Connect with us

Mohali

ਮਲਮ-ਪੱਟੀ ਦੀਆਂ ਸਿਖਿਆਰਥਣਾਂ ਨੂੰ ਫਸਟ ਏਡ ਅਤੇ ਮਲਮ-ਪੱਟੀ ਦੀ ਟ੍ਰੇਨਿੰਗ ਦਿੱਤੀ

Published

on

ਐਸ ਏ ਐਸ ਨਗਰ, 25 ਜੁਲਾਈ (ਸ.ਬ.) ਭਾਈ ਘਨਈਆ ਜੀ ਕੇਅਰ ਸਰਵਿਸ ਐਂਡ ਵੈਲਫੇਅਰ ਸੋਸਾਇਟੀ, ਸੋਸ਼ਲ ਸਬਸਟਾਂਸ ਚੰਡੀਗੜ੍ਹ ਅਤੇ ਸ੍ਰੀ ਹਨੁਮਾਨ ਮੰਦਰ ਕਮੇਟੀ, ਸੁਹਾਣਾ ਦੇ ਸਾਂਝੇ ਸਹਿਯੋਗ ਨਾਲ ਚਲਾਏ ਜਾ ਰਹੇ ਸਕਿਨ ਐਂਡ ਹੇਅਰ ਕੇਅਰ ਸੈਂਟਰ ਵਿੱਚ ਸਿਖਿਆਰਥਣਾਂ ਨੂੰ ਫਸਟ ਏਡ ਅਤੇ ਮਲਮ-ਪੱਟੀ ਦੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ।

ਇਸ ਮੌਕੇ ਪੰਜਾਬ ਸਟੇਟ ਰੈਡ ਕਰਾਸ ਸ਼ਾਖਾ, ਚੰਡੀਗੜ੍ਹ ਦੇ ਸੇਵਾਮੁਕਤ ਡਿਪਟੀ ਸੈਕਟਰੀ ਸ੍ਰੀ ਕੇ. ਕੇ. ਸੈਨੀ ਨੇ ਸਿਖਿਆਰਥਣਾਂ ਨੂੰ ਅਚਾਨਕ ਦੁਰਘਟਨਾ ਸਮੇਂ ਬੇਹੋਸ਼ ਵਿਅਕਤੀ ਨੂੰ ਮੁੱਢਲੀ ਸਹਾਇਤਾ ਦੇਣ, ਖੂਨ ਵਗਣ ਦੀ ਸਥਿਤੀ ਵਿੱਚ ਖੂਨ ਰੋਕਣ, ਫਰੈਕਚਰ ਹੋਣ ਦੀ ਸੂਰਤ ਵਿੱਚ ਸਹੀ ਢੰਗ ਨਾਲ ਮਲਮ-ਪੱਟੀ ਕਰਨ ਅਤੇ ਜ਼ਖ਼ਮੀ ਵਿਅਕਤੀ ਨੂੰ ਸੁਰੱਖਿਅਤ ਢੰਗ ਨਾਲ ਹਸਪਤਾਲ ਤੱਕ ਪਹੁੰਚਾਉਣ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਘਰਾਂ, ਹਸਪਤਾਲਾਂ, ਸੜਕ ਹਾਦਸਿਆਂ, ਸਕੂਲਾਂ, ਕਾਲਜਾਂ, ਫੈਕਟਰੀਆਂ ਅਤੇ ਧਾਰਮਿਕ ਜਾਂ ਸਮਾਜਿਕ ਸੰਸਥਾਵਾਂ ਵਿੱਚ ਫਸਟ ਏਡ ਅਤੇ ਮਲਮ-ਪੱਟੀ ਦੀ ਜਾਣਕਾਰੀ ਬਹੁਤ ਜ਼ਰੂਰੀ ਹੈ।

ਟ੍ਰੇਨਿੰਗ ਦੌਰਾਨ ਸਿਖਿਆਰਥਣਾਂ ਨੂੰ ਕੱਟ ਲੱਗਣ ਦੀ ਸਥਿਤੀ ਵਿੱਚ ਖੂਨ ਰੋਕਣ, ਜ਼ਖ਼ਮ ਦੀ ਸਹੀ ਸਫ਼ਾਈ ਕਰਨ ਅਤੇ ਮਲਮ-ਪੱਟੀ ਕਰਨ ਦਾ ਵਿਹਾਰਕ ਅਭਿਆਸ ਵੀ ਕਰਵਾਇਆ ਗਿਆ। ਇਸ ਦੇ ਨਾਲ ਹੀ ਸੋਸਾਇਟੀ ਵੱਲੋਂ ਮਲਮ-ਪੱਟੀ ਲਈ ਲੋੜੀਂਦਾ ਸਾਰਾ ਸਮਾਨ ਸੈਂਟਰ ਵਿੱਚ ਉਪਲਬਧ ਕਰਵਾਇਆ ਗਿਆ।

ਸੋਸਾਇਟੀ ਨੇ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੀ ਟ੍ਰੇਨਿੰਗ ਹੋਰ ਸੈਂਟਰਾਂ ਵਿੱਚ ਵੀ ਕਰਵਾਈ ਜਾਵੇਗੀ ਅਤੇ ਹਰ ਸੈਂਟਰ ਵਿੱਚ ਫਸਟ ਏਡ ਅਤੇ ਮਲਮ-ਪੱਟੀ ਦੀ ਕਿੱਟ ਉਪਲਬਧ ਕਰਵਾਈ ਜਾਵੇਗੀ, ਤਾਂ ਜੋ ਵਿਦਿਆਰਥੀ ਅਤੇ ਆਮ ਲੋਕ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਸ੍ਰੀ ਸੰਜੀਵ ਰਾਵੜਾ, ਸੀਨੀਅਰ ਮੈਂਬਰ ਹਰਿੰਦਰ ਪਾਲ ਸਿੰਘ, ਟੀਚਰ ਪੂਨਮ ਸ਼ਰਮਾ ਵੀ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending