Mohali
ਗਮਾਡਾ ਵਲੋਂ ਸੈਕਟਰ 67 ਵਿੱਚ ਤਿੰਨ ਵਪਾਰਕ ਸਾਈਟਾਂ ਨੂੰ ਇਕੱਠਾ ਕਰਕੇ ਕੀਤੀ ਜਾ ਰਹੀ ਨਿਲਾਮੀ ਖਿਲਾਫ ਇਕੱਜੁਟ ਹੋਏ ਵਸਨੀਕ
ਇੱਕ ਪਾਸੇ ਸੀ ਪੀ 67 ਮਾਲ ਦੀ ਬਹੁਮੰਜਿਲਾ ਇਮਾਰਤ ਤੋਂ ਬਾਅਦ ਦੂਜੇ ਪਾਸੇ ਤੋਂ ਵੀ ਵਸਨੀਕਾਂ ਦੀ ਹਵਾ ਪਾਣੀ ਰੋਕਣ ਦੀ ਕਾਰਵਾਈ ਕਰ ਰਿਹਾ ਹੈ ਗਮਾਡਾ : ਐਨ ਐਸ ਕਲਸੀ
ਐਸ ਏ ਐਸ ਨਗਰ, 25 ਜੁਲਾਈ (ਸ.ਬ.) ਗਮਾਡਾ ਵਲੋਂ ਸੈਕਟਰ 67 ਵਿੱਚ ਤਿੰਨ ਵਪਾਰਕ ਸਾਈਟਾਂ (14, 15 ਅਤੇ 16) ਨੂੰ ਇਕੱਠਾ ਕਰਕੇ ਇੱਥੇ ਬਹੁਮੰਜਿਲਾ ਵਪਾਰਕ ਕਾਂਪਲੈਕਸ ਬਣਾਉਣ ਲਈ ਜਮੀਨ ਦੀ ਕੀਤੀ ਜਾ ਰਹੀ ਨਿਲਾਮੀ ਦੇ ਖਿਲਾਫ ਸਥਾਨਕ ਵਸਨੀਕ ਇਕਜੁੱਟ ਹੋ ਗਏ ਹਨ ਅਤੇ ਉਹਨਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਕੀਮਤ ਤੇ ਇੱਥੇ ਬਹੁਮੰਜਿਲਾ ਵਪਾਰਕ ਕਾਂਪਲੈਕਸ ਦੀ ਉਸਾਰੀ ਦੀ ਕਾਰਵਾਈ ਨਹੀਂ ਹੋਣ ਦੇਣਗੇ। ਇਸ ਸੰਬੰਧੀ ਵਸਨੀਕਾਂ ਦੇ ਇੱਕ ਵਫਦ ਵਲੋੋਂ ਰੈਸੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ 67 ਦੇ ਪ੍ਰਧਾਨ ਸ਼੍ਰੀ ਐਨ ਐਸ ਕਲਸੀ ਅਤੇ ਵਾਰਡ ਦੀ ਕੌਂਸਲਰ ਮਨਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪਿ੍ਰੰਸੀਪਲ ਸਕੱਤਰ ਸ਼੍ਰੀ ਵਿਕਾਸ ਗਰਗ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨਾਲ ਮੁਲਾਕਾਤ ਕਰਕੇ ਇਹਨਾਂ ਵਪਾਰਕ ਸਾਈਟਾਂ ਦੀ ਨਿਲਾਮੀ ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ।
ਐਸੋਸੀਏੇਸ਼ਨ ਦੇ ਜਨਰਲ ਸਕੱਤਰ ਐਸ ਕੇ ਬੱਗਾ ਨੇ ਦੱਸਿਆ ਕਿ ਵਫਦ ਵਿੱਚ ਸ਼ਾਮਿਲ ਆਗੂਆਂ ਨੇ ਉੱਚ ਅਧਿਕਾਰੀਆਂ ਨੂੰ ਦੱਸਿਆ ਕਿ ਗਮਾਡਾ ਵਲੋਂ ਸੈਕਟਰ 67 ਵਿੱਚ ਤਿੰਨ ਵਪਾਰਕ ਸਾਈਟਾਂ ਨੂੰ ਇਕੱਠਾ ਕਰਕੇ 2.59 ਏਕੜ ਥਾਂ ਦੀ ਜਿਹੜੀ ਨਿਲਾਮੀ ਕੀਤੀ ਜਾ ਰਹੀ ਹੈ ਉਹ ਸਿਰੇ ਤੋਂ ਗਲਤ ਕਾਰਵਾਈ ਹੈ ਅਤੇ ਜੇਕਰ ਇਹ ਨਿਲਾਮੀ ਸਿਰੇ ਚੜ੍ਹ ਗਈ ਤਾਂ ਇਸ ਨਾਲ ਸੈਕਟਰ 67 ਦੇ ਵਸਨੀਕਾਂ ਦਾ ਜੀਣਾ ਮੁਹਾਲ ਹੋ ਜਾਵੇਗਾ। ਉਹਨਾਂ ਕਿਹਾ ਕਿ ਗਮਾਡਾ ਵਲੋਂ ਪਹਿਲਾਂ ਵੀ ਸੈਕਟਰ 67 ਵਿੱਚ ਏਅਰਪੋਰਟ ਸੜਕ ਤੇ ਪੈਂਦੀਆਂ ਵਾਪਾਰਕ ਸਾਈਟਾਂ 10, 11, 12 ਅਤੇ 13 ਨੂੰ ਇਕੱਠਾ ਕਰਕੇ ਵੇਚ ਦਿੱਤਾ ਗਿਆ ਸੀ, ਜਿਸਤੇ ਸੀ ਪੀ 67 ਮਾਲ ਦੀ 12 ਮੰਜਿਲਾ ਇਮਾਰਤ ਬਣ ਚੁੱਕੀ ਹੈ ਅਤੇ ਇਸ ਕਾਰਨ ਸੈਕਟਰ 67 ਦੇ ਵਸਨੀਕਾਂ ਨੂੰ ਢੇਰਾਂ ਮੁਸ਼ਕਲਾਂ ਸਹਿਣੀਆਂ ਪੈਂਦੀਆਂ ਹਨ। ਇਸ ਮਾਲ ਵਿੱਚ ਆਉਣ ਵਾਲੇ ਲੋਕ ਆਪਣੀਆਂ ਗੱਡੀਆਂ ਰਿਹਾਇਸ਼ੀ ਖੇਤਰ ਵਿੱਚ ਲੋਕਾਂ ਦੇ ਘਰਾਂ ਅੱਗੇ ਖੜ੍ਹੀਆਂ ਕਰ ਦਿੰਦੇ ਹਨ, ਜਿਸ ਕਾਰਨ ਅੰਦਰੂਨੀ ਗਲੀਆਂ ਵਿੱਚ ਰਹਿੰਦੇ ਲੋਕ ਆਪਣੀਆਂ ਗੱਡੀਆਂ ਤਕ ਨਹੀਂ ਕੱਢ ਪਾਉਂਦੇ ਅਤੇ ਇਸ ਕਾਰਨ ਅਕਸਰ ਝਗੜੇ ਦੀ ਨੌਬਤ ਆ ਜਾਂਦੀ ਹੈ। ਇਸਦੇ ਇਲਾਵਾ ਇਸ ਮਾਲ ਦੀ ਬਹੁਮੰਜਿਲਾ ਇਮਾਰਤ ਕਾਰਨ ਵਸਨੀਕਾਂ ਦੇ ਘਰਾਂ ਵਿੱਚ ਧੁੱਪ ਵੀ ਨਹੀਂ ਆਉਂਦੀ ਅਤੇ ਇਸ ਮਾਲ ਦਾ ਰੌਲਾ ਰੱਪਾ ਹਰ ਵੇਲੇ ਉਹਨਾਂ ਨੂੰ ਪ੍ਰੇਸ਼ਾਨ ਕਰਦਾ ਹੈ।
ਉਹਨਾਂ ਕਿਹਾ ਕਿ ਜੇਕਰ ਇਸ ਥਾਂ ਦੇ ਬਿਲਕੁਲ ਨਾਲ ਲੱਗਦੀ ਸੈਕਟਰ 67 ਅਤੇ 68 ਨੂੰ ਵੰਡਦੀ ਸੜਕ ਤੇ ਸਥਿਤ ਮੌਜੂਦਾ ਵਪਾਰਕ ਸਾਈਟਾਂ ਤੇ ਵੀ ਬਹੁਮੰਜਿਲਾ ਇਮਾਰਤ ਦੀ ਉਸਾਰੀ ਕਰ ਦਿੱਤੀ ਗਈ ਤਾਂ ਲੋਕਾਂ ਦਾ ਹਵਾ ਪਾਣੀ ਪੂਰੀ ਤਰ੍ਹਾਂ ਬੰਦ ਹੋ ਜਾਵੇਗਾ ਇਸ ਲਈ ਇਸ ਨਿਲਾਮੀ ਨੂੰ ਰੱਦ ਕੀਤਾ ਜਾਵੇ ਅਤੇ ਇਥੋਂ ਦੀਆਂ ਵਪਾਰਕ ਸਾਈਟਾਂ ਨੂੰ ਵੱਖੋ ਵੱਖਰੇ ਤੌਰ ਤੇ ਹੀ ਨਿਲਾਮ ਕੀਤਾ ਜਾਵੇ ਅਤੇ ਇਹਨਾਂ ਦੇ ਵਿੱਚ ਘੱਟੋ ਘੱਟ 20 ਦਾ ਰਾਹ ਛੱਡਿਆ ਜਾਵੇ। ਉਹਨਾਂ ਕਿਹਾ ਕਿ ਇਸ ਥਾਂ ਦੇ ਸਾਮ੍ਹਣੇ ਪੈਂਦੀ ਸੈਕਟਰ 68 ਦੀ ਥਾਂ ਵਿੱਚ ਵੀ ਵਪਾਰਕ ਕਾਂਪਲੈਕਸ ਦੀ ਉਸਾਰੀ ਕੀਤੀ ਗਈ ਹੈ ਅਤੇ ਦੁਕਾਨਾਂ ਦੀ ਉਚਾਈ ਤਿੰਨ ਮੰਜਿਲਾ ਤਕ ਹੀ ਸੀਮਿਤ ਹੈ ਅਤੇ ਸੈਕਟਰ 67 ਵਿੱਚ ਵੀ ਅਜਿਹਾ ਹੀ ਕੀਤਾ ਜਾਣਾ ਚਾਹੀਦਾ ਹੈ।
ਵਫਦ ਦੇ ਆਗੂਆਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਆ ਕੇ ਮੌਕਾ ਵੇਖਣ ਅਤੇ ਵਸਨੀਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਨਿਲਾਮੀ ਦੀ ਕਾਰਵਾਈ ਨੂੰ ਰੱਦ ਕਰਕੇ ਇੱਥੇ ਤਿੰਨ ਵੱਖਰੀਆਂ ਵਪਾਰਕ ਸਾਈਟਾਂ ਦੀ ਨਿਲਾਮੀ ਦੀ ਪ੍ਰਕ੍ਰਿਆ ਨੂੰ ਆਰੰਭ ਕਰਨ।
ਸz. ਐਨ ਐਸ ਕਲਸੀ ਨੇ ਦੱਸਿਆ ਕਿ ਦੋਵਾਂ ਅਧਿਕਾਰੀਆਂ ਵਲੋਂ ਵਫਦ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣ ਕੇ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਹ ਖੁਦ ਮੌਕੇ ਦਾ ਦੌਰਾ ਕਰਣਗੇ ਅਤੇ ਉਸਤੋਂ ਬਾਅਦ ਹੀ ਕੋਈ ਫੈਸਲਾ ਲੈਣਗੇ। ਉਹਨਾਂ ਕਿਹਾ ਕਿ ਸੈਕਟਰ ਦੇ ਵਸਨੀਕਾਂ ਦਾ ਸਪਸ਼ਟ ਫੈਸਲਾ ਹੈ ਕਿ ਇਸ ਥਾਂ ਤੇ ਦੂਜਾ ਵੱਡਾ ਵਪਾਰਕ ਕਾਂਪਲੈਕਸ ਨਹੀਂ ਬਣਨ ਦਿੱਤਾ ਜਾਵੇਗਾ ਅਤੇ ਜੇਕਰ ਵਿਭਾਗ ਵਲੋਂ ਉਹਨਾਂ ਦੀ ਮੁਸ਼ਕਿਲ ਨੂੰ ਹਲ ਕਰਦਿਆਂ ਨਿਲਾਮੀ ਦੀ ਕਾਰਵਾਈ ਤੇ ਰੋਕ ਨਾ ਲਗਾਈ ਗਈ ਤਾਂ ਗਮਾਡਾ ਦੇ ਖਿਲਾਫ ਸੰਘਰਸ਼ ਕੀਤਾ ਜਾਵੇਗਾ ਅਤੇ ਜੇਕਰ ਲੋੜ ਪਈ ਤਾਂ ਉਹ ਮਾਣਯੋਗ ਅਦਾਲਤ ਵਿੱਚ ਅਪੀਲ ਦਾਇਰ ਕਰਣਗੇ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕੁਲਦੀਪ ਸਿੰਘ, ਡਾ. ਹਰਪ੍ਰੀਤ ਸਿੰਘ, ਗੁਰਪਾਲ ਸਿੰਘ,ਚਰਨ ਸਿੰਘ, ਸੁਖਦੇਵ ਸਿੰਘ, ਵਰਿਆਮ ਸਿੰਘ, ਨਿਰਮਲ ਸਿੰਘ, ਪਐਚ ਐਸ ਸੰਧੂ, ਪਰਮਪਰਾਤ ਧਾਲੀਵਾਲ, ਰਵੀਨ ਕੰਵਲ, ਪਰਮਿੰਦਰ ਸਿੰਘ, ਸਾਤਵਿਕ ਭਾਟਿਆ, ਬਹਾਦਰ ਸਿੰਘ ਠਾਕੁਰ, ਕੁਲਦੀਪ ਸਿੰਘ ਗਿੱਲ ਵੀ ਹਾਜ਼ਰ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
