪੁਆਇੰਟ ਬਣਾਉਣ ਦਾ ਮੰਤਵ ਸਿਰਫ਼ ਤੇ ਸਿਰਫ਼ ਸਰਮਾਏਦਾਰਾਂ ਨੂੰ ਖ਼ੁਸ਼ ਕਰਨ ਅਤੇ ਉਨ੍ਹਾਂ ਕੋਲੋਂ ਮੁਫ਼ਾਦ ਖੱਟਣ ਵਾਲੀ ਗੱਲ ਹੋਵੇਗੀ। ਉਹਨਾਂ ਲਿਖਿਆ ਹੈ ਕਿ ਇਸ ਵੇਲੇ ਸਭ ਤੋਂ ਅਹਿਮ ਲੋੜ ਇਹ ਹੈ ਕਿ ਅੱਗਾ ਦੌੜ ਪਿੱਛਾ ਚੌੜ ਵਾਲੀ ਦੀ ਨੀਤੀ ਅਖਤਿਆਰ ਕਰਨ ਦੀ ਥਾਂ ਪਹਿਲਾਂ ਤੋਂ ਬਣੇ ਹੋਏ ਫ਼ੋਕਲ ਪੁਆਇੰਟਾਂ ਨੂੰ ਪੂਰੀ ਤਰ੍ਹਾਂ ਵਿਕਸਤ ਕੀਤਾ ਜਾਵੇ। ਅਜਿਹਾ ਕਰਨ ਨਾਲ ਨਾ ਤਾਂ ਨਵੀਆਂ ਜ਼ਮੀਨਾਂ ਖ਼ਰੀਦਣ ਦੀ ਲੋੜ ਪਵੇਗੀ ਤੇ ਨਾ ਹੀ ਨਵਾਂ ਨਿਵੇਸ਼ ਕਰਨ ਦੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਮੰਗ ਕੇਂਦਰ ਕੋਲ ਚੁੱਕਣੀ ਚਾਹੀਦੀ ਹੈ ਅਤੇ ਜ਼ੋਰ ਦੇ ਕੇ ਕਹਿਣਾ ਚਾਹੀਦਾ ਹੈ ਕਿ ਨਵੇਂ ਫ਼ੋਕਲ ਪੁਆਇੰਟ ਬਣਾਉਣ ਦੀ ਬਜਾਏ ਪਹਿਲਾਂ ਵਾਲੇ ਫ਼ੋਕਲ ਪੁਆਇੰਟਾਂ ਨੂੰ ਵਿਕਸਤ ਕੀਤਾ ਜਾਵੇ।
Mohali
ਮੁਹਾਲੀ ਦੇ ਜੁਡੀਸ਼ਿਅਲ ਕੋਰਟ ਸਮੇਤ ਅੱਧਾ ਦਰਜਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਪੁਲੀਸ ਪ੍ਰਸ਼ਾਸ਼ਨ ਹਾਈ ਅਲਰਟ ਤੇ, ਪੁਲੀਸ ਦੀ ਜਾਂਚ ਦੌਰਾਨ ਕੋਈ ਇਤਰਾਜਯੋਗ ਵਸਤੂ ਨਹੀਂ ਮਿਲੀ
ਐਸ ਏ ਐਸ ਨਗਰ, 21 ਸਤੰਬਰ (ਸ.ਬ.) ਮੁਹਾਲੀ ਦੇ ਜੁਡੀਸ਼ੀਅਲ ਕੋਰਟ ਕਾਂਪਲੈਕਸ ਸਮੇਤ ਸ਼ਹਿਰ ਦੇ ਲਗਭਗ ਅੱਧ ਦਰਜਨ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਈ ਮੇਲ ਪ੍ਰਾਪਤ ਹੋਈ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ, ਐਸਏਐਸ ਨਗਰ (ਮੁਹਾਲੀ) ਪੁਲੀਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਫੇਜ਼ 6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ 69 ਵਿੱਚ ਸਥਿਤ ਪੈਰਾਗਾਨ ਸੀਨੀਅਰ ਸਕੈਂਡਰੀ ਸਕੂਲ ਤੋਂ ਇਲਾਵਾ ਰੇਆਨ ਸਕੂਲ, ਗੁਰੂਕੁਲ ਸਕੂਲ, ਆਰਕਿਜ ਇੰਟਨੈਸ਼ਨਲ ਸਕੂਲ ਸਮੇਤ ਕੁੱਝ ਹੋਰ ਸਕੂਲਾਂ ਨੂੰ ਧਮਕੀ ਵਾਲੀ ਈ ਮੇਲ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ। ਜਿਸਤੋਂ ਬਾਅਦ ਪੁਲੀਸ ਵਲੋਂ ਇਹਨਾਂ ਸਕੂਲਾਂ ਅਤੇ ਕੋਰਟ ਕਾਂਪਲੈਕਸ ਦੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਐਂਟੀ ਸਾਬੋਤਾਜ ਟੀਮਾਂ ਅਤੇ ਬੰਬ ਸਕੂਐਡ ਵਲੋਂ ਇਹਨਾਂ ਥਾਵਾਂ ਦੀ ਤਲਾਸ਼ੀ ਲਈ ਗਈ ਪਰੰਤੂ ਕੁੱਝ ਵੀ ਇਤਰਾਜ ਯੋਗ ਨਹੀਂ ਮਿਲਿਆ।
ਇਸ ਦੌਰਾਨ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਮਾਪਿਆਂ ਨੂੰ ਸੂਚਨਾ ਦੇ ਕੇ ਵਿਦਿਆਰਥੀਆਂ ਨੂੰ ਸਕੂਲ ਵਿੱਚੋਂ ਸੁਰਖਿਤ ਬਾਹਰ ਕੱਢ ਕੇ ਘਰ ਭੇਜ ਦਿੱਤਾ ਗਿਆ। ਇਸ ਦੌਰਾਨ ਛੋਟੇ ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੱਸਾਂ ਦੇ ਮਾਧਿਅਮ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਇਹਨਾਂ ਸਕੂਲਾਂ ਨੂੰ ਮਿਲੀ ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ ਹੈ ਅਤੇ ਪੁਲੀਸ ਵਲੋਂ ਅੱਗੇ ਦੀ ਕਾਰਵਾਈ ਜਾਰੀ ਹੈ।
ਇਸ ਦੌਰਾਨ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਇਸ ਸੰਬੰਧੀ ਅਧਿਕਾਰਤ ਹੁਕਮ ਜਾਰੀ ਕਰਕੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਹਾਲੀ, ਐਸ ਐਸ ਪੀ ਮੁਹਾਲੀ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਿਲ੍ਹਾ ਅਟਾਰਨੀ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਅਦਾਲਤ ਦੀ ਆਫੀਸ਼ੀਅਲ ਈ ਮੇਲ ਤੇ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਮੇਲ ਆਈ ਹੈ ਜਿਸਤੋਂ ਬਾਅਦ ਅਦਾਲਤਾਂ ਨੂੰ ਖਾਲੀ ਕਰਵਾ ਕੇ ਸੁਰਖਿਆ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਉੱਥੇ ਮੌਜੂਦ ਵਕੀਲਾਂ, ਅਦਾਲਤੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਘਟਨਾ ਵਾਲੀ ਥਾਂ ਤੇ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵੱਲੋਂ ਕੋਰਟ ਕੰਪਲੈਕਸ ਦੇ ਚੱਪੇ-ਚੱਪੇ, ਦਫ਼ਤਰਾਂ ਅਤੇ ਖੁੱਲ੍ਹੇ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਪੂਰੇ ਅਦਾਲਤ ਪਰਿਸਰ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ ਅਤੇ ਜਾਂਚ ਮੁਕੰਮਲ ਹੋਣ ਤੱਕ ਕਿਸੇ ਵੀ ਆਮ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।
Mohali
ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ
ਐਸ ਏ ਐਸ ਨਗਰ, 21 ਸਤੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੁਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੈ ਦੱਸਿਆ ਕਿ ਕਾਲਜ ਦੇ ਬੀ. ਏ. ਸਮੈਸਟਰ-5 ਦੇ ਵਿਦਿਆਰਥੀ ਸੰਜੀਵ ਗਿਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਅਤੇ 800 ਮੀਟਰ ਵਿੱਚ ਦੂਜਾ ਸਥਾਨ, ਭੰਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ, ਦਿੱਵਿਆ ਨੇ 1500 ਮੀਟਰ ਵਿੱਚ ਦੂਜਾ ਅਤੇ 800 ਮੀਟਰ ਵਿੱਚ ਤੀਜਾ ਸਥਾਨ ਅਤੇ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ, ਸ਼ਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਪ੍ਰੋ. ਜਗਤਾਰ ਸਿੰਘ ਵਲੋਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Mohali
ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਪਹਿਲੀ ਜਿੰਮੇਵਾਰੀ : ਡਾ. ਅੰਕਿਤਾ ਕਾਂਸਲ
ਐਸ ਏ ਐਸ ਨਗਰ, 21 ਸਤੰਬਰ (ਸ.ਬ.) ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੈਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਚਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਨੁਮਾਇੰਦਿਆਂ ਨੇ ਭਾਗ ਲਿਆ।
ਇਸ ਮੌਕੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਰਹਿੰਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਕੋਲ ਪ੍ਰਾਪਤ ਵੱਖ-ਵੱਖ ਸ਼ਿਕਾਇਤਾਂ ਅਤੇ ਲੰਬਿਤ ਮਾਮਲਿਆਂ ਦੀ ਵਿਭਾਗ ਵਾਰ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ (ਜਨਰਲ) ਨੇ ਗਮਾਡਾ, ਪਾਵਰਕਾਮ, ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਤੋਂ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜ ਅਨੁਸਾਰ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਬੇਲੋੜੀ ਦੇਰੀ ਕਾਰਨ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰ ਵਿਭਾਗ ਆਪਣੇ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਏ।
ਮੀਟਿੰਗ ਵਿੱਚ ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵਪਾਰੀ ਨੁਮਾਇੰਦੇ ਹਾਜ਼ਰ ਸਨ।
-
International2 months agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
International2 months agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
Chandigarh1 month agoਸੁਖਬੀਰ ਸਿੰਘ ਬਾਦਲ ਵਲੋਂ ਚੰਡੀਗੜ੍ਹ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ
-
National1 month ago
ਖਰਾਬ ਮੌਸਮ ਅਤੇ ਸ਼ਰਧਾਲੂਆਂ ਦੀ ਘੱਟ ਰਹੀ ਗਿਣਤੀ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਮੁਲਤਵੀ
-
Chandigarh1 month agoਚੰਡੀਗੜ੍ਹ ਦੇ ਸ਼ਰਧਾਲੂਆਂ ਲਈ ਖਾਟੂ ਸ਼ਿਆਮ ਅਤੇ ਸਾਲਾਸਰ ਧਾਮ ਦੀ ਧਾਰਮਿਕ ਯਾਤਰਾ ਦੀ 15ਵੀਂ ਬੱਸ ਰਵਾਨਾ
